Shadow

Crime

ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਹੈਪੀ ਜੱਟ ਵੱਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ; ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ

ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਹੈਪੀ ਜੱਟ ਵੱਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ; ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ

Crime, National, Punjab
ਚੰਡੀਗੜ੍ਹ/ਜਲੰਧਰ, 2 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ 'ਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਬਾਬਾ ਵਾਸੀ ਪਿੰਡ ਅਲਾਦੀਨਪੁਰ, ਤਰਨਤਾਰਨ ਦੀ ਗ੍ਰਿਫ਼ਤਾਰੀ ਨਾਲ ਸੂਬੇ 'ਚ ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਹੈਪੀ ਬਾਬਾ ਕਤਲ ਅਤੇ ਕਤਲ ਕਰਨ ਦੀ ਕੋਸ਼ਿਸ਼ ਦੇ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਿਲ ਹੈ। ਪੁਲਿਸ ਟੀਮ ਨੇ ਉਸਦੇ ਕਬਜ਼ੇ 'ਚੋਂ ਇੱਕ 30 ਬੋਰ ਦਾ ਆਟੋਮੈਟਿਕ ਪਿਸਤੌਲ, ਇੱਕ ਮੈਗਜ਼ੀਨ ਅਤੇ ਤਿੰਨ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਲੋੜੀਂਦਾ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਵਾਸੀ ਜੰਡਿਆਲਾ ਦਾ ਸੰਚਾਲਕ ਹੈ, ਜੋ ਸਰਹੱਦੀ ਸੂਬੇ ਪੰਜਾਬ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ...
ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਖਿਲਾਫ 45 ਲੱਖ ਰੁਪਏ ਦੀ ਰਿਸ਼ਵਤ ਲੈਣ ਸਬੰਧੀ ਇਕ ਹੋਰ ਕੇਸ ਦਰਜ

ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਖਿਲਾਫ 45 ਲੱਖ ਰੁਪਏ ਦੀ ਰਿਸ਼ਵਤ ਲੈਣ ਸਬੰਧੀ ਇਕ ਹੋਰ ਕੇਸ ਦਰਜ

Crime, Punjab
ਚੰਡੀਗੜ੍ਹ, 2 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਦੀ ਆਪਣੀ ਵਚਨਬੱਧਤਾ ਤਹਿਤ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਦੇ ਲੇਖਾਕਾਰ ਤੇ ਅੰਮ੍ਰਿਤਸਰ ਨਿਵਾਸੀ ਵਿਸ਼ਾਲ ਸ਼ਰਮਾ ਵਿਰੁੱਧ 45 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਇੱਕ ਹੋਰ ਮਾਮਲਾ ਦਰਜ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਐਫਆਈਆਰ ਨੰ. 01, ਮਿਤੀ 31.01.2024 ਨੂੰ ਉਕਤ ਕਰਮਚਾਰੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕੇਸ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਦੇ ਵਸਨੀਕ ਮੇਜਰ ਸਿੰਘ ਵੱਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਇਹ ਸ਼ਿਕਾਇਤ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਆਡੀਓ-ਵਿਜ਼ੂਅਲ ਸਬੂਤਾਂ ਸਮੇਤ ਦਰਜ ਕਰਵਾਈ ਸੀ। ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਨ...
ਪੁਲਿਸ ਨੂੰ ਤਲਾਸ਼ੀ ਦੌਰਾਨ ਇੱਕ DJI Matrice (Made in China) ਡਰੋਨ ਬਰਾਮਦ

ਪੁਲਿਸ ਨੂੰ ਤਲਾਸ਼ੀ ਦੌਰਾਨ ਇੱਕ DJI Matrice (Made in China) ਡਰੋਨ ਬਰਾਮਦ

Crime, Punjab
Tarn Taran news ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਤਸਕਰਾਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਤਰਨ ਤਾਰਨ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਤਰਨ ਤਾਰਨ ਦੇ ਪਿੰਡ ਮਾੜੀ ਕੰਬੋਕੇ ਦੇ ਖੇਤਾਂ ਵਿੱਚ ਤਲਾਸ਼ੀ ਦੌਰਾਨ ਇੱਕ DJI Matrice (Made in China) ਡਰੋਨ ਬਰਾਮਦ ਕੀਤਾ ਹੈ। ਦੌਰਾਨੇ ਤਫਤੀਸ਼ ਇਹ ਗੱਲ ਸਾਹਮਣੇ ਆਈ ਕਿ ਬਰਾਮਦ ਕੀਤਾ ਗਿਆ ਡਰੋਨ, ਜੋ ਕਥਿਤ ਤੌਰ 'ਤੇ ਪਾਕਿਸਤਾਨ ਪਾਸੋਂ ਭੇਜਿਆ ਗਿਆ ਹੈ।  ...
ਸੋਨੂੰ ਚੀਮਾਂ ਦੇ ਕਤਲ ਵਿੱਚ 5 ਲੋੜੀਂਦੇ ਦੋਸ਼ੀ ਗ੍ਰਿਫਤਾਰ

ਸੋਨੂੰ ਚੀਮਾਂ ਦੇ ਕਤਲ ਵਿੱਚ 5 ਲੋੜੀਂਦੇ ਦੋਸ਼ੀ ਗ੍ਰਿਫਤਾਰ

Crime, Punjab
ਤਰਨ ਤਾਰਨ ਪੁਲਿਸ ਨੇ ਕੁੱਝ ਦਿਨ ਪਹਿਲਾਂ ਹੋਏ ਸੋਨੂੰ ਚੀਮਾਂ ਦੇ ਕਤਲ ਵਿੱਚ 5 ਲੋੜੀਂਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਤਰਨ ਤਾਰਨ ਪੁਲਿਸ ਦੇ ਸੀ.ਆਈ.ਏ ਸਟਾਫ ਅਤੇ ਥਾਣਾ ਝਬਾਲ ਨੇ ਇਸ ਕਤਲ ਕੇਸ ਵਿੱਚ ਵੱਖ-ਵੱਖ ਰੋਲ ਨਿਭਾਉਣ ਵਾਲੇ ਦੋਸ਼ੀਆਂ ਨੂੰ ਕਾਬੂ ਕੀਤਾ ਹੈ।ਇਹਨਾਂ ਦੋਸ਼ੀਆਂ ਪਰ ਪਹਿਲਾਂ ਵੀ ਵੱਖ-ਵੱਖ ਮੁਕੱਦਮੇ ਦਰਜ਼ ਸਨ।ਇਸ ਕਤਲ ਕੇਸ ਵਿੱਚ ਲੋੜੀਂਦੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਹੀ ਕਾਬੂ ਕੀਤਾ ਜਾਵੇਗਾ।  ...
ਅਮਰੀਕਾ ’ਚ ਭਾਰਤੀ ਵਿਦਿਆਰਥੀ ਦੀ ਹਤਿਆ ਦਾ ਮਾਮਲਾ; ਜਿਸ ਬੇਘਰ ਨੂੰ ਦਿਤੀ ਸ਼ਰਨ, ਉਸੇ ਨੇ ਲਈ ਜਾਨ

ਅਮਰੀਕਾ ’ਚ ਭਾਰਤੀ ਵਿਦਿਆਰਥੀ ਦੀ ਹਤਿਆ ਦਾ ਮਾਮਲਾ; ਜਿਸ ਬੇਘਰ ਨੂੰ ਦਿਤੀ ਸ਼ਰਨ, ਉਸੇ ਨੇ ਲਈ ਜਾਨ

Crime, International, National, Punjab
ਅਮਰੀਕਾ ਦੇ ਜਾਰਜੀਆ ਦੇ ਸ਼ਹਿਰ ਲਿਥੋਨੀਆ ਵਿਚ ਇਕ ਬੇਘਰੇ ਨਸ਼ੇੜੀ ਨੇ ਇਕ 25 ਸਾਲਾ ਭਾਰਤੀ ਵਿਦਿਆਰਥੀ ਦੇ ਸਿਰ 'ਤੇ ਹਥੌੜੇ ਨਾਲ ਕਰੀਬ 50 ਵਾਰ ਹਮਲਾ ਕਰ ਦਿਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਕੈਮਰੇ 'ਚ ਕੈਦ ਹੋ ਗਈ ਹੈ, ਜਿਸ 'ਚ ਹਮਲਾਵਰ ਜੂਲੀਅਨ ਫਾਕਨਰ ਭਾਰਤੀ ਵਿਦਿਆਰਥੀ ਵਿਵੇਕ ਸੈਣੀ ਦੇ ਸਿਰ 'ਤੇ ਹਥੌੜੇ ਨਾਲ 50 ਵਾਰ ਬੇਰਹਿਮੀ ਨਾਲ ਵਾਰ ਕਰਦਾ ਨਜ਼ਰ ਆ ਰਿਹਾ ਹੈ। ਇਕ ਮੀਡੀਆ ਰੀਪੋਰਟ ਅਨੁਸਾਰ ਵਿਵੇਕ ਸੈਣੀ ਫਾਕਨਰ ਦੇ ਸਟੋਰ 'ਤੇ ਪਾਰਟ-ਟਾਈਮ ਕਲਰਕ ਵਜੋਂ ਕੰਮ ਕਰਦਾ ਸੀ। ਚੈਨਲ ਨੇ ਕਿਹਾ ਕਿ ਸੈਣੀ ਨੇ ਫਾਕਨਰ ਨੂੰ ਚਿਪਸ, ਕੋਕ, ਪਾਣੀ ਅਤੇ ਇਕ ਜੈਕਟ ਦੇ ਕੇ ਮਦਦ ਕੀਤੀ, ਪਰ ਬਾਅਦ ਵਿਚ ਸੁਰੱਖਿਆ ਚਿੰਤਾਵਾਂ ਦੇ ਕਾਰਨ ਉਸ ਨੇ ਫਾਕਨਰ ਨੂੰ ਜਾਣ ਦੀ ਬੇਨਤੀ ਕੀਤੀ ਅਤੇ ਕਿਹਾ ਕਿ ਨਹੀਂ ਤਾਂ ਉਹ ਪੁਲਿਸ ਨਾਲ ਸੰਪਰਕ ਕਰੇਗਾ। ਇਸ ਮਗਰੋਂ ਵਿਵੇਕ ਸੈਣੀ 16 ਜਨਵਰੀ ਨੂੰ ਅਪਣੇ ਘਰ ਜਾ ਰਿਹਾ ਸੀ ਕਿ ਫਾਕਨਰ ਨੇ ਉਸ 'ਤੇ ਹਮਲਾ ਕਰ ਦਿਤਾ। ਪੁਲਿਸ ਨੇ ਸੈਣੀ ਦੀ ਲਾਸ਼ 'ਤੇ ਫਾਕਨਰ ਨੂੰ ਮੌਕੇ 'ਤੇ ਖੜ੍ਹਾ ਪਾਇਆ। ਬੀ.ਟੈਕ. ਕਰਨ ਤੋਂ ਬਾਅਦ ਦੋ ਸਾਲ ਪਹਿਲਾਂ ਅਮਰੀਕਾ ਆਏ...
ਅੱਜ ਹਰਿਆਣਾ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਇਨ੍ਹਾਂ ਫੈਸਲਿਆਂ ਨੂੰ ਮਨਜ਼ੂਰੀ ਮਿਲ ਸਕਦੀ ਹੈ

ਅੱਜ ਹਰਿਆਣਾ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਇਨ੍ਹਾਂ ਫੈਸਲਿਆਂ ਨੂੰ ਮਨਜ਼ੂਰੀ ਮਿਲ ਸਕਦੀ ਹੈ

Crime, Politics, Punjab
ਹਰਿਆਣਾ ਸਰਕਾਰ ਥੈਲੇਸੀਮੀਆ-ਹੀਮੋਫਿਲੀਆ ਦੇ ਮਰੀਜ਼ਾਂ ਨੂੰ ਅਪੰਗ ਪੈਨਸ਼ਨ ਯੋਜਨਾ ਵਿੱਚ ਸ਼ਾਮਲ ਕਰੇਗੀ। ਸਰਕਾਰ ਇਸ ਪ੍ਰਸਤਾਵ ਨੂੰ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਲਿਆਵੇਗੀ। ਇਸ ਦੇ ਨਾਲ ਹੀ 14 ਤਰ੍ਹਾਂ ਦੇ ਸਮਾਜਿਕ ਪੈਨਸ਼ਨ ਵਾਧੇ ਦੇ ਪ੍ਰਸਤਾਵ ਵੀ ਕੈਬਨਿਟ ਵਿੱਚ ਰੱਖੇ ਜਾਣਗੇ। ਹਾਲਾਂਕਿ ਸਰਕਾਰ ਪਹਿਲਾਂ ਹੀ ਪੈਨਸ਼ਨ ਵਧਾਉਣ ਦਾ ਐਲਾਨ ਕਰ ਚੁੱਕੀ ਹੈ। ਹੁਣ ਇਸ ਨੂੰ ਕੈਬਨਿਟ ਵੱਲੋਂ ਮਨਜ਼ੂਰੀ ਦਿੱਤੀ ਜਾਵੇਗੀ। ਵਧੀ ਹੋਈ ਪੈਨਸ਼ਨ ਜਨਵਰੀ ਤੋਂ ਹੀ ਮਿਲ ਜਾਵੇਗੀ। ਮੁੱਖ ਮੰਤਰੀ ਪਹਿਲਾਂ ਹੀ ਸਮਾਜਿਕ ਪੈਨਸ਼ਨ ਵਧਾ ਕੇ 3,000 ਰੁਪਏ ਕਰਨ ਦਾ ਐਲਾਨ ਕਰ ਚੁੱਕੇ ਹਨ। ਇਸ ਤੋਂ ਇਲਾਵਾ ਮਨੋਹਰ ਕੈਬਨਿਟ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਤਰੀਕ ਨੂੰ ਮਨਜ਼ੂਰੀ ਦੇ ਸਕਦੀ ਹੈ। ਸੂਬਾ ਸਰਕਾਰ ਲੋਕ ਸਭਾ ਚੋਣਾਂ ਦਾ ਬਜਟ ਫਰਵਰੀ 'ਚ ਹੀ ਪੇਸ਼ ਕਰ ਸਕਦੀ ਹੈ। ਇਜਲਾਸ ਦੀ ਤਰੀਕ ਕੈਬਨਿਟ ਵਿੱਚ ਤੈਅ ਹੋ ਸਕਦੀ ਹੈ। ਚੰਡੀਗੜ੍ਹ ਸਿਵਲ ਸਕੱਤਰੇਤ ਵਿਖੇ ਹੋਣ ਵਾਲੀ ਇਸ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਮਨੋਹਰ ਲਾਲ ਕਰਨਗੇ। ਇਸ ਮੀਟਿੰਗ ਵਿੱਚ ਸਮਾਜਿਕ ਸੰਸਥਾਵਾਂ ਨੂੰ ਜ਼ਮੀਨਾਂ ਦੀ ਵੰਡ ਸਬੰਧੀ ਪ੍ਰਸਤਾਵ ਵੀ...
ਵਿਜੀਲੈਂਸ ਬਿਊਰੋ ਨੇ ਅਮਰੂਦ ਮੁਆਵਜ਼ੇ ਸੰਬਧੀ ਘੁਟਾਲੇ ‘ਚ ਬਾਗਬਾਨੀ ਵਿਕਾਸ ਅਧਿਕਾਰੀ ਸਿੱਧੂ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਅਮਰੂਦ ਮੁਆਵਜ਼ੇ ਸੰਬਧੀ ਘੁਟਾਲੇ ‘ਚ ਬਾਗਬਾਨੀ ਵਿਕਾਸ ਅਧਿਕਾਰੀ ਸਿੱਧੂ ਨੂੰ ਕੀਤਾ ਗ੍ਰਿਫ਼ਤਾਰ

Crime, Punjab
ਚੰਡੀਗੜ੍ਹ, 30 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਖਰੜ ਅਤੇ ਡੇਰਾਬਸੀ ਵਿਖੇ ਤਾਇਨਾਤ ਬਾਗਬਾਨੀ ਵਿਕਾਸ ਅਫਸਰ (ਐਚ.ਡੀ.ਓ.) ਜਸਪ੍ਰੀਤ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਐਸ.ਏ.ਐਸ. ਨਗਰ ਵਿੱਚ ਅਮਰੂਦ ਦੇ ਮੁਆਵਜ਼ੇ ਸਬੰਧੀ ਬਹੁ-ਕਰੋੜੀ ਘੁਟਾਲੇ ਵਿੱਚ ਦੋਸ਼ੀ ਸੀ। ਇਹ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਜੇ.ਐਸ. ਸਿੱਧੂ ਨੇ 01.09.2023 ਨੂੰ ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਪ੍ਰਾਪਤ ਕਰ ਲਈ। ਹਾਲਾਂਕਿ, ਬਿਊਰੋ ਨੇ ਉਸਦੀ ਅਗਾਊਂ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਅਤੇ ਉਸਦੀ ਹਿਰਾਸਤੀ ਪੁੱਛਗਿੱਛ ਲਈ ਲੰਮੀਆਂ ਅਤੇ ਵਿਸਤ੍ਰਿਤ ਦਲੀਲਾਂ ਦੌਰਾਨ ਜਵਾਬ ਵਜੋਂ 3 ਹਲਫਨਾਮੇ/ਜਵਾਬੀ ਹਲਫਨਾਮੇ ਦਾਇਰ ਕੀਤੇ। ਵਿਜੀਲੈਂਸ ਬਿਊਰੋ ਨੇ ਜੇ.ਐਸ. ਸਿੱਧੂ ਦੇ ਹੋਰ ਮੁਲਜ਼ਮ ਲਾਭਪਾਤਰੀਆਂ ਨਾਲ ਸਬੰਧ ਦਰਸਾਉਂਦੇ ਕਾਲ ਰਿਕਾਰਡ, ਵੱਖ-ਵੱਖ ਗਵਾਹਾਂ ਦੇ ਬਿਆਨ, ਛੇੜਛਾੜ ਕੀਤੇ ਤੇ ਜਾਅਲੀ ਦਸਤਾਵੇਜ਼ੀ ਰਿਕਾਰਡ ਅਤੇ ਗਮਾਡਾ ਕੋਲ ਪੇਸ਼ ਕੀਤੀ ਗਈ ਰਿਪੋਰਟ ਅਤੇ ਸੂਬੇ ਦੇ ਬਾਗਬਾਨੀ ਵਿਭਾਗ ਕੋਲ ਉਸੇ ਰਿਪੋਰਟ ਦੀ ਦਫ਼ਤਰ...
ਭਾਨੇ ਸਿੱਧੂ ਦੀ ਵਧੀ ਹੋਰ ਮਸੀਬਤ, ਬਲੈਕਮੈਲਿੰਗ ਦੇ ਕੇਸ ਦੀ FIR ਵੀ ਦਰਜ

ਭਾਨੇ ਸਿੱਧੂ ਦੀ ਵਧੀ ਹੋਰ ਮਸੀਬਤ, ਬਲੈਕਮੈਲਿੰਗ ਦੇ ਕੇਸ ਦੀ FIR ਵੀ ਦਰਜ

Crime, International, Politics, Punjab
ਭਾਨੇ ਸਿੱਧੂ ਦੀਆਂ ਮੁਸਕਿਲਾ ਦਿਨ ਪ੍ਰਤੀ ਦਿਨ ਵਧਦੀਆਂ ਹੀ ਨਜ਼ਰ ਆ ਰਹੀਆਂ ਹਨ, ਨਿੱਤ ਪ੍ਰਤੀ ਦਿਨ ਕੋਈ ਨਾ ਕੋਈ ਕੇਸ ਦਰਜ ਹੋ ਰਿਹਾ ਹੈ, ਅੱਜ ਭਾਨੇ ਸਿੱਧੂ ਤੇ ਬਲੈਕਮੈਲਿੰਗ ਦੇ ਕੇਸ ਦੇ ਸਬੰਧ ਵਿੱਚ FIR ਵੀ ਦਰਜ ਕਰ ਦਿੱਤੀ ਗਈ ਹੈ, ਇਸ ਤੋਂ ਪਹਿਲਾਂ ਭਾਨਾ ਸਿੱਧੂ ਦੇ ਉਪਰ ਤਿੰਨ ਮਾਮਲੇ ਦਰਜ ਹੋ ਚੁੱਕੇ ਨੇ , ਤੇ ਹੁਣ ਇੱਕ ਇਮਿਗ੍ਰੈਸ਼ਨ ਏਜੰਟ ਨੇ ਵੀ ਪਰਚਾ ਦਰਜ ਕਰਵਾਇਆ ਹੈ। ਕਿੰਦਰਬੀਰ ਇਮੀਗ੍ਰੇਸ਼ਨ ਏਜੰਟ ਦੇ ਵੱਲੋ ਇਹ ਮਾਮਲਾ ਦਰਜ ਕਰਵਾਇਆ ਗਿਆ, ਉਸ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਭਾਨਾ ਸਿੱਧੂ ਉਸ ਨੂੰ ਬਲੈਕਮੇਲ ਕਰ ਕੇ ਪੈਸਿਆ ਦੀ ਮੰਗ ਕਰ ਰਿਹਾ ਸੀ। Also Read: ਰਾਜ ਪੱਧਰੀ ਬਸੰਤ ਮੇਲੇ ਦੀਆਂ ਤਿਆਰੀਆਂ ਸਬੰਧੀ ਡੀ.ਸੀ. ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਇਹ ਮਾਮਲਾ ਨਵੰਬਰ 2023 ਦਾ ਦੱਸਿਆਂ ਜਾਂ ਰਿਹਾ , ਇਸਦੇ ਨਾਲ ਹੀ ਦੱਸ ਦੇਈਏ ਕਿ ਭਾਨੇ ਸਿੱਧੂ ਦੇ ਭਰਾ ਦੇ ਉਪਰ ਵੀ ਪਰਚਾ ਦਰਜ ਕੀਤਾ ਗਿਆ...
ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

Crime, Punjab
ਚੰਡੀਗੜ, 23 ਜਨਵਰੀ - ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਰੀ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਵਿਖੇ ਸਥਿਤ ਆਈ.ਡੀ.ਐਫ.ਸੀ. ਬੈਂਕ ਦੇ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਨਿੱਜੀ ਬੈਂਕ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਰਵਿੰਦਰ ਕੁਮਾਰ ਵਾਸੀ ਸਰਾਭਾ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਰੇਂਜ ਲੁਧਿਆਣਾ ਵਿਖੇ ਪਹੁੰਚ ਕਰਕੇ ਬਿਆਨ ਦਰਜ ਕਰਵਾਇਆ ਕਿ ਉਹ ਪੱਖੋਵਾਲ ਰੋਡ ਲੁਧਿਆਣਾ ਵਿਖੇ 'ਸਿਲਵਰ ਮੋਡ ਫੈਸ਼ਨ' ਦੇ ਨਾਮ ਹੇਠ ਇੱਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਆਰ.ਬੀ.ਆਈ. ਦੀ ਗ੍ਰੈਂਡ ਐਮਰਜੈਂਸੀ ਕ੍ਰੈਡਿਟ ਲਾਈਨ (ਜੀ.ਈ.ਸੀ.ਐਲ.) ਸਕੀਮ ਅਧੀਨ ਉਪਰੋਕਤ ਆਈ.ਡੀ.ਐਫ.ਸੀ. ਬੈਂਕ ਤੋਂ 30.9...
400 ਗ੍ਰਾਮ ਅਫੀਮ ਸਮੇਤ ਦੋਸ਼ੀ ਗ੍ਰਿਫਤਾਰ

400 ਗ੍ਰਾਮ ਅਫੀਮ ਸਮੇਤ ਦੋਸ਼ੀ ਗ੍ਰਿਫਤਾਰ

Crime, Punjab
ਫਾਜ਼ਿਲਕਾ 23 ਜਨਵਰੀ 2024...         ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਸ੍ਰੀ ਮਨਜੀਤ ਸਿੰਘ ਢੇਸੀ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਅਰੁਨ ਮੁੰਡਨ ਉਪ ਕਪਤਾਨ ਪੁਲਿਸ ਸ.ਡ. ਅਬੋਹਰ ਦੀ ਯੋਗ ਅਗਵਾਈ ਹੇਠ ਨਸ਼ਾ ਸਮੱਗਲਰਾ ਦੇ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਇੰਸਪੈਕਟਰ ਸੁਨੀਲ ਕੁਮਾਰ ਮੁੱਖ ਅਫਸਰ ਥਾਣਾ ਸਿਟੀ-। ਅਬੋਹਰ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਕਰਦੇ ਸਮੇਂ ਮਲੋਟ ਚੌਂਕ ਅਬੋਹਰ ਮੌਜੂਦ ਸੀ ਤਾਂ ਜਗਦੀਸ਼ ਪ੍ਰਸਾਦ ਪੁੱਤਰ ਗੰਗਾ ਬਿਸ਼ਨ ਵਾਸੀ ਰੋੜਾ ਤਹਿਸੀਲ ਨੋਖਾ, ਜ਼ਿਲ੍ਹਾ ਬੀਕਾਨੇਰ (ਰਾਜਸਥਾਨ) ਦੇ ਖਿਲਾਫ ਮੁਖਬਰੀ ਮਿਲਣ ਉਪਰੰਤ ਮੁਖਬਰ ਦੇ ਦੱਸੇ ਅਨੁਸਾਰ ਢੁੱਕਵੀਂ ਜਗ੍ਹਾ ਤੇ ਨਾਕਾਬੰਦੀ ਕਰਕੇ ਦੋਸ਼ੀ ਜਗਦੀਸ਼ ਪ੍ਰਸਾਦ ਉਕਤ ਨੂੰ 400 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ। ਜਿਸਦੇ ਖਿਲਾਫ ਮੁਕੱਦਮਾ ਨੰਬਰ 15 ਮਿਤੀ 21-01-2024 ਜੁਰਮ 18,29/61/85 ਐਨ.ਡੀ.ਪੀ.ਐਸ. ਥਾਣਾ ਸਿਟੀ-1 ਅਬੋਹਰ ਦਰਜ ਰਜਿਸਟਰ ਕੀਤਾ ਗਿਆ ਹੈ। ਫੜੇ ਗਏ ਦੋਸ਼ੀ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸਦੇ ਬੈਕਵਰ...