Shadow

hot news

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

hot news
ਚੰਡੀਗੜ੍ਹ, 2 ਅਕਤੂਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ’ਦੈਨਿਕ ਭਾਸਕਰ’ ਅਖ਼ਬਾਰ ਦੇ ਸਟੇਟ ਐਡੀਟਰ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ) ਸ੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਮਾਤਾ ਸ਼੍ਰੀਮਤੀ ਮੂਰਤੀ ਦੇਵੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। 80 ਸਾਲਾ ਸ਼੍ਰੀਮਤੀ ਮੂਰਤੀ ਦੇਵੀ ਦੇ ਪਰਿਵਾਰ ਵਿੱਚ ਤਿੰਨ ਪੁੱਤਰ ਅਤੇ ਦੋ ਧੀਆਂ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਮਾਂ ਦਾ ਵਿਛੋੜਾ ਕਦੇ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ, ‘‘ਸ੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੈਂ ਇਸ ਦੁੱਖ ਦੀ ਘੜੀ ਵਿੱਚ ਸ਼ਰੀਕ ਹਾਂ।’’ ਦੁਖੀ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।...
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 2 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤੇ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ 10 ਕਿੱਲੋ ਹੈਰੋਇਨ ਅਤੇ 10 ਨਾਜਾਇਜ਼ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਜਨਪ੍ਰੀਤ ਸਿੰਘ ਵਾਸੀ ਗੱਲੂਵਾਲ; ਵਿਜੇ ਵਾਸੀ ਰਾਜਾਤਾਲ ਕਲੋਨੀ, ਘਰਿੰਡਾ; ਪਾਰਸਦੀਪ ਸਿੰਘ ਉਰਫ਼ ਬਿੱਲਾ ਵਾਸੀ ਕੰਬੋਆ ਅਤੇ ਗੁਰਮੁਖ ਸਿੰਘ ਉਰਫ਼ ਬੋਦੀ ਵਾਸੀ ਕਾਹਨਗੜ੍ਹ, ਅਟਾਰੀ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦੇ ਤਾਰ ਕਥਿਤ ਤੌਰ ’ਤੇ ਵਿਦੇਸ਼ ਬੈਠੇ ਤਸਕਰਾਂ ਨਾਲ ਜੁੜੇ ਹੋਏ ਹਨ, ਜੋ ਨਾਜਾਇਜ਼ ਹਥਿਆਰਾਂ ...
ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਫਾਜ਼ਿਲਕਾ ਹਲਕੇ ਵਿਚ ਕਰੋੜਾਂ ਦੇ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ

ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਫਾਜ਼ਿਲਕਾ ਹਲਕੇ ਵਿਚ ਕਰੋੜਾਂ ਦੇ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ

hot news
ਫਾਜ਼ਿਲਕਾ, 2 ਅਕਤੂਬਰ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਅੱਜ ਫਾਜ਼ਿਲਕਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਝੜੀ ਲਗਾਈ ਗਈ।ਅੱਜ ਪਿੰਡ ਮੁਹਾਰ ਜਮਸ਼ੇਰ, ਮੁਹਾਰ ਸੋਨਾ ਤੇ ਨਵਾਂ ਮੌਜੂਮ ਵਿਖੇ ਨਵੀਆਂ ਬਣੀਆਂ ਗਲੀਆਂ ਅਤੇ ਨਾਲੀਆਂ ਦਾ ਉਦਘਾਟਨ ਵਿਧਾਇਕ ਸਵਨਾ ਵੱਲੋਂ ਕੀਤਾ ਗਿਆ, ਜਿਸ ਨਾਲ ਪਿੰਡ ਵਾਸੀਆਂ ਨੂੰ ਲੰਬੇ ਸਮੇਂ ਤੋਂ ਆ ਰਹੀ ਦਿੱਕਤ ਤੋਂ ਰਾਹਤ ਮਿਲੇਗੀ।ਇਸੇ ਤਰ੍ਹਾਂ ਪਿੰਡ ਮੁਹਾਰ ਖੀਵਾ ਵਿਖੇ ਨਵੀਆਂ ਬਣੀਆਂ ਇੰਟਰਲਾਕ ਸੜਕਾਂ, ਗਲੀਆਂ ਅਤੇ ਨਾਲੀਆਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਪਿੰਡ ਵਾਸੀਆਂ ਨੇ ਇਸ ਲਈ ਵਿਧਾਇਕ ਦਾ ਧੰਨਵਾਦ ਕੀਤਾ।ਪਿੰਡ ਮੁਹਾਰ ਸੋਨਾ ਵਿਖੇ ਵੀ ਨਵੀਆਂ ਬਣੀਆਂ ਗਲੀਆਂ ਅਤੇ ਨਾਲੀਆਂ ਦਾ ਉਦਘਾਟਨ ਕੀਤਾ ਗਿਆ, ਜਿਸ ਨਾਲ ਪਿੰਡ ਦੀ ਨੁਹਾਰ ਬਦਲ ਗਈ ਹੈ।ਇਸ ਤੋਂ ਇਲਾਵਾ ਪਿੰਡ ਨਵੀਂ ਬਸਤੀ ਸਲੇਮਸ਼ਾਹ ਵਿਖੇ ਵਿਧਾਇਕ ਸਵਨਾ ਵੱਲੋਂ ਨਵਾਂ ਪਾਰਕ ਬਣਾਉਣ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਹ ਪਾਰਕ ਬੱਚਿਆਂ ਅਤੇ ਬਜ਼ੁਰਗਾਂ ਲਈ ਖੇਡਣ ਅਤੇ ਸੈਰ ਕਰਨ ਲਈ ਤਿਆਰ ਕੀਤਾ ਜਾਵੇਗਾ।ਇਸ ਮੌਕੇ ਵਿਧਾਇਕ ਸ. ਨਰਿੰਦਰਪਾਲ ਸਿ...
ਨਗਰ ਨਿਗਮ ਵੱਲੋਂ ਗਾਂਧੀ ਜਯੰਤੀ ਮੌਕੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ

ਨਗਰ ਨਿਗਮ ਵੱਲੋਂ ਗਾਂਧੀ ਜਯੰਤੀ ਮੌਕੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ

hot news
​ਬਰਨਾਲਾ, 2 ਅਕਤੂਬਰ- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੀ ਨੁਹਾਰ ਬਦਲਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ, ਅੱਜ ਗਾਂਧੀ ਜਯੰਤੀ ਦੇ ਪਵਿੱਤਰ ਮੌਕੇ 'ਤੇ ਨਗਰ ਨਿਗਮ ਬਰਨਾਲਾ ਵੱਲੋਂ 22 ਏਕੜ ਕਾਲੋਨੀ ਸਥਿਤ ਅੰਬੇਡਕਰ ਪਾਰਕ ਵਿਖੇ ਇੱਕ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਅਭਿਆਨ ਐੱਮ ਪੀ ਸੰਗਰੂਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਅਤੇ ਨਗਰ ਨਿਗਮ ਬਰਨਾਲਾ ਦੇ ਮੇਅਰ ਸ. ਹਸਨਪ੍ਰੀਤ ਸਿੰਘ ਭਾਰਦਵਾਜ ਦੀ ਅਗਵਾਈ ਹੇਠ ਸਫ਼ਲਤਾਪੂਰਵਕ ਚਲਾਇਆ ਗਿਆ। ​ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਗਰਵਾਲ ਵੈੱਲਫੇਅਰ ਬੋਰਡ ਦੇ ਚੇਅਰਮੈਨ ਸ੍ਰੀ ਮੱਖਣ ਲਾਲ ਗਰਗ ਅਤੇ ਸਮਾਜ ਸੇਵੀ (ਰਿਟਾਇਰਡ ਕਾਨੂੰਗੋ) ਸ੍ਰੀ ਰਾਜੇਸ਼ ਭੁਟਾਨੀ ਨੇ ਦੱਸਿਆ ਕਿ ਇਸ ਦਾ ਮੁੱਖ ਮਕਸਦ ਬਰਨਾਲਾ ਨੂੰ ਸਾਫ਼-ਸੁਥਰਾ ਅਤੇ ਹਰਾ-ਭਰਾ ਸ਼ਹਿਰ ਬਣਾਉਣਾ ਹੈ। ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਸਫ਼ਾਈ ਪ੍ਰਤੀ ਵਿਚਾਰਾਂ ਤੋਂ ਪ੍ਰੇਰਨਾ ਲੈਂਦਿਆਂ ਅੱਜ ਸਵੇਰੇ ਨਗਰ ਨਿਗਮ ਦੀਆਂ ਟੀਮਾਂ, ਸਮਾਜ ਸੇਵੀ ਸੰਸਥਾਵਾਂ ਅਤੇ ਅਧ...
ਖੇਡਾਂ ਵਤਨ ਪੰਜਾਬ ਦੀਆਂ-2026: ਖੋ-ਖੋ, ਕਬੱਡੀ ਤੇ ਬੈਡਮਿੰਟਨ ਵਿੱਚ ਖਿਡਾਰੀਆਂ ਨੇ ਦਿਖਾਏ ਸ਼ਾਨਦਾਰ ਜੌਹਰ

ਖੇਡਾਂ ਵਤਨ ਪੰਜਾਬ ਦੀਆਂ-2026: ਖੋ-ਖੋ, ਕਬੱਡੀ ਤੇ ਬੈਡਮਿੰਟਨ ਵਿੱਚ ਖਿਡਾਰੀਆਂ ਨੇ ਦਿਖਾਏ ਸ਼ਾਨਦਾਰ ਜੌਹਰ

hot news
ਰੂਪਨਗਰ, 2 ਅਕਤੂਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਅੱਜ ਵੀ ਪੂਰੇ ਉਤਸ਼ਾਹ ਨਾਲ ਜਾਰੀ ਰਹੇ। ਇਹ ਖੇਡ ਮੁਕਾਬਲੇ ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਡੇਚਲਵਾਲ ਦੀ ਰਹਿਨੁਮਾਈ ਹੇਠ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਜਗਜੀਵਨ ਸਿੰਘ ਗਿੱਲ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਹਨ। ਅੱਜ ਕਰਵਾਏ ਗਏ ਖੋ-ਖੋ ਮੁਕਾਬਲਿਆਂ ਦੇ 14 ਸਾਲਾ ਉਮਰ ਵਰਗ ਲੜਕਿਆਂ ਵਿੱਚ ਮੋਰਿੰਡਾ-ਏ ਨੇ ਪਹਿਲਾ, ਨੂਰਪੁਰ ਬੇਦੀ ਨੇ ਦੂਜਾ ਅਤੇ ਅਨੰਦਪੁਰ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ। 17 ਸਾਲਾ ਉਮਰ ਵਰਗ ਵਿੱਚ ਨੂਰਪੁਰ ਬੇਦੀ-ਏ ਨੇ ਪਹਿਲਾ, ਰੂਪਨਗਰ-ਏ ਨੇ ਦੂਜਾ ਅਤੇ ਮੋਰਿੰਡਾ-ਏ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਦੇ 14 ਸਾਲਾ ਉਮਰ ਵਰਗ ਵਿੱਚ ਨੂਰਪੁਰ ਬੇਦੀ-ਏ ਨੇ ਪਹਿਲਾ, ਅਨੰਦਪੁਰ ਸਾਹਿਬ-ਏ ਨੇ ਦੂਜਾ ਅਤੇ ਨੂਰਪੁਰ ਬੇਦੀ-ਬੀ ਨੇ ਤੀਜਾ ਸਥਾਨ ਹਾਸਲ ਕੀਤਾ। 21 ਸਾਲਾ ਉਮਰ ਵਰਗ ਲੜਕੀਆਂ ਦੇ ਮੁਕਾਬਲਿਆਂ ਵਿੱਚ ਸਸਸਸ ਦੁੱਗਰੀ ਨੇ ਪਹਿਲਾ ਅਤੇ ਨੂਰਪੁਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਕਬੱਡੀ ਦੇ 14 ਸਾਲਾ ਉਮਰ ਵਰਗ ਲੜਕਿਆਂ ਦੇ ਮੁਕਾਬਲਿਆਂ ਵਿੱਚ ਅਨੰਦਪੁਰ ਸਾਹਿਬ-ਏ ਨ...
ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕ ਮਿਲਣੀ, ਲੋਕਾਂ ਵੱਲੋਂ ਭਰਵਾਂ ਹੁੰਗਾਰਾ

ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕ ਮਿਲਣੀ, ਲੋਕਾਂ ਵੱਲੋਂ ਭਰਵਾਂ ਹੁੰਗਾਰਾ

hot news
ਫਾਜ਼ਿਲਕਾ, 2 ਅਕਤੂਬਰ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਅੱਜ ਆਪਣੇ ਹਲਕੇ ਦੇ ਪਿੰਡ ਮੁਹਾਰ ਜਮਸ਼ੇਰ, ਮੁਹਾਰ ਖੀਵਾ, ਮੁਹਾਰ ਸੋਨਾ, ਮੌਜ਼ਾਮ ਤੇ ਨਾਵਾ ਮੌਜ਼ਾਮ, ਨਵੀਂ ਬਸਤੀ ਸਲੇਮਸ਼ਾਹ, ਸਲੇਮਸ਼ਾਹ ਅਤੇ ਨਵਾਂ ਸਲੇਮਸ਼ਾਹ ਵਿਖੇ ਲੋਕ ਮਿਲਣੀ ਕੀਤੀ ਗਈ।ਇਸ ਦੌਰਾਨ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਆਮ ਲੋਕ ਇਕੱਠੇ ਹੋਏ ਅਤੇ ਵਿਧਾਇਕ ਸਵਨਾ ਨੂੰ ਆਪਣਾ ਸਮਰਥਨ ਦਿੱਤਾ। ਲੋਕਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਵਿਧਾਇਕ ਸਵਨਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਬਹੁਤ ਖੁਸ਼ ਹਨ।ਵਿਧਾਇਕ ਸਵਨਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਕਈ ਮਸਲਿਆਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਹਨਾਂ ਕਿਹਾ ਕਿ ਫਾਜ਼ਿਲਕਾ ਹਲਕੇ ਦੇ ਲੋਕ ਮੇਰਾ ਪਰਿਵਾਰ ਹਨ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੇਰੀ ਪਹਿਲੀ ਜ਼ਿੰਮੇਵਾਰੀ ਹੈ। ਉਹਨਾਂ ਕਿਹਾ ਕਿ ਮਾਨ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉੱਤਰ ਰਹੀ ਹੈ।ਇਸ ਮੌਕੇ ਤੇ ਮੌਜੂਦ ਪਿੰਡ ਦੇ ਸਰਪੰਚ ਤੇ ਪੰਚ, ਮੈਂਬਰ ਤੇ ਵੱਖ ਵੱਖ ਅਹੁਦੇਦਾਰ ਸਨ।...
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵਾਰਡ ਨੰਬਰ 14 ਵਿੱਚ ਕ੍ਰਿਕਟ ਬਾਕਸ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵਾਰਡ ਨੰਬਰ 14 ਵਿੱਚ ਕ੍ਰਿਕਟ ਬਾਕਸ ਦਾ ਕੀਤਾ ਉਦਘਾਟਨ

hot news
ਨੰਗਲ 01 ਅਕਤੂਬਰ: ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਪਣੇ ਸ਼ਹਿਰ ਵਿੱਚ ਹੀ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਵਾਰਡ ਨੰਬਰ -14 ਵਿੱਚ ਬਣਨ ਵਾਲੇ ਕ੍ਰਿਕਟ ਬਾਕਸ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੰਗਲ ਸ਼ਹਿਰ ਵਿੱਚ ਕੁੱਲ 7 ਆਧੁਨਿਕ ਕ੍ਰਿਕਟ ਬਾਕਸ ਬਣਾਏ ਜਾਣਗੇ। ਇਹ ਕ੍ਰਿਕਟ ਬਾਕਸ ਵਾਰਡ ਨੰਬਰ 3, 4, 8, 11, 12, 14 ਅਤੇ 16 ਵਿੱਚ ਤਿਆਰ ਕੀਤੇ ਜਾਣਗੇ, ਜਿਸ ਨਾਲ ਵੱਖ-ਵੱਖ ਇਲਾਕਿਆਂ ਦੇ ਨੌਜਵਾਨਾਂ ਨੂੰ ਖੇਡਣ ਲਈ ਨੇੜੇ ਹੀ ਢੁੱਕਵੀਆਂ ਸਹੂਲਤਾਂ ਮਿਲ ਸਕਣਗੀਆਂ।        ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਕ੍ਰਿਕਟ ਬਾਕਸਾਂ ਦਾ ਨਿਰਮਾਣ ਆਧੁਨਿਕ ਖੇਡ ਮਾਪਦੰਡਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਵੇਗਾ। ਹਰੇਕ ਕ੍ਰਿਕਟ ਬਾਕਸ ਦੀ ਲੰਬਾਈ ਕਰੀਬ 100 ਤੋਂ 120 ਫੁੱਟ ਹੋਵੇਗੀ ਅਤੇ ਇੱਥੇ ਖਿਡਾਰੀਆਂ ਦੀ ਲੋੜ ਅਨੁਸਾਰ ਬੁਨਿਆਦੀ ਖੇਡ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕ੍ਰਿਕਟ ਬਾਕਸ ਵਿੱਚ ਲੋੜੀਂਦੀਆਂ ਲਾਈਟਾਂ, ਖੇਡਣ ਲਈ ਉਚਿਤ ਪਿੱਚ ਅਤੇ ਹੋਰ ਜ਼ਰੂਰੀ ਸਹੂਲਤਾ...
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਗਹਿਰੀ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਗਹਿਰੀ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ

hot news
ਅੰਮ੍ਰਿਤਸਰ, 1 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਕਸਬਾ ਗਹਿਰੀ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ. ਹਰਪਾਲ ਸਿੰਘ ਚੌਹਾਨ, ਮੰਡੀ ਪ੍ਰਧਾਨ ਸ੍ਰੀ ਸੁਨੀਲ ਪਾਸੀ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਆਰੰਭ ਹੋ ਗਈ ਹੈ। ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਛਾਂ, ਪੀਣ ਵਾਲੇ ਸਾਫ਼ ਪਾਣੀ, ਬਿਜਲੀ ਸਮੇਤ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਨਿਰਧਾਰਿਤ ਸਰਕਾਰੀ ਭਾਅ ’ਤੇ ਖਰੀਦਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਫ਼ਸਲ ਦੇ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਹੀ ਕੀਤੀ ਜਾਵੇ ਅਤੇ ਮੰਡੀ ਵਿੱਚ ਸੁੱਕਾ ਝੋਨਾ...
ਵਿਧਾਇਕ ਦਿਨੇਸ਼ ਚੱਢਾ ਨੇ 1.17 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਦਿਨੇਸ਼ ਚੱਢਾ ਨੇ 1.17 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

hot news
ਰੂਪਨਗਰ, 1 ਅਕਤੂਬਰ: ਰੂਪਨਗਰ ਸ਼ਹਿਰ ਵਿੱਚ ਸੀਵਰੇਜ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਬੜੀ ਹਵੇਲੀ ਤੋਂ ਪਾਰਸ ਸਿਟੀ ਤੱਕ ਸੀਵਰੇਜ ਆਈ.ਪੀ.ਐੱਸ. ਅਤੇ ਰਾਈਜ਼ਿੰਗ ਮੇਨ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਕਰਵਾਏ ਜਾਣ ਵਾਲੇ ਇਸ ਪ੍ਰਾਜੈਕਟ ’ਤੇ 1 ਕਰੋੜ 17 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੜੀ ਹਵੇਲੀ ਤੋਂ ਪਾਰਸ ਸਿਟੀ ਤੱਕ ਸੀਵਰੇਜ ਆਈ.ਪੀ.ਐੱਸ. ਅਤੇ ਰਾਈਜ਼ਿੰਗ ਮੇਨ ਦਾ ਇਹ ਪ੍ਰਾਜੈਕਟ ਇਲਾਕੇ ਵਿੱਚ ਸੀਵਰੇਜ ਪ੍ਰਬੰਧ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

hot news
ਚੰਡੀਗੜ੍ਹ, 1 ਅਕਤੂਬਰ 2026: ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਵਫ਼ਦਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਪੀ.ਐੱਸ.ਪੀ.ਸੀ.ਐੱਲ. ਗੁਰਕਿਰਤ ਕਿਰਪਾਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹੋਈਆਂ ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਚੀਮਾ ਨੇ ਯੂਨੀਅਨਾਂ ਦੇ ਮਸਲਿਆਂ ਨੂੰ ਗੌਰ ਨਾਲ ਸੁਣਿਆ ਅਤੇ ਪ੍ਰਬੰਧਕਾਂ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ ਵਿੱਚ ਸਾਰੇ ਜਾਇਜ਼ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਮੁੱਖ ਮੰਗਾਂ ਵਿੱਚ ਸਹਾਇਕ ਇੰਜੀਨੀਅਰਾਂ ਦੇ ਤਨਖ਼ਾਹ ਸਕੇਲ ਦੀਆਂ ਤਰੁੱਟੀਆਂ ਦੂਰ ਕਰਨਾ, ਐੱਨ.ਸੀ.ਸੀ., ਸੀ.ਆਰ.ਸੀ., ਸਟੋਰ, ਲੈਬ ਅਤੇ ਬਿਲਿੰਗ ਸਣੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਵਿਭਾਗੀ ਠੇਕੇ ਅਧੀਨ ਲਿਆਉਣ, ਸਿਖਲਾਈ...