ਤਹਿਸੀਲਦਾਰ ਦੇ ਨਾਮ ‘ਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 16 ਜਨਵਰੀ 2025 –
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ ਕੰਮ ਕਰਦਾ ਵਸੀਕਾ ਨਵੀਸ ਡਿਪਟੀ ਸਿੰਘ ਨੂੰ ਤਹਿਸੀਲਦਾਰ ਦੇ ਨਾਮ 'ਤੇ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਰਮਜੀਤ ਸਿੰਘ ਵਾਸੀ ਪਿੰਡ ਟਹਿਣਾ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਨੇ ਆਪਣੀ ਮਾਂ ਦੇ ਨਾਮ 'ਤੇ ਪਿੰਡ ਟਹਿਣਾ ਵਿਖੇ ਜ਼ਮੀਨ ਖ਼ਰੀਦੀ ਹੈ ਅਤੇ ਇਸ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਲੋੜੀਂਦੇ ਦਸਤਾਵੇਜ਼ਾਂ ਲਿਖਵਾਉਣ ਲਈ ਉਹ ਉਕਤ ਜਾਣਕਾਰ ਵਸੀਕਾ ਨਵੀਸ ਨੂੰ ਮਿਲਿਆ, ਜਿਸਨੇ ਇਹ ਰਜਿਸਟਰੀ ਕਰਵਾਉਣ ਲਈ ਤਹਿਸੀਲ ਦੇ ਅਧਿਕਾਰੀ/ਕਰਮਚਾਰੀਆਂ ਨੂੰ ਪੈਸੇ ਦੇਣ ਦੀ ਗੱਲ ਆਖ ਕੇ 20000 ਰੁਪਏ ਰਿਸ...








