Saturday, March 7
Shadow

Crime

’ਗੈਂਗਸਟਰਾਂ ਤੇ ਵਾਰ’: ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ 1200 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

’ਗੈਂਗਸਟਰਾਂ ਤੇ ਵਾਰ’: ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ 1200 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

Crime, Punjab
ਚੰਡੀਗੜ੍ਹ, 9 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੌਰਾਨ, ਪੰਜਾਬ ਪੁਲਿਸ ਦੀਆਂ ਟੀਮਾਂ ਨੇ ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ ਅੱਜ ਲੋੜੀਂਦੇ ਅਪਰਾਧੀਆਂ ਨਾਲ ਸਬੰਧਤ 2760 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ’ਤੇ ਕੇਂਦ੍ਰਿਤ 72 ਘੰਟੇ ਦਾ ‘ਆਪ੍ਰੇਸ਼ਨ ਪ੍ਰਹਾਰ-2’ ਸ਼ੁਰੂ ਕੀਤਾ ਸੀ। ਇਸ ਆਪ੍ਰੇਸ਼ਨ ਦੀ ਅਗਵਾਈ ਕਰਨ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਪੁਲਿਸ ਜ਼ਿਲਿ੍ਹਆਂ ਦਾ ਨਿੱਜੀ ਤੌਰ ’ਤੇ ਦੌਰਾ ਕੀਤਾ । ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਪ੍ਰੇਸ਼ਨ ‘ਪ੍ਰਹਾਰ-2’ ਤਹਿਤ ਲਗਭਗ 12,000 ਪੁਲਿਸ ਕਰਮੀਆਂ ਵਾਲੀਆਂ 2,000 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ਵਿੱਚ...
4ਜੀ/5ਜੀ ਟੈਲੀਕਾਮ ਸਬੰਧੀ ਚੋਰੀਆਂ ’ਤੇ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ; 17 ਹੋਰ ਗ੍ਰਿਫ਼ਤਾਰ

4ਜੀ/5ਜੀ ਟੈਲੀਕਾਮ ਸਬੰਧੀ ਚੋਰੀਆਂ ’ਤੇ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ; 17 ਹੋਰ ਗ੍ਰਿਫ਼ਤਾਰ

Crime, Punjab
ਚੰਡੀਗੜ੍ਹ, 9 ਫਰਵਰੀ: ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ  4ਜੀ/5ਜੀ ਟੈਲੀਕਾਮ ਬੁਨਿਆਦੀ ਢਾਂਚੇ ਦੀ ਚੋਰੀ ’ਤੇ ਵੱਡੀ ਅਤੇ ਨਿਰੰਤਰ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ 17 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਾਲ ਸੂਬੇ ਭਰ ਵਿੱਚ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 126 ਹੋ ਗਈ ਹੈ ਅਤੇ 140 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਫੈਸਲਾਕੁੰਨ ਕਾਰਵਾਈਆਂ ਦੇ ਲਾਗੂ ਕਰਨ ਸਦਕਾ ਅਹਿਮ ਜਨਤਕ ਟੈਲੀਕਾਮ ਸੇਵਾਵਾਂ ਨਿਰੰਤਰ ਚੱਲ ਰਹੀਆਂ ਹਨ। ਜ਼ਿਕਰਯੋਗ ਹੈ ਕਿ 4ਜੀ/5ਜੀ ਬੁਨਿਆਦੀ ਢਾਂਚੇ ਨਾਲ ਸਬੰਧਤ ਚੋਰੀਆਂ ਦੀਆਂ ਰਿਪੋਰਟਾਂ ਤੋਂ ਬਾਅਦ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਹੁਕਮਾਂ ’ਤੇ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਸੀ। ਚੇਅਰਮੈਨ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਰਾਜਪਾਲ ਸਿੰਘ ਸੰਧੂ ਦੀ ਅਗਵਾਈ ਵਾਲੀ ਐਸ.ਆਈ.ਟੀ. ਨੇ ਜ਼ਿਲ੍ਹਾ ਪੁਲਿਸ ਯੂਨਿਟਾਂ ਨਾਲ ਮਿਲ ਕੇ ਕੰਮ ਕੀਤਾ ਤਾਂ ਜੋ ਮੁਲਜ਼ਮਾਂ ਨੂੰ ਫੜਿਆ ਜਾ ਸਕੇ ਅਤੇ ਚੋਰੀ ਹੋਏ ਸਾਜ਼ੋ-ਸਾਮਾਨ ਦੀ  ਬਰਾਮਦਗੀ ਕੀਤੀ ਜਾ ਸਕੇ। ਇਸ ਸਬੰਧੀ ਵੇਰਵੇ ਸ...
ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਵਿਅਕਤੀ ਕਾਬੂ

ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਵਿਅਕਤੀ ਕਾਬੂ

Crime, Punjab
ਅੰਮ੍ਰਿਤਸਰ, 9 ਫਰਵਰੀ: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੌਰਾਨ ਖੁਫੀਆ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ  ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦੇ ਪੰਜ ਕਾਰਕੁਨਾਂ  ਨੂੰ ਛੇ ਆਧੁਨਿਕ ਪਿਸਤੌਲ, 115 ਗ੍ਰਾਮ ਹੈਰੋਇਨ ਅਤੇ 11.90 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ ਕਰ ਕੇ ਇਸ ਗਿਰੋਹ ਨੂੰ ਬੇਅਸਰ  ਦਿੱਤਾ ਹੈ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਮੰਨੂ (24), ਗੁਰਪ੍ਰੀਤ ਸਿੰਘ ਉਰਫ਼ ਗੋਪੀ (20), ਸੁਖਰਾਜ ਸਿੰਘ ਉਰਫ਼ ਜੋਗਾ (24) ਅਤੇ ਸਾਜਨ ਸਿੰਘ ਉਰਫ਼ ਗੁਰਸਾਜਨ ਸਿੰਘ ਉਰਫ਼ ਲੱਡਾ ਸਾਰੇ ਵਾਸੀ ਪਿੰਡ ਰੋਡਾ ਵਾਲਾ ਕਲਾਂ (ਅੰਮ੍ਰਿਤਸਰ ) ਅਤੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਦੇ ਵਸਨੀਕ ਮੋਲਕਦੀਪ ਸਿੰਘ (23) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਆਸਟਰੀਆ ਦੇ ਬਣੇ  ਦੋ 9 ਐਮ.ਐਮ. ਗਲੌਕ, ਤੁਰਕੀ ਦਾ ਬਣਿਆ ਇੱਕ ਜ਼ਿ...
ਗੈਂਗਸਟਰਾਂ ਤੇ ਵਾਰ’: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ ’ਆਪਰੇਸ਼ਨ ਪ੍ਰਹਾਰ-2’ ਕੀਤਾ ਲਾਂਚ

ਗੈਂਗਸਟਰਾਂ ਤੇ ਵਾਰ’: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ ’ਆਪਰੇਸ਼ਨ ਪ੍ਰਹਾਰ-2’ ਕੀਤਾ ਲਾਂਚ

Crime
ਚੰਡੀਗੜ੍ਹ, 8 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ  ਲਈ 72 ਘੰਟੇ ਵਾਲੇ ‘ਆਪ੍ਰੇਸ਼ਨ ਪ੍ਰਹਾਰ-2’ ਦੀ ਸ਼ੁਰੂਆਤ ਦਾ ਐਲਾਨ ਕੀਤਾ। ਡੀਜੀਪੀ ਗੌਰਵ ਯਾਦਵ , ਜਿਨ੍ਹਾਂ ਦੇ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਏਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੀਲਾਭ ਕਿਸ਼ੋਰ ਅਤੇ ਇੰਟੈਲੀਜੈਂਸ ਮੁਖੀ ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ, ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਸਾਰੇ ਸੀਪੀ/ਐਸਐਸਪੀਜ਼ ਅਤੇ ਰੇਂਜ ਆਈਜੀਪੀਜ਼/ਡੀਆਈਜੀਜ਼ ਨਾਲ ਉੱਚ-ਪੱਧਰੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਹ ਕਾਰਵਾਈ ‘ਆਪ੍ਰੇਸ਼ਨ ਪ੍ਰਹਾਰ’ , ਜਿਸ ਤਹਿਤ ਮਹਿਜ਼ 72 ਘੰਟਿਆਂ ਵਿੱਚ 3256 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ...
ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Crime, Punjab
ਚੰਡੀਗੜ੍ਹ/ਗੁਰਦਾਸਪੁਰ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੁਰਦਾਸਪੁਰ ਪੁਲਿਸ ਨੇ ਦੋ ਸੰਗਠਿਤ ਨਸ਼ਾ ਨੈੱਟਵਰਕਾਂ ਦੇ 2 ਕਾਰਕੰੁਨਾਂ ਨੂੰ 11 ਕਿਲੋ ਹੈਰੋਇਨ ਅਤੇ 5.75 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ, ਇਨ੍ਹਾਂ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਉੱਤਰ ਪ੍ਰਦੇਸ਼ ਵਿੱਚ ਮੁਜ਼ੱਫ਼ਰਨਗਰ ਦੇ ਕਾਸਿਮਪੁਰ ਦੇ ਰਹਿਣ ਵਾਲੇ ਮੁਹੰਮਦ ਵਸੀਮ ਅਤੇ ਅੰਮ੍ਰਿਤਸਰ ਦੇ ਵਸਨੀਕ ਹਰਸ਼ਦੀਪ ਸਿੰਘ ਉਰਫ਼ ਹਰਸ਼ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦੀ ਚਿੱਟੇ ਰੰਗ ਦੀ ਹੌਂਡਾ ਸਿਟੀ ਕਾਰ (ਆਰ.ਜੇ. 45 ਸੀਆਰ 2918) ਅਤੇ ਹੁੰਡਈ ਵਰਨਾ ਕਾਰ (ਸੀਐਚ01ਏ.ਜੈਡ.0888) ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁ...
ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਨੇ 601ਥਾਵਾਂ ‘ਤੇ ਕੀਤੀ ਛਾਪੇਮਾਰੀ; 208 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਨੇ 601ਥਾਵਾਂ ‘ਤੇ ਕੀਤੀ ਛਾਪੇਮਾਰੀ; 208 ਕਾਬੂ

Crime
ਚੰਡੀਗੜ੍ਹ, 6 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 18ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 601 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ  20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 18ਵੇਂ ਦਿਨ, ਪੁਲਿਸ ਟੀਮਾਂ ਨੇ 208 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ 10  ਜ਼ਿੰਦਾ ਕਾਰਤੂਸਾਂ ਸਮੇਤ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 5,110 ...
ਗੈਂਗਸਟਰਾਂ ’ਤੇ ਵਾਰ ਦਾ 16ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਵਾਂ ’ਤੇ ਕੀਤੀ ਛਾਪੇਮਾਰੀ; 232 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 16ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਵਾਂ ’ਤੇ ਕੀਤੀ ਛਾਪੇਮਾਰੀ; 232 ਗ੍ਰਿਫ਼ਤਾਰ

Crime
ਚੰਡੀਗੜ੍ਹ, 4 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ’ਤੇ ਵਾਰ’ ਨੂੰ 16ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 689 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ ਜੰਗ ਹੈ, ਜਿਸਦੀ ਦੀ ਸ਼ੁਰੂਆਤ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ 20 ਜਨਵਰੀ, 2026 ਨੂੰ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 16ਵੇਂ ਦਿਨ ਪੁਲਿਸ ਟੀਮਾਂ ਨੇ 232 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਤੇਜ਼ਧਾਰ ਹਥਿਆਰ ਬਰਾਮਦ ਕੀਤੇ। ਇਸ ਤਰ੍ਹਾਂ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 4,628 ਗ੍ਰਿਫਤਾਰੀਆਂ  ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ, 153 ਵਿਅਕ...
ਗੁਰਵਿੰਦਰ ਸਿੰਘ ਕਤਲ ਮਾਮਲੇ ਵਿੱਚ ਸ਼ਾਮਲ ਦੋ ਮੁਲਜ਼ਮ ਗ੍ਰਿਫ਼ਤਾਰ; ਅਪਰਾਧ ਵਿੱਚ ਵਰਤੇ ਗਏ ਵਾਹਨ ਬਰਾਮਦ

ਗੁਰਵਿੰਦਰ ਸਿੰਘ ਕਤਲ ਮਾਮਲੇ ਵਿੱਚ ਸ਼ਾਮਲ ਦੋ ਮੁਲਜ਼ਮ ਗ੍ਰਿਫ਼ਤਾਰ; ਅਪਰਾਧ ਵਿੱਚ ਵਰਤੇ ਗਏ ਵਾਹਨ ਬਰਾਮਦ

Crime
ਚੰਡੀਗੜ੍ਹ/ਐਸਏਐਸ ਨਗਰ, 4 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਐਸ.ਏ.ਐਸ. ਨਗਰ ਪੁਲਿਸ ਨੇ ਮੋਹਾਲੀ ਜ਼ਿਲ੍ਹਾ ਅਦਾਲਤ ਕੰਪਲੈਕਸ ਦੇ ਬਾਹਰ ਵਾਪਰੇ ਗੁਰਵਿੰਦਰ ਸਿੰਘ ਦੇ ਕਤਲ ਨਾਲ ਸਬੰਧਤ  ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਅਪਰਾਧ ਨੂੰ ਅੰਜਾਮ ਦੇਣ ਲਈ ਵਰਤੇ ਗਏ ਵਾਹਨ ਵੀ ਬਰਾਮਦ ਕੀਤੇ । ਇਹ ਜਾਣਕਾਰੀ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਐਸ.ਏ.ਐਸ. ਨਗਰ ਹਰਮਨਦੀਪ ਹੰਸ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਤੇਜ ਸਿੰਘ ਉਰਫ਼ ਬੰਟੀ ਵਾਸੀ ਪਿੰਡ ਟਹਿਣਾ (ਫ਼ਰੀਦਕੋਟ) ਅਤੇ ਮੰਗਤ ਸਿੰਘ ਉਰਫ਼ ਮੈਕਸ ਵਾਸੀ ਜਲਾਲਾਬਾਦ (ਫਾਜ਼ਿਲਕਾ ) ,ਵਜੋਂ ਹੋਈ ਹੈ। ਬਰਾਮਦ ਕੀਤੀਆਂ ਗਏ ਵਾਹਨਾਂ ਵਿੱਚ ਕਾਲਾ ਬਜਾਜ ਪਲਸਰ ਮੋਟਰਸਾਈਕਲ (ਪੀ.ਬੀ.-22-ਡੀ-5444) ਅਤੇ ਚਿੱਟੀ ਹੌਂਡਾ ਅਮੇਜ਼ ਕਾਰ (ਯ.ੂਪੀ.-14-ਸੀਡੀ-6847) ਸ਼ਾਮਲ ਹਨ, ਦੋਵੇਂ ਹੀ ਅਪਰਾਧ ਵਿੱਚ ਵਰਤੀਆਂ ਗਈਆਂ ਸਨ। ਜਾਣਕਾਰੀ ਅਨੁਸਾਰ, ਪੀੜਤ ਗੁਰਵਿੰਦਰ ਸਿੰਘ ਨੂੰ 28 ਜਨਵਰੀ, 2026 ਨੂੰ ਜ਼ਿ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਕਿਲੋ ਹੈਰੋਇਨ ਸਮੇਤ ਕਾਬੂ

Crime
ਚੰਡੀਗੜ੍ਹ/ਅੰਮ੍ਰਿਤਸਰ, 4 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੀ ਅਗਵਾਈ ਹੇਠ ਇੱਕ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਚੈਨ ਸਿੰਘ ਉਰਫ਼ ਮਨੀ, ਨਵਦੀਪ ਸਿੰਘ, ਸੁਖਪਾਲ ਸਿੰਘ ਅਤੇ ਅਕਾਸ਼ਦੀਪ ਸਿੰਘ ਵਜੋਂ ਹੋਈ ਹੈ, ਇਹ ਸਾਰੇ ਵਾਸੀ ਪਿੰਡ ਦਾਓਕੇ, ਅੰਮ੍ਰਿਤਸਰ ਦੇ ਹਨ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਸਪਲੈਂਡਰ ਮੋਟਰਸਾਈਕਲਾਂ (ਰਜਿਸਟ੍ਰੇਸ਼ਨ ਨੰਬਰ ਪੀਬੀ02ਈਯੂ7751 ਅਤੇ ਪੀਬੀ02ਡੀਵਾਈ9343 ਵਾਲੇ), ਜੋ ਨਸ਼ਿਆਂ ਦੀ ਖੇਪ ਦੀ ਢੋਆ-ਢੁਆਈ ਲਈ ਵਰਤੇ ਜਾ ਰਹੇ ਸਨ, ਨੂੰ...
‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਤਰਨ ਤਾਰਨ ਵਿੱਚ 4 ਕਿਲੋ ਹੈਰੋਇਨ ਨਾਲ ਭਰਿਆ ਡਰੋਨ ਕੀਤਾ ਬੇਅਸਰ

‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਤਰਨ ਤਾਰਨ ਵਿੱਚ 4 ਕਿਲੋ ਹੈਰੋਇਨ ਨਾਲ ਭਰਿਆ ਡਰੋਨ ਕੀਤਾ ਬੇਅਸਰ

Crime
ਚੰਡੀਗੜ੍ਹ/ਤਰਨ ਤਾਰਨ, 4 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਵਿੱਚ ਤਰਨ ਤਾਰਨ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਸਰਹੱਦੀ ਚੌਂਕੀ (ਬੀ.ਓ.ਪੀ.)  ਕਾਲੀਆਂ ਨੇੜੇ ਦੇ ਖੇਤਾਂ ਤੋਂ 3.925 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਡੀਜੇਆਈ ਮੈਟਰਿਸ ਡਰੋਨ ਵੀ ਬਰਾਮਦ ਕੀਤਾ ਹੈ, ਜਿਸਦੀ ਵਰਤੋਂ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਖੇਪ ਭੇਜਣ ਲਈ ਕੀਤੀ ਗਈ ਸੀ, ਜੋ ਉੱਨਤ ਤਕਨਾਲੋਜੀ ਰਾਹੀਂ ਸਰਹੱਦ ਪਾਰੋਂ ਤਸਕਰੀ ਦੀਆਂ ਕੋਸ਼ਿਸ਼ਾਂ ਵੱਲ ਇਸ਼ਾਰਾ ਕਰਦਾ ਹੈ। ਡੀਜੀਪੀ ਨੇ ਕਿਹਾ ਕਿ ਸਰਹੱਦ ਪਾਰ ਦੇ ਹੈਂਡਲਰਾਂ ਦੀ ਪਛਾਣ ਕਰਨ, ਸਪਲਾਈ ਰੂਟਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਨੂੰ ਤਬਾਹ ਕਰਨ ਲਈ ਜਾਂਚ ਕੀਤੀ...