ਸੀਐਮ ਭਗਵੰਤ ਮਾਨ ਖਿਲਾਫ਼ ਲੜਾਈ ਦੇ ਐਲਾਨ ਤੋਂ ਅਗਲੇ ਹੀ ਦਿਨ ਮਜੀਠੀਆ ਨੂੰ ਮੁੜ ਝਟਕਾ!
Amritsar News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਮਜੀਠੀਆ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਲੜਾਈ ਜਾਰੀ ਰੱਖਣ ਦੇ ਐਲਾਨ ਤੋਂ ਅਗਲੇ ਹੀ ਦਿਨ ਉਨ੍ਹਾਂ ਨੂੰ ਐਸਆਈਟੀ ਨੇ ਮੁੜ ਤਲਬ ਕਰ ਲਿਆ ਹੈ। ਹੁਣ ਉਨ੍ਹਾਂ ਨੂੰ ਡਰੱਗ ਮਾਮਲੇ ਵਿੱਚ 27 ਦਸੰਬਰ ਨੂੰ ਵਿਸ਼ੇਸ਼ ਜਾਂਚ ਕਮੇਟੀ (ਐਸਆਈਟੀ) ਸਾਹਮਣੇ ਪੇਸ਼ ਹੋਣਾ ਪਵੇਗਾ।
ਦੱਸ ਦਈਏ ਕਿ ਨਸ਼ਾ ਤਸਕਰੀ ਸਬੰਧੀ ਦੋ ਸਾਲ ਪਹਿਲਾਂ ਦਰਜ ਹੋਏ ਇੱਕ ਕੇਸ ਦਾ ਸਾਹਮਣਾ ਕਰ ਰਹੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਤੋਂ ਸੋਮਵਾਰ ਨੂੰ ਹੀ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ‘ਸਪੈਸ਼ਲ ਇਨਵੈਸਟੀਗੇਸ਼ਨ ਟੀਮ’ (ਸਿਟ) ਵੱਲੋਂ ਆਈਜੀ ਦਫਤਰ ਵਿੱਚ ਲਗਾਤਾਰ ਸੱਤ ਘੰਟੇ ਪੁੱਛ-ਪੜਤਾਲ ਕੀਤੀ ਗਈ। ਸੂਤਰਾਂ ਮੁਤਾਬਕ ਮੀਜੀਠੀਆ ਕੋਲੋਂ 43 ਮੁੱਖ ਸਵਾਲਾਂ ਤੋਂ ਇਲਾਵਾ ਕੁਝ ਹੋਰ ਸਵਾਲ ਵੀ ਪੁੱਛੇ ਗਏ।
ਇਸ ਦੌਰਾਨ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਲੜਾਈ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹੁਣ ਜਿੰਨਾ ਮਰਜ਼ੀ ਜ਼ੋਰ ਲਾ ਲੈਣ, ਉਹ ਪਿੱਛੇ ਨਹੀਂ ਹਟਣਗੇ। ਮਜੀਠੀ...