ਪੰਜਾਬ ਏ.ਜੀ.ਟੀ.ਐਫ. ਵੱਲੋਂ ਯੂ.ਏ.ਪੀ.ਏ. ਕੇਸ ਵਿੱਚ ਲੋੜੀਂਦਾ ਰਿੰਦਾ ਦਾ ਮੁੱਖ ਸੰਚਾਲਕ ਕੈਲਾਸ਼ ਖਿਚਨ ਰਾਜਸਥਾਨ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਚੰਡੀਗੜ੍ਹ, 12 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਅਹਿਮ ਕਾਰਕੁਨ ਨੂੰ ਰਾਜਸਥਾਨ ਦੇ ਜ਼ਿਲ੍ਹਾ ਫਲੋਦੀ ਦੇ ਪਿੰਡ ਲੋਹਾਵਤ ਤੋਂ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੀਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਜਿਸ ਦੀ ਪਛਾਣ ਕੈਲਾਸ਼ ਖਿਚਨ ਵਜੋਂ ਹੋਈ ਹੈ, ਸਤੰਬਰ 2023 ‘ਚ ਫਾਜ਼ਿਲਕਾ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਕੇਸ ਵਿੱਚ ਲੋੜੀਂਦਾ ਸੀ। ਇਸ ਤੋਂ ਇਲਾਵਾ ਮੁਲਜ਼ਮ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਸ ਖ਼ਿਲਾਫ਼ ਪੰਜਾਬ ਅਤੇ ਰਾਜਸਥਾਨ ਵਿੱਚ ਜਬਰੀ ਵਸੂਲੀ, ਐਨਡੀਪੀਐਸ ਐਕਟ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਅਪਰਾਧਿ...








