Shadow

haryana

ਸਾਰੇ ਨਗਰ ਨਿਗਮਾਂ ਵਿੱਚ ਇੱਕ ਮਈ ਤੋਂ ਦੋ ਹਫਤੇ ਤੱਕ ਚੱਲੇਗੀ ਸਪੈਸ਼ਲ ਸਵੱਛਤਾ ਮੁਹਿੰਮ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਾਰੇ ਨਗਰ ਨਿਗਮਾਂ ਵਿੱਚ ਇੱਕ ਮਈ ਤੋਂ ਦੋ ਹਫਤੇ ਤੱਕ ਚੱਲੇਗੀ ਸਪੈਸ਼ਲ ਸਵੱਛਤਾ ਮੁਹਿੰਮ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 16 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਦਸਿਆ ਕਿ ਸੂਬੇ ਦੇ ਸਾਰੇ ਨਗਰ ਨਿਗਮ ਸੰਸਥਾਨਾ ਵਿੱਚ ਆਉਣ ਵਾਲੀ ਇੱਕ ਮਈ, 2026 ਤੋਂ ਦੋ ਹਫਤੇ ਲਈ ਸਪੈਸ਼ਲ ਸਵੱਛਤਾ ਮੁਹਿੰਮ ਚਲਾਈ ਜਾਵੇਗੀ, ਇਸ ਮੁਹਿੰਮ ਤੋਂ ਇਲਾਵਾ ਸਾਲਭਰ ਚੱਲਣ ਵਾਲੇ ਸਫਾਈ ਕੰਮਾਂ ਵਿੱਚ ਵਾਰਡ ਸਮਿਤੀ ਦੇ ਮੈਂਬਰਾਂ ਦੀ ਅਹਿਮ ਭੁਮਿਕਾ ਰਹੇਗੀ।           ਉਨ੍ਹਾਂ ਨੇ ਕਿਹਾ ਕਿ ਸਾਰੇ ਮੈਂਬਰਾਂ ਨੂੰ ਆਪਣੀ ਜਿਮੇਵਾਰੀ ਸਮਝਕਰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਸਵੱਛ ਭਾਰਤ ਮਿਸ਼ਨ ਦੇ ਵਿਜਨ ਨੂੰ ਟੀਚੇ ਤੱਕ ਪਹੁੰਚਾਉਣਾ ਹੈ। ਸਵੱਛਤਾ ਦੇ ਮਾਮਲੇ ਵਿੱਚ ਬਿਹਤਰੀਨ ਕੰਮ ਕਰਨ ਵਾਲੇ ਵਾਰਡਾਂ ਨੂੰ ਰੈਂਕਿੰਗ ਦੇ ਆਧਾਰ 'ਤੇ ਉਨ੍ਹਾਂ ਨੂੰ ਇੰਸੇਂਟਿਵ ਦੇ ਕੇ ਸਨਮਾਨਿਤ ਕੀਤਾ ਜਾਵੇਗਾ।           ਮੁੱਖ ਮੰਤਰੀ ਅੱਜ ਚੰਡੀਗੜ੍ਹ ਤੋਂ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਸ਼ਹਿਰੀ ਸਥਾਨਕ ਨਿਗਮਾਂ ਵਿੱਚ ਨਵਗਠਨ ਵਾਰਡ ਸਮਿਤੀਆਂ ਦੇ ਮੈਂਬਰਾਂ ਨਾਲ ਰੁਬਰੂ ਹੋ ਰਹੇ ਸਨ।           ਸ੍ਰੀ ਨਾਇਬ ਸਿੰਘ ਸੈਣੀ ਨੇ ਸਾਰੇ ਮੈਂਬਰਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਫਾਈ ਵਿਵਸਥਾ ਲੋਕਾਂ ਦੀ ਸਹਿਭਾਗਤ...
ਹਰਿਆਣਾ ਸਰਕਾਰ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ – ਸ਼ਿਆਮ ਸਿੰਘ ਰਾਣਾ

ਹਰਿਆਣਾ ਸਰਕਾਰ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ – ਸ਼ਿਆਮ ਸਿੰਘ ਰਾਣਾ

haryana
ਚੰਡੀਗੜ੍ਹ, 16 ਅਪ੍ਰੈਲ - ਸੂਬਾ ਸਰਕਾਰ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਹਰਿਆਣਾ ਸਰਕਾਰ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ ਅਤੇ ਡੇਅਰੀ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਅੱਜ ਫਰੀਦਾਬਾਦ ਜ਼ਿਲ੍ਹੇ ਦੀ ਬਲਭਗੜ੍ਹ ਅਨਾਜ ਮੰਡੀ ਦਾ ਨਿਰੀਖਣ ਕੀਤਾ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਮੰਤਰੀ ਅਤੇ ਵਿਧਾਇਕ ਫੀਲਡ ਵਿੱਚ ਰਹਿ ਕੇ ਮੰਡੀਆਂ ਦਾ ਨਿਰੀਖਣ ਕਰ ਰਹੇ ਹਨ, ਤਾਂ ਜੋ ਬਾਰਦਾਨਾ, ਲਿਫਟਿੰਗ, ਆਵਾਜਾਈ, ਸਾਫ਼-ਸਫ਼ਾਈ ਜਾਂ ਕਿਸੇ ਹੋਰ ਕਿਸਮ ਦੀ ਸਮੱਸਿਆ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਈ ਮੰਡੀਆਂ ਦਾ ਦੌਰਾ ਕੀਤਾ ਜਾ ਚੁੱਕਾ ਹੈ, ਜਿੱਥੇ ਜ਼ਿਆਦਾਤਰ ਪ੍ਰਬੰਧ ਤਸੱਲੀਬਖਸ਼ ਪਾਏ ਗਏ ਹਨ, ਹਾਲਾਂਕਿ ਕੁਝ ਥਾਵਾਂ 'ਤੇ ਲਿਫਟਿੰਗ ਅਤੇ ਆਵਾਜਾਈ ਵਿੱਚ ਦੇਰੀ ਵਰਗੀਆਂ...
ਅੰਬਾਲਾ ਕੈਂਟ ਡੋਮੇਸਟਿਕ ਏਅਰਪੋਰਟ ਦਾ ਉਦਘਾਟਨ ਹੋਵੇਗਾ ਜਲਦ, ਪੈਂਡਿੰਗ ਕਾਰਜ ਜਲਦੀ ਪੂਰੇ ਕਰਨ ਦੇ ਨਿਰਦੇਸ਼ – ਊਰਜਾ ਮੰਤਰੀ ਅਨਿਲ ਵਿੱਜ

ਅੰਬਾਲਾ ਕੈਂਟ ਡੋਮੇਸਟਿਕ ਏਅਰਪੋਰਟ ਦਾ ਉਦਘਾਟਨ ਹੋਵੇਗਾ ਜਲਦ, ਪੈਂਡਿੰਗ ਕਾਰਜ ਜਲਦੀ ਪੂਰੇ ਕਰਨ ਦੇ ਨਿਰਦੇਸ਼ – ਊਰਜਾ ਮੰਤਰੀ ਅਨਿਲ ਵਿੱਜ

haryana
ਚੰਡੀਗੜ੍ਹ, 16 ਅਪ੍ਰੈਲ - ਹਰਿਆਣਾ ਦੇ ਊਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿੱਜ ਨੇ ਕਿਹਾ ਕਿ ਅੰਬਾਲਾ ਕੈਂਟ ਵਿੱਚ ਬਣੇ ਡੋਮੇਸਟਿਕ ਏਅਰਪੋਰਟ ਦਾ ਉਦਘਾਟਨ ਜਲਦੀ ਹੀ ਕੀਤਾ ਜਾਵੇਗਾ। ਇਸ ਸਬੰਧੀ ਅੱਜ ਹਰਿਆਣਾ ਸਿਵਲ ਏਵੀਏਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਆਯੋਜਿਤ ਮੀਟਿੰਗ ਵਿੱਚ ਏਅਰਪੋਰਟ ਦੇ ਬਾਕੀ ਰਹਿੰਦੇ ਕੰਮਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਅੰਬਾਲਾ ਕੈਂਟ ਏਅਰਪੋਰਟ ਦਾ ਦੌਰਾ ਕਰੇਗੀ ਤਕਨੀਕੀ ਟੀਮ - ਵਿੱਜ ਮੀਟਿੰਗ ਦੀ ਅਗਵਾਈ ਕਰਦਿਆਂ ਸ੍ਰੀ ਵਿੱਜ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਟੀਮ ਗਠਿਤ ਕਰਕੇ ਏਅਰਪੋਰਟ ਦਾ ਨਿਰੀਖਣ ਕੀਤਾ ਜਾਵੇ, ਤਾਂ ਜੋ ਤਕਨੀਕੀ ਤੌਰ 'ਤੇ ਪੈਂਡਿੰਗ ਕੰਮਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਨੇ ਸੀਸੀਟੀਵੀ ਇੰਸਟਾਲੇਸ਼ਨ, ਕੰਟਰੋਲ ਰੂਮ ਦੀ ਸਥਾਪਨਾ, ਸੁਰੱਖਿਆ ਪ੍ਰਬੰਧ, ਆਨਲਾਈਨ ਯੂਪੀਐਸ, ਛੋਟੇ ਸਿਵਲ ਕੰਮ ਅਤੇ ਦਫਤਰੀ ਲੋੜਾਂ ਨਾਲ ਜੁੜੇ ਹੋਰ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਸਟਾਫ ਅਤੇ ਵਾਹਨਾਂ ਦੀ ਉਪਲਬਧਤਾ ਨੂੰ ਲੈ ਕ...
ਰਾਜ ਸਰਕਾਰ ਸੂਬੇ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਅਤੇ ਗੁਣਵੱਤਾ ਨੂੰ ਬੇਹਤਰ ਬਨਾਉਣ ਲਈ ਪੂਰੀ ਤਰ੍ਹਾਂ ਪ੍ਰਤੀਬੱਧ- ਆਰਤੀ ਸਿੰਘ ਰਾਓ

ਰਾਜ ਸਰਕਾਰ ਸੂਬੇ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਅਤੇ ਗੁਣਵੱਤਾ ਨੂੰ ਬੇਹਤਰ ਬਨਾਉਣ ਲਈ ਪੂਰੀ ਤਰ੍ਹਾਂ ਪ੍ਰਤੀਬੱਧ- ਆਰਤੀ ਸਿੰਘ ਰਾਓ

haryana
ਚੰਡੀਗੜ੍ਹ, 15 ਅਪ੍ਰੈਲ- ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਅਤੇ ਗੁਣਵੱਤਾ ਨੂੰ ਬੇਹਤਰ ਬਨਾਉਣ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ। ਇਸੇ ਦਿਸ਼ਾ ਵਿੱਚ ਇੱਕ ਮਹਤੱਵਪੂਰਨ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਵੱਲੋਂ ਗ੍ਰਾਮੀਣ ਖੇਤਰਾਂ ਵਿੱਚ ਕੁੱਝ ਨਵੇਂ ਪ੍ਰਾਥਮਿਕ ਸਿਹਤ ਕੇਂਦਰ, ਉਪਸਿਹਤ ਕੇਂਦਰ ਖੋਲਣ ਅਤੇ ਹੋਰ ਕੁੱਝ ਸਿਹਤ ਸੰਸਥਾਨਾਂ ਨੂੰ ਅਪਗ੍ਰੇਡ ਕਰਨ ਦੀ ਮੰਜ਼ੂਰੀ ਦਿੱਤੀ ਗਈ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਜੀਂਦ ਜ਼ਿਲ੍ਹੇ ਦੇ ਪਿੰਡ ਧਤਰਥ ਵਿੱਚ ਨਵਾਂ ਪ੍ਰਾਥਮਿਕ ਸਿਹਤ ਕੇਂਦਰ ਖੋਲਣ ਦੀ ਪ੍ਰਸ਼ਾਸਨਿਕ ਮੰਜ਼ੂਰੀ ਦਿੱਤੀ ਹੈ, ਇਸ ਦੇ ਭਵਨ ਨਿਰਮਾਣ ਦਾ ਕੰਮ ਵੀ ਜਲਦ ਸ਼ੁਰੂ ਕਰ ਦਿੱਤਾ ਜਾਵੇਗਾ। ਇਸੇ ਤਰ੍ਹਾਂ ਜ਼ਿਲ੍ਹਾ ਨੂੰਹ ਦੇ ਪਿੰਡ ਸਾਕਰਸ ਵਿੱਚ ਉਪਸਿਹਤ ਕੇਂਦਰ ਨੂੰ ਪ੍ਰਾਥਮਿਕ ਸਿਤਹ ਕੇਂਦਰ ਵਿੱਚ ਅਪਗ੍ਰੇਡ ਕਰਨ ਦੀ ਮੁੱਖ ਮੰਤਰੀ ਵੱਲੋਂ ਮੰਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਨੇ ਅੱਗੇ ਜਾਣਕਾਰੀ ਦਿੱਤੀ ਕਿ ਕੁਰੂਕਸ਼ੇਤਰ ਜ਼ਿਲ੍ਹੇ ਦੇ ਲਾਡਵਾ ਕਸਬਾ ਵਿੱਚ ਸਥਿਤ ਕੰਮਯੁਨਿਟੀ ਸਿਹਤ ਕੇਂਦਰ ਨੂੰ 50 ਬਿਸਤਰੀ ਸਿਵਲ ਹਸਪਤਾਲ ਵਿੱਚ ਅਪਗ੍ਰੇਡ...
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਜਿਲ੍ਹਾ ਦੀ ਮੰਡੀਆਂ ਦਾ ਕੀਤਾ ਨਿਰੀਖਣ

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਜਿਲ੍ਹਾ ਦੀ ਮੰਡੀਆਂ ਦਾ ਕੀਤਾ ਨਿਰੀਖਣ

haryana
ਚੰਡੀਗੜ੍ਹ, 15 ਅਪ੍ਰੈਲ- ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂਪਾਲਣ ਅਤੇ ਡੇਅਰੀ ਅਤੇ ਮੱਛੀ ਪਾਲਣ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਬੁੱਧਵਾਰ ਨੂੰ ਜਿਲ੍ਹਾ ਰੋਹਤਕ ਵਿੱਚ ਮਹਿਮ, ਰੋਹਤਕ ਤੇ ਸਾਂਪਲਾ ਮੰਡੀਆਂ ਦਾ ਨਿਰੀਖਣ ਕਰਦੇ ਹੋਏ ਕਿਹਾ ਕਿ ਸਰਕਾਰ ਕਿਸਾਨਾਂ ਦੀ ਫਸਲ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਬਨਾਉਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ। ਉਨ੍ਹਾਂ ਨੇ ਕਿਹਾ ਕਿ ਅਪ੍ਰੈਲ ਮਹੀਨੇ ਵਿੱਚ ਫਸਲ ਆਮਦ ਦੇ ਚਲਦੇ ਮੰਡੀਆਂ ਵਿੱਚ ਬਹੁਤ ਵੱਧ ਭੀੜ ਹੈ, ਪਰ ਪ੍ਰਸਾਸ਼ਨ ਵੱਲੋਂ ਸਾਰੇ ਜਰੂਰੀ ਵਿਵਸਥਾਵਾਂ ਯਕੀਨੀ ਕੀਤੀਆਂ ਗਈਆਂ ਹਨ।           ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਕਿਹਾ ਕਿ ਕਿਸਾਨਾਂ ਤੇ ਆੜਤੀਆਂ ਦੀ ਸਮਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀ ਹੈ ਅਤੇ ਫਸਲ ਉਠਾਨ ਵਿੱਚ ਹੋ ਰਹੀ ਮੁਸ਼ਕਲ ਨੂੰ ਵੀ ਦੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਵੱਧਦੇ ਬਦਾਅ ਨੂੰ ਦੇਖਦੇ ਹੋਏ ਗੇਟ ਪਾਸ ਪ੍ਰਣਾਲੀ ਵਿੱਚ ਸੁਧਾਰ ਕੀਤਾ ਗਿਆ ਹੈ। ਹੁਣ ਏਂਟਰੀ ਅਤੇ ਆਊਟਸਾਇਡ ਗੇਟ ਪਾਸ ਨੂੰ ਵੱ...
ਮੁੱਖ ਮੰਤਰੀ ਨੇ ਪੰਚਕੂਲਾ ਵਿੱਚ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਨੂੰ ਸਮਰਪਿਤ ਸਮਤਾ ਮੈਰਾਥਨ ਨੂੰ ਵਿਖਾਈ ਹਰੀ ਝੰਡੀ

ਮੁੱਖ ਮੰਤਰੀ ਨੇ ਪੰਚਕੂਲਾ ਵਿੱਚ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਨੂੰ ਸਮਰਪਿਤ ਸਮਤਾ ਮੈਰਾਥਨ ਨੂੰ ਵਿਖਾਈ ਹਰੀ ਝੰਡੀ

haryana
ਚੰਡੀਗੜ੍ਹ, 14 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਯਵਨਿਕਾ ਪਾਰਕ ਸੈਕਟਰ-5 ਤੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਨੂੰ ਸਮਰਪਿਤ ਸਮਤਾ ਮੈਰਾਥਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਦੌੜ ਸਮਾਜਿਕ ਨਿਆਂ, ਸਮਾਨਤਾ ਅਤੇ ਅਧਿਕਾਰਾਂ ਪ੍ਰਤੀ ਸਾਡੀ ਅਟੂਟ ਪ੍ਰਤੀਬੱਧਤਾ ਦਾ ਪ੍ਰਤੀਕ ਹੈ। ਇਸ ਤੋਂ ਪਹਿਲਾਂ ਮੈਰਾਥਨ ਸਥਾਨ 'ਤੇ ਪਹੁੰਚਣ 'ਤੇ ਨੌਜੁਆਨਾਂ ਅਤੇ ਬੱਚਿਆਂ ਨੇ ਮੁੱਖ ਮੰਤਰੀ ਦਾ ਜੋਰਦਾਰ ਸੁਆਗਤ ਕੀਤਾ। ਮੁੱਖ ਮੰਤਰੀ ਨੇ ਵੀ ਸਨੇਹ ਨਾਲ ਲੋਕਾਂ ਦਾ ਅਭਿਵਾਦਨ ਸਵੀਕਾਰ ਕੀਤਾ। ਉਨ੍ਹਾਂ ਨੇ ਸਿਰਫ ਮੈਰਾਥਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ, ਸਗੋਂ ਪ੍ਰਤੀਭਾਗਿਆਂ 'ਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਮਨੋਬਲ ਵੀ ਵਧਾਇਆ। ਪ੍ਰਤੀਭਾਗਿਆਂ ਨੇ ਭਾਰਤ ਮਾਤਾ ਦੀ ਜੈ ਅਤੇ ਵੰਦੇ ਮਾਤਰਮ ਦੇ ਨਾਰਿਆਂ ਨਾਲ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੇ ਹੋਏ ਤਾਊ ਦੇਵੀਲਾਲ ਖੇਡ ਸਟੇਡੀਅਮ, ਸੈਕਟਰ-3 ਤੱਕ ਮੈਰਾਥਨ ਵਿੱਚ ਉਤਸਾਹ ਨਾਲ ਹਿੱਸਾ ਲਿਆ। ਬਾਬਾ ਸਾਹਿਬ ਦੀ 135ਵੀਂ ਜੈਯੰਤੀ ਦੀ ਬਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਸ੍ਰੀ...
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਭਟਕੀ ਹੋਈ ਮਨੁੱਖਤਾ ਨੂੰ ਜੀਵਨ ਦਾ ਸੱਚਾ ਰਸਤਾ ਦਿਖਾਇਆ- ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਭਟਕੀ ਹੋਈ ਮਨੁੱਖਤਾ ਨੂੰ ਜੀਵਨ ਦਾ ਸੱਚਾ ਰਸਤਾ ਦਿਖਾਇਆ- ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 14 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਆਪਣੇ ਸਮੇਂ ਵਿੱਚ ਭਟਕੀ ਹੋਈ ਮਨੁੱਖਤਾ ਨੂੰ ਜੀਵਨ ਦਾ ਸੱਚਾ ਰਸਤਾ ਦਿਖਾਇਆ ਸੀ, ਅਜਿਹੇ ਵਿੱਚ ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲਣ ਅਤੇ ਸਹੇਜਣ ਦੀ ਜ਼ਿੰਮੇਵਾਰੀ ਸਾਡੇ ਸਾਰਿਆਂ ਦੀ ਹੈ। ਮੁੱਖ ਮੰਤਰੀ ਅੱਜ ਪੰਚਕੂਲਾ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ 135ਵੀਂ ਜਯੰਤੀ ਦੇ ਮੌਕੇ 'ਤੇ ਆਯੋਜਿਤ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਨਾਇਬ ਸਿੰਘ ਸੈਣੀ ਨੇ ਡਾ. ਭੀਮ ਰਾਓ ਅੰਬੇਡਕਰ ਦੀ ਜਨਮ ਵਰ੍ਹੇਗੰਢ ਦੀ ਹਾਰਦਿਕ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਸ ਸਾਲ ਬਾਬਾ ਸਾਹਿਬ ਦੀ ਜਯੰਤੀ ਨੂੰ 13 ਅਪ੍ਰੈਲ ਤੋਂ 20 ਅਪ੍ਰੈਲ ਤੱਕ 'ਸਮਾਜਿਕ ਨਿਆਂ ਹਫ਼ਤੇ' ਵਜੋਂ ਮਨਾ ਰਹੇ ਹਾਂ। ਇਸ ਮੁਹਿੰਮ ਦਾ ਮੁੱਖ ਉਦੇਸ਼ ਬਾਬਾ ਸਾਹਿਬ ਦੇ ਸਮਾਜਿਕ ਨਿਆਂ ਅਤੇ ਸਮਾਨਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਹਫ਼ਤੇ ਦੀ ਸ਼ੁਰੂਆਤ ਸਵੱਛਤਾ ਅਭਿਆਨ ਨਾਲ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਦਾ ਸੁਪਨਾ ਅਜਿਹਾ ਸਮਾਜ ਸੀ, ਜ...
ਹਰਿਆਣਾ ਦੀ ਮੰਡੀਆਂ ਵਿੱਚ ਰਬੀ ਫਸਲ ਦੀ ਸਫਲਤਾਪੂਰਵਕ ਖਰੀਦ ਜਾਰੀ, ਮੰਡੀਆਂ ਵਿੱਚ ਹੁਣ ਤੱਕ ਲਗਭਗ 39.65 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ

ਹਰਿਆਣਾ ਦੀ ਮੰਡੀਆਂ ਵਿੱਚ ਰਬੀ ਫਸਲ ਦੀ ਸਫਲਤਾਪੂਰਵਕ ਖਰੀਦ ਜਾਰੀ, ਮੰਡੀਆਂ ਵਿੱਚ ਹੁਣ ਤੱਕ ਲਗਭਗ 39.65 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ

haryana
ਚੰਡੀਗੜ੍ਹ, 13 ਅਪ੍ਰੈਲ - ਹਰਿਆਣਾ ਵਿੱਚ ਰਬੀ ਖਰੀਦ ਸੀਜ਼ਨ 2026-27 ਤਹਿਤ ਸੂਬੇਭਰ ਦੀ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਫਲਤਾਪੂਰਵਕ ਸਰੋਂ ਅਤੇ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਪਿਛਲੇ ਸਾਲ ਦੀ ਤੁਲਣਾ ਵਿੱਚ ਇਸ ਸਾਲ ਰਬੀ ਖਰੀਦ 2026-27 ਦੌਰਾਨ 12 ਅਪ੍ਰੈਲ ਤੱਕ ਲਗਭਗ 39.65 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਲਗਭਗ 2.44 ਲੱਖ ਕਿਸਾਨਾਂ ਦਾ 30.90 ਲੱਖ ਮੀਟ੍ਰਿਕ ਟਨ ਕਣਕ ਤਹਿਤ ਬਾਇਓਮੈਟ੍ਰਿਕ ਤਸਦੀਕ ਹੋ ਚੁੱਕਾ ਹੈ। 10.92 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਲਗਭਗ 188 ਕਰੋੜ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ ਟ੍ਰਾਂਸਫਰ ਹੋ ਚੁੱਕੀ ਹੈ।           ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਰਾਜ ਵਿੱਚ ਰਬੀ ਖਰੀਦ ਸੀਜਨ 2026-27 ਦੌਰਾਨ ਸਰੋਂ ਦੀ ਖਰੀਦ 28 ਮਾਰਚ 2026 ਅਤੇ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ। ਭਾਰਤ ਸਰਕਾਰ ਵੱਲੋਂ ਸਰੋਂ ਅਤੇ ਕਣਕ ਦੀ ਘੱਟੋ ਘੱਟ ਸਹਾਇਕ ਮੁੱਲ ਕ੍ਰਮਵਾਰ: 6200 ਅਤੇ 2585 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਰਾਜ ਵਿੱਚ ਸਰੋਂ ਦੀ ਖਰੀਦ ਲਈ 112 ਮੰਡੀਆਂ/ਖਰੀਦ ਕ...
ਗੁਰੂ ਸਾਹਿਬਾਨਾਂ ਦੇ ਸਿਦਾਂਤਾਂ ਅਤੇ ਸਿਖਿਆਵਾਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਸਰਕਾਰ – ਨਾਇਬ ਸਿੰਘ ਸੈਣੀ

ਗੁਰੂ ਸਾਹਿਬਾਨਾਂ ਦੇ ਸਿਦਾਂਤਾਂ ਅਤੇ ਸਿਖਿਆਵਾਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਸਰਕਾਰ – ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 13 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਦੇਸ਼ ਤੇ ਸੂਬੇ ਦੀ ਸਰਕਾਰ ਗੁਰੂ ਸਾਹਿਬਾਨਾਂ ਦੇ ਸਿਦਾਂਤਾਂ ਅਤੇ ਸਿਖਿਆਵਾਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਅਜਿਹਾ ਕਰ ਕੇ ਗੁਰੂ ਪਰੰਪਰਾ ਅਤੇ ਸਭਿਆਚਾਰਕ ਵਿਰਾਸਤ ਦੇ ਸਰੰਖਣ ਅਤੇ ਸੰਵਰਧਨ ਨੂੰ ਅੱਗੇ ਵਧਾਇਆ ਜਾ ਰਿਹਾ ਹੈ।           ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸੋਮਵਾਰ ਨੂੰ ਕੁਰੂਕਸ਼ੇਤਰ ਦੇ ਕੇਡੀਬੀ ਮੇਲਾ ਗਰਾਉਂਡ ਵਿੱਚ ਕਲਾ ਅਤੇ ਸਭਿਆਚਾਰ ਵਿਭਾਗ ਅਤੇ ਜਿਲ੍ਹਾ ਪ੍ਰਸਾਸ਼ਨ ਦੇ ਤੱਤਵਾਧਾਨ ਵਿੱਚ ਆਯੋਜਿਤ ਵਿਸਾਖੀ ਮਹੋਤਸਵ 2026 ਦੇ ਰਾਜ ਪੱਧਰੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋ ਬੋਲ ਰਹੇ ਸਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿੱਖ ਇਤਿਹਾਸ 'ਤੇ ਅਧਾਰਿਤ ਤੇ ਸੂਬਾ ਸਰਕਾਰ ਦੀ ਉਪਲਬਧੀਆਂ ਤੇ ਯੋਜਨਾਵਾਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮਹਿਲਾ ਅਤੇ ਪੁਰਸ਼ ਦੀ ਦੰਗਲ ਮੁਕਾਬਲੇ ਨੂੰ ਸ਼ੁਰੂ ਕਰਵਾਇਆ ਅਤੇ ਪਤੰਗ ਉੜਾ ਕੇ ਕੌਮਾਂਤਰੀ ਪਤੰਗ ਮੁਕਾਬਲੇ ਦੀ ਵੀ ਸ਼ੁਰੂਆਤ ਕੀਤੀ। ਇਸ ਦੇ ਨਾਲ ਹੀ ਹਰਿਆਣਵੀਂ ਸਭਿਆਚਾਰ 'ਤੇ ਅਧਾਰਿਤ ਹਰਿਆਣਾ...
ਸੂਬੇ ਦੀ ਸਾਰੀ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸੁਚਾਰੂ ਚੱਲ ਰਿਹਾ ਹੈ ਖਰੀਦ ਕੰਮ – ਨਾਇਬ ਸਿੰਘ ਸੈਣੀ

ਸੂਬੇ ਦੀ ਸਾਰੀ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸੁਚਾਰੂ ਚੱਲ ਰਿਹਾ ਹੈ ਖਰੀਦ ਕੰਮ – ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 13 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਕਣਕ ਖਰੀਦ ਦਾ ਕੰਮ ਸਾਰੀ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਫਲਤਾਪੂਰਵਕ ਬਿਨ੍ਹਾ ਕਿਸੇ ਰੁਕਾਵਟ ਦੇ ਲਗਾਤਾਰ ਚੱਲ ਰਿਹਾ ਹੈ। ਇਸ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾ ਦੀ ਕੋਈ ਮੁਸ਼ਕਲ ਨਹੀਂ ਆ ਰਹੀ ਹੈ। ਕਿਸਾਨਾਂ ਦੀ ਫਸਲ ਦੇ ਇੱਕ-ਇੱਕ ਦਾਨੇ ਦੀ ਖਰੀਦ ਕੀਤੀ ਜਾਵੇਗੀ। ਇਸ ਸਾਲ ਰਬੀ ਖਰੀਦ 2026-27 ਦੌਰਾਨ 12 ਅਪ੍ਰੈਲ ਤੱਕ ਲਗਭਗ 39.65 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਲਗਭਗ 2.44 ਲੱਖ ਕਿਸਾਨਾਂ ਦਾ 30.30 ਲੱਖ ਮੀਟਿ੍ਰੰਕ ਟਨ ਕਣਕ ਤਹਿਤ ਬਾਇਓਮੈਟ੍ਰਿਕ ਤਸਦੀਕ ਹੋ ਚੁੱਕਾ ਹੈ, 10.92 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਲਗਭਗ 188 ਕਰੋੜ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ ਟ੍ਰਾਂਸਫਰ ਹੋ ਚੁੱਕੀ ਹੈ।           ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸੋਮਵਾਰ ਨੂੰ ਪਿਪਲੀ ਅਨਾਜ ਮੰਡੀ ਵਿੱਚ ਕਣਕ ਖਰੀਦ ਪ੍ਰਕ੍ਰਿਆ ਦਾ ਨਿਰੀਖਣ ਕਰ ਰਹੇ ਸਨ। ਮੁੱਖ ਮੰਤਰੀ ਨੇ ਅਨਾਜ ਮੰਡੀ ਦੇ ਗੇਟ 'ਤੇ ਗੇਟ ਪਾਸ ਬਨਾਉਣ ਦੀ ਪ੍ਰਕ੍ਰਿਆ ਨੂ...