ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
ਚੰਡੀਗੜ੍ਹ, 11 ਜਨਵਰੀ 2026 :
ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਇਸ ਸਮਾਜਿਕ ਅਲ੍ਹਾਮਤ ਨੂੰ ਜੜ੍ਹੋਂ ਪੁੱਟਣ ਦਾ ਅਹਿਦ ਲੈਂਦਿਆਂ ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਾ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਇੱਕ ਬਹੁ-ਪੱਖੀ ਪਹੁੰਚ ਅਪਣਾਈ ਹੈ। ਇਸ ਸਮੇਂ ਦੌਰਾਨ ਵਿਜੀਲੈਂਸ ਬਿਊਰੋ ਨੇ ਵੱਖ-ਵੱਖ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ, ਜੋ ਪੰਜਾਬ ਸਰਕਾਰ ਦੇ ਕੁਸ਼ਲ ਤੇ ਜਵਾਬਦੇਹ ਸ਼ਾਸਨ ਨੂੰ ਦਰਸਾਉਂਦਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ ਵੱਖ-ਵੱਖ ਵਿਭਾਗਾਂ ਦੇ 144 ਮੁਲਾਜ਼ਮਾਂ ਨੂੰ ਅਤੇ 43 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ 1 ਜਨਵਰੀ ਤੋਂ 31 ਦਸੰਬਰ, 2025 ਤੱਕ 18 ਗਜ਼ਟਿਡ ਅਧਿਕਾਰੀਆਂ ਅਤੇ 126 ਨਾਨ-ਗਜ਼ਟਿਡ ਕਰਮਚਾਰੀਆਂ ਨੂੰ ਕਾਬੂ ਕੀਤਾ...








