ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਵਿਰੋਧੀਆਂ ‘ਤੇ ਨਿਸ਼ਾਨਾ, ਕਿਹਾ – ਵਿਰੋਧੀ ਪੱਖ ਦਾ ਸਿਰਫ ਇੱਕੋ ਏਜੰਡਾ, ਝੂਠ ਬੋਲੋ ਅਤੇ ਜਨਤਾ ਨੂੰ ਗੁੰਮਰਾਹ ਕਰੋ
ਚੰਡੀਗੜ੍ਹ, 4 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅੱਜ ਵਿਰੋਧੀ ਧਿਰ ਕੋਲ ਨਾ ਤਾਂ ਕੋਈ ਸਪੱਸ਼ਟ ਨੀਤੀ ਹੈ ਅਤੇ ਨਾ ਹੀ ਕੋਈ ਵਿਜ਼ਨ ਹੈ। ਵਿਰੋਧੀ ਪੱਖ ਦਾ ਸਿਰਫ਼ ਇੱਕ ਹੀ ਏਜੰਡਾ ਹੈ- ਭਰਮ ਫੈਲਾਓ, ਝੂਠ ਬੋਲੋ ਅਤੇ ਜਨਤਾ ਨੂੰ ਗੁੰਮਰਾਹ ਕਰੋ। ਜਦੋਂ ਸੱਚਾ ਵਿਕਾਸ ਹੁੰਦਾ ਹੈ ਤਾਂ ਝੂਠ ਦੀ ਰਾਜਨੀਤੀ ਕਰਨ ਵਾਲਿਆਂ ਨੂੰ ਤਕਲੀਫ਼ ਹੁੰਦੀ ਹੈ। ਵਿਰੋਧੀ ਨੇਤਾਵਾਂ ਨੇ ਸਿਰਫ਼ ਸੱਤਾ ਦਾ ਸੁੱਖ ਮਾਣਿਆ, ਪਰਿਵਾਰਵਾਦ ਨੂੰ ਹੱਲਾਸ਼ੇਰੀ ਦਿੱਤੀ ਅਤੇ ਜਨਤਾ ਨੂੰ ਵਾਅਦਿਆਂ ਦੇ ਜਾਲ ਵਿੱਚ ਫਸਾ ਕੇ ਛੱਡ ਦਿੱਤਾ। ਅੱਜ ਜਨਤਾ ਜਾਗਰੂਕ ਹੋ ਚੁੱਕੀ ਹੈ ਅਤੇ ਵਿਕਾਸ ਦੇ ਮੁੱਦੇ 'ਤੇ ਸਰਕਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ, ਇਸ ਲਈ ਵਿਰੋਧੀ ਪੱਖ ਦਾ ਝੂਠ ਅਤੇ ਭਰਮ ਨਹੀਂ ਚੱਲੇਗਾ।
ਮੁੱਖ ਮੰਤਰੀ ਸ਼ਨੀਵਾਰ ਨੂੰ ਜ਼ਿਲ੍ਹਾ ਜੀਂਦ ਦੇ ਸਫੀਦੋਂ ਵਿਖੇ ਆਯੋਜਿਤ ਧੰਨਵਾਦ ਅਤੇ ਵਿਕਾਸ ਰੈਲੀ ਨੂੰ ਸੰਬੋਧਿਤ ਕਰ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ 49 ਕਰੋੜ 73 ਲੱਖ ਰੁਪਏ ਦੀ ਲਾਗਤ ਵਾਲੇ 10 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰ...
