ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ
ਚੰਡੀਗੜ੍ਹ, 18 ਸਤੰਬਰ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਨਕੋਦਰ ਦਿਹਾਤੀ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੱਕ ਹੌਲਦਾਰ ਕੰਵਰਪਾਲ ਸਿੰਘ ਨੂੰ 49800 ਰੁਪਏ ਨਜਾਇਜ਼ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਸ ਨੂੰ ਜਲੰਧਰ ਦੀ ਅਦਾਲਤ ਨੇ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮਦਰੱਸਾ ਦੇ ਵਸਨੀਕ ਲਖਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਹ ਇੱਕ ਪ੍ਰਾਈਵੇਟ ਕੰਪਨੀ ਵਿੱਚ ਸਕਿਓਰਿਟੀ ਗਾਰਡ ਹੈ ਅਤੇ ਉਸਨੇ ਪੀ.ਐਚ.ਜੀ. ਵਿੱਚ ਸੇਵਾ ਨਿਭਾੳਂੁਦੇ ਆਪਣੇ ਚਾਚੇ ਦੀ ਮੌਤ ਉਪਰੰਤ , ਸਾਲ 2017 ਵਿੱਚ ਜ਼ਿਲ੍ਹਾ ਕਮਾਂਡਰ, ਪੰਜਾਬ ਹੋਮ ਗਾਰਡ ...








