ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਦੋ .32 ਬੋਰ ਪਿਸਟਲ, 4 ਜਿੰਦਾ ਕਾਰਤੂਸ ਅਤੇ 2 ਖੋਲ ਸਮੇਤ 3 ਵਿਅਕਤੀ ਕਾਬੂ
ਸ੍ਰੀ ਮੁਕਤਸਰ ਸਾਹਿਬ, 5 ਫਰਵਰੀ:
ਸ੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ. ਪੰਜਾਬ, ਸ. ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐੱਸ, ਆਈ. ਜੀ.ਪੀ. ਫਰੀਦਕੋਟ ਅਤੇ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਰਦਾਰ ਮਨਮੀਤ ਸਿੰਘ ਢਿੱਲੋ ਐਸਪੀ ਡੀ, ਸ. ਸਤਨਾਮ ਸਿੰਘ ਡੀ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਅਤੇ ਐਸ.ਆਈ ਵਰੁਨ ਮੁੱਖ ਅਫਸਰ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਤੇ ਪੁਲਿਸ ਪਾਰਟੀ ਨੂੰ ਉਸ ਸਮੇਂ ਸਫਲ ਕੀਤੀ ਕਿ ਜਦੋਂ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਜਿਨਾਂ ਪਾਸੋਂ ਦੋ .32 ਬੋਰ ਪਿਸਟਲ, 4 ਕਾਰਤੂਸ ਜਿੰਦਾ ਅਤੇ 2 ਖੋਲ ਬਰਾਮਦ ਹੋਏ ਹਨ
ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਦਈ ਕਿਸ਼ੋਰ ਕੁਮਾਰ ਪੁੱਤਰ ਨੇਕੀ ਰਾਮ ਵਾਸੀ ਗੋਨਿਆਣਾ ਰੋਡ ਗਲੀ ਨੰਬਰ 9 ਸ਼੍ਰੀ ਮੁਕਤਸਰ ਸਾਹਿਬ ਨੇ ਬਿਆਨ ਦਰਜ ਕੀਤਾ ਕਿ ਵਿੱਕੀ ਪੁੱਤਰ ਬਲਵੀਰ ਸਿੰਘ ਵਾਸੀ ਗੋਨੇਆਣਾ ਰੋਡ ਗਲੀ ਨੰਬਰ 9 ਅਤੇ ਇਸ ਦੇ ਨਾਲ ਕੁਛ ਅਣਪਛਾਤੇ ਵਿਅਕਤੀਆਂ ਨੇ ਸਾਡੇ ਘਰ ਫਾਇਰਰਿੰਗ ਕੀਤੀ ਹੈ ਅਤੇ ਇੱਟਾਂ ਰੋੜੇ ਚਲਾਏ ਹਨ ਜਿਸ ਦੇ ਬਿਆਨਾਂ ਤੇ ਪੁਲਿਸ ਵੱਲੋਂ ਮੁਕੱਦਮਾ...








