ਹਰਿਆਣਾ ਵਿੱਚ ਲਿੰਗ ਅਨੁਪਾਤ ਸੁਧਾਰਨ ਲਈ ਤੇਜ਼ ਕੀਤੇ ਗਏ ਯਤਨ – ਏ.ਸੀ.ਐੱਸ. ਸਿਹਤ ਡਾ. ਸੁਮਿਤਾ ਮਿਸ਼ਰਾ
ਚੰਡੀਗੜ੍ਹ, 14 ਮਈ - ਹਰਿਆਣਾ ਸਰਕਾਰ ਨੇ ਲਿੰਗ ਅਨੁਪਾਤ ਵਿੱਚ ਸੁਧਾਰ ਅਤੇ ਗੈਰ-ਕਾਨੂੰਨੀ ਲਿੰਗ ਨਿਰਧਾਰਨ ਪ੍ਰਥਾਵਾਂ 'ਤੇ ਰੋਕ ਲਗਾਉਣ ਲਈ ਆਪਣੀ ਰਾਜ ਵਿਆਪੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਸਿਹਤ ਅਤੇ ਪਰਿਵਾਰ ਭਲਾਈ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਜ਼ਿਲ੍ਹਾ ਸਿਹਤ ਅਧਿਕਾਰੀਆਂ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਸਖ਼ਤ ਕਾਰਵਾਈ ਯਕੀਨੀ ਬਣਾਉਣ ਅਤੇ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।
ਡਾ. ਸੁਮਿਤਾ ਮਿਸ਼ਰਾ ਨੇ ਰਾਜ ਦੇ ਸਿਵਲ ਸਰਜਨਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਪੀ.ਸੀ.-ਪੀ.ਐੱਨ.ਡੀ.ਟੀ. ਐਕਟ ਅਤੇ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ (ਐੱਮ.ਟੀ.ਪੀ.) ਐਕਟ ਨੂੰ ਚੰਗੀ ਤਰ੍ਹਾਂ ਲਾਗੂ ਕਰਨ ਲਈ ਵਚਨਬੱਧ ਹੈ, ਤਾਂ ਜੋ ਕੰਨਿਆ ਭਰੂਣ ਹੱਤਿਆ ਨੂੰ ਖਤਮ ਕੀਤਾ ਜਾ ਸਕੇ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
ਉਨ੍ਹਾਂ ਨੇ ਸਾਰੇ ਜ਼ਿਲ੍ਹਿਆਂ ਨੂੰ ਗੈਰ-ਕਾਨੂੰਨੀ ਲਿੰਗ ਨਿਰਧਾਰਨ ਗਤੀਵਿਧੀਆਂ ਵਿਰੁੱਧ ਛਾਪੇਮਾਰੀ ਅਤੇ ਜਾਂਚ ਵਿੱਚ ਵਾਧਾ ਕਰਨ ਅਤੇ ਜ਼ਮੀਨੀ ਪੱਧਰ 'ਤੇ ਉਲੰਘਣਾਵਾਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਰ...








