ਰਿਸ਼ਵਤ ਲੈਣ ਦੇ ਦੋਸ਼ ਹੇਠ ਦਰਜਾ-4 ਮੁਲਾਜ਼ਮ ਕੀਤਾ ਗ੍ਰਿਫ਼ਤਾਰ
ਚੰਡੀਗੜ, 23 ਜਨਵਰੀ –
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਝੂਠੀ ਡਾਕਟਰੀ ਰਿਪੋਰਟ (ਐਮ.ਐਲ.ਆਰ.) ਜਾਰੀ ਕਰਨ ਦੇ ਬਦਲੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਇੱਕ ਸਰਕਾਰੀ ਡਾਕਟਰ ਅਤੇ ਉਸਦੇ ਸਹਾਇਕ ਸਮੇਤ ਕੁੱਲ ਪੰਜ ਮੁਲਜ਼ਮਾਂ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਇੱਕ ਦਰਜਾ-4 ਮੁਲਾਜ਼ਮ ਨੂੰ ਵਿਚੋਲਾ ਬਣਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕੁੱਲ ਪੰਜ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 193, 465, 466, 471, 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਤਾਇਨਾਤ ਡਾ: ਸ਼ਸ਼ੀ ਭੂਸ਼ਣ, ਉਸ ਦਾ ਸਹਾਇਕ ਰਾਮ ਪ੍ਰਸਾਦ ਉਰਫ ਛੋਟੂ, ਜੋ ਕਿ ਹਸਪਤਾਲ ਵਿੱਚ ਦਰਜਾ-4 ਮੁਲਾਜ਼ਮ ਹੈ, ਤੋਂ ਇਲਾਵਾ ਤਿੰਨ ਆਮ ਵਿਅਕਤੀ ਰੇਖਾ, ਉਸ ਦਾ ਪਿਤਾ ਸ਼ੰਮੀ ਅਤੇ ਮਾਤਾ ਆਸ਼ਾ, ਸਾਰੇ ਵਾਸੀ ਖਟੀਕ ਮੰਡੀ, ਫਿਰੋਜ਼ਪੁਰ ਛਾਉਣੀ, ਸ਼ਾਮਲ ਹ...








