Friday, September 4
Shadow

hot news

ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

hot news
ਖਰੜ, 1 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰਾਂ 'ਤੇ ਤਿੱਖੇ ਹਮਲੇ ਕਰਦਿਆਂ ਕਾਂਗਰਸ ਅਤੇ ਅਕਾਲੀ ਦਲ 'ਤੇ ਪੰਜਾਬ ਨੂੰ ਸਿਉਂਕ ਵਾਂਗ ਅੰਦਰੋਂ ਖੋਖਲਾ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸੂਬੇ ਨੂੰ ਲੁੱਟਣ ਲਈ ਇਕ ਵਾਰ ਫਿਰ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਪਿਆ ਹੈ। ਮੋਹਾਲੀ ਦੇ ਖਰੜ ਹਲਕੇ ਵਿੱਚ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸੱਤਾ ਹਥਿਆਉਣ ਲਈ ਲੜ ਰਹੀ ਹੈ, ਜਦਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੰਭਾਲ, ਸੜਕਾਂ, ਬਿਜਲੀ ਅਤੇ ਪਾਣੀ ਮੁਹੱਈਆ ਕਰਵਾਉਣ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ,"ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਦਿੱਤੀ ਵੋਟ ਸਾਰੀਆਂ ਲੋਕ-ਭਲਾਈ ਸਕੀਮਾਂ ਨੂੰ ਬੰਦ ਕਰਵਾ ਦੇਵੇਗੀ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਵਿਰੋਧੀ ਪਾਰਟੀਆਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਵਿਰੁੱਧ ਬਹੁਤ ਪਾਪ ਕੀਤੇ ਹਨ ਅਤੇ ਲੋਕ ਇਸ ਵਾਰ ਉਨ੍ਹਾਂ ਦੀ ਸਿਆਸੀ ਹੋਂਦ ਮਿਟਾ ਦੇਣਗੇ।ਇੱਥੇ ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ...
ਵਿਧਾਇਕ ਚੱਢਾ ਨੇ ਨਗਰ ਕੌਂਸਲ ਰੂਪਨਗਰ ਵਿਖੇ 61.74 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੱਥ-ਕਮ-ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਚੱਢਾ ਨੇ ਨਗਰ ਕੌਂਸਲ ਰੂਪਨਗਰ ਵਿਖੇ 61.74 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੱਥ-ਕਮ-ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ

hot news
ਰੂਪਨਗਰ, 1 ਸਤੰਬਰ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਨਗਰ ਕੌਂਸਲ ਰੂਪਨਗਰ ਵਿਖੇ 61.74 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੱਥ-ਕਮ-ਲਾਇਬ੍ਰੇਰੀ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ। ਨੀਂਹ ਪੱਥਰ ਰੱਖਣ ਦੀ ਰਸਮ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਸ੍ਰੀ ਇੰਦਰਪਾਲ ਸਿੰਘ (ਰਾਜੂ ਸਤਿਆਲ) ਸਮੇਤ ਨਗਰ ਕੌਂਸਲ ਦੇ ਅਧਿਕਾਰੀ, ਨੁਮਾਇੰਦੇ ਅਤੇ ਹੋਰ ਪਤਵੰਤੇ ਵਿਅਕਤੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਤਿਆਗ, ਨਿਰਭੈਤਾ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਦੀ ਮਹਾਨ ਮਿਸਾਲ ਹੈ। ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਕੇ ਕਰਵਾਏ ਜਾ ਰਹੇ ਅਜਿਹੇ ਕਾਰਜ ਗੁਰੂ ਸਾਹਿਬ ਦੀ ਮਹਾਨ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ 61.74 ਲੱਖ ਰੁਪਏ ਦੀ ਲਾਗਤ ...
1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ

hot news
ਚੰਡੀਗੜ੍ਹ; 1 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਤਿੰਨ ਸੰਸਦ ਮੈਂਬਰਾਂ ਰਾਮਵੀਰ ਬਿਧੂੜੀ, ਯੋਗੇਂਦਰ ਚੰਦੋਲੀਆ ਅਤੇ ਕਮਲਜੀਤ ਸਹਿਰਾਵਤ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਸ਼ਰਧਾਂਜਲੀ ਸਭਾ ਵਿੱਚ ਸ਼ਮੂਲੀਅਤ ਕਰਨ ਦੇ ਵਿਰੋਧ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ। ਭਾਜਪਾ ਸੰਸਦ ਮੈਂਬਰਾਂ ਦੀ ਇਸ ਸ਼ਮੂਲੀਅਤ ਦੀ ਕਰੜੀ ਨਿੰਦਾ ਕਰਦਿਆਂ 'ਆਪ' ਆਗੂਆਂ ਨੇ ਕਿਹਾ ਕਿ 1984 ਦਾ ਕਤਲੇਆਮ ਸਿੱਖ ਪਰਿਵਾਰਾਂ ਲਈ ਇੱਕ ਕਦੇ ਨਾ ਭਰਣ ਵਾਲਾ ਜ਼ਖ਼ਮ ਹੈ ਅਤੇ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। 'ਆਪ' ਨੇ ਮੰਗ ਕੀਤੀ ਕਿ ਭਾਜਪਾ ਆਪਣੇ ਤਿੰਨਾਂ ਸੰਸਦ ਮੈਂਬਰਾਂ ਖ਼ਿਲਾਫ਼ ਕਾਰਵਾਈ ਕਰੇ। ਪਾਰਟੀ ਨੇ ਸਵਾਲ ਕੀਤਾ ਕਿ ਜ਼ਿੰਮੇਵਾਰ ਜਨਤਕ ਅਹੁਦਿਆਂ 'ਤੇ ਬੈਠੇ ਚੁਣੇ ਹੋਏ ਨੁਮਾਇੰਦੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਵਿਅਕਤੀ ਦੇ ਘਰ ਜਾ ਕੇ ਉਸ ਨੂੰ ਸ਼ਰਧਾਂਜਲੀ ਕਿਵੇਂ ਦੇ ਸਕਦੇ ਹਨ? ਅੰਮ੍ਰਿਤਸਰ ਵਿ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

hot news
ਚੰਡੀਗੜ੍ਹ, 1 ਸਤੰਬਰ : ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ ਵਿੱਚ ਬਦਲਣ ’ਤੇ ਕੁਝ ਹੀ ਘੰਟਿਆਂ ਵਿੱਚ ਜਾਨਲੇਵਾ ਹੋ ਸਕਦਾ ਹੈ। ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਤਹਿਤ 1 ਸਤੰਬਰ ਤੱਕ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12467 ਇਲਾਜ ਦਰਜ ਕੀਤੇ ਗਏ ਹਨ, ਜਿਨ੍ਹਾਂ ’ਤੇ 51.58 ਕਰੋੜ ਰੁਪਏ ਖ਼ਰਚ ਹੋਏ । ਇਹ ਅੰਕੜਾ ਇਸ ਜਾਨਲੇਵਾ ਸਥਿਤੀ ਨਾਲ ਜੁੜੇ ਡਾਕਟਰੀ ਅਤੇ ਵਿੱਤੀ ਬੋਝ ਨੂੰ ਸਪੱਸ਼ਟ ਤੌਰ ਤੇ ਦਰਸਾਉਂਦਾ ਹੈ। ਇਨ੍ਹਾਂ ਵਿੱਚੋਂ ਗੰਭੀਰ ਸੈਪਸਿਸ ਦੇ 10,961 ਇਲਾਜਾਂ ’ਤੇ 44.33 ਕਰੋੜ ਰੁਪਏ, ਜਦਕਿ ਸੈਪਟਿਕ ਸ਼ਾਕ ਦੇ 1,506 ਇਲਾਜਾਂ ’ਤੇ 7.25 ਕਰੋੜ ਖ਼ਰਚ ਹੋਏ। ਅਮਰੀਕਾ ਦੇ ਸੈਂਟਰਜ਼ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ (ਸੀਡੀਸੀ) ਅਨੁਸਾਰ, ਸੈਪਸਿਸ , ਅਜਿਹੀ ਸਥਿਤੀ ਜਿਸ ਦੌਰਾਨ ਸਰੀਰ ਇਨਫੈਕਸ਼ਨ ਪ੍ਰਤੀ ਬਹੁਤ ਤੇਜ਼ੀ ਨਾਲ  ਪ੍ਰਤੀਕਿਰਿਆ ਕਰਦਾ ਹੈ, ਜਿਸ ਕਾਰਨ ਟਿਸ਼ੂਜ਼ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਅੰਗਾਂ ਕੰਮ ਕਰਨਾ ਬੰਦ ਕਰ ਦਿੰਦੇ ਹਨ ਅਤੇ ਮੌਤ ਵੀ ਹੋ ਸਕਦੀ ਹੈ। ਲਗਭਗ ਕਿਸੇ ਵੀ ਕਿਸਮ ਦਾ ਇਨਫੈਕਸ਼ਨ...
‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

hot news
ਚੰਡੀਗੜ੍ਹ, 1 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ 18 ਮਹੀਨੇ ਪੂਰੇ ਹੋ ਗਏ ਹਨ ਅਤੇ ਇਸ ਦੌਰਾਨ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 58,924 ਐਫ.ਆਈ.ਆਰ. ਦਰਜ ਕਰਕੇ 3776 ਕਿਲੋ ਹੈਰੋਇਨ ਸਮੇਤ 76,751 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਐਸ.ਪੀ.ਐਸ. ਪਰਮਾਰ ਨੇ ਦੱਸਿਆ ਕਿ 3776 ਕਿੱਲੋ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ 944 ਕਿੱਲੋ ਅਫ਼ੀਮ, 448 ਕੁਇੰਟਲ ਭੁੱਕੀ, 129 ਕਿੱਲੋ ਚਰਸ, 1298 ਕਿੱਲੋ ਗਾਂਜਾ, 70 ਕਿੱਲੋ ਆਈਸੀਈ, 62.33 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 21.99 ਕਰੋੜ ਰੁਪਏ ਦੀ ਡਰੱ...
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ

hot news
ਸੁਨਾਮ, 31 ਅਗਸਤ:- ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮਿਸ਼ਨ ਕਲੀਨ ਪੰਜਾਬ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਕੌਂਸਲ ਸੁਨਾਮ ਅਤੇ ਮਾਰਕੀਟ ਕਮੇਟੀ ਸੁਨਾਮ ਦੇ ਸਾਂਝੇ ਉਪਰਾਲੇ ਨਾਲ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਵਿਸ਼ੇਸ਼ ਸਫ਼ਾਈ ਅਭਿਆਨ ਦਾ ਆਗਾਜ਼ ਕੀਤਾ ਗਿਆ। ਇਸ ਮੁਹਿੰਮ ਤਹਿਤ ਸੁਨਾਮ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਮੁੱਖ ਮਾਰਗਾਂ, ਬਾਜ਼ਾਰਾਂ, ਗਲੀਆਂ-ਮੁਹੱਲਿਆਂ ਅਤੇ ਹੋਰ ਜਨਤਕ ਥਾਵਾਂ ’ਤੇ ਸਫ਼ਾਈ ਕਾਰਜ ਜੰਗੀ ਪੱਧਰ ’ਤੇ ਸ਼ੁਰੂ ਕੀਤੇ ਗਏ ਹਨ। ਹਰੇਕ ਵਾਰਡ ਵਿੱਚ ਸਬੰਧਤ ਐਮ.ਸੀ. ਸਾਹਿਬਾਨ ਅਤੇ ਹੋਰ ਆਗੂਆਂ ਵੱਲੋਂ ਸਫ਼ਾਈ ਕਾਰਜਾਂ ਦੀ ਅਗਵਾਈ ਕੀਤੀ ਜਾ ਰਹੀ ਹੈ, ਜਦਕਿ ਨਗਰ ਕੌਂਸਲ ਦੀਆਂ ਟੀਮਾਂ ਅਤੇ ਸਫ਼ਾਈ ਸੇਵਕਾਂ ਵੱਲੋਂ ਕੂੜੇ ਦੇ ਆਰਜ਼ੀ ਡੰਪਾਂ ਅਤੇ ਢੇਰਾਂ ਨੂੰ ਹਟਾਉਣ ਦੇ ਨਾਲ-ਨਾਲ ਜਨਤਕ ਥਾਵਾਂ ਦੀ ਸਫ਼ਾਈ ਕੀਤੀ ਜਾ ਰਹੀ ਹੈ। ਇਸ ਮੌਕੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਕਿਹਾ ਕਿ ਕ...
ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦੀ ਭੂਮਿਕਾ ਅਹਿਮ: ਸਪੀਕਰ ਸੰਧਵਾਂ

ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦੀ ਭੂਮਿਕਾ ਅਹਿਮ: ਸਪੀਕਰ ਸੰਧਵਾਂ

hot news
ਕੋਟਕਪੂਰਾ, 31 ਅਗਸਤ- ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਕੋਟਕਪੂਰਾ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੀਆਂ ਸਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੀ ਸੁਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ, ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਖੀਆਂ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਖੀਆਂ ਦੀ ਸਰਗਰਮ ਭੂਮਿਕਾ ਅਤੇ ਸਹਿਯੋਗ ਤੋਂ ਬਿਨ੍ਹਾਂ ਇੰਨੀ ਵੱਡੀ ਯੋਜਨਾ ਨੂੰ ਜ਼ਮੀਨੀ ਪੱਧਰ ਤੇ ਸਫ਼ਲਤਾਪੂਰਵਕ ਅਮਲੀ ਜਾਮਾ ਪਹਿਨਾਉਣਾ ਆਸਾਨ ਕੰਮ ਨਹੀਂ ਸੀ। ਉਨ੍ਹਾਂ ਕਿਹਾ ਕਿ ਸਖੀਆਂ ਨੇ ਪੂਰੀ ਤਨਦੇਹੀ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਈ ਹੈ, ਜਿਸ ਸਦਕਾ ਇਹ ਯੋਜਨਾ ਲੋੜਵੰਦ ਮਾਵਾਂ-ਧੀਆਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਸਕੀ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਖੀਆਂ ਵੱਲੋਂ ਕੀਤੇ ਗਏ ਇਸ ਸ਼ਲਾਘਾਯੋਗ ਉੱਦਮ ਅਤੇ ਸਮਰਪਣ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸ...
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ‘ਮਿਸ਼ਨ ਕਲੀਨ ਮੁਹਿੰਮ’ ਜਾਰੀ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ‘ਮਿਸ਼ਨ ਕਲੀਨ ਮੁਹਿੰਮ’ ਜਾਰੀ

hot news
ਡੇਰਾ ਬਾਬਾ ਨਾਨਕ/ਗੁਰਦਾਸਪੁਰ, 31 ਅਗਸਤ (    ) ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਪਿੰਡ ਸ਼ਾਹਪੁਰ ਜਾਜਨ ਵਿਖੇ ਸਫ਼ਾਈ ਅਭਿਆਨ ਤਹਿਤ ਸਫ਼ਾਈ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨਾਲ ਸਫ਼ਾਈ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਅਪੀਲ ਕੀਤੀ ਕਿ ਆਪਣੇ ਘਰਾਂ ਦੇ ਨਾਲ-ਨਾਲ ਆਲੇ-ਦੁਆਲੇ ਦੇ ਇਲਾਕੇ ਨੂੰ ਵੀ ਸਾਫ਼-ਸੁਥਰਾ ਰੱਖੀਏ। ਇਸ ਮੌਕੇ ਤੇ ਪਿੰਡ ਦੇ ਸਰਪੰਚ ਸਾਹਿਬਾਨ ਅਤੇ ਹੋਰ ਸਾਥੀ ਮੌਜੂਦ ਸਨ । ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ 10 ਰੋਜ਼ਾ ਸੂਬਾ ਪੱਧਰੀ ‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ਤਹਿਤ ਅੱਜ ਤੀਜੇ ਦਿਨ ਵੀ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਵੱਲੋਂ ਜੰਗੀ ਪੱਧਰ 'ਤੇ ਸਫ਼ਾਈ ਮੁਹਿੰਮ ਚਲਾਈ ਗਈ ਹੈ। ਸਫ਼ਾਈ ਮੁਹਿੰਮ ਦੌਰਾਨ ਉਨ੍ਹਾਂ ਨੇ ਕਿਹਾ ਕਿ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਡੇਰਾ ਬਾਬਾ ਨਾਨਕ ਵਾਸੀਆਂ ਨੂੰ ਸਫਾਈ ਕ...
ABVP ਦੀ ਜਿੱਤ ‘ਤੇ AAP/ASAP ਦਾ ਵੱਡਾ ਸਵਾਲ: ਵਿਵਾਦਿਤ ਦਸਤਾਵੇਜ਼ਾਂ ਅਤੇ ਚੋਣ ਯੋਗਤਾ ‘ਤੇ ਹਾਈ ਕੋਰਟ ਜਾਵੇਗੀ ਟੀਮ, ਪੀਯੂ ਪ੍ਰਸ਼ਾਸਨ ਦੀ ਚੁੱਪ ‘ਤੇ ਵੀ ਉੱਠੇ ਸਵਾਲ

ABVP ਦੀ ਜਿੱਤ ‘ਤੇ AAP/ASAP ਦਾ ਵੱਡਾ ਸਵਾਲ: ਵਿਵਾਦਿਤ ਦਸਤਾਵੇਜ਼ਾਂ ਅਤੇ ਚੋਣ ਯੋਗਤਾ ‘ਤੇ ਹਾਈ ਕੋਰਟ ਜਾਵੇਗੀ ਟੀਮ, ਪੀਯੂ ਪ੍ਰਸ਼ਾਸਨ ਦੀ ਚੁੱਪ ‘ਤੇ ਵੀ ਉੱਠੇ ਸਵਾਲ

hot news
ਚੰਡੀਗੜ੍ਹ, 31 ਅਗਸਤ   ਪੰਜਾਬ ਯੂਨੀਵਰਸਿਟੀ ਵਿੱਚ ਹੋਈਆਂ ਵਿਦਿਆਰਥੀ ਕੌਂਸਲ ਚੋਣਾਂ ਤੋਂ ਬਾਅਦ ਜਿੱਥੇ ABVP ਉਮੀਦਵਾਰ ਅੰਕਿਤ ਬਿਧਾਨ ਦੀ ਜਿੱਤ ਦੀ ਖ਼ਬਰ ਸਾਹਮਣੇ ਆ ਰਹੀ ਹੈ, ਉੱਥੇ ਹੀ ਆਮ ਆਦਮੀ ਪਾਰਟੀ ਨਾਲ ਜੁੜੀ ਵਿਦਿਆਰਥੀ ਟੀਮ ASAP ਨੇ ਇਸ ਪੂਰੀ ਚੋਣ ਅਤੇ ਖ਼ਾਸ ਤੌਰ 'ਤੇ ABVP ਉਮੀਦਵਾਰ ਦੀ ਚੋਣ ਯੋਗਤਾ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਣ ਦਾ ਐਲਾਨ ਕੀਤਾ ਹੈ।   ASAP ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਹੀ ਉਸ ਨੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਉਮੀਦਵਾਰ ਦੀ ਯੋਗਤਾ, ਉਸ ਦੇ ਵਿੱਦਿਅਕ ਰਿਕਾਰਡ, ਕਥਿਤ Unfair Means (UMC) ਮਾਮਲੇ, ਚੋਣ ਲੜਨ ਦੀ ਯੋਗਤਾ ਅਤੇ ਦਸਤਾਵੇਜ਼ਾਂ ਨਾਲ ਜੁੜੇ ਗੰਭੀਰ ਸਵਾਲਾਂ ਤੋਂ ਲਿਖਤੀ/ਰਸਮੀ ਤੌਰ 'ਤੇ ਜਾਣੂ ਕਰਵਾਇਆ ਸੀ। ਪ੍ਰਸ਼ਾਸਨ ਵੱਲੋਂ ਮਾਮਲੇ 'ਤੇ ਨੋਟਿਸ ਲੈਣ ਦਾ ਭਰੋਸਾ ਵੀ ਦਿੱਤਾ ਗਿਆ ਸੀ, ਪਰ ਚੋਣਾਂ ਨੇਪਰੇ ਚੜ੍ਹਨ ਤੱਕ ਕੋਈ ਅਸਰਦਾਰ ਕਾਰਵਾਈ ਨਹੀਂ ਕੀਤੀ ਗਈ।   ASAP ਦੇ ਅਨੁਸਾਰ, ਹੁਣ ਇਸ ਪੂਰੇ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਹਮਣੇ ਰੱਖਿਆ ਜਾਵੇਗਾ ਅਤੇ ਇਹ ਸਵਾਲ ਉਠਾਇਆ ਜਾਵੇਗ...
ਸੈਂਟਰਲ ਗ੍ਰਾਊਂਡ ਵਾਟਰ ਬੋਰਡ ਦਾ ਡਾਟਾ ਇਸ ਗੱਲ ਦਾ ਸਬੂਤ ਹੈ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਦਹਾਕਿਆਂ ਪੁਰਾਣੇ ਭੂ-ਜਲ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈ: ਬਲਤੇਜ ਪੰਨੂ

ਸੈਂਟਰਲ ਗ੍ਰਾਊਂਡ ਵਾਟਰ ਬੋਰਡ ਦਾ ਡਾਟਾ ਇਸ ਗੱਲ ਦਾ ਸਬੂਤ ਹੈ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਦਹਾਕਿਆਂ ਪੁਰਾਣੇ ਭੂ-ਜਲ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈ: ਬਲਤੇਜ ਪੰਨੂ

hot news
ਚੰਡੀਗੜ੍ਹ 31 ਅਗਸਤ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਤਾਜ਼ਾ ਮੁਲਾਂਕਣ ਨੇ ਪੰਜਾਬ ਨੂੰ ਆਸ ਦੀ ਇੱਕ ਵੱਡੀ ਕਿਰਨ ਦਿੱਤੀ ਹੈ, ਕਿਉਂਕਿ ਸਰਕਾਰੀ ਅੰਕੜੇ ਦਰਸਾਉਂਦੇ ਹਨ ਕਿ ਸੂਬੇ ਨੇ ਉਸ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈ, ਜਿਸ ਨੂੰ ਪਿਛਲੀਆਂ ਸਰਕਾਰਾਂ ਨੇ ਦਹਾਕਿਆਂ ਤੱਕ ਗੰਭੀਰ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸੁਧਾਰ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਵਰਤੋਂ ਵਧਾਉਣ, ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਧਰਤੀ ਹੇਠਲੇ ਪਾਣੀ 'ਤੇ ਪੰਜਾਬ ਦੀ ਨਿਰਭਰਤਾ ਘਟਾਉਣ ਲਈ ਕੀਤੇ ਗਏ ਨਿਰੰਤਰ ਯਤਨਾਂ ਦਾ ਨਤੀਜਾ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਦਹਾਕਿਆਂ ਤੋਂ ਅਸੀਂ ਪੰਜਾਬ ਦੇ ਪਾਣੀ ਬਚਾਉਣ ਦੀ ਲੋੜ ਬਾਰੇ ਸੁਣਦੇ ਆ ਰਹੇ ਹਾਂ। ਅਸੀਂ ਨੇਤਾਵਾਂ ਨੂੰ ਪੰਜਾਬ ਦੇ ਪਾਣੀਆਂ ਦੇ ਰਾਖੇ ਅਖਵਾਉਂਦੇ, ਪ੍ਰਤੀਕਾਤਮਕ ਔਜ਼ਾਰ ਚੁੱਕਦੇ ਅਤੇ ਭਾਵੁਕ ਭਾਸ਼ਣ ਦਿੰਦੇ ਵੇਖਿਆ। ਪਰ ਸਵਾਲ ਸਧਾਰਨ ਹੈ: ਉਨ੍ਹਾਂ ਨੇ ਅਸਲ ਵਿੱਚ ਕੀਤਾ ਕੀ? ਇਸ...