Shadow

Crime

ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ

ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ

Crime, Punjab
ਚੰਡੀਗੜ੍ਹ, 17 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇੱਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਤਹਿਸੀਲ ਨਵਾਂਸ਼ਹਿਰ ਦੇ ਪਿੰਡ ਛੋਕਰਾ ਦੇ ਵਸਨੀਕ ਹਰਮੇਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸਦੇ ਪਰਿਵਾਰ ਦੀ ਜੱਦੀ ਜ਼ਮੀਨ ਦੀ ਵੰਡ ਸਬੰਧੀ ਚੱਲਦੇ ਇੱਕ ਕੇਸ ਵਿੱਚ ਮੱਦਦ ਕਰਨ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ ਅਤੇ ਤਹਿਸੀਲਦਾਰ ਅਤੇ ਪਟਵਾਰੀ ਦੇ ਨਾਮ ਉੱਪਰ ਹੁਣ ਇੱਕ ਲੱਖ ਰੁਪਏ ਹੋਰ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਕਾਨੂੰਗੋ ਵੱਲੋਂ ਰਿਸ਼ਵਤ ਦੀ ਮੰਗ ਕ...
ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Crime, Punjab
ਚੰਡੀਗੜ, 17 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਸੰਗਤਪੁਰਾ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਮਨਜਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਹ ਪਿੰਡ ਸੰਗਤਪੁਰਾ ਵਿੱਚ ਵਾਹੀਯੋਗ ਜ਼ਮੀਨ ਦਾ ਮਾਲਕ ਹੈ, ਜਿੱਥੇ ਉਸ ਨੇ ਆਪਣੇ ਟਿਊਬਵੈੱਲ ਦੇ ਨਵੇਂ ਕੁਨੈਕਸ਼ਨ ਲਈ ਨਵਾਂ ਟਰਾਂਸਫਾਰਮਰ ਲਗਾਉਣਾ ਸੀ। ਇਸ ਸਬੰਧੀ ਉਪਰੋਕਤ ਰਾਜੇਸ਼ ਕੁਮਾਰ ਲਾਈਨਮੈਨ ਨੇ 40,000 ਰੁਪਏ ਦੀ ਰਿਸ਼ਵਤ ਲੈ ਲਈ ਪਰ ਉਸ ਨੇ ਟਰਾਂਸਫਾਰਮਰ ਨਹੀਂ ਲਗ...
ਸ਼ਰਾਰਤੀ ਅਨਸਰਾਂ ਨੇ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਦੀ ਫੇਕ ਫੇਸਬੁੱਕ ਆਈ ਡੀ ਬਣਾਈ

ਸ਼ਰਾਰਤੀ ਅਨਸਰਾਂ ਨੇ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਦੀ ਫੇਕ ਫੇਸਬੁੱਕ ਆਈ ਡੀ ਬਣਾਈ

Crime, Punjab
ਮੋਗਾ, 8 ਫਰਵਰੀ (000) - ਸ਼ਰਾਰਤੀ ਅਨਸਰਾਂ ਨੇ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੀ ਫੇਕ ਫੇਸਬੁੱਕ ਆਈ ਡੀ ਬਣਾਈ ਹੈ। ਇਸ ਸਬੰਧੀ ਸ੍ਰ ਕੁਲਵੰਤ ਸਿੰਘ ਨੇ ਆਪਣੇ ਨਿੱਜੀ ਫੇਸਬੁੱਕ ਆਈ ਡੀ ਉੱਤੇ ਪੋਸਟ ਸਾਂਝੀ ਕਰਕੇ ਆਮ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਆਪਣੀ ਅਪੀਲ ਵਿੱਚ ਉਹਨਾਂ ਕਿਹਾ ਕਿ ਇਹ ਪ੍ਰੋਫਾਈਲ ਕਿਸੇ ਨੇ ਗਲਤ ਵੇਰਵੇ ਦੇ ਕੇ ਬਣਾਈ ਹੈ ਜਦਕਿ ਨਾਮ, ਤਸਵੀਰ ਅਤੇ ਹੋਰ ਜਾਣਕਾਰੀ ਉਹਨਾਂ ਦੀ ਵਰਤੀ ਗਈ ਹੈ। ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਫੇਸਬੁੱਕ ਆਈ ਡੀ ਤੋਂ ਫਰੈਂਡ ਰਿਕਵੈਸਟ ਜਾਂ ਕੋਈ ਹੋਰ ਡਿਮਾਂਡ ਆਉਂਦੀ ਹੈ ਤਾਂ ਉਹ ਮਨਜੂਰ ਨਾ ਕਰੇ ਅਤੇ ਇਸ ਸੰਬੰਧੀ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੂੰ ਰਿਪੋਰਟ ਕਰੇ। ਉਹਨਾਂ ਕਿਹਾ ਕਿ ਉਹਨਾਂ ਨੇ ਆਪਣੇ ਪੱਧਰ ਉੱਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਇਹ ਸ਼ਰਾਰਤ ਕਰਨ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।...
ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਰਮਚਾਰੀ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਰਮਚਾਰੀ ਕੀਤਾ ਕਾਬੂ

Crime, Punjab
ਚੰਡੀਗੜ, 7 ਫਰਵਰੀ :  ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਨਗਰ ਨਿਗਮ ਲੁਧਿਆਣਾ ਦੇ ਪਾਰਟ ਟਾਈਮ ਕਰਮਚਾਰੀ ਹਰੀਸ਼ ਕੁਮਾਰ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 6,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਸ਼ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਆਪਣੇ ਨਾਮ ’ਤੇ ਜੱਦੀ ਘਰ ਦਾ ਤਬਾਦਲਾ ਕਰਵਾਉਣ ਲਈ ਨਗਰ ਨਿਗਮ ਲੁਧਿਆਣਾ ਤੋਂ ਟੈਕਸ ਸੁਪਰਡੈਂਟ ਰਜਿਸਟਰ ਨੰਬਰ 1 (ਟੀਐਸ-1) ਸਰਟੀਫਿਕੇਟ ਪ੍ਰਾਪਤ ਕਰਨਾ ਸੀ। ਉਸ ਦੀ ਮੁਲਾਕਾਤ ਇਕ ਕਰਮਚਾਰੀ ਹਰੀਸ਼ ਕੁਮਾਰ ਨਾਲ ਹੋਈ, ਜਿਸ ਨੇ ਖੁਦ ਨੂੰ ਕਾਰਪੋਰੇਸ਼ਨ ਦੀ ਹਾਊਸ ਟੈਕਸ ਸ਼ਾਖਾ ਦੇ ਕਲਰਕ ਵਜੋਂ ਪੇਸ਼ ਕੀਤਾ ਅਤੇ ਉਸ ਨੇ ਸਬੰਧਤ ਜੂਨੀਅਰ ਇੰਜੀਨੀਅਰ ਤੋਂ ਸ਼ਿਕਾਇਤਕਰਤਾ ਦੇ ਘਰ ਦਾ ਟੀ.ਐਸ.-1 ਸਰਟੀਫੀਕੇਟ ਜਾਰੀ ...
ਵਿਜੀਲੈਂਸ ਬਿਊਰੋ ਨੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਕੀਤਾ ਗ੍ਰਿਫਤਾਰ

Crime, Punjab
ਚੰਡੀਗੜ, 7 ਫਰਵਰੀ :    ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਮਾਰਕੀਟ ਕਮੇਟੀ ਲੁਧਿਆਣਾ ਦੇ ਨਿਲਾਮੀ ਰਿਕਾਰਡਰ (ਆਕਸ਼ਨ ਰਿਕਾਰਡਰ) ਹਰੀ ਰਾਮ ਨੂੰ 30,000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।   ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਅਸ਼ੋਕ ਨਗਰ, ਸਲੇਮ ਟਾਬਰੀ, ਲੁਧਿਆਣਾ ਦੇ ਰਹਿਣ ਵਾਲੇ ਸੋਨੂੰ, ਜੋ ਕਿ ਗਿੱਲ ਕੋਆਪ੍ਰੇਟਿਵ ਲੇਬਰ ਐਂਡ ਕੰਸਟਰਕਸ਼ਨ ਸੁਸਾਇਟੀ ਲੁਧਿਆਣਾ ਦਾ ਸਕੱਤਰ ਹੈ, ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।   ਬੁਲਾਰੇ ਨੇ  ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਸੰਪਰਕ ਕਰਕੇ ਦੱਸਿਆ  ਕਿ ਉਨ੍ਹਾਂ ਦੀ ਉਕਤ ਸੁਸਾਇਟੀ ਲੁਧਿਆਣਾ ਸ਼ਹਿਰ ਅੰਦਰ ਪੈਂਦੀਆਂ ਮੰਡੀਆਂ, ਮੱਛੀ ਮੰਡੀਆਂ ਆਦਿ ਦੀ ਸਫਾਈ ਦਾ ਠੇਕਾ ਲੈਂਦੀ ਸੀ। ਉਕਤ ਸੁਸਾਇਟੀ ਨੂੰ ਮਾਰਕਿਟ ਕਮੇਟੀ ਲੁਧਿਆਣਾ ਵੱਲੋਂ 01-04-2023 ਤੋਂ 31-03-2024 ਤੱਕ ਦੀ ਮਿਆਦ ਲਈ ਕਾਰਾ-ਬਾਰਾ ਚੌਕ, ਬਹਾਦਰਕੇ ਰੋਡ, ਨੇੜੇ ਸਬਜੀ ਮੰਡੀ ਲੁਧਿਆਣਾ ਦੀ ਸਫ਼ਾ...
13 ਸਾਲ ਪੁਰਾਣੇ ਰਿਸ਼ਵਤ ਮਾਮਲੇ ’ਚ ਮੁਹਾਲੀ ਦੀ ਸਾਬਕਾ DSP ਦੋਸ਼ੀ ਕਰਾਰ; ਰਾਕਾ ਗੇਰਾ ਦੀ ਸਜ਼ਾ ’ਤੇ ਭਲਕੇ ਆਵੇਗਾ ਫ਼ੈਸਲਾ

13 ਸਾਲ ਪੁਰਾਣੇ ਰਿਸ਼ਵਤ ਮਾਮਲੇ ’ਚ ਮੁਹਾਲੀ ਦੀ ਸਾਬਕਾ DSP ਦੋਸ਼ੀ ਕਰਾਰ; ਰਾਕਾ ਗੇਰਾ ਦੀ ਸਜ਼ਾ ’ਤੇ ਭਲਕੇ ਆਵੇਗਾ ਫ਼ੈਸਲਾ

Crime, National, Politics, Punjab
ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਪੁਲਿਸ ਦੀ ਸਾਬਕਾ ਡੀਐਸਪੀ ਰਾਕਾ ਗੇਰਾ ਨੂੰ 1 ਲੱਖ ਰੁਪਏ ਦੇ ਰਿਸ਼ਵਤ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿਤਾ ਹੈ। ਸੀਬੀਆਈ ਅਦਾਲਤ ਬੁਧਵਾਰ ਨੂੰ ਇਸ ਮਾਮਲੇ ਵਿਚ ਸਜ਼ਾ ਸੁਣਾਏਗੀ। ਸੀਬੀਆਈ ਨੇ ਰਾਕਾ ਗੇਰਾ ਵਿਰੁਧ 2011 ਵਿਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਉਸ ਸਮੇਂ ਇਹ ਕੇਸ ਚੰਡੀਗੜ੍ਹ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿਚ ਚੱਲ ਰਿਹਾ ਸੀ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਸ ਮੁਕੱਦਮੇ ਦੀ ਸੁਣਵਾਈ ‘ਤੇ ਕਰੀਬ 5 ਸਾਲ ਲਈ ਰੋਕ ਲਗਾ ਦਿਤੀ ਸੀ ਪਰ ਅਗਸਤ 2023 ‘ਚ ਸਟੇਅ ਹਟਾ ਲਿਆ ਗਿਆ ਅਤੇ ਫਿਰ ਸੁਣਵਾਈ ਜਾਰੀ ਰਹੀ। ਸੀਬੀਆਈ ਦੇ ਸਰਕਾਰੀ ਵਕੀਲ ਨਰਿੰਦਰ ਸਿੰਘ ਨੇ ਅਦਾਲਤ ਵਿਚ ਬਹਿਸ ਦੌਰਾਨ ਕਿਹਾ ਕਿ ਜਾਂਚ ਏਜੰਸੀ ਕੋਲ ਰਾਕਾ ਗੇਰਾ ਖ਼ਿਲਾਫ਼ ਪੁਖਤਾ ਸਬੂਤ ਹਨ। ਸ਼ਿਕਾਇਤਕਰਤਾ ਨਾਲ ਉਸ ਦੀ ਗੱਲਬਾਤ ਦਾ ਟ੍ਰਾਂਸਕ੍ਰਿਪਟ ਅਤੇ ਫੁਟੇਜ ਵੀ ਮੌਜੂਦ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਉਸ ਨੇ ਰਿਸ਼ਵਤ ਮੰਗੀ ਸੀ। ਰਾਕਾ ਗੇਰਾ ਨੂੰ ਸੀਬੀਆਈ ਚੰਡੀਗੜ੍ਹ ਨੇ ਸੈਕਟਰ-15 ਸਥਿਤ ਉਸ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਮੁੱਲਾਂਪੁਰ ਦੇ ਇਕ ਬਿਲਡਰ ਨੇ ਉਸ...
ਮੈਡੀਕਲ ਅਫਸਰ ਭਰਤੀ ਘੁਟਾਲਾ: ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ਼ ਕਾਰਵਾਈ ਕਰਨ ਲਈ ਕਿਹਾ

ਮੈਡੀਕਲ ਅਫਸਰ ਭਰਤੀ ਘੁਟਾਲਾ: ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ਼ ਕਾਰਵਾਈ ਕਰਨ ਲਈ ਕਿਹਾ

Crime, Punjab
ਚੰਡੀਗੜ੍ਹ - ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਵੱਲੋਂ 2008-09 ਦੌਰਾਨ ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਵਿੱਚ ਕੀਤੇ ਘੁਟਾਲੇ ਦੀ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਦੁਆਰਾ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਦੁਆਰਾ ਕੀਤੀ ਸਿਫ਼ਾਰਸ਼ ਅਨੁਸਾਰ ਰਾਜ ਸਰਕਾਰ ਨੂੰ ਪੁਲਿਸ ਵਿਭਾਗ ਰਾਹੀਂ ਅਜਿਹੇ ਕਸੂਰਵਾਰ ਉਮੀਦਵਾਰਾਂ ਖ਼ਿਲਾਫ਼ ਕਾਰਵਾਈ ਨੂੰ ਅੰਜਾਮ ਦੇਣ ਲਈ ਕਿਹਾ ਹੈ। ਇਸ ਤੋਂ ਬਾਅਦ, 19 ਦਸੰਬਰ, 2023 ਨੂੰ, ਸਿਹਤ ਅਤੇ ਪਰਿਵਾਰ ਭਲਾਈ ਦੇ ਸਕੱਤਰ ਨੇ ਪੁਲਿਸ ਨੂੰ ਇਸ ਬਾਰੇ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ, ਵਿਜੀਲੈਂਸ ਨੇ ਆਪਣੇ ਪਟਿਆਲਾ ਰੇਂਜ ਥਾਣੇ ਵਿੱਚ ਦੋ ਕੇਸ ਪਹਿਲਾਂ ਹੀ ਦਰਜ ਕੀਤੇ ਹੋਏ ਹਨ ਜਿੰਨਾਂ ਦੀ ਅਗਲੇਰੀ ਜਾਂਚ ਸਰਗਰਮੀ ਨਾਲ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘੁਟਾਲੇ ਦੀ ਜਾਂਚ ਲਈ ਹਾਈ ਕੋਰਟ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਮੈਡੀਕਲ ਖੇਤਰ ਵਿੱਚ ਬਤੌਰ ਸਮਾਜ ਸੇਵਕ ਕੰਮ ਕਰਨ ਦੇ ਫਰਜ਼ੀ ਸਰਟੀਫੀਕੇਟ ਪੇਸ਼ ਕਰਨ ਵਾਲੇ ਦੋਸ਼ੀ  ਉਮੀਦਵਾਰਾਂ ਖ਼ਿਲਾਫ਼ ਆਈਪ...
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਦੋ .32 ਬੋਰ ਪਿਸਟਲ, 4 ਜਿੰਦਾ ਕਾਰਤੂਸ ਅਤੇ 2 ਖੋਲ ਸਮੇਤ 3 ਵਿਅਕਤੀ ਕਾਬੂ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਦੋ .32 ਬੋਰ ਪਿਸਟਲ, 4 ਜਿੰਦਾ ਕਾਰਤੂਸ ਅਤੇ 2 ਖੋਲ ਸਮੇਤ 3 ਵਿਅਕਤੀ ਕਾਬੂ

Crime, Punjab
ਸ੍ਰੀ ਮੁਕਤਸਰ ਸਾਹਿਬ, 5 ਫਰਵਰੀ: ਸ੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ. ਪੰਜਾਬ, ਸ. ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐੱਸ, ਆਈ. ਜੀ.ਪੀ. ਫਰੀਦਕੋਟ ਅਤੇ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਰਦਾਰ ਮਨਮੀਤ ਸਿੰਘ ਢਿੱਲੋ ਐਸਪੀ ਡੀ, ਸ. ਸਤਨਾਮ ਸਿੰਘ ਡੀ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਅਤੇ ਐਸ.ਆਈ ਵਰੁਨ ਮੁੱਖ ਅਫਸਰ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਤੇ ਪੁਲਿਸ ਪਾਰਟੀ ਨੂੰ ਉਸ ਸਮੇਂ ਸਫਲ ਕੀਤੀ ਕਿ ਜਦੋਂ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਜਿਨਾਂ ਪਾਸੋਂ ਦੋ .32 ਬੋਰ ਪਿਸਟਲ, 4 ਕਾਰਤੂਸ ਜਿੰਦਾ ਅਤੇ 2 ਖੋਲ ਬਰਾਮਦ ਹੋਏ ਹਨ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਦਈ ਕਿਸ਼ੋਰ ਕੁਮਾਰ ਪੁੱਤਰ ਨੇਕੀ ਰਾਮ ਵਾਸੀ ਗੋਨਿਆਣਾ ਰੋਡ ਗਲੀ ਨੰਬਰ 9 ਸ਼੍ਰੀ ਮੁਕਤਸਰ ਸਾਹਿਬ ਨੇ ਬਿਆਨ ਦਰਜ ਕੀਤਾ ਕਿ ਵਿੱਕੀ ਪੁੱਤਰ ਬਲਵੀਰ ਸਿੰਘ ਵਾਸੀ ਗੋਨੇਆਣਾ ਰੋਡ ਗਲੀ ਨੰਬਰ 9 ਅਤੇ ਇਸ ਦੇ ਨਾਲ ਕੁਛ ਅਣਪਛਾਤੇ ਵਿਅਕਤੀਆਂ ਨੇ ਸਾਡੇ ਘਰ ਫਾਇਰਰਿੰਗ ਕੀਤੀ ਹੈ ਅਤੇ ਇੱਟਾਂ ਰੋੜੇ ਚਲਾਏ ਹਨ ਜਿਸ ਦੇ ਬਿਆਨਾਂ ਤੇ ਪੁਲਿਸ ਵੱਲੋਂ ਮੁਕੱਦਮਾ...
ਜੰਮੂ ‘ਚ ਪੁਲਿਸ ਮੁਲਾਜ਼ਮ ਨੇ ਖ਼ੁਦ ਨੂੰ  ਮਾਰੀ ਗੋ,ਲੀ

ਜੰਮੂ ‘ਚ ਪੁਲਿਸ ਮੁਲਾਜ਼ਮ ਨੇ ਖ਼ੁਦ ਨੂੰ ਮਾਰੀ ਗੋ,ਲੀ

Crime, National
Jammu 4 Feb. (fastpunjab news): ਜੰਮੂ ਪੁਲਿਸ ਵਿੱਚ ਇੱਕ ਅਣਹੋਣੀ ਘਟਨਾ ਵਾਪਸੀ ਜਿਸ ਦੇ ਤਹਿਤ ਜੰਮੂ ਪੁਲਿਸ ਦੇ  ਇੱਕ ਕਰਮਚਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਲਈ। ਅਧਿਕਾਰੀਆਂ ਨੇ ਕਿਹਾ ਕਿ ਮੁੱਖ ਤੌਰ 'ਤੇ, ਉਸਨੇ ਆਪਣੇ ਆਪ ਨੂੰ ਗੋਲੀ ਮਾਰਨ ਲਈ ਆਪਣੇ ਸਰਵਿਸ ਹਥਿਆਰ ਦੀ ਵਰਤੋਂ ਕੀਤੀ, ਉਨ੍ਹਾਂ ਨੇ ਕਿਹਾ ਕਿ ਉਸ ਦੇ ਅਜਿਹੇ ਅਤਿਅੰਤ ਕਦਮ ਚੁੱਕਣ ਦੇ ਪਿੱਛੇ ਦਾ ਉਦੇਸ਼ ਤੁਰੰਤ ਪਤਾ ਨਹੀਂ ਲੱਗ ਸਕਿਆ। ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਇੱਥੇ ਇੱਕ ਪੁਲਿਸ ਸਟੇਸ਼ਨ ਦੇ ਅੰਦਰ ਇੱਕ ਪੁਲਿਸ ਕਰਮਚਾਰੀ ਨੇ ਕਥਿਤ ਤੌਰ 'ਤੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ। ਉਨ੍ਹਾਂ ਨੇ ਦੱਸਿਆ ਕਿ ਪੁਣਛ ਦਾ ਰਹਿਣ ਵਾਲਾ ਸਿਲੈਕਸ਼ਨ ਗ੍ਰੇਡ ਕਾਂਸਟੇਬਲ ਇਕਬਾਲ ਹੁਸੈਨ ਸ਼ਨੀਵਾਰ ਦੇਰ ਰਾਤ ਸ਼ਹਿਰ ਦੇ ਥਾਣਾ ਨੌਆਬਾਦ ਵਿਖੇ ਗੋਲੀ ਨਾਲ ਜ਼ਖਮੀ ਹੋਇਆ ਪਾਇਆ ਗਿਆ।...
ਜਿ਼ਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਕਤਲ ਦੇ ਦੋਸ਼ੀ ਨੂੰ ਸੁਣਾਈ ਉਮਰ ਕੈਦ ਦੀ ਸਜਾ

ਜਿ਼ਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਕਤਲ ਦੇ ਦੋਸ਼ੀ ਨੂੰ ਸੁਣਾਈ ਉਮਰ ਕੈਦ ਦੀ ਸਜਾ

Crime, National, Punjab
ਫਾਜਿ਼ਲਕਾ, 3 ਫਰਵਰੀ ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਕਤਲ ਦੇ ਕੇਸ ਵਿਚ ਦੋਸ਼ੀ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ ਹੈ। ਜਾਣਕਾਰੀ ਅਨੁਸਾਰ ਉਕਤ ਕੇਸ ਵਿਚ ਥਾਣਾ ਬਹਾਵਵਾਲਾ  ਐਫਆਈਆਰ ਨੰਬਰ 83 ਮਿਤੀ 11/8/2022 ਅਧੀਨ ਧਾਰਾ 302 ਆਈਪੀਸੀ ਦਰਜ ਕੀਤੀ ਗਈ ਸੀ।  ਜਿਸ ਅਨੁਸਾਰ ਦੋਸ਼ੀ ਬਲਦੇਵ ਸਿੰਘ ਉਰਫ ਗੱਗੀ ਪੁੱਤਰ ਕਪੂਰ ਸਿੰਘ ਵਾਸੀ ਪਿੰਡ ਝੁਰੜਖੇੜਾ ਥਾਣਾ ਬਹਾਵਵਾਲਾ ਜ਼ਿਲ੍ਹਾ ਫਾਜਿਲਕਾ ਦੇ ਖਿਲਾਫ ਜਗਜੀਤ ਸਿੰਘ ਉਰਫ ਜੱਗਾ ਪੁੱਤਰ ਸੁੱਚਾ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਪਿੰਡ ਝੁਰੜਖੇੜਾ ਥਾਣਾ ਬਹਾਵਵਾਲਾ ਜਿਲ੍ਹਾ ਫਾਜਿਲਕਾ ਵੱਲੋਂ ਸ਼ਿਕਾਇਤ ਕੀਤੀ ਗਈ ਸੀ। ਉਪਲਬੱਧ ਸਬੂਤਾਂ ਦੇ ਅਧਾਰ ਤੇ ਮਾਣਯੋਗ ਜਿ਼ਲਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਦੋਸ਼ੀ ਨੂੰ ਉਮਰ ਕੈਦ ਦੀ ਸਜਾ ਅਤੇ 10 ਹਜਾਰ ਰੁਪਏ ਜ਼ੁਰਮਾਨੇ ਦੀ ਸਜਾ ਸੁਣਾਈ ਹੈ। ਜੁਰਮਾਨਾ ਅਦਾ ਨਾ ਕਰਨ ਤੇ ਇਕ ਸਾਲ ਹੋਰ ਜ਼ੇਲ੍ਹ ਵਿਚ ਰਹਿਣਾ ਪਵੇਗਾ।...