Shadow

Crime

4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, Punjab
ਚੰਡੀਗੜ੍ਹ, 03 ਜੁਲਾਈ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜਗਜੀਤ ਸਿੰਘ ਵਾਸੀ ਪਿੰਡ ਢੱਕੀ, ਜ਼ਿਲ੍ਹਾ ਪਠਾਨਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੀ ਜੱਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 4,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਸ਼ਿਕਾਇਤ ਦੀ ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰ...
ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ ਦੋ ਕਾਬੂ

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ ਦੋ ਕਾਬੂ

Crime, Punjab
ਚੰਡੀਗੜ੍ਹ/ਅੰਮ੍ਰਿਤਸਰ, 11 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਹਰਸ਼ਦੀਪ ਸਿੰਘ ਵਾਸੀ ਪਿੰਡ ਰੱਤੋਕੇ, ਤਰਨਤਾਰਨ ਅਤੇ ਸ਼ੁਭਮ ਕੁਮਾਰ ਵਾਸੀ ਗੁਰੂ ਨਾਨਕਪੁਰਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਤਿੰਨ ਪਿਸਤੌਲਾਂ - ਦੋ 9 ਐਮਐਮ ਗਲੌਕ ਅਤੇ ਇੱਕ .30 ਬੋਰ ਦਾ ਪਿਸਤੌਲ – ਸਮੇਤ 13 ਜਿੰਦਾ ਕਾਰਤੂਸ ਅਤੇ ਦੋ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ ਅਤੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਕਾਰ (ਕੇਏ 42 ਐਮ 5357) ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਸ ਰੈਕੇਟ ਦੇ ਰਾਜ...
ਵਿਜੀਲੈਂਸ ਬਿਊਰੋ ਨੇ ਈਐਸਆਈਸੀ ਹਸਪਤਾਲ ਦਾ ਮੁਲਾਜ਼ਮ ਤੇ ਪ੍ਰਾਈਵੇਟ ਵਿਅਕਤੀ 25000 ਰੁਪਏ ਰਿਸ਼ਵਤ ਲੈਂਦਿਆਂ ਕੀਤੇ ਕਾਬੂ

ਵਿਜੀਲੈਂਸ ਬਿਊਰੋ ਨੇ ਈਐਸਆਈਸੀ ਹਸਪਤਾਲ ਦਾ ਮੁਲਾਜ਼ਮ ਤੇ ਪ੍ਰਾਈਵੇਟ ਵਿਅਕਤੀ 25000 ਰੁਪਏ ਰਿਸ਼ਵਤ ਲੈਂਦਿਆਂ ਕੀਤੇ ਕਾਬੂ

Crime, Punjab
ਚੰਡੀਗੜ, 29 ਮਈ 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਈਐਸਆਈਸੀ ਹਸਪਤਾਲ, ਲੁਧਿਆਣਾ ਵਿੱਚ ਤਾਇਨਾਤ ਸੁਖਬੀਰ ਸਿੰਘ ਅਤੇ ਉਸਦੇ ਸਾਥੀ ਨਵਨੀਤ ਕੁਮਾਰ, ਵਾਸੀ ਗੁਰੂ ਅਰਜਨ ਦੇਵ ਨਗਰ, ਲੁਧਿਆਣਾ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜਮਾਂ ਨੂੰ ਦਿਨੇਸ਼ ਕੁਮਾਰ ਵਾਸੀ ਪਿੰਡ ਫੁੱਲਾਂਵਾਲ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਨੂੰ ਪਤਾ ਲੱਗਾ ਸੀ ਕਿ ਈਐਸਆਈਸੀ ਹਸਪਤਾਲ, ਭਾਰਤ ਨਗਰ ਚੌਕ ਲੁਧਿਆਣਾ ਵਿੱਚ ਠੇਕੇ ਦੇ ਆਧਾਰ 'ਤੇ ਲੈਬਾਰਟਰੀ ਟੈਕਨੀਸ਼ੀਅਨ ਦੀਆਂ ਅਸਾਮੀਆਂ ਭਰੀਆਂ ਜਾਣੀਆਂ ਹਨ। ਇਸ ਸਬੰਧੀ ਉਹ ਈਐਸਆਈਸੀ ਹਸਪਤਾਲ ਦੀ ਐਚਆਰ ਸ਼ਾਖਾ ਦੇ ਸੁਖਬੀਰ ਸਿੰਘ ਨੂੰ ਮਿਲਿਆ, ਜਿਸ ਨੇ ਉਸ ਨੂੰ ਆਪਣੇ ਵਟਸਐਪ ਨੰਬਰ ’ਤੇ ਵਿੱਦਿਅਕ ਯੋ...
4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, Punjab
ਚੰਡੀਗੜ੍ਹ, 18 ਅਪ੍ਰੈਲ, 2024 :   ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਪੁਲਿਸ ਥਾਣਾ ਬਸਤੀ ਜੋਧੇਵਾਲ, ਕਮਿਸ਼ਨਰੇਟ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਵਿਜੈ ਕੁਮਾਰ ਵਾਸੀ ਕਾਕੋਵਾਲ ਰੋਡ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ ਥਾਣੇ ਵਿੱਚ ਦਰਜ ਕਰਵਾਏ ਪੁਲਿਸ ਕੇਸ ਸਬੰਧੀ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਉਕਤ ਏ.ਐਸ.ਆਈ. ਨੇ 4500 ਰੁਪਏ ਹੋਰ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਕਿਸ਼ਤਾਂ ਦੇ ਰੂਪ ਵਿੱਚ ਉਸ ਕੋਲ਼ੋਂ 20,500 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 4500 ਰੁਪਏ ਦੀ ਹੋਰ ...
ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; 9 ਪਿਸਤੌਲਾਂ ਅਤੇ ਸਵਿਫ਼ਟ ਕਾਰ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; 9 ਪਿਸਤੌਲਾਂ ਅਤੇ ਸਵਿਫ਼ਟ ਕਾਰ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

Crime, Punjab
ਚੰਡੀਗੜ੍ਹ, 31 ਮਾਰਚ: ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ .32 ਬੋਰ ਦੇ 9 ਦੇਸੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਮਨਜੋਤ ਸਿੰਘ ਵਾਸੀ ਚਕਰ, ਲੁਧਿਆਣਾ, ਕੁਲਦੀਪ ਸਿੰਘ ਉਰਫ਼ ਮਾਣਕ ਵਾਸੀ ਪਿੰਡ ਲਹਿਰਾ, ਲੁਧਿਆਣਾ, ਸੁਖਚੈਨ ਸਿੰਘ ਵਾਸੀ ਪਿੰਡ ਮੂਮ,ਬਰਨਾਲਾ ਅਤੇ ਸੰਦੀਪ ਸਿੰਘ ਵਾਸੀ ਪਿੰਡ ਭੈਣੀ ਗੁੱਜਰਾਂ ਲੁਧਿਆਣਾ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਉਰਫ਼ ਮਾਣਕ ਅਤੇ ਗੁਰਮਨਜੋਤ ਸਿੰਘ ਸਾਲ 2016 ਵਿੱਚ ਲੁਧਿਆਣਾ ਜੇਲ੍ਹ ਵਿੱਚ ਇੱਕ-ਦੂਜੇ ਨੂੰ ਮਿਲੇ ਸਨ। ਦੋਵੇਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ, ਜਿਨ੍ਹਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਅਸਲਾ ਐਕਟ, ਲੁੱਟ-ਖਸੁੱਟ, ਚੋਰੀ ਆਦਿ ਵਰਗੇ ਕਈ ਕੇਸ ਦਰਜ ਹਨ ਅਤੇ ਦੋਵੇਂ ਮੁਲਜ਼ਮ ਇਸ ਸਮੇਂ ਜ਼ਮਾਨਤ 'ਤੇ ਬਾਹਰ ਸਨ। ਦੱਸਣਯੋਗ...
25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, Punjab
ਚੰਡੀਗੜ੍ਹ, 22 ਮਾਰਚ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਰਨਾਲਾ ਨਿਵਾਸੀ ਰਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਬਿਲਡਿੰਗ ਇੰਸਪੈਕਟਰ ਹੰਡਿਆਇਆ ਚੌਂਕ ਬਰਨਾਲਾ ਵਿਖੇ ਸਥਿਤ ਉਸਦੀ ਮੋਟਰ ਵਰਕਸ਼ਾਪ ਦਾ ਨਕਸ਼ਾ ਪਾਸ ਕਰਵਾਉਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 25,000 ਰੁਪਏ ਵਿੱਚ ਤੈਅ ਹੋ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ...
2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ

Crime, Punjab
ਫਾਜਿਲਕਾ 20 ਮਾਰਚ ਮਾਨਯੋਗ ਸ਼੍ਰੀ ਗੌਰਵ ਯਾਦਵ IPS, ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਅਤੇ ਸ੍ਰੀ ਰਣਜੀਤ ਸਿੰਘ ਢਿੱਲੋਂ IPS, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫ਼ਿਰੋਜ਼ਪੁਰ ਰੇਂਜ, ਫ਼ਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਵਰਿੰਦਰ ਸਿੰਘ ਬਰਾੜ PPS, ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਵੱਲੋਂ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਪੁੱਤਰ ਭਗਵਾਨ ਦਾਸ ਵਾਸੀ ਚੱਕ ਪੁੰਨਾ ਵਾਲਾ ਉਰਫ ਖਿਲਚੀਆਂ ਥਾਣਾ ਵੈਰੋਕੇ ਜਿਲ੍ਹਾ ਫਾਜਿਲਕਾ ਨੂੰ ਗ੍ਰਿਫਤਾਰ ਕਰਨ ਲਈ ਜਿਲ੍ਹਾ ਹਜਾ ਵਿੱਚ Dedicated ਟੀਮ ਦਾ ਗਠਨ ਕੀਤਾ ਗਿਆ ਸੀ, ਕਿਉਂਕਿ ਇਹ ਮੁਜਰਿਮ ਇਸ਼ਤਿਹਾਰੀ ਕਾਫੀ ਸਾਲਾਂ ਤੋਂ ਭਗੋੜਾ ਚਲਿਆ ਆ ਰਿਹਾ ਸੀ, ਜਿਸਨੂੰ ਗ੍ਰਿਫਤਾਰ ਕਰਨ ਲਈ ਪਿਛਲੇ ਕਾਫੀ ਸਾਲਾਂ ਤੋਂ ਪੁਲਿਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਸੀ, ਪਰੰਤੂ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਗ੍ਰਿਫਤਾਰੀ ਤੋਂ ਬਚਣ ਲਈ ਆਪਣੇ ਟਿਕਾਣੇ ਬਦਲ ਲੈਂਦਾ ਸੀ। ਇਸ ਲਈ ਫਾਜ਼ਿਲਕਾ ਪੁਲਿਸ ਵੱਲੋਂ ਅਮਨਦੀਪ ਕੰਬੋਜ ਉਰਫ ਅਮਨ ਸਕੇਡਾ ਨੂੰ ਗ੍ਰਿਫਤਾਰ ਕਰਨ ਜਾਂ ਕਰਾਉਣ ਲਈ 2 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ। ਮੁਜਰਿਮ...
ਬੈਂਗਲੁਰੂ ਧਮਾਕਾ: ਕੀ ਬੈਂਗਲੁਰੂ ਆਈਈਡੀ ਧ+ਮਾ+ਕੇ ਵਿੱਚ ਕੋਈ ਸੰਗਠਨ ਸ਼ਾਮਲ ਹੈ?

ਬੈਂਗਲੁਰੂ ਧਮਾਕਾ: ਕੀ ਬੈਂਗਲੁਰੂ ਆਈਈਡੀ ਧ+ਮਾ+ਕੇ ਵਿੱਚ ਕੋਈ ਸੰਗਠਨ ਸ਼ਾਮਲ ਹੈ?

Crime, National, Punjab
ਕਰਨਾਟਕ ਦੇ ਬੈਂਗਲੁਰੂ 'ਚ ਰਾਮੇਸ਼ਵਰਮ ਕੈਫੇ 'ਚ ਹੋਏ ਧਮਾਕੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਰਾਜ ਦੇ ਗ੍ਰਹਿ ਮੰਤਰੀ ਜੀ ਪਰਮੇਸ਼ਵਰ ਨੇ ਸ਼ਨੀਵਾਰ ਨੂੰ ਕਿਹਾ ਕਿ ਪੁਲਿਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਇਸ ਧਮਾਕੇ 'ਚ ਕਿਸੇ ਜਥੇਬੰਦੀ ਦੇ ਸ਼ਾਮਲ ਹੋਣ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਫਿਲਹਾਲ ਉਹ ਇਸ ਬਾਰੇ ਕੁਝ ਨਹੀਂ ਕਹਿ ਸਕਦੇ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੱਕੀ ਮੁਲਜ਼ਮਾਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੇ ਸਮੇਂ ਬੱਸ ਨੰਬਰ 26 ਉਸ ਰੂਟ ਤੋਂ ਲੰਘੀ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਸ਼ੱਕੀ ਮੁਲਜ਼ਮ ਉਸੇ ਬੱਸ ਤੋਂ ਉਤਰੇ ਸਨ। ਇਸ ਲਈ ਬੈਂਗਲੁਰੂ ਮੈਟਰੋਪੋਲੀਟਨ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਬੱਸਾਂ ਨੰਬਰ 26 ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਗ੍ਰਹਿ ਮੰਤਰੀ ਨੇ ਕਿਹਾ, 'ਸਾਨੂੰ ਉਮੀਦ ਹੈ ਕਿ ਅਸੀਂ ਦੋਸ਼ੀਆਂ ਨੂੰ ਜਲਦੀ ਫੜ ਲਵਾਂਗੇ। ਫੋਰੈਂਸਿਕ ਟੀਮ ਨੇ ਨਮੂਨੇ ਇਕੱਠੇ ਕਰ ਲਏ ਹਨ ਅਤੇ ਧਮਾਕੇ ਦੀ ਸੰਭਾਵਨਾ ਦੀ ਜਾਂਚ ਕਰ ਰਹੀ ਹੈ।...
ਕੋਰਟ ਨੇ ਅਨਿਲ ਮਸੀਹ ਨੂੰ ਪਾਈ ਝਾੜ, ਕਿਹਾ- ਤੁਹਾਡੇ ‘ਤੇ ਮੁਕੱਦਮਾ ਚੱਲਣਾ ਚਾਹੀਦਾ

ਕੋਰਟ ਨੇ ਅਨਿਲ ਮਸੀਹ ਨੂੰ ਪਾਈ ਝਾੜ, ਕਿਹਾ- ਤੁਹਾਡੇ ‘ਤੇ ਮੁਕੱਦਮਾ ਚੱਲਣਾ ਚਾਹੀਦਾ

Crime, National, Punjab
Chandigarh Mayor Election: ਨਵੀਂ ਦਿੱਲੀ - ਚੰਡੀਗੜ੍ਹ ਮੇਅਰ ਚੋਣ ਮਾਮਲੇ ਵਿਚ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਮੰਗਲਵਾਰ ਨੂੰ ਚੰਡੀਗੜ੍ਹ ਦੇ ਮੇਅਰ ਚੋਣ ਬੈਲਟ ਪੇਪਰਾਂ ਅਤੇ ਵੋਟਾਂ ਦੀ ਗਿਣਤੀ ਦੇ ਦਿਨ ਦੀ ਪੂਰੀ ਵੀਡੀਓ ਰਿਕਾਰਡਿੰਗ ਦਾ ਅਧਿਐਨ ਕਰੇਗਾ। ਅਦਾਲਤ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਰਿਕਾਰਡ ਸੁਰੱਖਿਅਤ ਦਿੱਲੀ ਲਿਆਉਣ ਲਈ ਇਕ ਨਿਆਂਇਕ ਅਧਿਕਾਰੀ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਹਨ। 5 ਫਰਵਰੀ ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਮੇਅਰ ਦੀ ਚੋਣ ਕਰਵਾਉਣ ਵਾਲੇ ਰਿਟਰਨਿੰਗ ਅਧਿਕਾਰੀ ਅਨਿਲ ਮਸੀਹ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਸੀ ਕਿ ਇਹ ਸਪੱਸ਼ਟ ਹੈ ਕਿ ਉਨ੍ਹਾਂ ਨੇ ਬੈਲਟ ਪੇਪਰਾਂ ਨਾਲ ਛੇੜਛਾੜ ਕੀਤੀ ਹੈ ਅਤੇ ਉਨ੍ਹਾਂ 'ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਅਦਾਲਤ ਨੇ ਇਸ ਨੂੰ 'ਕਤਲ' ਅਤੇ 'ਲੋਕਤੰਤਰ ਦਾ ਮਜ਼ਾਕ' ਕਰਾਰ ਦਿੱਤਾ ਸੀ। ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਸੋਮਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੂੰ ਹਾਈ ਕੋਰਟ ਵੱਲੋਂ ਨਿਯੁਕਤ ਨਿਆਂਇਕ ਅਧਿਕਾਰੀ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਅਤੇ ...
ਤਹਿਸੀਲਦਾਰ ਦੇ ਨਾਮ ‘ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਤਹਿਸੀਲਦਾਰ ਦੇ ਨਾਮ ‘ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Crime, Punjab
ਚੰਡੀਗੜ੍ਹ, 19 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ 'ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁੱਕਦਮਾ ਤਹਿਸੀਲ ਫਗਵਾੜਾ ਦੇ ਪਿੰਡ ਮਾਧੋਪੁਰ ਦੇ ਵਸਨੀਕ ਮਨਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ 'ਤੇ ਦਰਜ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਸਦੀ ਪਤਨੀ ਨੇ ਜੱਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਸਬੰਧੀ ਇੱਕ ਦਰਖਾਸਤ ਤਹਿਸੀਲਦਾਰ ਨੂੰ ਦਿੱਤੀ ਹੈ ਜਿਸ ਨੇ ਉਹ ਅਰਜ਼ੀ ਸਬੰਧਤ ਪਟਵਾਰੀ ਨੂੰ ਭੇਜ ਦਿੱਤੀ ਹੈ ਪਰ ਉਪਰੋਕਤ ਮੁਲਜ਼ਮ ਇੱਸ ਕੇਸ ਵਿੱਚ ਇੱਕ ਲੱਖ ਰੁਪਏ ਦੀ ਮੰਗ ਕ...