ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ
ਚੰਡੀਗੜ, 23 ਜਨਵਰੀ -
ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਰੀ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਵਿਖੇ ਸਥਿਤ ਆਈ.ਡੀ.ਐਫ.ਸੀ. ਬੈਂਕ ਦੇ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਨਿੱਜੀ ਬੈਂਕ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਰਵਿੰਦਰ ਕੁਮਾਰ ਵਾਸੀ ਸਰਾਭਾ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਰੇਂਜ ਲੁਧਿਆਣਾ ਵਿਖੇ ਪਹੁੰਚ ਕਰਕੇ ਬਿਆਨ ਦਰਜ ਕਰਵਾਇਆ ਕਿ ਉਹ ਪੱਖੋਵਾਲ ਰੋਡ ਲੁਧਿਆਣਾ ਵਿਖੇ 'ਸਿਲਵਰ ਮੋਡ ਫੈਸ਼ਨ' ਦੇ ਨਾਮ ਹੇਠ ਇੱਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਆਰ.ਬੀ.ਆਈ. ਦੀ ਗ੍ਰੈਂਡ ਐਮਰਜੈਂਸੀ ਕ੍ਰੈਡਿਟ ਲਾਈਨ (ਜੀ.ਈ.ਸੀ.ਐਲ.) ਸਕੀਮ ਅਧੀਨ ਉਪਰੋਕਤ ਆਈ.ਡੀ.ਐਫ.ਸੀ. ਬੈਂਕ ਤੋਂ 30.9...








