Shadow

haryana

ਬੱਚਿਆਂ ਦੀ ਸਿਹਤ ਸਾਡੀ ਸਰਵਉੱਚ ਤਰਜੀਹ ਹੈ: ਆਰਤੀ ਸਿੰਘ ਰਾਓ

ਬੱਚਿਆਂ ਦੀ ਸਿਹਤ ਸਾਡੀ ਸਰਵਉੱਚ ਤਰਜੀਹ ਹੈ: ਆਰਤੀ ਸਿੰਘ ਰਾਓ

haryana
ਚੰਡੀਗੜ੍ਹ, 28 ਜੂਨ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਬੱਚਿਆਂ ਦੀ ਸਿਹਤ ਸਾਡੀ ਸਰਵਉੱਚ ਤਰਜੀਹ ਹੈ ਅਤੇ ਭਾਰਤ ਤੇ ਹਰਿਆਣਾ ਨੂੰ ਸਾਲ 2014 ਤੋਂ ਮਿਲਿਆ 'ਪੋਲੀਓ ਮੁਕਤ' ਦਰਜਾ ਸਿਹਤ ਵਿਭਾਗ, ਮੋਹਰੀ ਵਰਕਰਾਂ ਅਤੇ ਆਮ ਜਨਤਾ ਦੇ ਸਾਂਝੇ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਨੇ ਸੂਬੇ ਦੇ ਸਾਰੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀ ਖੁਰਾਕ ਜ਼ਰੂਰ ਪਿਲਾਉਣ, ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਇਸ ਗੰਭੀਰ ਬਿਮਾਰੀ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਰਹਿ ਸਕਣ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰਾਜ ਦਾ ਇੱਕ ਵੀ ਬੱਚਾ ਇਸ ਸੁਰੱਖਿਆ ਚੱਕਰ ਤੋਂ ਬਾਹਰ ਨਹੀਂ ਰਹਿਣਾ ਚਾਹੀਦਾ। ਹਰਿਆਣਾ ਨੂੰ ਪੋਲੀਓ ਮੁਕਤ ਬਣਾਈ ਰੱਖਣ ਦੇ ਆਪਣੇ ਸੰਕਲਪ ਨੂੰ ਦੁਹਰਾਉਂਦੇ ਹੋਏ ਰਾਜ ਸਰਕਾਰ ਨੇ ਅੱਜ ਤੋਂ ਸਾਰੇ ਜ਼ਿਲ੍ਹਿਆਂ ਵਿੱਚ ਰਾਸ਼ਟਰੀ ਟੀਕਾਕਰਨ ਦਿਵਸ ਤਹਿਤ ਪਲਸ ਪੋਲੀਓ 2026 ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਮੁਹਿੰਮ ਦੇ ਪਹਿਲੇ ਦਿਨ ਸੂਬੇ ਭਰ ਵਿੱਚ ਵਿਸ਼ੇਸ਼ ਬੂਥ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ, ਜਿਸਦਾ ਉਦਘਾਟਨ ਵੱ...
ਸੰਤ ਕਬੀਰ ਮਾਨਵ ਮਾਤਰ ਦੇ ਮਾਰਗਦਰਸ਼ਕ, ਸਮਾਜਿਕ ਚੇਤਨਾ ਦੇ ਅਗਰਦੂਤ – ਮੁੱਖ ਮੰਤਰੀ

ਸੰਤ ਕਬੀਰ ਮਾਨਵ ਮਾਤਰ ਦੇ ਮਾਰਗਦਰਸ਼ਕ, ਸਮਾਜਿਕ ਚੇਤਨਾ ਦੇ ਅਗਰਦੂਤ – ਮੁੱਖ ਮੰਤਰੀ

haryana
ਚੰਡੀਗੜ੍ਹ, 28 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੰਤ ਕਬੀਰ ਮਾਨਵ ਮਾਤਰ ਦੇ ਸਭ ਤੋਂ ਵੱਡੇ ਮਾਰਗਦਰਸ਼ਕ, ਸਮਾਜਿਕ ਚੇਤਨਾ ਦੇ ਅਗਰਦੂਤ ਅਤੇ ਅਦਭੁਤ ਸੰਤ ਹੋਏ ਹਨ, ਉਨ੍ਹਾਂ ਦੇ ਵਿਚਾਰਾਂ ਨੂੰ ਜੀਵਨ ਵਿੱਚ ਆਤਮਸਾਤ ਕਰੋ। ਮੁੱਖ ਮੰਤਰੀ ਆਪਣੀ ਨਿੱਜੀ ਰਿਹਾਇਸ਼ 'ਸੰਤ ਕਬੀਰ ਕੁਟੀਰ' ਵਿਖੇ ਆਯੋਜਿਤ ਸੰਤ ਕਬੀਰ ਜਯੰਤੀ ਦੇ ਪਾਵਨ ਮੌਕੇ 'ਤੇ ਕਰਵਾਏ ਗਏ ਸ਼ਾਮ ਦੇ ਪ੍ਰੋਗਰਾਮ ਵਿੱਚ ਨਾਗਰਿਕਾਂ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਸੰਤ ਸ਼੍ਰੋਮਣੀ ਕਬੀਰ ਦਾਸ ਦੇ ਚਰਨਾਂ ਵਿੱਚ ਨਮਨ ਕਰਦਿਆਂ ਪ੍ਰਦੇਸ਼ ਵਾਸੀਆਂ ਨੂੰ ਸੰਤ ਕਬੀਰ ਜਯੰਤੀ ਦੀ ਹਾਰਦਿਕ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਅਗਲੇ ਸਾਲ ਸੰਤ ਕਬੀਰ ਜਯੰਤੀ ਰਾਜ ਪੱਧਰ 'ਤੇ ਭਿਵਾਨੀ ਵਿੱਚ ਮਨਾਈ ਜਾਵੇਗੀ। ਇਸ ਮੌਕੇ 'ਤੇ ਪਦਮ ਸ੍ਰੀ ਪ੍ਰਹਿਲਾਦ ਸਿੰਘ ਟਿਪਾਨੀਆ ਨੇ ਕਬੀਰ ਬਾਣੀ ਨਾਲ ਦਰਸ਼ਕਾਂ ਨੂੰ ਮੰਤਰ-ਮੁਗਧ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਅਸੀਂ ਸਦੀਆਂ ਪਹਿਲਾਂ ਸੰਤ ਕਬੀਰ ਦੇ ਸਮੇਂ ਦੇ ਭਾਰਤ ਦੀ ਕਲਪਨਾ ਕਰੀਏ, ਤਾਂ ਸਾਨੂੰ ਇੱਕ ਅਜਿਹਾ ਸਮਾਜ ਦਿਖਾਈ ਦਿੰਦਾ ਸੀ ਜੋ ...
ਪੇਂਡੂ ਵਿਕਾਸ ਹਰਿਆਣਾ ਸਰਕਾਰ ਦੀ ਪਹਿਲੀ ਅਤੇ ਸਰਵਉੱਚ ਤਰਜੀਹ, ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣਾ ਸਰਕਾਰ ਦਾ ਟੀਚਾ – ਮੰਤਰੀ ਕ੍ਰਿਸ਼ਨ ਕੁਮਾਰ ਬੇਦੀ

ਪੇਂਡੂ ਵਿਕਾਸ ਹਰਿਆਣਾ ਸਰਕਾਰ ਦੀ ਪਹਿਲੀ ਅਤੇ ਸਰਵਉੱਚ ਤਰਜੀਹ, ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣਾ ਸਰਕਾਰ ਦਾ ਟੀਚਾ – ਮੰਤਰੀ ਕ੍ਰਿਸ਼ਨ ਕੁਮਾਰ ਬੇਦੀ

haryana
ਚੰਡੀਗੜ੍ਹ, 27 ਜੂਨ— ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਹੈ ਕਿ ਪੇਂਡੂ ਵਿਕਾਸ ਹਰਿਆਣਾ ਸਰਕਾਰ ਦੀ ਪਹਿਲੀ ਅਤੇ ਸਰਵਉਚ ਪ੍ਰਾਥਮਿਕਤਾ ਹੈ। ਸ਼ਹਿਰਾਂ ਦੀ ਤਰਜ਼ 'ਤੇ ਪੇਂਡੂ ਖੇਤਰ ਦਾ ਵੀ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਤਰੱਕੀ ਦਾ ਪਹੀਆ ਨਰਵਾਣਾ ਖੇਤਰ ਵਿੱਚ ਵੀ ਤੇਜ਼ੀ ਨਾਲ ਘੁੰਮ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਇਹ ਇਲਾਕਾ ਤਰੱਕੀ ਦਾ ਵੱਡਾ ਹੱਬ ਬਣੇਗਾ। ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਸ਼ਨੀਵਾਰ ਨੂੰ ਨਰਵਾਣਾ ਵਿੱਚ ਪਿੰਡ ਫਰੇਣ ਕਲਾਂ ਵਿਖੇ ਆਯੋਜਿਤ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਦਾ ਉਦੇਸ਼ ਸਿਰਫ਼ ਵਿਕਾਸ ਕਾਰਜ ਕਰਵਾਉਣਾ ਹੀ ਨਹੀਂ, ਸਗੋਂ ਪਿੰਡਾਂ ਨੂੰ ਆਤਮ-ਨਿਰਭਰ, ਖੁਸ਼ਹਾਲ ਅਤੇ ਸ਼ਹਿਰਾਂ ਦੀ ਤਰਜ਼ 'ਤੇ ਸਾਰੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਬਣਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਤੇਜ਼ੀ ਨਾਲ ਬਦਲਦੇ ਹਰਿਆਣਾ ਵਿੱਚ ਨਰਵਾਣਾ ਖੇਤਰ ਵੀ ਵਿਕਾਸ ਦੇ ਨਵੇਂ ਅਧਿਆਏ ਲਿਖ ਰਿਹਾ ਹੈ। ਇਸ ਦੌਰਾਨ ਸ੍ਰੀ...
ਲੋਕ ਨਿਰਮਾਣ ਅਤੇ ਜਨ ਸਿਹਤ ਇੰਜਨੀਅਰਿੰਗ ਮੰਤਰੀ ਰਣਬੀਰ ਗੰਗਵਾ ਨੇ ਕੀਤੀ ਸ਼ਿਰਕਤ

ਲੋਕ ਨਿਰਮਾਣ ਅਤੇ ਜਨ ਸਿਹਤ ਇੰਜਨੀਅਰਿੰਗ ਮੰਤਰੀ ਰਣਬੀਰ ਗੰਗਵਾ ਨੇ ਕੀਤੀ ਸ਼ਿਰਕਤ

haryana
ਚੰਡੀਗੜ੍ਹ, 27 ਜੂਨ— ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਸ਼ਨੀਵਾਰ ਨੂੰ ਹਿਸਾਰ ਵਿੱਚ ਸੰਤ ਸ਼੍ਰੋਮਣੀ ਕਬੀਰ ਦਾਸ ਜੀ ਦੀ ਜਯੰਤੀ ਦੇ ਉਪਲਕਸ਼ ਵਿੱਚ ਢਾਣੀ ਗਾਰਣ (ਹੰਸ ਨਗਰ) ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਬੀਸੀ ਚੌਪਾਲ ਵਿੱਚ 11 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਸ਼ੈੱਡ ਅਤੇ ਬੀਸੀ ਚੌਪਾਲ ਵਿੱਚ ਬਣੇ ਨਵੇਂ ਹਾਲ ਦਾ ਰਸਮੀ ਤੌਰ 'ਤੇ ਉਦਘਾਟਨ ਕਰਕੇ ਪੇਂਡੂਆਂ ਨੂੰ ਸਮਰਪਿਤ ਕੀਤਾ। ਮੰਤਰੀ ਰਣਬੀਰ ਗੰਗਵਾ ਨੇ ਆਪਣੇ ਸੰਬੋਧਨ ਵਿੱਚ ਸੰਤ ਸ਼੍ਰੋਮਣੀ ਕਬੀਰ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਸੰਦੇਸ਼ਾਂ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਵਿਚਾਰ ਸਮਾਜਿਕ ਸਮਰਸਤਾ, ਸਮਾਨਤਾ ਅਤੇ ਮਨੁੱਖਤਾ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਸੰਤ ਮਹਾਂਪੁਰਸ਼ ਕਿਸੇ ਇੱਕ ਸਮਾਜ ਜਾਂ ਜਾਤੀ ਦੇ ਨਹੀਂ ਹੁੰਦੇ, ਉਹ ਸਰਵ ਸਮਾਜ ਦੇ ਹੁੰਦੇ ਹਨ। ਉਨ੍ਹਾਂ ਦੀਆਂ ਜਯੰਤੀਆਂ ਮਨਾਉਣਾ ਤਾਂ ਹੀ ਸਾਰਥਕ ਹੋਵੇਗਾ ਜੇਕਰ ਅਸੀਂ ਗੁਰੂ ਮਹਾਰਾਜ ਦੀਆਂ ਸਿੱਖਿਆਵਾਂ 'ਤੇ ਵੀ ਚੱਲੀਏ। ਨਸ਼ੇ ਵਰਗੀਆਂ ਬੁਰਾਈਆਂ ...
ਹਰਿਆਣਾ ਦੇ ਸਕੂਲਾਂ ਵਿੱਚ ਬਣਨਗੇ ਵਰਟੀਕਲ ਭਵਨ, ਸਕੂਲਾਂ ਦੀਆਂ ਲੈਬਾਂ ਨੂੰ ਸੁਚਾਰੂ ਰੱਖਣ ਦੇ ਵੀ ਨਿਰਦੇਸ਼

ਹਰਿਆਣਾ ਦੇ ਸਕੂਲਾਂ ਵਿੱਚ ਬਣਨਗੇ ਵਰਟੀਕਲ ਭਵਨ, ਸਕੂਲਾਂ ਦੀਆਂ ਲੈਬਾਂ ਨੂੰ ਸੁਚਾਰੂ ਰੱਖਣ ਦੇ ਵੀ ਨਿਰਦੇਸ਼

haryana
ਚੰਡੀਗੜ੍ਹ, 27 ਜੂਨ— ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੱਤੇ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਖਸਤਾਹਾਲ ਇਮਾਰਤਾਂ ਨੂੰ ਢਾਹ ਕੇ ਨਵੀਂਆਂ ਇਮਾਰਤਾਂ ਦੀ ਉਸਾਰੀ ਕੀਤੀ ਜਾਵੇ। ਨਵੀਆਂ ਬਣਨ ਵਾਲੀਆਂ ਇਮਾਰਤਾਂ ਨਾ ਸਿਰਫ਼ ਆਕਰਸ਼ਕ ਹੋਣ, ਸਗੋਂ ਇਹ ਵਰਟੀਕਲ ਰੂਪ ਵਿੱਚ ਹੋਣ, ਤਾਂ ਜੋ ਬਾਕੀ ਬਚਦੀ ਜਗ੍ਹਾ ਦੀ ਵਰਤੋਂ ਬੱਚਿਆਂ ਲਈ ਖੇਡ ਦੇ ਮੈਦਾਨ ਵਜੋਂ ਕੀਤੀ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਸਿੱਖਿਆ ਵਿਭਾਗ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਗਰਮੀ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਸੂਬੇ ਦੀ ਕਿਸੇ ਵੀ ਖਸਤਾਹਾਲ ਇਮਾਰਤ ਵਿੱਚ ਬੱਚਿਆਂ ਦੀਆਂ ਕਲਾਸਾਂ ਨਾ ਲੱਗਣ; ਉਨ੍ਹਾਂ ਨੂੰ ਨੇੜਲੇ ਸਰਕਾਰੀ ਭਵਨਾਂ ਜਾਂ ਦੂਜੇ ਸਕੂਲਾਂ ਵਿੱਚ ਉਦੋਂ ਤੱਕ ਸ਼ਿਫਟ ਕੀਤਾ ਜਾਵੇ ਜਦੋਂ ਤੱਕ ਨਵੀਂ ਇਮਾਰਤ ਦੀ ਉਸਾਰੀ ਨਹੀਂ ਹੋ ਜਾਂਦੀ। ਇਸ ਲਈ ਟੈਂਡਰ ਪ੍ਰਕਿਰਿਆ ਵੀ ਜਲਦੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਹਰਿਆਣਾ ਨਿਵਾਸ ਵਿੱਚ ਸੀਐਮਜੀਜੀਏ ਅਤੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਮੁ...
ਲੋਕਤੰਤਰ ਦੀ ਰੱਖਿਆ ਲਈ ਦਿੱਤੀ ਗਈ ਹਰ ਕੁਰਬਾਨੀ ਰਾਸ਼ਟਰ ਦੀ ਅਣਮੁੱਲੀ ਵਿਰਾਸਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਲੋਕਤੰਤਰ ਦੀ ਰੱਖਿਆ ਲਈ ਦਿੱਤੀ ਗਈ ਹਰ ਕੁਰਬਾਨੀ ਰਾਸ਼ਟਰ ਦੀ ਅਣਮੁੱਲੀ ਵਿਰਾਸਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 25 ਜੂਨ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਹਾ ਕਿ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਅਤੇ ਸੰਵਿਧਾਨ ਦੀ ਰੱਖਿਆ ਲਈ ਜਿਨ੍ਹਾਂ ਲੋਕਤੰਤਰ ਸੈਨਾਨੀਆਂ ਨੇ ਆਪਣਾ ਜੀਵਨ ਸੰਘਰਸ਼ਾਂ ਵਿੱਚ ਬਿਤਾਇਆ, ਉਨ੍ਹਾਂ ਦਾ ਤਿਆਗ ਅਤੇ ਕੁਰਬਾਨੀ ਹਮੇਸ਼ਾ ਦੇਸ਼ ਵਾਸੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ 25 ਜੂਨ, 1975 ਦਾ ਦਿਨ ਭਾਰਤੀ ਲੋਕਤੰਤਰ ਦੇ ਇਤਿਹਾਸ ਵਿੱਚ ਇੱਕ ਅਜਿਹੇ ਕਾਲੇ ਅਧਿਆਏ ਵਜੋਂ ਦਰਜ ਹੈ, ਜਦੋਂ ਸੱਤਾ ਦੀ ਸਰਪ੍ਰਸਤੀ ਹੇਠ ਲੋਕਤੰਤਰੀ ਅਧਿਕਾਰਾਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਗਈ ਅਤੇ ਪੂਰੇ ਦੇਸ਼ 'ਤੇ ਐਮਰਜੈਂਸੀ ਥੋਪ ਦਿੱਤੀ ਗਈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਪੰਚਕੂਲਾ ਵਿੱਚ ਐਮਰਜੈਂਸੀ ਦੇ ਕਾਲੇ ਅਧਿਆਏ ਦੇ 51 ਸਾਲ ਪੂਰੇ ਹੋਣ ਦੇ ਮੌਕੇ ਵਿੱਚ ਆਯੋਜਿਤ ਸੰਵਿਧਾਨ ਹੱਤਿਆ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਮੁੱਖ ਮੰਤਰੀ ਨੇ ਲੋਕਤੰਤਰ ਸੈਨਾਨੀਆਂ ਨੂੰ ਅੰਗਵਸਤਰ ਅਤੇ ਸਨਮਾਨ ਪੱਤਰ ਭੇਂਟ ਕਰਕੇ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਐਮਰਜੈਂਸੀ ਦੇ 21 ਮਹੀਨੇ ਭਾਰਤੀ ਲੋਕਤੰਤਰ ਦੇ ਇਤਿਹਾਸ ਦਾ ਸਭ ਤੋਂ ਕਾਲਾ ਅਧਿਆਏ...
ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸਾਕੇਤ ਹਸਪਤਾਲ ਵਿੱਚ ਲਿਫਟ ਸਥਾਪਨਾ ਕਾਰਜ ਦੀ ਸਮੀਖਿਆ ਕੀਤੀ, ਜਲਦ ਪੂਰਾ ਕਰਨ ਦੇ ਦਿੱਤੇ ਨਿਰਦੇਸ਼

ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸਾਕੇਤ ਹਸਪਤਾਲ ਵਿੱਚ ਲਿਫਟ ਸਥਾਪਨਾ ਕਾਰਜ ਦੀ ਸਮੀਖਿਆ ਕੀਤੀ, ਜਲਦ ਪੂਰਾ ਕਰਨ ਦੇ ਦਿੱਤੇ ਨਿਰਦੇਸ਼

haryana
ਚੰਡੀਗੜ੍ਹ, 25 ਜੂਨ - ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨਾਲ ਪੰਚਕੂਲਾ ਸਥਿਤ ਮਦਰ ਟੇਰੇਸਾ ਸਾਕੇਤ ਆਰਥੋਪੈਡਿਕ ਹਸਪਤਾਲ ਵਿੱਚ ਲਿਫਟ ਸਥਾਪਨਾ ਕਾਰਜ ਦੀ ਪ੍ਰਗਤੀ ਦੀ ਸਮੀਖਿਆ ਕਰਦੇ ਹੋਏ ਇਸ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ, ਖਾਸ ਕਰਕੇ ਦਿਵਿਆਂਗਜਨਾਂ, ਸੀਨੀਅਰ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਿਹਤਰ ਅਤੇ ਸੁਖਾਲੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਣ। ਰਾਜਪਾਲ ਨਾਲ ਲੋਕ ਭਵਨ, ਚੰਡੀਗੜ੍ਹ ਵਿੱਚ ਅੱਜ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਵੱਖ-ਵੱਖ ਵਿਕਾਸ ਕਾਰਜਾਂ 'ਤੇ ਚਰਚਾ ਹੋਈ। ਪ੍ਰੋ. ਅਸੀਮ ਕੁਮਾਰ ਘੋਸ਼ ਨੇ ਕਿਹਾ ਕਿ ਜਨਹਿਤ ਨਾਲ ਜੁੜੇ ਅਜਿਹੇ ਸਾਰੇ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲਾਭ ਛੇਤੀ ਮਿਲ ਸਕੇ। ਵਰਨਣਯੋਗ ਹੈ ਕਿ ਰਾਜਪਾਲ ਵੱਲੋਂ ਪੰਚਕੂਲਾ ਸਥਿਤ ਸਾਕੇਤ ਹਸਪਤਾਲ ਵਿੱਚ ਮਰੀਜ਼ਾਂ ਨੂੰ ਬ...
ਮੁੱਖ ਮੰਤਰੀ ਨੇ ਉੱਚ ਸਿੱਖਿਆ ਲਈ ਤੈਅ ਕੀਤਾ ਰੋਡਮੈਪ, ਯੂਨੀਵਰਸਿਟੀਆਂ ਦੀ ਰੈਂਕਿੰਗ ਅਤੇ ਗੁਣਵੱਤਾ ਵਿੱਚ ਸੁਧਾਰ ‘ਤੇ ਜ਼ੋਰ

ਮੁੱਖ ਮੰਤਰੀ ਨੇ ਉੱਚ ਸਿੱਖਿਆ ਲਈ ਤੈਅ ਕੀਤਾ ਰੋਡਮੈਪ, ਯੂਨੀਵਰਸਿਟੀਆਂ ਦੀ ਰੈਂਕਿੰਗ ਅਤੇ ਗੁਣਵੱਤਾ ਵਿੱਚ ਸੁਧਾਰ ‘ਤੇ ਜ਼ੋਰ

haryana
ਚੰਡੀਗੜ੍ਹ, 25 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਹਰਿਆਣਾ ਸਿਵਲ ਸਕੱਤਰੇਤ ਵਿੱਚ ਉੱਚ ਸਿੱਖਿਆ ਵਿਭਾਗ ਵੱਲੋਂ ‘ਹਰਿਆਣਾ ਵਿਜ਼ਨ-2047’ ਦੇ ਆਗਾਮੀ ਪੰਜ ਸਾਲਾਂ ਦੇ ਰੋਡਮੈਪ ਅਤੇ ਕਾਰਜ ਯੋਜਨਾ ਦੀ ਸਮੀਖਿਆ ਕੀਤੀ। ਮੀਟਿੰਗ ਵਿੱਚ ਉੱਚ ਸਿੱਖਿਆ ਨੂੰ ਵਧੇਰੇ ਆਧੁਨਿਕ, ਗੁਣਵੱਤਾ ਭਰਪੂਰ, ਰੁਜ਼ਗਾਰ-ਮੁਖੀ ਅਤੇ ਗਲੋਬਲ ਮਾਪਦੰਡਾਂ ਦੇ ਅਨੁਰੂਪ ਬਣਾਉਣ ਲਈ ਚੱਲ ਰਹੀਆਂ ਯੋਜਨਾਵਾਂ, ਬਜਟ ਘੋਸ਼ਣਾਵਾਂ ਅਤੇ ਮੁੱਖ ਮੰਤਰੀ ਦੀਆਂ ਘੋਸ਼ਣਾਵਾਂ ਦੀ ਪ੍ਰਗਤੀ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ, ਉੱਚ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਏਕੇ ਸਿੰਘ, ਡਿਪਾਰਟਮੈਂਟ ਆਫ ਫਿਊਚਰ ਦੀ ਪ੍ਰਧਾਨ ਸਕੱਤਰ ਸ਼੍ਰੀਮਤੀ ਅਮਨੀਤ ਪੀ ਕੁਮਾਰ, ਉੱਚ ਸਿੱਖਿਆ ਵਿਭਾਗ ਦੇ ਮਹਾਨਿਦੇਸ਼ਕ ਸ੍ਰੀ ਐਸ. ਨਰਾਇਣਨ, ਮੁੱਖ ਮੰਤਰੀ ਦੇ ਓਐਸਡੀ ਅਤੇ ਸਵਰਨ ਜਯੰਤੀ ਹਰਿਆਣਾ ਖਜਾਨਾ ਪ੍ਰਬੰਧਨ ਸੰਸਥਾਨ ਦੇ ਮਹਾਨਿਦੇਸ਼ਕ ਡਾ. ਰਾਜ ਨਹਿਰੂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਵਿੱਚ ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਰਾਜ ਦੇ 22 ਮਾਡਲ ਸੰਸਕ੍ਰ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੁਜ਼ਗਾਰਮੁਖੀ ਸਿੱਖਿਆ, ਆਧੁਨਿਕ ਤਕਨੀਕ, ਗੁਣਵੱਤਾ ਸੁਧਾਰ ਅਤੇ ਬਿਹਤਰ ਬੁਨਿਆਦੀ ਸਹੂਲਤਾਂ ‘ਤੇ ਦਿੱਤਾ ਜ਼ੋਰ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੁਜ਼ਗਾਰਮੁਖੀ ਸਿੱਖਿਆ, ਆਧੁਨਿਕ ਤਕਨੀਕ, ਗੁਣਵੱਤਾ ਸੁਧਾਰ ਅਤੇ ਬਿਹਤਰ ਬੁਨਿਆਦੀ ਸਹੂਲਤਾਂ ‘ਤੇ ਦਿੱਤਾ ਜ਼ੋਰ

haryana
ਚੰਡੀਗੜ੍ਹ, 25 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਿੱਖਿਆ ਨੂੰ ਸਿਰਫ ਡਿਗਰੀ ਪ੍ਰਾਪਤ ਕਰਨ ਦਾ ਸਾਧਨ ਨਹੀਂ, ਸਗੋ  ਕੌਸ਼ਲ, ਰੁਜ਼ਗਾਰ, ਨਵਾਚਾਰ ਅਤੇ ਰਾਸ਼ਟਰ ਨਿਰਮਾਣ ਦਾ ਇੱਕ ਮਜ਼ਬੂਤ ਅਧਾਰ ਮੰਨਦੀ ਹੈ। 'ਹਰਿਆਣਾ ਵਿਜ਼ਨ-2047' ਤਹਿਤ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰ ਸੂਬੇ ਦੇ ਨੌਜਵਾਨਾਂ ਨੂੰ ਆਤਮ-ਨਿਰਭਰ, ਸਮਰੱਥ ਅਤੇ ਵਿਸ਼ਵਵਿਆਪੀ ਮੁਕਾਬਲੇ ਲਈ ਤਿਆਰ ਕਰਨਗੇ ਅਤੇ ਹਰਿਆਣਾ ਨੂੰ ਦੇਸ਼ ਦੇ ਮੋਹਰੀ ਸਿੱਖਿਆ ਅਤੇ ਹੁਨਰ ਕੇਂਦਰ ਵਜੋਂ ਸਥਾਪਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਮੁੱਖ ਮੰਤਰੀ ਵੀਰਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿਖੇ ਤਕਨੀਕੀ ਸਿੱਖਿਆ ਵਿਭਾਗ ਅਤੇ ਸਕੂਲ ਸਿੱਖਿਆ ਵਿਭਾਗ ਦੀ 'ਹਰਿਆਣਾ ਵਿਜ਼ਨ-2047' ਤਹਿਤ ਆਗਾਮੀ ਰੋਡਮੈਪ ਅਤੇ ਕਾਰਜ ਯੋਜਨਾ ਦੀ ਸਮੀਖਿਆ ਮੀਟਿੰਗ ਲੈ ਰਹੇ ਸਨ। ਇਸ ਦੌਰਾਨ ਦੋਵਾਂ ਵਿਭਾਗਾਂ ਨਾਲ ਸਬੰਧਤ ਬਜਟ ਘੋਸ਼ਣਾਵਾਂ, ਮੁੱਖ ਮੰਤਰੀ ਦੀਆਂ ਘੋਸ਼ਣਾਵਾਂ ਅਤੇ ਸਿੱਖਿਆ ਖੇਤਰ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੀਟਿੰਗ ਵਿੱਚ ਮੁੱਖ ਮੰਤਰੀ ਨੇ ...
ਮਿਸ਼ਨ 2036 ਓਲੰਪਿਕ ਲਈ ਸਕੂਲ ਪੱਧਰ ਤੋਂ ਤਰਾਸ਼ੀ ਜਾਵੇਗੀ ਖੇਡ ਪ੍ਰਤਿਭਾ, ਖਿਡਾਰੀਆਂ ਨੂੰ ਸਮੇਂ ਸਿਰ ਮਿਲਣਗੇ ਸਾਧਨ ਅਤੇ ਖੁਰਾਕ ਭੱਤਾ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

ਮਿਸ਼ਨ 2036 ਓਲੰਪਿਕ ਲਈ ਸਕੂਲ ਪੱਧਰ ਤੋਂ ਤਰਾਸ਼ੀ ਜਾਵੇਗੀ ਖੇਡ ਪ੍ਰਤਿਭਾ, ਖਿਡਾਰੀਆਂ ਨੂੰ ਸਮੇਂ ਸਿਰ ਮਿਲਣਗੇ ਸਾਧਨ ਅਤੇ ਖੁਰਾਕ ਭੱਤਾ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

haryana
ਚੰਡੀਗੜ੍ਹ, 24 ਜੂਨ- ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਹਰਿਆਣਾ ਦੇ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਲਗਾਤਾਰ ਤਗ਼ਮੇ ਜਿੱਤ ਕੇ ਪੂਰੀ ਦੁਨੀਆ ਵਿੱਚ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਸਕੂਲੀ ਵਿਦਿਆਰਥੀਆਂ ਵਿੱਚ ਵੀ ਵਿਲੱਖਣ ਖੇਡ ਪ੍ਰਤਿਭਾ ਲੁਕੀ ਹੋਈ ਹੈ, ਜਿਸ ਨੂੰ ਜ਼ਮੀਨੀ ਪੱਧਰ 'ਤੇ ਹੋਰ ਤਰਾਸ਼ਣ ਦੀ ਲੋੜ ਹੈ ਤਾਂ ਜੋ ਭਵਿੱਖ ਵਿੱਚ ਤਗ਼ਮਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਲ 2036 ਵਿੱਚ ਹੋਣ ਵਾਲੀਆਂ ਓਲੰਪਿਕ ਖੇਡਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣੇ ਤੋਂ ਰਣਨੀਤੀ ਤਿਆਰ ਕੀਤੀ ਜਾਵੇ। 'ਮਿਸ਼ਨ 2036 ਓਲੰਪਿਕ' ਵਿੱਚ ਦੇਸ਼ ਦੇ ਖਿਡਾਰੀ ਵੱਧ ਤੋਂ ਵੱਧ ਤਗ਼ਮੇ ਜਿੱਤ ਸਕਣ, ਇਸ ਲਈ ਸਕੂਲਾਂ ਵਿੱਚ ਖੇਡ ਗਤੀਵਿਧੀਆਂ ਨੂੰ ਵਿਸ਼ੇਸ਼ ਤੌਰ 'ਤੇ ਪ੍ਰੋਤਸਾਹਿਤ ਕੀਤਾ ਜਾਵੇਗਾ। ਸਿੱਖਿਆ ਮੰਤਰੀ ਅੱਜ ਹਰਿਆਣਾ ਸਿਵਲ ਸਕੱਤਰੇਤ ਵਿਖੇ ਸਿੱਖਿਆ ਵਿਭਾਗ ਅਤੇ ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਸੰਯੁਕਤ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ...