Saturday, March 7
Shadow

Crime

ਵਿਜੀਲੈਂਸ ਬਿਊਰੋ ਵੱਲੋਂ ਸਟੇਟ ਫਾਰਮੇਸੀ ਕੌਂਸਲ ਦੇ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਡੀ-ਫਾਰਮੇਸੀ ਚ ਦਾਖਲੇ ਦੇਣਤ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ 4 ਹੋਰ ਵਿਅਕਤੀਆਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਸਟੇਟ ਫਾਰਮੇਸੀ ਕੌਂਸਲ ਦੇ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਡੀ-ਫਾਰਮੇਸੀ ਚ ਦਾਖਲੇ ਦੇਣਤ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ 4 ਹੋਰ ਵਿਅਕਤੀਆਂ ਗ੍ਰਿਫ਼ਤਾਰ

Crime, Punjab
ਚੰਡੀਗੜ੍ਹ, 15 ਜਨਵਰੀ:   ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਰਜਿਸਟਰਾਰਾਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਅਯੋਗ ਉਮੀਦਵਾਰਾਂ ਨੂੰ ਦਾਖ਼ਲਾ ਦੇਣ ਅਤੇ ਡੀ-ਫਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਦਾਖਲੇ, ਰਜਿਸਟ੍ਰੇਸ਼ਨ ਵਿੱਚ ਬੇਨਿਯਮੀਆਂ ਕਰਨ ਅਤੇ ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹ ਰਹੇ ਅਯੋਗ ਵਿਦਿਆਰਥੀਆਂ ਨੂੰ ਡੀ-ਫਾਰਮੇਸੀ ਦੇ ਲਾਇਸੈਂਸ ਜਾਰੀ ਕਰਨ ਦੇ ਦੋਸ਼ ਹੇਠ ਪੀ.ਐਸ.ਪੀ.ਸੀ. ਦੇ ਸਾਬਕਾ ਰਜਿਸਟਰਾਰਾਂ ਅਤੇ ਅਧਿਕਾਰੀਆਂ ਵਿਰੁੱਧ ਐਫ.ਆਈ.ਆਰ. ਨੰਬਰ 17 ਮਿਤੀ 8.12.2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਅਪਰਾਧਿਕ ਮੁਕੱਦਮਾ ਦਰਜ ਕੀਤਾ ਜਾ ਚੁੱਕਾ ਹੈ।   ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਅੱਜ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਆਦੇਸ਼ ਇੰਸਟੀਚਿਊਟ ਆਫ਼ ਮੈਡੀਕ...
ਸਹਿਕਾਰਤਾ ਵਿਭਾਗ ਦਾ ਸੀਨੀਅਰ ਸਹਾਇਕ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਹਿਕਾਰਤਾ ਵਿਭਾਗ ਦਾ ਸੀਨੀਅਰ ਸਹਾਇਕ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, Punjab
ਚੰਡੀਗੜ, 13 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਾਇਕ ਰਜਿਸਟਰਾਰ, ਪੰਜਾਬ ਸਹਿਕਾਰਤਾ ਵਿਭਾਗ, ਖਰੜ, ਜਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਦਫਤਰ ਵਿੱਚ ਤਾਇਨਾਤ ਸੀਨੀਅਰ ਸਹਾਇਕ ਰਜਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਮੁਲਾਜ਼ਮ ਰਜਿੰਦਰ ਸਿੰਘ, ਵਾਸੀ ਗਾਰਡਨ ਕਲੋਨੀ, ਖਰੜ ਨੂੰ ਸ਼ਿਕਾਇਤਕਰਤਾ ਜਸਪਾਲ ਸਿੰਘ ਵਾਸੀ ਪਿੰਡ ਬਗਿੰਡੀ, ਤਹਿਸੀਲ ਖਰੜ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਪਿੰਡ ਸਿਉਂਕ, ਤਹਿਸੀਲ ਖਰੜ ਦੀ ਦੁੱਧ ਇਕੱਤਰਨ ਸੁਸਾਇਟੀ ਵਿੱਚ ਸਕੱਤਰ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਰਜਿੰਦਰ ਸਿੰਘ ਪਿੰਡ ਸਿਉਂਕ ਦੀ ਉਕਤ ਦੁੱਧ ਇਕੱਤਰਨ ਸੋਸਾਇਟੀ ਦੀ ਚੋਣ ਸਬੰਧੀ ਫਾਈਲ ਕਲੀਅਰ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕਰ ...
ਪੰਜਾਬ ਏ.ਜੀ.ਟੀ.ਐਫ. ਵੱਲੋਂ ਯੂ.ਏ.ਪੀ.ਏ. ਕੇਸ ਵਿੱਚ ਲੋੜੀਂਦਾ ਰਿੰਦਾ ਦਾ ਮੁੱਖ ਸੰਚਾਲਕ ਕੈਲਾਸ਼ ਖਿਚਨ ਰਾਜਸਥਾਨ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਪੰਜਾਬ ਏ.ਜੀ.ਟੀ.ਐਫ. ਵੱਲੋਂ ਯੂ.ਏ.ਪੀ.ਏ. ਕੇਸ ਵਿੱਚ ਲੋੜੀਂਦਾ ਰਿੰਦਾ ਦਾ ਮੁੱਖ ਸੰਚਾਲਕ ਕੈਲਾਸ਼ ਖਿਚਨ ਰਾਜਸਥਾਨ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

Crime, Punjab
ਚੰਡੀਗੜ੍ਹ, 12 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਅਹਿਮ ਕਾਰਕੁਨ ਨੂੰ ਰਾਜਸਥਾਨ ਦੇ ਜ਼ਿਲ੍ਹਾ ਫਲੋਦੀ ਦੇ ਪਿੰਡ ਲੋਹਾਵਤ ਤੋਂ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੀਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਜਿਸ ਦੀ ਪਛਾਣ ਕੈਲਾਸ਼ ਖਿਚਨ ਵਜੋਂ ਹੋਈ ਹੈ, ਸਤੰਬਰ 2023 ‘ਚ ਫਾਜ਼ਿਲਕਾ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਕੇਸ ਵਿੱਚ ਲੋੜੀਂਦਾ ਸੀ। ਇਸ ਤੋਂ ਇਲਾਵਾ ਮੁਲਜ਼ਮ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਸ ਖ਼ਿਲਾਫ਼ ਪੰਜਾਬ ਅਤੇ ਰਾਜਸਥਾਨ ਵਿੱਚ ਜਬਰੀ ਵਸੂਲੀ, ਐਨਡੀਪੀਐਸ ਐਕਟ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਅਪਰਾਧਿ...
ਪਟਵਾਰੀ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪਟਵਾਰੀ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime, Punjab
ਬਠਿੰਡਾ 12 ਜਨਵਰੀ : ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਪਟਵਾਰੀ ਜਗਜੀਤ ਸਿੰਘ, ਮਾਲ ਹਲਕਾ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ ਨੂੰ 10,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਕੁਲਦੀਪ ਸਿੰਘ, ਵਾਸੀ ਪਿੰਡ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਪਿੰਡ ਕਲਿਆਣ ਸੁੱਖਾ ਵਿਖੇ ਕਰੀਬ 6 ਏਕੜ ਵਾਹੀਯੋਗ ਜਮੀਨ ਸਾਂਝੇ ਖਾਤੇ ਦੀ ਹੈ ਅਤੇ ਉਹ ਆਪਣੇ ਹਿੱਸੇ ਆਉਂਦੀ ਇਸ ਜਮੀਨ ਵਿੱਚੋਂ 2 ਕਨਾਲਾਂ ਜਮੀਨ ਦਾ ਤਬਾਦਲਾ ਦੂਸਰੀ ਧਿਰ ਨਾਲ ਕਰਵਾਉਣਾ ਚਾਹੁੰਦਾ ਸੀ। ਜਿਸ ਸੰਬੰਧੀ ਪਟਵਾਰੀ ਜਗਜੀਤ ਸਿੰਘ ਅਤੇ ਉਸਦੇ ਪ੍ਰਾਈਵੇਟ ਸਹਾਇਕ ਬੇਅੰਤ ਸਿੰਘ ਨੇ ਇਹ ਕੰਮ ਕਰਨ ਬਦਲੇ ਮੁੱਦਈ ਕੁਲਦੀਪ ਸਿੰਘ ਪਾਸੋਂ 12,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਜ਼ੋਰ ਪਾਉਣ ਪਿੱਛੋਂ ਸੌਦਾ 10,000 ਰੁਪਏ ਵਿੱਚ ਹ...
6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਾਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਾਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime, Punjab
ਚੰਡੀਗੜ੍ਹ, 12 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਗਿਆਸਪੁਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਚਮਕੌਰ ਸਿੰਘ ਦੇ ਕਾਰਿੰਦਾ ਅਸ਼ੋਕ ਕੁਮਾਰ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਮੌਕੇ ਤੋਂ ਫ਼ਰਾਰ ਹੋਏ ਪਟਵਾਰੀ ਤੇ ਉਸਦੇ ਕਾਰਿੰਦੇ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਾਕੇਸ਼ ਕੁਮਾਰ ਵਾਸੀ ਪਿੰਡ ਕੁਹਾੜਾ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਆਪਣੇ ਨਵੇਂ ਖਰੀਦੇ ਪਲਾਟ ਦਾ ਇੰਤਕਾਲ ਕਰਵਾਉਣ ਅਤੇ ਉਸ ਪਲਾਟ ਉੱਪਰ ਕਰਜ਼ਾ ਲੈਣ ਸਬੰਧੀ ਫਰਦਾਂ ਦੀਆਂ ਕਾਪੀਆਂ ਲੈਣ ਬਦਲੇ ਉਕਤ ਪਟਵਾਰੀ ਅਤੇ ਉਸ ਦੇ ਕਾਰਿੰਦੇ ਨੇ ਉਸ ਤੋਂ 6,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ...
ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਬੀ.ਡੀ.ਪੀ.ਓ. ਗ੍ਰਿਫ਼ਤਾਰ

ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਬੀ.ਡੀ.ਪੀ.ਓ. ਗ੍ਰਿਫ਼ਤਾਰ

Crime, Punjab
ਚੰਡੀਗੜ੍ਹ, 12 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸਰਬਜੀਤ ਸਿੰਘ ਨੂੰ ਇਲਾਕੇ ਦੇ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬੀਡੀਪੀਓ ਨੂੰ ਜਾਂਚ ਉਪਰੰਤ ਰਿਸ਼ਵਤਾਂ ਲੈਣ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਲਾਕ ਮਮਦੋਟ ਦੇ ਪਿੰਡ ਕੋਠੇ ਕਿੱਲੀ ਵਾਲੇ ਦੇ ਸਰਪੰਚ ਪਿੱਪਲ ਸਿੰਘ, ਪਿੰਡ ਮੁਹੰਮਦ ਖਾਨ ਨਿਆਜੀਆਂ ਦੇ ਸਰਪੰਚ ਪ੍ਰਗਟ ਸਿੰਘ, ਪਿੰਡ ਗੱਟੀ ਮਸਤਾਨ ਨੰਬਰ 2 ਦੇ ਸਰਪੰਚ ਅਨੋਖ ਸਿੰਘ, ਪਿੰਡ ਚੱਕ ਅਮਰੀਕ ਸਿੰਘ ਵਾਲਾ ਦੀ ਸਰਪੰਚ ਪਰਮਜੀਤ ਕੌਰ ਦੇ ਪਤੀ ਗੁਰਬਚਨ ਸਿੰਘ, ਗੱਟੀ ਮਸਤਾ ਨੰਬਰ-01 ਪਿੰਡ ਦੇ ਸਰਪੰਚ ਸਰਜੀਤ ਸਿੰਘ ਅਤੇ ਪਿੰਡ ਕੋਟ ਬਿਸ਼ਨ ਸਿੰਘ ਮਾਨਾਵਾਲਾ ਦੇ ਸਰਪੰਚ ਪਰਮਜੀਤ ਸਿੰਘ ਨੇ ਤਫ਼ਤੀਸ਼ੀ ਅਫ਼ਸਰ ਅੱਗੇ ਬਿਆਨ ਦਿੱਤਾ ਕਿ ਉਕਤ ਬੀ.ਡੀ.ਪੀ.ਓ. ਬਲਾਕ ਦੀਆਂ ਪੰਚਾਇਤਾਂ ਦੇ ਕੰਮ ਕਰਵਾਉਣ ...
ਲੁੱਟ ਖੋਹ ਦੇ ਦੋ ਮਾਮਲਿਆਂ ਵਿਚ ਜਿ਼ਲ੍ਹਾ ਅਤੇ ਸ਼ੈਸਨ ਜੱਜ ਵੱਲੋਂ ਤਿੰਨ ਦੋਸ਼ੀਆਂ ਨੂੰ 5—5 ਸਾਲ ਦੀ ਸਜਾ

ਲੁੱਟ ਖੋਹ ਦੇ ਦੋ ਮਾਮਲਿਆਂ ਵਿਚ ਜਿ਼ਲ੍ਹਾ ਅਤੇ ਸ਼ੈਸਨ ਜੱਜ ਵੱਲੋਂ ਤਿੰਨ ਦੋਸ਼ੀਆਂ ਨੂੰ 5—5 ਸਾਲ ਦੀ ਸਜਾ

Crime, Punjab
ਫਾਜਿਲ਼ਕਾ, 9 ਜਨਵਰੀ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਨੇ ਲੁੱਟ ਖੋਹ ਦੇ ਦੋ ਵੱਖ ਵੱਖ ਕੇਸਾਂ ਦੀ ਵੱਖਰੇ ਵੱਖਰੇ ਸੁਣਵਾਈ ਪੂਰੀ ਕਰਦਿਆਂ ਦੋਸ਼ੀਆਂ ਨੂੰ 5—5 ਸਾਲ ਦੀ ਸਜਾ ਸੁਣਾਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸੁਰਿੰਦਰ ਕੁਮਾਰ ਵਾਸੀ ਬੇਗਾਂ ਵਾਲੀ ਦੇ ਬਿਆਨਾਂ ਤੇ ਥਾਣਾ ਸਦਰ ਅਬੋਹਰ ਵਿਖੇ ਐਫਆਈਆਰ ਨੰਬਰ 13 ਮਿਤੀ 26 ਫਰਵਰੀ 2022 ਦਰਜ ਕੀਤੀ ਗਈ ਸੀ। ਜਿਸ ਅਨੁਸਾਰ ਉਕਤ ਸਿ਼ਕਾਇਤਕਰਤਾ ਸੁਰਿੰਦਰ ਕੁਮਾਰ ਤੋਂ ਅਬੋਹਰ ਬਾਈਪਾਸ ਨੇੜੇ ਦੋਸ਼ੀ ਨੇ 24500 ਰੁਪਏ ਦੀ ਖੋਹ ਕਰ ਲਈ ਸੀ। ਇਸ ਮਾਮਲੇ ਦੀ ਸੁਣਵਾਈ ਦੌਰਾਨ ਦੋਸ਼ੀ ਜੁਗਰਾਜ ਸਿੰਘ ਵਾਸੀ ਢਾਣੀ ਭੁੱਲਰਾਂਵਾਲੀ ਦਾਖਲੀ ਕੱਟਿਆਂ ਵਾਲੀ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਧਾਰਾ 379 ਬੀ ਤਹਿਤ 5 ਸਾਲ ਦੀ ਸਜਾ ਅਤੇ 10 ਹਜਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।ਜੁਰਮਾਨਾ ਅਦਾ ਨਾ ਕਰਨ ਤੇ ਇਕ ਸਾਲ ਹੋਰ ਜੇਲ੍ਹ ਵਿਚ ਰਹਿਣਾ ਪਵੇਗਾ। ਇਸੇ ਤਰਾਂ ਧਾਰਾ 201 ਆਈਪੀਸੀ ਤਹਿਤ ਵੀ ਉਸਨੂੰ ਦੋਸ਼ੀ ਮੰਨਦਿਆਂ ਇਕ ਸਾਲ ਕੈਦ ਅਤੇ 1000 ਰੁਪਏ ਜੁਰਮਾਨਾ ਲਗ...
ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਲੋਂ 202 ਐਫਆਈਆਰਜ਼ ਦਰਜ ; 1.9 ਕਿਲੋ ਹੈਰੋਇਨ, 6.80 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਲੋਂ 202 ਐਫਆਈਆਰਜ਼ ਦਰਜ ; 1.9 ਕਿਲੋ ਹੈਰੋਇਨ, 6.80 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Crime, Punjab
- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ ਲਾਗੂ   - ਹਰੇਕ ਪੁਲਿਸ ਜ਼ਿਲ੍ਹੇ ਵਿੱਚ ਇਸ ਵਿਸ਼ੇਸ਼ ਆਪ੍ਰੇਸ਼ਨ ਦੀ ਸਫਲਤਾ ਲਈ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਫ਼ਸਰਾਂ ਵੱਲੋਂ ਨਿੱਜੀ ਤੌਰ ’ਤੇ ਕੀਤੀ ਗਈ ਨਿਗਰਾਨੀ    - 600 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਵਿੱਚ 268 ਡਰੱਗ ਹਾਟਸਪੌਟਸ ’ਤੇ ਚਲਾਇਆ ਤਲਾਸ਼ੀ ਤੇ ਘੇਰਾਬੰਦੀ  ਅਭਿਆਨ ਚਲਾਇਆ : ਐਸਪੀਐਲ ਡੀਜੀਪੀ ਅਰਪਿਤ ਸ਼ੁਕਲਾ   ਚੰਡੀਗੜ੍ਹ, 8 ਜਨਵਰੀ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਨਸ਼ਿਆਂ ਦੀ ਖ਼ਰੀਦ-ਫਰੋਖ਼ਤ ਜਾਂ ਹੋਰ ਗਤੀਵਿਤਧੀਆਂ ਸਬੰਧੀ ਸੰਵੇਦਨਸ਼ੀਲ ਥਾਵਾਂ ਵਿੱਚ ਵੱਡੇ ਪੱਧਰ ’ਤੇ ਰਾਜ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ।   ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਅਭਿਆਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਚਲਾਇਆ ਗਿਆ...
ਮੋਗਾ ਪੁਲਿਸ ਦੀ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਤਹਿਤ ਵੱਖ ਵੱਖ ਕੇਸਾਂ ਵਿੱਚ ਲੋੜੀਂਦੇ ਦੋ ਭਗੌੜੇ ਕਾਬੂ

ਮੋਗਾ ਪੁਲਿਸ ਦੀ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਤਹਿਤ ਵੱਖ ਵੱਖ ਕੇਸਾਂ ਵਿੱਚ ਲੋੜੀਂਦੇ ਦੋ ਭਗੌੜੇ ਕਾਬੂ

Crime, Punjab
--97 ਗ੍ਰਾਮ ਹੈਰੋਇਨ, 750 ਨਸ਼ੀਲੀਆਂ ਗੋਲੀਆਂ, 80 ਕਿੱਲੋ ਭੁੱਕੀ,  9 ਮੋਟਰਸਾਈਕਲ, 40 ਲੀਟਰ ਲਾਹਨ, 108 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਮੋਗਾ, 8 ਜਨਵਰੀ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਲੋਕਾਂ ਨੂੰ ਪ੍ਰਭਾਵਸ਼ਾਲੀ ਪੁਲਿਸ ਸੇਵਾਵਾਂ ਦੇਣ ਦੇ ਮਨੋਰਥ ਵਜੋਂ ਅੱਜ ਮੋਗਾ ਪੁਲਿਸ ਵੱਲੋਂ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਵਿੱਚ ਡੀ.ਆਈ.ਜੀ. ਐਡਮਿਨ ਪੀ.ਏ.ਪੀ. ਜਲੰਧਰ ਇੰਦਰਬੀਰ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਵਿਵੇਕਸ਼ੀਲ ਸੋਨੀ ਮੌਜੂਦ ਰਹੇ। ਇਸ ਆਪ੍ਰੇਸ਼ਨ ਵਿੱਚ 1 ਐਸ.ਪੀ., 8 ਡੀ.ਐਸ.ਪੀ.ਜ਼, 306 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਅੱਜ ਇਸ ਵਿਸ਼ੇ਼ਸ਼ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਖੇਤਰ ਜਿਹੜੇ ਕਿ ਨਸ਼ਿਆਂ ਦੇ ਹਾਟਸਪਾਟ ਖੇਤਰ ਸਨ ਵਿੱਚ ਘੇਰਾਬੰਦੀਆਂ ਕੀਤੀਆਂ ਗਈਆਂ। ਇਸ ਮੁਹਿੰਮ ਦੌਰਾਨ 22 ਐਫ.ਆਈ.ਆਰ.ਜ਼ ਦਰਜ ਕਰਕੇ 24 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਇੱਕ ਕੇਸ ਦਰਜ ਕ...
ਪੁਲਿਸ ਵਿਭਾਗ ਵੱਲੋਂ ਜ਼ਿਲ੍ਹਾ ਫਾਜਿਲਕਾ ਦੀਆਂ ਸਮੂਹ ਸਬ ਡਵੀਜਨਾਂ ਵਿਖੇ ਨਸ਼ਾ ਤਸਕਰਾਂ ਖਿਲਾਫ ਕਾਸੋ(ਕਾਰਡਨ ਤੇ ਸਰਚ ਆਪਰੇਸ਼ਨ) ਚਲਾਇਆ

ਪੁਲਿਸ ਵਿਭਾਗ ਵੱਲੋਂ ਜ਼ਿਲ੍ਹਾ ਫਾਜਿਲਕਾ ਦੀਆਂ ਸਮੂਹ ਸਬ ਡਵੀਜਨਾਂ ਵਿਖੇ ਨਸ਼ਾ ਤਸਕਰਾਂ ਖਿਲਾਫ ਕਾਸੋ(ਕਾਰਡਨ ਤੇ ਸਰਚ ਆਪਰੇਸ਼ਨ) ਚਲਾਇਆ

Crime, Punjab
ਫਾਜਿਲਕਾ 8 ਜਨਵਰੀ ਸ੍ਰੀ ਗੌਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਡਾ. ਜਤਿੰਦਰ ਜੈਨ ਆਈ.ਪੀ.ਐਸ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ ਪੀ.ਐਸ.ਪੀ.ਸੀ.ਐਲ ਪਟਿਆਲਾ ਦੀ ਯੋਗ ਅਗਵਾਈ ਹੇਠ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਅਵਤਾਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸ.ਡ. ਅਬੋਹਰ ਦਿਹਾਤੀ, ਸ੍ਰੀ ਅਤੁਲ ਸੋਨੀ ਪੀ.ਪੀ.ਐਸ ਉਪ ਕਪਤਾਨ ਪੁਲਿਸ ਨਾਰਕੋਟਿਕ ਫਾਜਿਲਕਾ ਅਤੇ ਸ੍ਰੀ ਸੁਬੇਗ ਸਿੰਘ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸ.ਡ. ਫਾਜਿਲਕਾ ਦੀ ਅਗਵਾਈ ਹੇਠ ਜਿਲ੍ਹਾ ਫਾਜਿਲਕਾ ਦੀਆਂ ਸਮੂਹ ਸਬ-ਡਵੀਜਨਾਂ ਵਿੱਚ ਕੁੱਲ 08 ਵੱਖ ਵੱਖ ਥਾਵਾਂ, ਜਿਸ ਵਿੱਚ ਸਬ-ਡਵੀਜਨ ਜਲਾਲਾਬਾਦ ਦੇ ਪਿੰਡ ਮਹਾਲਮ ਅਤੇ ਪਿੰਡ ਟਿਵਾਣਾ ਕਲਾਂ, ਸਬ-ਡਵੀਜਨ ਫਾਜਿਲਕਾ ਦੇ ਅੰਨੀ ਦਿੱਲੀ ਬਾਰਡਰ ਰੋਡ ਫਾਜਿਲਕਾ ਅਤੇ ਹਸਤਾ ਕਲਾਂ, ਸਬ-ਡਵੀਜਨ ਅਬੋਹਰ ਸਿਟੀ ਦੇ ਸੰਤ ਨਗਰ ਅਤੇ ਸੁਭਾਸ਼ ਨਗਰ, ਸਬ-ਡਵੀਜਨ ਅਬੋਹਰ ਦਿਹਾਤੀ ਦੇ ਪਿੰਡ ਕੁੰਡਲ ਅਤੇ ਹਿੰਮਤਪੁਰਾ ਸ਼ਾਮਲ ਹਨ, ਜਿਥੇ ਅੱਜ 08 ਜਨਵਰੀ 2024 ਨੂੰ ਸਵੇਰੇ 08:00 ਵਜੇ ਤੋਂ ਬਾਅਦ ਦੁਪਹਿਰ ...