19 ਕਿਲੋ ਹੈਰੋਇਨ ਬਰਾਮਦ: ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ; 3.5 ਕਿਲੋ ਹੈਰੋਇਨ ਬਰਾਮਦ
- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
- ਹੈਰੋਇਨ ਦੀ ਕੁੱਲ ਬਰਾਮਦਗੀ 22.5 ਕਿਲੋਗ੍ਰਾਮ ਤੱਕ ਪਹੁੰਚੀ, ਗ੍ਰਿਫਤਾਰੀਆਂ ਦੀ ਗਿਣਤੀ 10 ਹੋਈ : ਡੀਜੀਪੀ ਗੌਰਵ ਯਾਦਵ
- ਦੋਸ਼ੀ ਵਿਅਕਤੀ ਪਾਕਿ-ਆਧਾਰਿਤ ਤਸਕਰਾਂ ਦੇ ਸੰਪਰਕ ਵਿੱਚ ਸਨ: ਸੀ.ਪੀ. ਗੁਰਪ੍ਰੀਤ ਭੁੱਲਰ
ਅੰਮ੍ਰਿਤਸਰ, 8 ਜਨਵਰੀ:--ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ 19 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਜ਼ੋਰਦਾਰ ਪੜਤਾਲ ਤੋਂ ਅੱਗੇ ਵਧਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ 3.5 ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਹੈ। ਇਸ ਕੇਸ ਵਿੱਚ ਹੁਣ ਹੈਰੋਇਨ ਦੀ ਕੁੱਲ ਬਰਾਮਦਗੀ 22.5 ਕਿਲੋ ਹੋ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਰਾਜ ਸਿੰਘ ਉਰਫ ਕਾਕਾ ਵਾਸੀ ਪਿੰਡ ਲਾਹੌਰੀਮਲ, ਅੰਮ੍ਰਿਤਸਰ, ਅਨਮੋਲ ਸਿੰਘ ਉਰਫ ਲਾਲੂ ਅਤੇ ਸਰਬਜੀਤ ਸਿੰਘ ਦੋਵੇਂ ਵਾਸੀ ਰਾਂਝੇ ਦੀ ਹਵੇਲੀ, ਅ...






