Shadow

hot news

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਕਾਲੀਆਂ ਵਿਖੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਕਾਲੀਆਂ ਵਿਖੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਦਾ ਉਦਘਾਟਨ

hot news
ਲਹਿਰਾਗਾਗਾ, 4 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਕਾਲੀਆਂ ਵਿਖੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਦਾ ਉਦਘਾਟਨ ਕਰ ਕੇ ਇਹ ਸਹੂਲਤ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੀ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਕੈਬਨਿਟ ਮੰਤਰੀ ਨੇ ਸੰਗਤ ਨਾਲ ਸਮਾਗਮ ਵਿੱਚ ਸ਼ਿਰਕਤ ਕੀਤੀ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣਾ ਅਤੇ ਇਨ੍ਹਾਂ ਦਾ ਲਾਭ ਹਰ ਵਰਗ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਧਰਮਸ਼ਾਲਾਵਾਂ ਪਿੰਡਾਂ ਦੇ ਸਮਾਜਿਕ ਅਤੇ ਭਾਈਚਾਰਕ ਜੀਵਨ ਦਾ ਅਹਿਮ ਹਿੱਸਾ ਹਨ। ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ ਅਤੇ ਧਾਰਮਿਕ ਸਮਾਗਮ ਕਰਵਾਉਣ ਲਈ ਢੁ...
ਅਕਾਲੀ ਦਲ ਨੂੰ ਲੰਬੀ ਹਲਕੇ ਵਿੱਚ ਇੱਕ ਹੋਰ ਝਟਕਾ, ਟਕਸਾਲੀ ਅਕਾਲੀ ਆਗੂਆਂ ਸਮੇਤ ਅੱਧਾ ਦਰਜਨ ਪਰਿਵਾਰ ‘ਆਪ’ ਵਿੱਚ ਸ਼ਾਮਲ

ਅਕਾਲੀ ਦਲ ਨੂੰ ਲੰਬੀ ਹਲਕੇ ਵਿੱਚ ਇੱਕ ਹੋਰ ਝਟਕਾ, ਟਕਸਾਲੀ ਅਕਾਲੀ ਆਗੂਆਂ ਸਮੇਤ ਅੱਧਾ ਦਰਜਨ ਪਰਿਵਾਰ ‘ਆਪ’ ਵਿੱਚ ਸ਼ਾਮਲ

hot news
ਲੰਬੀ 3 ਅਕਤੂਬਰ, 2026- ਆਮ ਆਦਮੀ ਪਾਰਟੀ ਨੂੰ ਹਲਕਾ ਲੰਬੀ ਵਿੱਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਭਗਵਾਨਪੁਰਾ ਵਿਖੇ ਅਕਾਲੀ ਦਲ ਨਾਲ ਜੁੜੇ ਟਕਸਾਲੀ ਆਗੂਆਂ ਅਤੇ ਅੱਧਾ ਦਰਜਨ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਕੈਬਨਿਟ ਮੰਤਰੀ ਪੰਜਾਬ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਦੀ ਹਾਜ਼ਰੀ ਵਿੱਚ ਹੋਏ ਇਸ ਸਮਾਗਮ ਦੌਰਾਨ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਪਰਿਵਾਰਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਗਿਆ। ਇਸ ਮੌਕੇ ਸਰਦਾਰ ਗੁਰਬਚਨ ਸਿੰਘ (ਸਾਬਕਾ ਪੰਚਾਇਤ ਮੈਂਬਰ), ਸਰਦਾਰ ਜਿਉਣ ਸਿੰਘ, ਸਰਦਾਰ ਮਹਿੰਦਰ ਸਿੰਘ, ਸਰਦਾਰ ਬਲਜਿੰਦਰ ਸਿੰਘ ਬੱਬੀ, ਸਰਦਾਰ ਸਤਵਿੰਦਰ ਸਿੰਘ, ਡਾ. ਗੁਰਨਾਮ ਸਿੰਘ, ਕੁਲਵਿੰਦਰ ਸਿੰਘ ਅਤੇ ਮਨਜਿੰਦਰ ਸਿੰਘ ਕਾਲਾ ਸਮੇਤ ਕਈ ਸਤਿਕਾਰਯੋਗ ਸ਼ਖ਼ਸੀਅਤਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਈਆਂ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਵਰਗ ਨੂੰ ਨਾਲ ਲੈ ਕੇ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹ...
ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

hot news
ਚੰਡੀਗੜ੍ਹ 3 ਅਕਤੂਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਦੀ ਸਰਾਂ ਵਿੱਚ ਬਹਿਰੀਨ ਤੋਂ ਆਈ ਮਹਿਲਾ ਨਾਲ ਜੁੜੇ ਅਤਿ ਗੰਭੀਰ ਮਾਮਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਅਕਾਲੀ ਦਲ (ਬਾਦਲ) ਦੀ ਲੀਡਰਸ਼ਿਪ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਇਸ ਪੂਰੇ ਘਟਨਾਕ੍ਰਮ 'ਤੇ ਧਾਰੀ ਗਈ ਉਨ੍ਹਾਂ ਦੀ ਚੁੱਪ ਕਈ ਵੱਡੇ ਸਵਾਲ ਖੜ੍ਹੇ ਕਰਦੀ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਦੇਸ਼-ਵਿਦੇਸ਼ 'ਚ ਵੱਸਦੇ ਗੁਰੂ ਨਾਨਕ ਨਾਮ ਲੇਵਾ ਅਤੇ ਸਮੂਹ ਪੰਜਾਬੀਆਂ ਤੋਂ ਸੱਚਾਈ ਕਿਉਂ ਛੁਪਾਈ ਜਾ ਰਹੀ ਹੈ? ਸ਼ੁਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਬਲਤੇਜ ਪੰਨੂ ਨੇ ਖੁਲਾਸਾ ਕਰਦਿਆਂ ਕਿਹਾ ਕਿ ਇਸ ਮਾਮਲੇ 'ਚ ਨਾ ਸਿਰਫ ਵਿੱਤੀ ਹੇਰਾਫੇਰੀ ਹੋਈ ਹੈ, ਬਲਕਿ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਤੋਂ ਵੀ ਪੈਸੇ ਇਕੱਠੇ ਕੀਤੇ ਗਏ ਹਨ। ਉਨ੍ਹਾਂ ਸਵਾਲ ਕੀਤਾ ਕਿ ਧਾਮੀ ਸਾਹਿਬ ਆਪਣੀ ਪ੍ਰੈੱਸ ਕਾਨਫਰੰਸ 'ਚ ਇਹ ਦੱਸਣ ਤੋਂ ਕਿਉਂ ਭੱਜੇ ਕਿ ਅਸਲ 'ਚ ਕਿੰਨਾ ਪੈਸਾ ਟ੍ਰਾਂਸਫਰ ਹੋਇਆ, ਇਹ ਪੈਸਾ ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

hot news
ਚੰਡੀਗੜ੍ਹ, 3 ਅਕਤੂਬਰ: ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’  ਮੁਹਿੰਮ ਦੇ 256ਵੇਂ ਦਿਨ ,ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 592 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ’ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 256ਵੇਂ ਦਿਨ, ਪੁਲਿਸ ਟੀਮਾਂ ਨੇ 275 ਵਿਅਕਤੀਆਂ ਨੂੰ 16 ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 75,810 ਗ੍ਰਿਫਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 195 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾ...
ਸਿੱਖਿਆ ਮੰਤਰੀ ਬੈਂਸ ਵੱਲੋਂ ਬੱਢਲ ਲੋਅਰ ਕਮਿਊਨਿਟੀ ਸੈਂਟਰ ਲਈ 10 ਲੱਖ ਦੀ ਗਰਾਂਟ

ਸਿੱਖਿਆ ਮੰਤਰੀ ਬੈਂਸ ਵੱਲੋਂ ਬੱਢਲ ਲੋਅਰ ਕਮਿਊਨਿਟੀ ਸੈਂਟਰ ਲਈ 10 ਲੱਖ ਦੀ ਗਰਾਂਟ

hot news
ਸ੍ਰੀ ਅਨੰਦਪੁਰ ਸਾਹਿਬ 03 ਅਕਤੂਬਰ: ਨੇੜਲੇ ਪਿੰਡ ਬੱਢਲ ਲੋਅਰ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਿੰਡ ਦੇ ਕਮਿਊਨਿਟੀ ਸੈਂਟਰ ਲਈ 10 ਲੱਖ ਰੁਪਏ ਦੀ ਗਰਾਂਟ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਾਂਝੀਆਂ ਥਾਵਾਂ ਦੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਗਰਾਂਟ ਮਿਲਣ ਨਾਲ ਕਮਿਊਨਿਟੀ ਸੈਂਟਰ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲਣ ਦੀ ਉਮੀਦ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਦੇ ਨਾਲ-ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲ...
ਧੜੇਬੰਦੀਆਂ ਤੋਂ ਉੱਪਰ ਉੱਠ ਕੇ ਲੌਂਗੋਵਾਲ ਦੇ ਵਿਕਾਸ ਨੂੰ ਦਿੱਤੀ ਜਾਵੇਗੀ ਹੋਰ ਤੇਜ਼ੀ: ਅਮਨ ਅਰੋੜਾ

ਧੜੇਬੰਦੀਆਂ ਤੋਂ ਉੱਪਰ ਉੱਠ ਕੇ ਲੌਂਗੋਵਾਲ ਦੇ ਵਿਕਾਸ ਨੂੰ ਦਿੱਤੀ ਜਾਵੇਗੀ ਹੋਰ ਤੇਜ਼ੀ: ਅਮਨ ਅਰੋੜਾ

hot news
ਲੌਂਗੋਵਾਲ/ਸੁਨਾਮ, 3 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਲੌਂਗੋਵਾਲ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਸਿਆਸੀ ਮਤਭੇਦਾਂ ਤੇ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਸ਼ਹਿਰ ਦੀ ਬਿਹਤਰੀ ਲਈ ਕੰਮ ਕਰਨ ਵਾਲੇ ਹਰ ਸਾਥੀ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇੱਕਜੁੱਟਤਾ ਅਤੇ ਸਹਿਯੋਗ ਨਾਲ ਆਉਣ ਵਾਲੇ ਸਮੇਂ ਵਿੱਚ ਲੌਂਗੋਵਾਲ ਦੇ ਵਿਕਾਸ ਕਾਰਜਾਂ ਨੂੰ ਦੁੱਗਣੀ-ਤਿੱਗਣੀ ਰਫ਼ਤਾਰ ਨਾਲ ਅੱਗੇ ਵਧਾਇਆ ਜਾਵੇਗਾ। ਕੈਬਨਿਟ ਮੰਤਰੀ ਅੱਜ ਲੌਂਗੋਵਾਲ ਵਿਖੇ ਵਾਰਡ ਨੰਬਰ 4 ਦੇ ਕੌਂਸਲਰ ਸ੍ਰੀ ਗੁਰਪਾਲ ਸਿੰਘ ਪਾਲੀ ਅਤੇ ਉਨ੍ਹਾਂ ਦੇ ਸਾਥੀਆਂ ਤੇ ਪਰਿਵਾਰਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਏ ਸਮੂਹ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ 52 ਸ਼ਹੀਦਾਂ ਦੀ ਪਵਿੱਤਰ ਧਰਤੀ ਲੌਂਗੋਵਾਲ ਦੇ ਲੋਕਾਂ ਨੇ ਹਮੇਸ਼ਾ ਆਪਸੀ ਸਾਂਝ ਅਤੇ ਲੋਕ-ਹਿੱਤਾਂ ਨੂੰ ਅਹਿਮੀਅਤ ਦਿੱਤੀ ਹੈ। ਉਨ੍ਹਾਂ ਕਿਹ...
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਅਤੇ ਭਵਾਨੀਗੜ੍ਹ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੀ ਸ਼ੁਰੂਆਤ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਅਤੇ ਭਵਾਨੀਗੜ੍ਹ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੀ ਸ਼ੁਰੂਆਤ

hot news, Punjab
ਸੰਗਰੂਰ/ ਭਵਾਨੀਗੜ੍ਹ, 3 ਅਕਤੂਬਰ: ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਸੰਗਰੂਰ ਅਤੇ ਭਵਾਨੀਗੜ੍ਹ ਦੀਆਂ ਅਨਾਜ ਮੰਡੀਆਂ ਵਿਖੇ ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਵਾਈ ਅਤੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖਰੀਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਿਹਨਤ ਨਾਲ ਤਿਆਰ ਹੋਈ ਫ਼ਸਲ ਦੀ ਸਮੇਂ ਸਿਰ ਖਰੀਦ ਅਤੇ ਉਸ ਦੀ ਅਦਾਇਗੀ ਯਕੀਨੀ ਬਣਾਉਣਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਦੇ ਨਾਲ-ਨਾਲ ਖਰੀਦ ਅਤੇ ਲਿਫ਼ਟਿੰਗ ਦੀ ਪ੍ਰਕਿਰਿਆ ਵ...
ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

hot news
ਚੰਡੀਗੜ੍ਹ, 3 ਅਕਤੂਬਰ : ਪੰਜਾਬ ਵਿੱਚ ਨਸ਼ਿਆਂ ਦੀ ਵਰਤੋਂ ਅਤੇ ਸੰਚਾਰੀ ਬੀਮਾਰੀਆਂ ਵਿਰੁੱਧ ਚੱਲ ਰਹੀ ਲੜਾਈ ਨੂੰ ਹੋਰ ਤੇਜ਼ ਕਰਨ ਦੇ ਮੱਦੇਨਜ਼ਰ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਕੇਂਦਰਾਂ ਵਿੱਚ ਜਲਦ ਹੀ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਸ਼ੁਰੂ ਕੀਤੀ ਜਾਵੇਗੀ। ਇਹ ਫ਼ੈਸਲਾ, ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਹੈ ਅਤੇ ਇਸ ਦਾ ਉਦੇਸ਼ ਨਸ਼ਿਆਂ ਦੀ ਆਦਤ ਨਾਲ ਜੂਝ ਰਹੇ ਲੋਕਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੂਬੇ ਵਿੱਚ ਖ਼ੂਨ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਕਰਨਾ ਹੈ। ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਵਰਗੀਆਂ ਵਾਇਰਲ ਇਫਫੈਕਸ਼ਨਜ਼ ਇੱਕੋ ਸੂਈ ਅਤੇ ਸਰਿੰਜਾਂ ਨੂੰ ਵਾਰ-ਵਾਰ ਵਰਤਣ ਕਾਰਨ ਫ਼ੈਲਦੀਆਂ ਹਨ ਅਤੇ ਇਨ੍ਹਾਂ ਬੀਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਨਸ਼ਿਆਂ ਦੀ ਲਤ ਤੋਂ ਉੱਭਰ ਰਹੇ ਲੋਕਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਪਿਛਲੇ ਕਈ ਸਾਲਾਂ ਤੋਂ ਐੱਚ.ਆਈ.ਵੀ. ਅਤੇ ਹੈਪੇਟਾਈ...
ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

hot news
ਚੰਡੀਗੜ੍ਹ, 2 ਅਕਤੂਬਰ:  ਕੇਂਦਰ ਸਰਕਾਰ ਦੇ ‘ਈ-ਰਕਤਕੋਸ਼’ ਪੋਰਟਲ ’ਤੇ ਦਰਜ ਕੀਤੇ ਸਾਲ 2025 ਦੇ ਅੰਕੜਿਆਂ ਮੁਤਾਬਿਕ ਪੰਜਾਬ ਨੇ ਪ੍ਰਤੀ 10 ਲੱਖ ਆਬਾਦੀ ਪਿੱਛੇ ਸਵੈ-ਇੱਛਾ ਨਾਲ ਖੂਨਦਾਨ ਕਰਨ ਵਿੱਚ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਸੂਬੇ ਦਾ ਮਾਣ ਵਧਾਇਆ ਹੈ। ਪੰਜਾਬ ਦੇ ਲੋਕਾਂ, ਸਵੈ-ਇੱਛਤ ਖੂਨਦਾਨੀਆਂ, ਗੈਰ-ਸਰਕਾਰੀ ਸੰਸਥਾਵਾਂ ਅਤੇ ਸਿਹਤ ਸੰਭਾਲ ਪੇਸ਼ੇਵਰਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਨੇਕ ਮਨੁੱਖਤਾਵਾਦੀ ਜਜ਼ਬੇ ਨੂੰ ਪੰਜਾਬੀਆਂ ਦੀ ਨਿਰਸਵਾਰਥ ਭਾਵਨਾ ਅਤੇ ਹਮਦਰਦੀ ਦਾ ਪ੍ਰਤੀਕ ਦੱਸਿਆ। ਨਵੀਂ ਦਿੱਲੀ ਦੇ ਲੇਡੀ ਹਾਰਡਿੰਗ ਮੈਡੀਕਲ ਕਾਲਜ ਦੇ ਸਵਰਨ ਜਯੰਤੀ ਆਡੀਟੋਰੀਅਮ ਵਿਖੇ ਕਰਵਾਏ ‘ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ’ (ਐਨਵੀਬੀਡੀਡੀ) 2026 ਦੇ ਸਮਾਗਮ ਦੌਰਾਨ ਸੂਬੇ ਨੂੰ ਅਧਿਕਾਰਤ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਡਾ. ਐਮ. ਸ੍ਰੀਨਿਵਾਸ, ਮੈਂਬਰ (ਸਿਹਤ) ਨੀਤੀ ਆਯੋਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ  ਅਤੇ ਸਿਹਤ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਜਨਰਲ ਡਾ. ਲਵਨੀਸ਼ ਜੀ. ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਜਨਮ ਦਿਵਸ ‘ਤੇ ਨਿੱਘੀ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਜਨਮ ਦਿਵਸ ‘ਤੇ ਨਿੱਘੀ ਸ਼ਰਧਾਂਜਲੀ

hot news
ਚੰਡੀਗੜ੍ਹ, 2 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਸੂਬੇ ਦੇ ਲੋਕਾਂ ਨੂੰ ਮਹਾਤਮਾ ਗਾਂਧੀ ਵੱਲੋਂ ਦਰਸਾਏ ਸੱਚ, ਅਹਿੰਸਾ ਅਤੇ ਆਪਸੀ ਸਦਭਾਵਨਾ ਦੇ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਮਹਾਤਮਾ ਗਾਂਧੀ ਨੂੰ ਇੱਕ ਵਿਲੱਖਣ ਸ਼ਖ਼ਸੀਅਤ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਦੂਰਅੰਦੇਸ਼ ਅਗਵਾਈ ਸਦਕਾ ਹੀ ਭਾਰਤ ਨੂੰ ਆਜ਼ਾਦੀ ਮਿਲੀ ਅਤੇ ਉਨ੍ਹਾਂ ਦੇ ਵੱਖ-ਵੱਖ ਸੰਘਰਸ਼ਮਈ ਅੰਦੋਲਨਾਂ ਨੇ ਬਰਤਾਨਵੀ ਬਸਤੀਵਾਦੀ ਹਕੂਮਤ ਦੀਆਂ ਨੀਹਾਂ ਹਿਲਾ ਦਿੱਤੀਆਂ। ਸ. ਸੰਧਵਾਂ ਨੇ ਕਿਹਾ ਕਿ ਮਹਾਤਮਾ ਗਾਂਧੀ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਗਾਂਧੀ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਫ਼ਲਸਫ਼ੇ ਤੋਂ ਪ੍ਰੇਰਨਾ ਲੈਂਦੀਆਂ ਰਹਿਣਗੀਆਂ।...