Shadow

hot news

ਸਰਹੱਦ ਪਾਰਲੇ ਤਸਕਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ

ਸਰਹੱਦ ਪਾਰਲੇ ਤਸਕਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 7 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨੈਟਵਰਕ ਦੇ ਤਿੰਨ ਵਿਅਕਤੀਆਂ ਨੂੰ 25 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਭੁਪਿੰਦਰ ਸਿੰਘ ਵਾਸੀ ਪਿੰਡ ਜੰਡੌਰ (ਹਸ਼ਿਆਰਪੁਰ), ਰਵੀ ਕੁਮਾਰ ਵਾਸੀ  ਕਿਰਪਾਲ ਕਲੋਨੀ,ਦਸੂਹਾ (ਹਸ਼ਿਆਰਪੁਰ) ਅਤੇ ਵਿਸ਼ਾਲ ਸਿੰਘ ਵਾਸੀ ਫਤਿਹਪੁਰ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀਆਂ ਦੀ ਹੁੰਡਈ ਵਰਨਾ ਕਾਰ (ਪੀਬੀ10-ਜੀਐਸ-7779) , ਜੋ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਸੀ, ਨੂੰ ਵੀ ਜ਼ਬਤ ਕੀਤਾ ਹੈ। ਇਹ ਕਾਰਵਾਈ ਸੀ.ਆਈ. ਅੰਮ੍ਰਿਤਸਰ ਵੱਲੋਂ ਦੋ ਨਸ਼ਾ ਤਸਕਰੀ  ਨੈੱਟਵਰਕਾਂ ਨਾਲ ਜੁੜੇ ਤ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

hot news
ਚੰਡੀਗੜ੍ਹ, 7 ਜੁਲਾਈ 2026- ਪੰਜਾਬ ਸਰਕਾਰ ਨੇ ਸੂਬੇ ਦੀਆਂ ਵੱਖ-ਵੱਖ ਮੁਲਾਜ਼ਮ ਐਸੋਸੀਏਸ਼ਨਾਂ ਅਤੇ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ। ਇੱਕ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਕਈ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਸਿੱਧੀ ਗੱਲਬਾਤ ਕਰਨ ਲਈ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਸੌਂਪੇ ਗਏ ਮੰਗ ਪੱਤਰਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਅਤੇ ਮੁਲਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਪੇਸ਼ੇਵਰ ਅਤੇ ਵਿੱਤੀ ਸ਼ਿਕਾਇਤਾਂ ਦੇ ਹੱਲ ਲਈ ਵਿਚਾਰ ਚਰਚਾ ਕੀਤੀ ਗਈ। ਇਸ ਵਿਸਤ੍ਰਿਤ ਗੱਲਬਾਤ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਕਾਮਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ, ਜਿਸ ਵਿੱਚ 3704 ਅਧਿਆਪਕ ਯੂਨੀਅਨ, ਈ.ਟੀ.ਟੀ. 2364 ਅਧਿਆਪਕ ਯੂਨੀਅਨ, ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਅਤੇ 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ ਦੇ ਮੰਗ ਪੱਤਰਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ...
ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਕੀਤੀ ਸ਼ੁਰੂ – ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਕੀਤੀ ਸ਼ੁਰੂ – ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ

hot news
ਸ੍ਰੀ ਮੁਕਤਸਰ ਸਾਹਿਬ, 06 ਜੁਲਾਈ-           ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਪੰਜਾਵਾ, ਕੱਖਾਂਵਾਲੀ ਅਤੇ ਭੁੱਲਰਵਾਲਾ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਲੋਕ ਹਿੱਤਾਂ ਦੀ ਬਜਾਏ ਮਨਮਰਜ਼ੀਆਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਤੋਂ ਕਿਸੇ ਨੇ ਕੋਈ ਹਿਸਾਬ ਨਹੀਂ ਮੰਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ, ਜਿਸ ਵਿੱਚ ਹਰ ਪੈਸਾ ਲੋਕ ਭਲਾਈ ਲਈ ਖਰਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਈ ਵਿਧਾਇਕ ਇੱਕ ਤੋਂ ਵੱਧ ਪੈਨਸ਼ਨਾਂ ਦਾ ਲਾਭ ਲੈਂਦੇ ਸਨ, ਪਰ ਮੌਜੂਦਾ ਸਰਕਾਰ ਨੇ ਇਹ ਪ੍ਰਥਾ ਖਤਮ ਕਰਕੇ ਸਿਰਫ਼ ਇੱਕ ਪੈਨਸ਼ਨ ਦਾ ਪ੍ਰਬੰਧ ਕ...
ਗੈਂਗਸਟਰਾਂ ਤੇ ਵਾਰ ਦਾ 167ਵਾਂ ਦਿਨ: ਪੰਜਾਬ ਪੁਲਿਸ ਵੱਲੋਂ 840 ਥਾਈਂ ਛਾਪੇਮਾਰੀ ; 564 ਕਾਬੂ

ਗੈਂਗਸਟਰਾਂ ਤੇ ਵਾਰ ਦਾ 167ਵਾਂ ਦਿਨ: ਪੰਜਾਬ ਪੁਲਿਸ ਵੱਲੋਂ 840 ਥਾਈਂ ਛਾਪੇਮਾਰੀ ; 564 ਕਾਬੂ

Crime, hot news
ਚੰਡੀਗੜ੍ਹ, 6 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 167ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 840 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 167ਵੇਂ ਦਿਨ, ਪੁਲਿਸ ਟੀਮਾਂ ਨੇ 564 ਵਿਅਕਤੀਆਂ ਨੂੰ 12 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 44,666 ਹੋ ਗਈ ਹੈ। ਇਸ ਤੋਂ ਇਲਾਵਾ, 296 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 20 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ...
ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 6 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਤਿੰਨ ਵਿਅਕਤੀਆਂ ਨੂੰ 13 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਸਿੰਘ ਵਾਸੀ ਖੇਮਕਰਨ (ਤਰਨ ਤਾਰਨ), ਜੋ ਮੌਜੂਦਾ ਸਮੇਂ ਕੰਬੋਜ ਅੰਮ੍ਰਿਤਸਰ ਦੇ ਖੇਰਾਬਾਦ ਵਿਖੇ ਰਹਿ ਰਿਹਾ ਸੀ; ਮੰਗਲ ਸਿੰਘ ਅਤੇ ਬਲਜੀਤ ਸਿੰਘ, ਦੋਵੇਂ ਵਾਸੀ ਪਿੰਡ ਭੋਡੀਵਾਲਾ, ਮੋਗਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਹੁੰਡਈ ਵਰਨਾ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਯੂਪੀ-14-ਡੀਐਲ-0324 ਹੈ, ਵੀ ਜ਼ਬਤ ਕਰ ਲਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸ...
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਾਸਿਆਂ ਨੂੰ ਵੱਡੀ ਰਾਹਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਹੱਲ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਾਸਿਆਂ ਨੂੰ ਵੱਡੀ ਰਾਹਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਹੱਲ

hot news
ਸੁਨਾਮ, 06 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਸ਼ਹਿਰ ਦੇ ਲੋਕਾਂ ਦੇ ਹਿੱਤ ਵਿੱਚ ਇੱਕ ਹੋਰ ਇਤਿਹਾਸਕ ਫੈਸਲਾ ਲੈਂਦਿਆਂ ਨਗਰ ਕੌਂਸਲ ਸੁਨਾਮ ਵੱਲੋਂ ਪੁਰਾਣੀ ਮੰਡੀ ਨਾਲ ਸਬੰਧਤ ਪਿਛਲੇ 40 ਸਾਲਾਂ ਤੋਂ ਲਟਕਦੇ ਆ ਰਹੇ ਗੰਭੀਰ ਮਸਲੇ ਨੂੰ ਹਮੇਸ਼ਾ ਲਈ ਖਤਮ ਕਰ ਦਿੱਤਾ ਗਿਆ ਹੈ। ਅੱਜ ਸੁਨਾਮ ਨਗਰ ਕੌਂਸਲ ਦੇ ਹਾਊਸ ਦੀ ਹੋਈ ਪਹਿਲੀ ਸਪੈਸ਼ਲ ਮੀਟਿੰਗ ਵਿੱਚ, ਜੋ ਕਿ ਕਾਰਜਕਾਰੀ ਪ੍ਰਧਾਨ ਯਾਦਵਿੰਦਰ ਨਿਰਮਾਣ ਦੀ ਅਗਵਾਈ ਹੇਠ ਹੋਈ, ਜਿਸ ਦੀ ਸ਼ੁਰੂਆਤ ਰਾਸ਼ਟਰੀ ਗਾਣ ਨਾਲ ਹੋਈ ਇਸ ਵਿੱਚ ਪੁਰਾਣੀ ਮੰਡੀ ਦੇ ਵਸਨੀਕਾਂ ਅਤੇ ਦੁਕਾਨਦਾਰਾਂ ਦੇ ਹੱਕ ਵਿੱਚ ਇੱਕ ਵੱਡਾ ਫੈਸਲਾ ਲੈਂਦਿਆਂ ਪਿਛਲੀਆਂ ਸਰਕਾਰਾਂ ਵੇਲੇ ਬਣੀ ਵਿਵਾਦਿਤ ਯੋਜਨਾ ਨੂੰ ਅਧਿਕਾਰਤ ਤੌਰ 'ਤੇ ਵਾਪਸ ਲੈ ਲਿਆ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਾਲ 1984 ਵਿੱਚ ਪਿਛਲੀਆਂ ਸਰਕਾਰਾਂ ਦੌਰਾਨ ਪੁਰਾਣੀ ਮੰਡੀ ਨੂੰ ਡੀ-ਨੋਟੀਫਾਈ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉੱਥੋਂ ਦੇ ਵਸਨੀਕਾਂ ਅਤੇ ਸ਼ੋਅਰੂਮਾਂ ਦੇ ਅੱਗੇ ਨਵੀਂ ਉਸਾਰੀ ਕਰਨ ਦੀ ਯੋਜਨਾ ਬਣਾਈ ਗਈ ਸੀ। ...
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਕੌਂਸਲਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਕੌਂਸਲਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

hot news
ਜੈਤੋ, 6 ਜੁਲਾਈ:- ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਅਤੇ ਸਮੂਹ ਕੌਂਸਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸ੍ਰੀਮਤੀ ਨਿਰਮਲਾ ਦੇਵੀ ਨੂੰ ਨਗਰ ਕੌਂਸਲ ਪ੍ਰਧਾਨ, ਸ੍ਰੀ ਹਰੀਸ਼ ਚੰਦਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸ੍ਰੀ ਨਰਿੰਦਰਪਾਲ ਸਿੰਘ ਨੂੰ ਮੀਤ ਪ੍ਰਧਾਨ ਚੁਣੇ ਜਾਣ 'ਤੇ ਵਧਾਈ ਦਿੱਤੀ। ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੈਤੋ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਦੇਣ ਲਈ ਨਗਰ ਕੌਂਸਲ ਦੀ ਨਵੀਂ ਟੀਮ, ਹਲਕਾ ਵਿਧਾਇਕ ਸ. ਅਮੋਲਕ ਸਿੰਘ ਅਤੇ ਪੰਜਾਬ ਸਰਕਾਰ ਆਪਸੀ ਤਾਲਮੇਲ ਨਾਲ ਕੰਮ ਕਰਨਗੇ। ਉਨ੍ਹਾਂ ਨਵੇਂ ਚੁਣੇ ਕੌਂਸਲਰਾਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਉਣ। ਕੈਬਨਿਟ ਮੰਤਰੀ ਸ. ਮੁੰਡੀਆਂ ਨੇ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪੀ.ਬੀ.ਜੀ. ਵੈਲਫੇਅਰ ਕਲੱਬ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪੀ.ਬੀ.ਜੀ. ਵੈਲਫੇਅਰ ਕਲੱਬ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ

hot news
ਕੋਟਕਪੂਰਾ, 6 ਜੁਲਾਈ- ਪੀ.ਬੀ.ਜੀ. ਵੈਲਫੇਅਰ ਕਲੱਬ ਵੱਲੋਂ ਕਰਵਾਏ ਗਏ 'ਮੇਲਾ ਖੂਨਦਾਨੀਆਂ ਦਾ' ਵਿਸ਼ਾਲ ਖੂਨਦਾਨ ਕੈਂਪ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵੱਖ-ਵੱਖ ਬਲੱਡ ਬੈਂਕਾਂ ਦੀਆਂ ਟੀਮਾਂ ਵੱਲੋਂ 1875 ਯੂਨਿਟ ਖੂਨ ਇਕੱਤਰ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਮਨੁੱਖੀ ਸੇਵਾ ਕਾਰਜ ਹੈ ਅਤੇ ਹਰ ਤੰਦਰੁਸਤ ਵਿਅਕਤੀ ਨੂੰ ਨਿਯਮਿਤ ਤੌਰ 'ਤੇ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੂਨ ਦੀ ਇੱਕ-ਇੱਕ ਬੂੰਦ ਕਿਸੇ ਲੋੜਵੰਦ ਲਈ ਨਵੀਂ ਜ਼ਿੰਦਗੀ ਦਾ ਆਧਾਰ ਬਣ ਸਕਦੀ ਹੈ। ਉਨ੍ਹਾਂ ਪੀ.ਬੀ.ਜੀ. ਵੈਲਫੇਅਰ ਕਲੱਬ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਸੰਸਥਾ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਕਲੱਬ ਦੇ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ ਖੂਨਦਾਨ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਖੂਨਦਾਨੀਆਂ ਨੇ ਉਤਸ਼ਾਹ ਨਾਲ ਖੂਨਦਾਨ ਕੀਤਾ। ਇਸ ਤੋਂ ਇਲਾਵਾ ਵੱਖ-ਵੱ...
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਾਕੜਾ ਵਿਖੇ 45 ਲੱਖ ਦੀ ਲਾਗਤ ਨਾਲ ਬਣੇ ਆਧੁਨਿਕ ਪੰਚਾਇਤ ਘਰ ਦਾ ਉਦਘਾਟਨ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਾਕੜਾ ਵਿਖੇ 45 ਲੱਖ ਦੀ ਲਾਗਤ ਨਾਲ ਬਣੇ ਆਧੁਨਿਕ ਪੰਚਾਇਤ ਘਰ ਦਾ ਉਦਘਾਟਨ

hot news
ਭਵਾਨੀਗੜ੍ਹ, 05 ਜੁਲਾਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੀ ਲੜੀ ਤਹਿਤ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਾਕੜਾ ਵਿਖੇ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਉਸਾਰੇ ਗਏ ਆਧੁਨਿਕ ਪੰਚਾਇਤ ਘਰ ਨੂੰ ਰਸਮੀ ਤੌਰ 'ਤੇ ਉਦਘਾਟਨ ਕਰਕੇ ਲੋਕ ਅਰਪਿਤ ਕੀਤਾ ਗਿਆ। ਇਸ ਮੌਕੇ ਪਿੰਡ ਪਹੁੰਚਣ 'ਤੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਵਿਧਾਇਕਾ ਭਰਾਜ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸ਼ਹਿਰਾਂ ਵਰਗੀਆਂ ਸਹੂਲਤਾਂ ਪਿੰਡਾਂ ਵਿੱਚ ਮੁਹੱਈਆ ਕਰਵਾਉਣ ਲਈ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪਿੰਡ ਕਾਕੜਾ ਵਿਖੇ ਬਣਾਇਆ ਗਿਆ ਇਹ ਪੰਚਾਇਤ ਘਰ ਪਿੰਡ ਦੀ ਇੱਕ ਵੱਡੀ ਲੋੜ ਸੀ, ਜਿਸ 'ਤੇ ਕਰੀਬ 45 ਲੱਖ ਰੁਪਏ ਖਰਚ ਕੀਤੇ ਗਏ ਹਨ। ਉਹਨਾਂ ਕਿਹਾ, "ਇਸ ਨਵੇਂ ਪੰਚਾਇਤ ਘਰ ਦੇ ਬਣਨ ਨਾਲ ਹੁਣ ਪਿੰਡ ਵਾਸੀਆਂ ਨੂੰ ਆਪਣੇ ਸਾਂਝੇ ਇਕੱਠ, ਪੰਚਾਇਤ ਦੀਆਂ ਮੀਟਿੰਗਾਂ ਅਤੇ ਹੋਰ ਪ੍ਰੋਗਰ...
‘ਲੋਕ ਮਿਲਣੀ’ ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਵਧਿਆ ਸਿੱਧਾ ਸੰਵਾਦ: ਦਲਵੀਰ ਸਿੰਘ ਢਿੱਲੋਂ

‘ਲੋਕ ਮਿਲਣੀ’ ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਵਧਿਆ ਸਿੱਧਾ ਸੰਵਾਦ: ਦਲਵੀਰ ਸਿੰਘ ਢਿੱਲੋਂ

hot news
ਧੂਰੀ, 5 ਜੁਲਾਈ: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਧੂਰੀ ਹਲਕੇ ਦੇ ਪਿੰਡ ਈਸਾਪੁਰ (ਲੰਡਾ) ਅਤੇ ਰੂੜਗੜ੍ਹ ਵਿਖੇ ਕਰਵਾਏ ਗਏ 'ਲੋਕ ਮਿਲਣੀ' ਪ੍ਰੋਗਰਾਮਾਂ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਅਤੇ ਸਮਾਂਬੱਧ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 'ਲੋਕ ਮਿਲਣੀ' ਪ੍ਰੋਗਰਾਮਾਂ ਨੇ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਸਿੱਧੇ ਸੰਵਾਦ ਨੂੰ ਹੋਰ ਮਜ਼ਬੂਤ ਕੀਤਾ ਹੈ, ਜਿਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਧੂਰੀ ਹਲਕੇ ਵਿੱਚ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ, ਸਿੱਖਿਆ, ਸਿਹਤ ਅਤੇ ਹੋਰ ਬੁਨਿਆ...