Shadow

Crime

ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਨਾਬਾਲਗ ਸਮੇਤ ਬੀਕੇਆਈ ਮਾਡਿਊਲ ਦੇ ਤਿੰਨ ਗੁਰਗੇ ਕਾਬੂ

ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਨਾਬਾਲਗ ਸਮੇਤ ਬੀਕੇਆਈ ਮਾਡਿਊਲ ਦੇ ਤਿੰਨ ਗੁਰਗੇ ਕਾਬੂ

Crime, National, Politics, Punjab
ਚੰਡੀਗੜ੍ਹ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ 'ਤੇ ਯੂਕੇ ਅਧਾਰਿਤ ਨਿਸ਼ਾਨ ਸਿੰਘ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਤਿੰਨ ਸਾਥੀਆਂ, ਜਿਹਨਾਂ ਵਿੱਚ ਇੱਕ ਨਬਾਲਗ ਵੀ ਸ਼ਾਮਲ ਹੈ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਹਿਜਪਾਲ ਸਿੰਘ ਅਤੇ ਵਿਕਰਮਜੀਤ ਸਿੰਘ ਦੋਵੇਂ ਵਾਸੀ ਰਾਮਦਾਸ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਮੋਹਾਲੀ ਵੱਲੋਂ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਰਵਾਈ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍...
100 ਪੁਲਿਸ ਕਰਮੀਆਂ ਦੀਆਂ ਟੀਮਾਂ ਬਣਾ ਕੇ, ਮੋਗਾ ਪੁਲਿਸ ਨੇ ਚਲਾਇਆ ਕਾਸੋ ਆਪਰੇਸ਼ਨ

100 ਪੁਲਿਸ ਕਰਮੀਆਂ ਦੀਆਂ ਟੀਮਾਂ ਬਣਾ ਕੇ, ਮੋਗਾ ਪੁਲਿਸ ਨੇ ਚਲਾਇਆ ਕਾਸੋ ਆਪਰੇਸ਼ਨ

Crime, National, Politics, Punjab
ਮੋਗਾ, 27 ਜੂਨ,                          ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਅੱਜ ਮੋਗਾ ਵਿਖੇ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕਾਸੋ) ਚਲਾਇਆ ਗਿਆ। ਸ਼੍ਰੀ ਅਜੇ ਗਾਂਧੀ ਐਸ.ਐਸ.ਪੀ. ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਗੁਰਪ੍ਰੀਤ ਸਿੰਘ ਉਪ ਕਪਤਾਨ ਪੁਲਿਸ ਸਿਟੀ ਮੋਗਾ ਦੀ ਅਗਵਾਈ ਵਿੱਚ ਸਵੇਰ 6 ਵਜੇ ਤੋ 10 ਵਜੇ ਤੱਕ ਸਬ-ਡਵੀਜਨ ਸਿਟੀ ਮੋਗਾ ਵਿੱਚ  ਇਹ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਅਪ੍ਰੇਸ਼ਨ ਦੌਰਾਨ 100 ਦੇ ਕਰੀਬ ਪੁਲਿਸ ਕਰਮਚਾਰੀਆਂ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਸਬ-ਡਵੀਜਨ ਸਿਟੀ ਮੋਗਾ ਦੇ ਹੋਟਸਪੋਟ ਏਰੀਆ ਐਮ.ਪੀ. ਬਸਤੀ, ਇੰਦਰਾ ਕਾਲੋਨੀ ਅਤੇ ਸਾਧਾਂ ਵਾਲੀ ਬਸਤੀ ਵਿੱਚ ਕਾਸੋ ਅਪਰੇਸ਼ਨ ਅਧੀਨ ਚੈਕਿੰਗ ਕੀਤੀ। ਐਸ.ਐਸ.ਪੀ. ਮੋਗਾ ਸ਼੍ਰੀ ਅਜੇ ਗਾਂਧੀ ਨੇ ਦੱਸਿਆ ਕਿ ਇਸ ਚੈਕਿੰਗ ਦੌਰਾਨ 30 ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਉਹਨਾਂ ਦੇ ਸ਼ੱਕੀ ਟਿਕਾਣਿਆਂ ਦੀ ਤਲਾਸ਼ੀ ਕੀਤੀ। ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ, ਇਸ ਤੋਂ ਇ...
20000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

20000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 23 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਬਲਾਕ ਸੰਮਤੀ ਪਟਵਾਰੀ ਨਿਸ਼ਾਨ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਦੇ ਪਿੰਡ ਬੱਬਰੀ ਨੰਗਲ ਦੀ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਗ੍ਰਾਮ ਪੰਚਾਇਤ ਬੱਬਰੀ ਨੰਗਲ ਦੀ ਮੌਜੂਦਾ ਪੰਚਾਇਤ ਮੈਂਬਰ ਹੈ ਅਤੇ ਉਸਦਾ ਪਤੀ ਪਿਛਲੇ 50 ਸਾਲਾਂ ਤੋਂ ਪਿੰਡ ਦੀ ਸ਼ਾਮਲਾਤ ਦੀ ਕੁੱਲ 25 ਏਕੜ ਜ਼ਮੀਨ ਵਿੱਚੋਂ ਲਗਭਗ 22 ਕਨਾਲ ਅਤੇ 11 ਮਰਲੇ ਜ਼ਮੀਨ ’ਤੇ ਖੇਤੀ ਕਰ ਰਿਹਾ ਹੈ ਅਤੇ ਉਕਤ ਜ਼ਮੀਨ ਦੀ ਜ਼ਮੀਨੀ ਮਾਲਕੀ (ਗਿਰਦਾਵਰੀ) ਵੀ ਉਸਦੇ ਨਾਮ ’ਤੇ ਹੀ ਦਰਜ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇੱਕ ਸ਼ਿਕਾਇਤ ਦੇ ਆਧਾਰ ’ਤੇ, ਬੀਡੀਪੀਓ ਦਫ਼ਤਰ ਨੇ ਉਸਨੂੰ ਇਸ ਸਬੰਧ ਵਿੱਚ ...
ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ

ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 22 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਜਾਸੂਸੀ- ਵਿਰੋਧੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਾਰਤੀ ਫੌਜ ਦੇ ਇੱਕ ਜਵਾਨ ਅਤੇ ਉਸਦੇ ਸਹਿਯੋਗੀ ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐਸ.ਆਈ.) ਨੂੰ ਲੀਕ ਕਰਨ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੋਜੀ ਵਾਸੀ ਧਾਰੀਵਾਲ, ਅੰਮ੍ਰਿਤਸਰ,ਜੋ ਮੌਜੂਦਾ ਸਮੇਂ ਭਾਰਤੀ ਫੌਜ ਦੇ ਜਵਾਨ ਵਜੋਂ ਜੰਮੂ ਵਿਖੇ ਤਾਇਨਾਤ ਹੈ ਅਤੇ ਉਸਦੇ ਸਾਥੀ ਸਾਹਿਲ ਮਸੀਹ ਉਰਫ਼ ਸ਼ਾਲੀ, ਜੋ ਕਿ ਅੰਮ੍ਰਿਤਸਰ ਦੇ ਧਾਰੀਵਾਲ ਦਾ ਰਹਿਣ ਵਾਲਾ ਹੈ, ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗੁਰਪ੍ਰੀਤ ਸਿੰਘ ਪਾਕਿਸਤਾਨੀ ਆਈ.ਐਸ.ਆਈ. ਦੇ ਕਾਰਕੁੰਨਾਂ ਨਾਲ ਸਿੱਧੇ ਸੰਪਰਕ ਵਿੱਚ ...

ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ ਪੰਜਾਬ ਪੁਲਿਸ ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ; 533 ਗ੍ਰਾਮ ਹੈਰੋਇਨ, 2.8 ਕਿਲੋ ਅਫੀਮ ਅਤੇ 5.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Crime, National, Politics, Punjab
ਚੰਡੀਗੜ੍ਹ, 22 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 113ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 151 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 533 ਗ੍ਰਾਮ ਹੈਰੋਇਨ, 2.8 ਕਿਲੋ ਅਫੀਮ ਅਤੇ 5.32 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 113 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18,719 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ਼ਨ ਦੇ ਵੇਰਵੇ ...
ਯੂ.ਕੇ.ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ ਬੀ.ਕੇ.ਆਈ. ਟੈਰਰ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ

ਯੂ.ਕੇ.ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ ਬੀ.ਕੇ.ਆਈ. ਟੈਰਰ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 21 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਯੂਕੇ-ਅਧਾਰਤ ਹੈਂਡਲਰ ਧਰਮ ਸਿੰਘ ਉਰਫ਼ ਧਰਮਾ ਸੰਧੂ ਵੱਲੋਂ ਚਲਾਏ ਜਾ ਰਹੇ ਪਾਕਿਸਤਾਨ-ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਟੈਰਰ ਮਾਡਿਊਲ ਦੇ ਇੱਕ ਸਥਾਨਕ ਕਾਰਕੁੰਨ ਨੂੰ ਛੇ ਅਤਿ-ਆਧੁਨਿਕ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ, ਇਸ ਮਾਡਿਊਲ ਨੂੰ ਨੇਸਤ-ਏ-ਨਾਬੂਤ ਕਰ ਦਿੱਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਓਂਕਾਰ ਸਿੰਘ ਉਰਫ਼ ਨਵਾਬ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਪਿੰਡ ਜਲਾਲਉਸਮਾ ਦਾ ਰਹਿਣ ਵਾਲਾ ਹੈ। ਉਕਤ ਮੁਲਜ਼ਮ ਕੋਲੋਂ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਡਰੋਨ ਰਾਹੀਂ ਤਸਕਰੀ ਕੀਤੇ ਗਏ, ਚਾਰ 9 ਐਮਐਮ ਗਲੌਕ ਪਿਸਤੌਲ ਅਤੇ ਦੋ .30 ਬੋਰ ਪੀਐਕਸ5 ਪਿਸਤੌਲ ਬਰਾਮਦ ਕੀਤੀ ਗਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਕਤ ਮਾਡਿਊਲ ਚ...
ਓਐਲਐਕਸ  ਰੈਂਟਲ ਫ਼ਰਾਡ ਦਾ ਪਰਦਾਫਾਸ਼; 23 ਪੀੜਤਾਂ ਨਾਲ 5 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ

ਓਐਲਐਕਸ ਰੈਂਟਲ ਫ਼ਰਾਡ ਦਾ ਪਰਦਾਫਾਸ਼; 23 ਪੀੜਤਾਂ ਨਾਲ 5 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਾਈਬਰ ਅਪਰਾਧ ਵਿਰੁੱਧ ਅਹਿਮ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਰਾਜ ਸਾਈਬਰ ਅਪਰਾਧ ਪੁਲਿਸ ਸਟੇਸ਼ਨ ਨੇ ਓਐਲਐਕਸ ਰੈਂਟਲ ਫਰਾਡ  ਦੇ ਕਈ ਮਾਮਲਿਆਂ ਵਿੱਚ ਸ਼ਾਮਲ ਇੱਕ ਵਿਅਕਤੀ  ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ , ਜਿਸਦੀ  ਪਛਾਣ ਮੋਹਾਲੀ ਦੇ ਖਰੜ ਵਿੱਚ ਰਹਿਣ ਵਾਲੇ ਪਰਮਜੀਤ ਸਿੰਘ ਵਜੋਂ ਹੋਈ ਹੈ, ਨੂੰ ਇੰਸਪੈਕਟਰ ਦਲਜੀਤ ਸਿੰਘ ਨੇ, ਭਾਰਤੀ ਗ੍ਰਹਿ ਮੰਤਰਾਲੇ ਦੇ ਸਾਈਬਰ ਅਪਰਾਧ ਤਾਲਮੇਲ ਕੇਂਦਰ (ਆਈ4ਸੀ) ਦੇ ਪ੍ਰਤੀਬਿੰਬ ਪੋਰਟਲ ’ਤੇ ਰਿਪੋਰਟ ਕੀਤੇ ਗਏ ਸਾਈਬਰ ਧੋਖਾਧੜੀ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਓਐਲਐਕਸ ’ਤੇ ਜਾਅਲੀ ਕਿਰਾਇਆ ਇਸ਼ਤਿਹਾਰਾਂ ਰਾਹੀਂ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਆਦਿ ਰਾਜਾਂ ਨਾਲ ਸਬੰਧਤ ਘੱਟੋ-ਘੱਟ 23 ਪੀੜਤਾਂ ਨਾਲ ਲਗਭਗ 5 ਲੱਖ ਰੁਪਏ ਦੀ ਠੱਗੀ ਮਾਰੀ ਹੈ। ਮੁਲਜ਼ਮ ਵਿਅਕਤੀ ਵੱਲੋਂ ਠੱਗੀ ਲਈ ...
’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ ਪੰਜਾਬ ਪੁਲਿਸ ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ ਪੰਜਾਬ ਪੁਲਿਸ ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

Crime, National, Politics, Punjab
ਚੰਡੀਗੜ੍ਹ, 19 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 110ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.08 ਕਿਲੋ ਹੈਰੋਇਨ ਅਤੇ 87,540 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 110ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18,236  ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜ...
ਪੰਜਾਬ ਵਿੱਚ 8 ਕਰੋੜ ਰੁਪਏ ਦੀ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

ਪੰਜਾਬ ਵਿੱਚ 8 ਕਰੋੜ ਰੁਪਏ ਦੀ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

Crime, International, National, Politics, Punjab
ਚੰਡੀਗੜ੍ਹ, 17 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਰਾਜ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੰਚਕੂਲਾ ਅਤੇ ਅਬੋਹਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ। ਇਹ ਗਿਰੋਹ ਟੈਲੀਗ੍ਰਾਮ ਅਤੇ ਵਟਸਐਪ ਗਰੁੱਪਾਂ ਰਾਹੀਂ ਸਟਾਕ ਮਾਰਕੀਟ ਨਿਵੇਸ਼ ਵਿੱਚ ਵੱਡੇ ਮੁਨਾਫ਼ੇ ਦੀ ਪੇਸ਼ਕਸ਼ ਦਾ ਛਲਾਵਾ ਦੇ ਕੇ ਭੋਲੇ-ਭਾਲੇ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾਉਂਦਾ  ਸੀ। ਇਸ ਗਿਰੋਹ ਦੇ ਸ਼ਾਤਿਰ ਲੋਕ ਪੀੜਤਾਂ ਨੂੰ ਆਪਣੇ ਭਰੋਸੇ ਵਿੱਚ ਲੈ ਕੇ ਮੋਬਾਇਲ ਵਿੱਚ ਇੱਕ ਜਾਅਲੀ ਏ.ਪੀ.ਕੇ. ਐਪਲੀਕੇਸ਼ਨ ਇਨਸਟਾਲ ਕਰਵਾਉਂਦੇ ਸਨ, ਜਿਸ ’ਤੇ ਉਨ੍ਹਾਂ ਦੇ ਨਿਵੇਸ਼ ਕੀਤੇ ਪੈਸੇ ’ਤੇ ਭਾਰੀ ਵਾਪਸੀ ਦਾ ਵਾਅਦਾ ਕੀਤਾ ਜਾਂਦਾ ਸੀ। ਜਾਅਲੀ ਅਰਜ਼ੀ ’ਤੇ ਭਾਰੀ ਮੁਨਾਫ਼ੇ ਦੇ ਜਾਲ ਵਿਚ ਫਸ ਕੇ ਭੋਲੇ-ਭਾਲੇ ਲੋਕ ਬੜੀ ਆਸਾਨੀ ਨਾਲ ਧੋਖੇਬਾਜ਼ਾਂ ਦੇ ...
’ਯੁੱਧ ਨਸ਼ਿਆਂ ਵਿਰੁੱਧ’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ; 688 ਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ; 688 ਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

Crime, National, Politics, Punjab
ਚੰਡੀਗੜ੍ਹ, 16 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 107ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 688 ਗ੍ਰਾਮ ਹੈਰੋਇਨ, 105 ਕਿਲੋ ਭੁੱਕੀ, 2164 ਨਸ਼ੀਲੀਆਂ ਗੋਲੀਆਂ ਅਤੇ 26910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 107 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 17,749 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।...