Shadow

Crime

ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ/ਫਾਜ਼ਿਲਕਾ, 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ, ਫਾਜ਼ਿਲਕਾ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਟ੍ਰਾਮਾਡੋਲ ਹਾਈਡ੍ਰੋਕਲੋਰਾਈਡ (100 ਮਿਲੀਗ੍ਰਾਮ) ਦੀਆਂ 60,000 ਗੋਲੀਆਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਿੰਸ ਕੁਮਾਰ ਵਾਸੀ ਮੋਹਕਮ ਅਰਾਈਆਂ, ਜਲਾਲਾਬਾਦ, ਸੰਦੀਪ ਕੁਮਾਰ ਉਰਫ਼ ਸੰਜੂ ਅਤੇ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਦੋਵੇਂ ਵਾਸੀ ਕਾਮਰੇਵਾਲਾ, ਜਲਾਲਾਬਾਦ ਵਜੋਂ ਹੋਈ ਹੈ। ਨਸ਼ੀਲੇ ਫਾਰਮਾਸਿਊਟੀਕਲ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਆਲਟੋ ਕਾਰ (ਡੀਐਲ-2ਏਐਫ-7049) ਜਿਸ ਵਿੱਚ ਉਹ ਜਾ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ...
ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

Crime, National, Politics, Punjab
ਚੰਡੀਗੜ੍ਹ, 8 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ, ਸੰਗਠਿਤ ਅਪਰਾਧ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ,ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਦੇ ਮੁੱਖ ਸਾਥੀ ਹਰਜਿੰਦਰ ਸਿੰਘ ਨੂੰ ਖਰੜ ਬੱਸ ਸਟੈਂਡ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲਾਂ— ਜਿਨ੍ਹਾਂ ਵਿੱਚ ਦੋ .32 ਬੋਰ ਅਤੇ ਇੱਕ .30 ਬੋਰ ਸਮੇਤ 14 ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਖਰੜ ਦੇ 'ਫਿਊਚਰ ਹਾਈਟਸ' ਵਿਖੇ ਵਿਰੋਧੀ ਗੈਂਗ ਦੇ ਮੈਂਬਰਾਂ ਤੇ ਹਥਿਆਰਬੰਦ ਹਮਲੇ ਦੇ ਮਾਮਲੇ ਵਿੱਚ ਲੋੜੀਂਦਾ ਸੀ। ੳਹੁਨਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਹਰਜਿੰਦਰ ਸਿੰਘ ਆਪਣੇ ਵਿਦੇਸ਼ ਵਿੱਚ ਰਹਿੰਦੇ ਹੈਂਡਲਰ ਸੋਨੂ...
ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 6 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਘਰਿੰਡਾ ਅਧੀਨ ਪੈਂਦੀ ਖਾਸਾ ਪੁਲਿਸ ਚੌਕੀ ਦੇ ਇੰਚਾਰਜ, ਸਹਾਇਕ ਸਬ-ਇੰਸਪੈਕਟਰ (ਏਐਸਆਈ) ਅਜਾਇਬ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਅੰਮ੍ਰਿਤਸਰ ਦੇ ਪਿੰਡ ਘੁੰਮਣਪੁਰਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਅਮਲ ਵਿੱਚ ਲਿਆਂਦੀ ਗਈ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਬਿਊਰੋ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਸੀ ਕਿ ਉਕਤ ਪੁਲਿਸ ਥਾਣੇ ਵਿੱਚ ਉਸਦੇ ਚਚੇਰੇ ਭਰਾ ਵਿਰੁੱਧ ਪੁਲਿਸ ਮੁਕੱਦਮਾ ਦਰਜ ਹੈ ਅਤੇ ਉਕਤ ਏਐਸਆਈ ਇਸ ਕੇਸ ਦਾ ਜਾਂਚ ਅਧਿਕਾਰੀ ਹੋਣ ਨਾਤੇ ਅਦਾਲਤ ਵਿੱਚ ਰਿਕਾਰਡ ਪੇਸ਼ ਕਰਨ ਅਤੇ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਰਿਹਾ ਹੈ। ਬੁਲ...
ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲਿਆ,  ਐਸ.ਬੀ.ਐਸ. ਨਗਰ ਤੋਂ ਪਾਕਿ—ਆਈ.ਐਸ.ਆਈ. ਨਾਲ ਸਬੰਧਤ ਅੱਤਵਾਦੀ ਹਾਰਡਵੇਅਰ ਬਰਾਮਦ

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲਿਆ, ਐਸ.ਬੀ.ਐਸ. ਨਗਰ ਤੋਂ ਪਾਕਿ—ਆਈ.ਐਸ.ਆਈ. ਨਾਲ ਸਬੰਧਤ ਅੱਤਵਾਦੀ ਹਾਰਡਵੇਅਰ ਬਰਾਮਦ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 6 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈਐਸਆਈ—ਸਮਰਥਿਤ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਅਤੇ ਕੇਂਦਰੀ ਏਜੰਸੀ ਨੇ ਖੁਫੀਆ ਆਪ੍ਰੇਸ਼ਨ ਤਹਿਤ ਐਸਬੀਐਸ ਨਗਰ ਦੇ ਟਿੱਬਾ ਨੰਗਲ—ਕੁਲਾਰ ਰੋਡ ਨੇੜਲੇ ਸੁੰਨੇ ਜੰਗਲੀ ਖੇਤਰ ਵਿੱਚ ਅੱਤਵਾਦੀ ਹਾਰਡਵੇਅਰ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ। ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਵਿੱਚ ਦੋ ਰਾਕੇਟ ਪਰੋਪੈਲਡ ਗਰਨੇਡ (ਆਰਪੀਜੀ), ਦੋ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਪੰਜ ਪੀ—86 ਹੈਂਡ ਗਰਨੇਡ ਅਤੇ ਸਹਾਇਕ ਉਪਕਰਣਾਂ ਸਮੇਤ ਇੱਕ ਵਾਇਰਲੈੱਸ  ਸੈੱਟ ਸ਼ਾਮਲ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖੇਪ ਨੂੰ , ਕਾਰਕੁੰਨਾਂ ਨੇ ਜਾਣਬੁੱਝ ਕੇ ਸੂਬੇ ਵਿੱਚ ਜਨਤਕ ਵਿਵਸਥ...
ਨਸ਼ਾ ਸਮੱਗਲਰਾਂ ਖਿਲਾਫ਼ ਕਾਰਵਾਈ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ’ਚ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ

ਨਸ਼ਾ ਸਮੱਗਲਰਾਂ ਖਿਲਾਫ਼ ਕਾਰਵਾਈ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ’ਚ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ

Crime, National, Politics, Punjab
ਜਲੰਧਰ, 30 ਅਪ੍ਰੈਲ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਫ਼ੈਸਲਾਕੁੰਨ ਕਾਰਵਾਈ ਕਰਦਿਆਂ ਜਲੰਧਰ ਨਗਰ ਨਿਗਮ ਵਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਤਸ਼ਕਰਾਂ ਦੀਆਂ ਦੋ ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਗੁਰੂ ਅਮਰਦਾਸ ਨਗਰ ਵਿਖੇ ਦਲੀਪ ਸਿੰਘ ਉਰਫ਼ ਦਲੀਪਾ ਦੀ ਗੈਰ ਕਾਨੂੰਨੀ ਜਾਇਦਾਦ ਨੂੰ ਢਾਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਇਕ ਬਦਨਾਮ ਨਸ਼ਾ ਤਸਕਰ ਹੈ ਅਤੇ ਇਸ ਦੇ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ 11 ਐਫ.ਆਈ.ਆਰ.ਦਰਜ ਹੋ ਚੁੱਕੀਆਂ ਹਨ ਅਤੇ ਇਨਾਂ ਵਿਚੋਂ ਕਈ ਕੇਸਾਂ ਵਿੱਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਇਕ ਹੋਰ ਕਾਰਵਾਈ ਕਰਦਿਆਂ ਅਸ਼ੋਕ ਨਗਰ ਨੇੜੇ ਵੇਰਕਾ ਮਿਲਕ ਪਲਾਂਟ ਵਿਖੇ ਨਸ਼ਾ ਤਸਕਰ ਨਿਸ਼ਾ ਖਾਨ ਉਰਫ਼ ਨਿਸ਼ਾ ਚੌਧਰੀ ਦੇ ਗੈਰ ਕਾਨੂੰਨੀ ਨਿਰਮਾਣ ਨੂੰ ਢਾਹਿਆ ਗਿਆ ਹੈ। ਨਿਸ਼ਾ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ 6 ਐਫ.ਆਰ.ਆਈ.ਦਰਜ ਹਨ ਅਤੇ ਇਨ੍ਹਾਂ ਕੇਸਾਂ ਵਿੱਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ। ਇਹ ਕਰਵਾਈਆਂ ਏ.ਡੀ.ਸੀ.ਪੀ-1 ਆਕਰਸ਼ੀ ਜੈਨ ਅਤੇ ਏ.ਸ...
ਯੁੱਧ ਨਸ਼ਿਆਂ ਵਿਰੁੱਧ’ 52ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 72 ਨਸ਼ਾ ਤਸਕਰ ਗ੍ਰਿਫ਼ਤਾਰ; 1.9 ਕਿਲੋ ਹੈਰੋਇਨ, 1 ਕੁਇੰਟਲ ਭੁੱਕੀ ਬਰਾਮਦ

ਯੁੱਧ ਨਸ਼ਿਆਂ ਵਿਰੁੱਧ’ 52ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 72 ਨਸ਼ਾ ਤਸਕਰ ਗ੍ਰਿਫ਼ਤਾਰ; 1.9 ਕਿਲੋ ਹੈਰੋਇਨ, 1 ਕੁਇੰਟਲ ਭੁੱਕੀ ਬਰਾਮਦ

Crime, National, Politics, Punjab
ਚੰਡੀਗੜ੍ਹ, 21 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 52ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋ ਹੈਰੋਇਨ, 112 ਕਿਲੋ ਭੁੱਕੀ ਅਤੇ 7000 ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ਼ 52 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6920 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵ...
ਪਹਿਲੀਆਂ ਸਰਕਾਰਾਂ ਵਾਂਗ ਪੈਸੇ ਵੱਟੇ ਅਹੁਦੇ ਨਹੀਂ, ਆਮ ਆਦਮੀ ਪਾਰਟੀ ਮਿਹਨਤੀ ਤੇ ਅਣਥੱਕ ਆਮ ਘਰਾਂ ਦੇ ਵਰਕਰਾਂ ਨੂੰ ਦੇ ਰਹੀ ਅਹੁਦੇ- ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਪਹਿਲੀਆਂ ਸਰਕਾਰਾਂ ਵਾਂਗ ਪੈਸੇ ਵੱਟੇ ਅਹੁਦੇ ਨਹੀਂ, ਆਮ ਆਦਮੀ ਪਾਰਟੀ ਮਿਹਨਤੀ ਤੇ ਅਣਥੱਕ ਆਮ ਘਰਾਂ ਦੇ ਵਰਕਰਾਂ ਨੂੰ ਦੇ ਰਹੀ ਅਹੁਦੇ- ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

Crime, Politics, Punjab
ਬਾਘਾਪੁਰਾਣਾ 20 ਅਪ੍ਰੈਲ (000) - ਸੂਬੇ ਦੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਸੱਚਾ ਪਿਆਰ ਅਤੇ ਵਿਸ਼ਵਾਸ਼ ਕਰਕੇ ਪਾਰਟੀ ਅੱਜ ਸੱਤਾ ਵਿੱਚ ਹੈ ਅਤੇ ਬਹੁਤ ਹੀ ਇਮਾਨਦਾਰ ਅਤੇ ਸੂਝਵਾਨ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਜੀ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਆਮ ਲੋਕਾਂ ਦੀ ਸੇਵਾ ਨਿਭਾਅ ਰਹੀ ਹੈ। ਸੱਤਾ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਲੋਕ ਹਿੱਤ ਵਿੱਚ ਅਣਗਿਣਤ ਫੈਸਲੇ ਲੈ ਕੇ ਪੰਜਾਬ ਸਰਕਾਰ ਨੇ ਕੰਮ ਕੀਤੇ ਹਨ ਅਤੇ ਅੱਗੇ ਵੀ ਜਾਰੀ ਹਨ ਜਿਸਦੀ ਬਦੌਲਤ ਅੱਜ ਤੱਕ ਪੰਜਾਬ ਸਰਕਾਰ ਨੇ 56000 ਤੋਂ ਵਧੇਰੇ ਸਰਕਾਰੀ ਨੌਕਰੀਆਂ ਦੀ ਵੰਡ ਨਿਰੋਲ ਮੈਰਿਟ ਦੇ ਆਧਾਰ ਉੱਤੇ ਕਰ ਦਿੱਤੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਬਾਘਾਪੁਰਾਣਾ  ਵਿਖੇ ਨਵੇਂ ਨਿਯੁਕਤ ਕੀਤੇ ਗਏ ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰ ਮਨਦੀਪ ਸਿੰਘ ਮਾਨ ਦੇ ਅਹੁਦਾ ਸੰਭਾਲਣ ਮੌਕੇ ਰੱਖੇ ਸਮਾਗਮ ਨੂੰ ਸੰਬੋਧਨ ਕਰਨ ਮੌਕੇ ਕੀਤਾ। ਅੱਜ ਮਨਦੀਪ ਸਿੰਘ...
ਏਜੀਟੀਐਫ ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼ ; ਪੰਜਾਬ ਨੇ ਪੁਲਿਸ ਨੇ ਗ੍ਰਿਫਤਾਰ ਕੀਤਾ 24 ਸਾਲਾ ਮਾਸਟਰਮਾਈਂਡ

ਏਜੀਟੀਐਫ ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼ ; ਪੰਜਾਬ ਨੇ ਪੁਲਿਸ ਨੇ ਗ੍ਰਿਫਤਾਰ ਕੀਤਾ 24 ਸਾਲਾ ਮਾਸਟਰਮਾਈਂਡ

Crime, National, Politics, Punjab
ਚੰਡੀਗੜ੍ਹ, 19 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇੱਕ 24 ਸਾਲਾ ਨੌਜਵਾਨ, ਜੋ ਖੁਦ ਨੂੰ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਦਾ ਭਰਾ ਦੱਸ ਕੇ ਇੱਕ ਸਥਾਨਕ ਆਟੋਮੋਬਾਈਲ ਸ਼ੋਅਰੂਮ ਮਾਲਕ ਤੋਂ ਜ਼ਬਰਨ ਪੈਸੇ ਵਸੂਲਣ ਦੀ ਕੋਸ਼ਿਸ਼, ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਸ਼ਨੀਵਾਰ ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੋਸ਼ੀ, ਜਿਸਦੀ ਪਛਾਣ ਲਵਜੀਤ ਸਿੰਘ ਵਾਸੀ ਬਰਗਾੜੀ, ਫਰੀਦਕੋਟ ਵਜੋਂ ਹੋਈ ਹੈ, ਨੇ ਸ਼ਿਕਾਇਤਕਰਤਾ ਤੋਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ ਅਤੇ ਰਕਮ ਨਾ ਦੇਣ ਦੀ ਸੂਰਤ ਵਿੱਚ  ਸ਼ਿਕਾਇਤਕਰਤਾ ਅਤੇ ਉਸਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਨੇ ਪੁਲਿਸ ਤੋਂ ਬਚਣ ਲਈ  ਆਪਣੀ ਪਛਾਣ ਛੁਪਾਉਣ ਅਤੇ ਫਿਰੌਤੀ ਕਾਲਾਂ ਕਰਨ ਲਈ ਵਰਚੁਅਲ ਨੰਬਰਾਂ ਅਤੇ...
ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ

Crime, National, Politics, Punjab
ਚੰਡੀਗੜ੍ਹ/ਤਰਨਤਾਰਨ, 18 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ  ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ  ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਅਤੇ ਗੈਂਗਸਟਰ ਸਤਨਾਮ ਸਿੰਘ ਉਰਫ਼ ਸੱਤਾ ਨੌਸ਼ਹਿਰਾ ਗੈਂਗ ਦੇ ਦੋ ਮੁੱਖ ਕਾਰਕੁਨਾਂ ਨੂੰ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਜਵੰਦਾ ਨੇੜੇ ਹੋਈ  ਸੰਖੇਪ ਗੋਲੀਬਾਰੀ ਤੋਂ ਬਾਅਦ ਗ੍ਰਿਫਤਾਰ ਕਰ ਲਿਆ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ  ਦਿੱਤੀ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਿਕਪ੍ਰੀਤ ਸਿੰਘ ਉਰਫ਼ ਮਹਿਕ ਵਾਸੀ ਪਿੰਡ ਸੇਖਵਾਂ, ਬਟਾਲਾ ਅਤੇ ਯੁਵਰਾਜ ਸਿੰਘ ਉਰਫ਼ ਜੱਗੂ ਵਾਸੀ ਮੁਰਾਦਪੁਰਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਚੋਂ ਦੋ ਆਧੁਨਿਕ ਪਿਸਤੌਲਾਂ- ਜਿਨ੍ਹਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਇੱਕ .30 ਕੈਲੀਬਰ ਪੀਐਕਸ30 ਸ਼ਾਮਲ ਹੈ, ਦੇ ਨਾਲ-ਨਾਲ ਜ਼ਿੰਦਾ ਕਾਰਤੂਸ ਅਤੇ ਗੋਲੀਆਂ ਦੇ ਖੋਲ ਵੀ ਬਰਾ...
ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਤੋਂ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲਿਆ; 2.8 ਕਿਲੋ ਆਈਈਡੀ ਬਰਾਮਦ

ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਤੋਂ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲਿਆ; 2.8 ਕਿਲੋ ਆਈਈਡੀ ਬਰਾਮਦ

Crime, Politics, Punjab
ਚੰਡੀਗੜ੍ਹ, 13 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਜਰਮਨੀ ਅਧਾਰਤ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਦੁਆਰਾ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਦੋ ਮੁੱਖ ਸੰਚਾਲਕਾਂ ਨੂੰ 1.6 ਕਿਲੋਗ੍ਰਾਮ ਆਰਡੀਐਕਸ ਯੁਕਤ 2.8 ਕਿਲੋ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਅਤੇ ਇੱਕ ਰਿਮੋਟ ਕੰਟਰੋਲ ਸਮੇਤ ਗ੍ਰਿਫਤਾਰ ਕਰਕੇ ਸਰਹੱਦੀ ਸੂਬੇ ਵਿੱਚ ਸੰਭਾਵੀ ਟਾਰਗੇਟਿਡ ਅੱਤਵਾਦੀ ਹਮਲੇ ਨੂੰ ਟਾਲ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਅਤੇ ਸਟੇਟ ਸਪੈਸ਼ਲ ਓਪਰੇਟਿੰਗ ਸੈੱਲ, ਐਸਏਐਸ ਨਗਰ ਦੀਆਂ ਟੀਮਾਂ ਦੁਆਰਾ ਸਾਂਝੇ ਤੌਰ 'ਤੇ ਕੀਤੀ ਗਈ ਸੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੱਗਾ ਸਿੰਘ ਅਤੇ ਮਨਜਿੰਦਰ ਸਿੰਘ ਵਜੋਂ ਹੋਈ ਹੈ, ਜੋ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਹਨ। ਗ੍ਰਿਫ਼ਤਾਰ ਕੀਤੇ ਗਏ ਦੋਵਾਂ ਵਿਅਕਤੀਆ...