ਹਰ ਜ਼ਿਲ੍ਹੇ ਦੇ ਸਿਵਲ ਹਸਪਤਾਲ ਵਿੱਚ ਪਲੇਟਲੈਟਸ ਦੀ ਸਹੂਲਤ ਪੂਰੀ ਤਰ੍ਹਾਂ ਮੁਫ਼ਤ- ਆਰਤੀ ਸਿੰਘ ਰਾਓ
ਚੰਡੀਗੜ੍ਹ, 1 ਜੁਲਾਈ - ਹਰਿਆਣਾ ਵਿੱਚ ਮੌਨਸੂਨ ਦੀ ਦਸਤਕ ਦੇ ਨਾਲ ਹੀ ਸਿਹਤ ਵਿਭਾਗ ਡੇਂਗੂ ਵਿਰੁੱਧ ਪੂਰੀ ਤਰ੍ਹਾਂ ਮੁਸਤੈਦ ਹੋ ਗਿਆ ਹੈ। ਇਸੇ ਕੜੀ ਵਿੱਚ ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੂਬੇ ਦੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਸਿਹਤ ਮੰਤਰੀ ਨੇ "ਆਓ ਮਿਲ ਕੇ ਡੇਂਗੂ ਰੋਕੀਏ" ਦਾ ਨਾਅਰਾ ਦਿੰਦਿਆਂ ਸੂਬੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜੁਲਾਈ ਮਹੀਨੇ ਨੂੰ 'ਡੇਂਗੂ ਰੋਕੂ ਮਹੀਨੇ' ਵਜੋਂ ਮਨਾਉਣ ਅਤੇ ਆਪਣੇ ਆਲੇ-ਦੁਆਲੇ ਪਾਣੀ ਜਮ੍ਹਾਂ ਨਾ ਹੋਣ ਦੇਣ।
ਉਨ੍ਹਾਂ ਨੇ ਦੱਸਿਆ ਕਿ ਡੇਂਗੂ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜੋ ਮੁੱਖ ਤੌਰ 'ਤੇ ਦਿਨ ਦੇ ਸਮੇਂ ਕੱਟਦਾ ਹੈ ਅਤੇ ਹਮੇਸ਼ਾ ਖੜ੍ਹੇ ਸਾਫ਼ ਪਾਣੀ ਵਿੱਚ ਹੀ ਪਲਦਾ ਹੈ। ਸਿਹਤ ਮੰਤਰੀ ਨੇ ਜਨਤਾ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਅਤੇ "ਪਾਣੀ ਠਹਿਰੇਗਾ ਜਿੱਥੇ - ਮੱਛਰ ਪਲਣਗੇ ਉੱਥੇ" ਦੀ ਗੱਲ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਹੈ।
ਆਰਤੀ ਸਿੰਘ ਰਾਓ ਨੇ ਸੂਬਾ ਵਾਸੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਹਰ ਐਤਵਾਰ ਨੂੰ ਆਪਣੇ ਘਰਾਂ ਵਿੱਚ ਅਤੇ ਸ਼ੁੱਕਰਵਾਰ ਨੂੰ ਆਪਣੇ ਦ...








