ਪੈਰਾ ਪਾਵਰਲਿਫਟਿੰਗ ਚੈਂਪੀਅਨਸ਼ਿਪ ਦੇ ਤਗ਼ਮਾ ਜੇਤੂਆਂ ਨੂੰ ਜਲਦ ਸਨਮਾਨਿਤ ਕੀਤਾ ਜਾਵੇਗਾ – ਆਰਤੀ ਸਿੰਘ ਰਾਓ
ਚੰਡੀਗੜ੍ਹ, 24 ਜੂਨ - ਹਰਿਆਣਾ ਦੀ ਸਿਹਤ ਮੰਤਰੀ ਅਤੇ ਪੈਰਾ ਸਪੋਰਟਸ ਐਸੋਸੀਏਸ਼ਨ ਆਫ਼ ਹਰਿਆਣਾ ਦੀ ਚੇਅਰਪਰਸਨ ਆਰਤੀ ਸਿੰਘ ਰਾਓ ਨੇ ਕਿਹਾ ਕਿ ਜਨਵਰੀ 2026 ਵਿੱਚ ਆਯੋਜਿਤ ਪੈਰਾ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨ, ਚਾਂਦੀ ਅਤੇ ਕਾਂਸੀ ਦੇ ਤਗ਼ਮੇ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਜਲਦੀ ਹੀ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕਰਕੇ ਸਨਮਾਨਿਤ ਕੀਤਾ ਜਾਵੇਗਾ।
ਆਰਤੀ ਸਿੰਘ ਰਾਓ ਅੱਜ ਚੰਡੀਗੜ੍ਹ ਵਿੱਚ "ਪੈਰਾ ਸਪੋਰਟਸ ਐਸੋਸੀਏਸ਼ਨ ਆਫ਼ ਹਰਿਆਣਾ" ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ।
ਇਸ ਮੌਕੇ ਮੀਟਿੰਗ ਵਿੱਚ ਐਸੋਸੀਏਸ਼ਨ ਦੇ ਤਿੰਨ ਸਾਲਾਂ ਦਾ ਕਾਰਜਕਾਲ ਪੂਰਾ ਹੋਣ ਬਾਅਦ ਨਵੀਂ ਗਵਰਨਿੰਗ ਬਾਡੀ ਦੇ ਗਠਨ ਲਈ ਚੋਣਾਂ ਕਰਵਾਉਣ ਦੇ ਵਿਸ਼ੇ 'ਤੇ ਵਿਸਤਾਰ ਚਰਚਾ ਕੀਤੀ ਗਈ। ਨਾਲ ਹੀ ਇਹ ਵੀ ਫੈਸਲਾ ਕੀਤਾ ਗਿਆ ਕਿ ਸਤੰਬਰ 2026 ਵਿੱਚ ਹਰਿਆਣਾ ਰਾਜ ਪੈਰਾ ਐਥਲੈਟਿਕਸ ਚੈਂਪੀਅਨਸ਼ਿਪ ਕਰਵਾਈ ਜਾਵੇਗੀ।
ਆਰਤੀ ਸਿੰਘ ਰਾਓ ਨੇ ਦੱਸਿਆ ਕਿ ਰਾਸ਼ਟਰੀ ਪੱਧਰ 'ਤੇ ਤਗ਼ਮੇ ਪ੍ਰਾਪਤ ਕਰਨ ਵਾਲੇ ਸਾਰੇ ਪੈਰਾ ਖਿਡਾਰੀਆਂ ਦੇ ਨਕਦ ਇਨਾਮ ਜਲਦੀ ਜਾਰੀ ਕਰਵਾਉਣ ਲਈ ਖੇਡ ਮੰਤਰਾਲੇ ਨੂੰ ਪੱਤਰ ਲਿਖਿਆ ਜਾਵੇਗਾ, ਤਾਂ ਜੋ ਖਿਡਾਰ...








