ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਚਲਾਏ ਜਾ ਰਹੇ ਮਿੱਥ ਕੇ ਹੱਤਿਆ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ ; 5 ਪਿਸਤੌਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਪਟਿਆਲਾ, 21 ਫਰਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੇ ਵਿਦੇਸ਼ੀ ਗੈਂਗਸਟਰ ਗੋਲਡੀ ਢਿੱਲੋਂ ਦੁਆਰਾ ਚਲਾਏ ਜਾ ਰਹੇ ਟਾਰਗੈਟ ਕਿਲਿੰਗ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਰਾਜਪੁਰਾ ਤੋਂ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਲਕੀਤ ਸਿੰਘ ਉਰਫ਼ ਮੈਕਸ, ਜੋ ਕਿ ਅਜਨਾਲਾ, ਅੰਮ੍ਰਿਤਸਰ ਦੇ ਪਿੰਡ ਰੋਡਾਲਾ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਫਤਿਹਗੜ੍ਹ ਸਾਹਿਬ ਦੇ ਪਿੰਡ ਸੇਮਪਾਲੀ ਵਿੱਚ ਰਹਿੰਦਾ ਹੈ ਅਤੇ ਸੰਦੀਪ ਸਿੰਘ ਉਰਫ਼ ਦੀਪ, ਜੋ ਕਿ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਦਾ ਰਹਿਣ ਵਾਲਾ ਹੈ, ਵਜੋਂ ਹੋਈ ਹੈ।
ਪੁਲਿਸ ਟੀਮਾਂ ਨੇ ਫੜੇ ਗਏ ਮੁਲਜ਼ਮਾਂ ਦੇ ਕਬਜ਼ੇ ਚੋਂ ਪੰਜ ਪਿਸਤੌਲ ਜਿੰਨ੍ਹਾਂ ਵਿੱਚ ਤਿੰਨ .32 ਕੈਲੀਬਰ, ਇੱਕ .30 ਕੈਲੀਬਰ ਅਤੇ ਇੱਕ .315 ਕੈਲੀਬਰ ਦੇਸੀ ਕੱਟਾ ਸ਼ਾਮਲ ਹਨ ਸਮੇਤ 15 ਕਾਰਤੂਸ ਅਤ...








