ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ
ਚੰਡੀਗੜ੍ਹ, 7 ਅਪ੍ਰੈਲ 2026
ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸਬੰਧੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਹਨਾਂ ਵਿਚਾਰ-ਵਟਾਂਦਰਿਆਂ ਦਾ ਮੁੱਖ ਉਦੇਸ਼ ਸਬੰਧਤ ਯੂਨੀਅਨਾਂ ਨਾਲ ਜੁੜੇ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਮੰਗਾਂ ਨੂੰ ਹੱਲ ਕਰਨਾ ਸੀ।
ਦੋ ਘੰਟੇ ਤੱਕ ਚੱਲੀਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਵੱਲੋਂ ਪੇਸ਼ ਕੀਤੀਆਂ ਗਈਆਂ ਮੰਗਾਂ ਅਤੇ ਮਸਲਿਆਂ ਨੂੰ ਹਮਦਰਦੀ ਅਤੇ ਵਿਸਥਾਰ ਨਾਲ ਸੁਣਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਨੇ ਸਬੰਧਤ ਸਰਕਾਰੀ ਵਿਭਾਗਾਂ ਦੇ ਹਾਜ਼ਰ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ।
ਵਿੱਤ ਮੰਤਰੀ ਚੀਮਾ ਨੇ ਉਹਨਾਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਤੁਰੰਤ ਅਤੇ ਲੋੜੀਂਦੀ ਕਾਰਵਾਈ ਸ਼ੁਰੂ ਕੀਤੀ ਜਾਵੇ। ਇਸ ਤੋਂ ਇਲਾਵਾ, ਉਹਨ...








