ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੀ ਹਮਾਇਤ ਵਾਲੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 6 ਅਤਿ ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 15 ਜੁਲਾਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਉਰਫ਼ ਲੰਡਾ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨ ਅਤੇ ਗੋਲਾ ਬਾਰੂਦ ਸਮੇਤ .32 ਬੋਰ ਦੇ ਛੇ ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਠੱਠੀਆਂ ਦੇ ਸੁਮਿਤਪਾਲ ਸਿੰਘ ਅਤੇ ਤਰਨਤਾਰਨ ਦੇ ਚੰਬਾ ਕਲਾਂ ਦੇ ਅਰਪਨਦੀਪ ਸਿੰਘ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਦੇ ਸਾਥੀਆਂ ਵੱਲੋਂ ਮੱਧ ਪ੍ਰਦੇਸ਼ (ਐਮਪੀ) ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਸਬੰਧੀ ਖੁਫੀਆ ਜਾਣਕਾਰੀ ਮਿਲਣ ਉਪਰੰਤ ਕਾਰਵਾਈ ਕਰਦਿਆਂ ਐਸਐਸਓਸੀ ਅੰ...








