Shadow

hot news

ਨਗਰ ਨਿਗਮ ਚੋਣਾਂ : 50 ਵਾਰਡਾਂ ’ਚੋਂ 35 ’ਚ ’ਆਮ ਆਦਮੀ ਪਾਰਟੀ’, 9 ਵਾਰਡਾਂ ’ਚ ਕਾਂਗਰਸ ਪਾਰਟੀ ਦੀ ਜਿੱਤ

ਨਗਰ ਨਿਗਮ ਚੋਣਾਂ : 50 ਵਾਰਡਾਂ ’ਚੋਂ 35 ’ਚ ’ਆਮ ਆਦਮੀ ਪਾਰਟੀ’, 9 ਵਾਰਡਾਂ ’ਚ ਕਾਂਗਰਸ ਪਾਰਟੀ ਦੀ ਜਿੱਤ

hot news
ਹੁਸ਼ਿਆਰਪੁਰ, 5 ਜੁਲਾਈ : ਸਥਾਨਕ ਨਗਰ ਨਿਗਮ ਦੇ 50 ਵਾਰਡਾਂ ਲਈ ਅੱਜ ਪਈਆਂ ਵੋਟਾਂ ਦੀ ਗਿਣਤੀ ਉਪਰੰਤ 35 ਵਾਰਡਾਂ ਵਿਚ ਆਮ ਆਦਮੀ ਪਾਰਟੀ, 9 ਵਾਰਡਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ, 3 ਵਾਰਡਾਂ ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ 3 ਵਾਰਡਾਂ ਵਿਚ ਆਜ਼ਾਦ ਉਮੀਦਵਾਰ ਜੇਤੂ ਰਹੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਪੂਰੇ ਸ਼ਾਂਤਮਈ ਅਤੇ ਨਿਰਪੱਖ ਢੰਗ ਨਾਲ ਨੇਪਰੇ ਚੜੀ। ਉਨ੍ਹਾਂ ਦੱਸਿਆ ਕਿ ਸਵੇਰੇ 8:00 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਸ਼ਾਮ 4:00 ਵਜੇ ਤੱਕ ਜਾਰੀ ਰਹਿਣ ਪਿੱਛੋਂ ਵੋਟਾਂ ਦੀ ਗਿਣਤੀ ਕਰਵਾਈ ਗਈ। ਨਤੀਜਿਆਂ ਅਨੁਸਾਰ ਵਾਰਡ ਨੰਬਰ 1 ਤੋਂ ਆਜ਼ਾਦ ਉਮੀਦਵਾਰ ਰਜਨੀ ਬਾਲਾ ਕੁੱਲ 887 ਵੋਟ ਲੈ ਕੇ ਜੇਤੂ ਰਹੇ। ਇਸੇ ਤਰ੍ਹਾਂ ਵਾਰਡ ਨੰਬਰ 2 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਮੇਸ਼ ਕੁਮਾਰ 765 ਵੋਟਾਂ,  ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਜਨੀ ਕੌਰ 774 ਵੋਟਾਂ, ਵਾਰਡ ਨੰਬਰ 4 ਤੋਂ ਭਾਜਪਾ ਦੇ ਉਮੀਦਵਾਰ ਜਤਿੰਦਰ ਸਿੰਘ ਸੈਣੀ 815 ਵੋਟਾਂ, ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰਵੀਨ ਸੈਣੀ 1354 ਵੋਟਾਂ,...
ਦਾਨਿਸ਼ ਸ਼ਾਹ ਦੇ ਦੇਹਾਂਤ ’ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੁੱਖ ਦਾ ਪ੍ਰਗਟਾਵਾ

ਦਾਨਿਸ਼ ਸ਼ਾਹ ਦੇ ਦੇਹਾਂਤ ’ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੁੱਖ ਦਾ ਪ੍ਰਗਟਾਵਾ

hot news
ਸ਼੍ਰੀ ਅਨੰਦਪੁਰ ਸਾਹਿਬ 05 ਜੁਲਾਈ: ਉਤਰੀ ਭਾਰਤ ਦੀ ਪ੍ਰਸਿੱਧ ਦਰਗਾਹ ਬਾਬਾ ਬੁੱਢਣ ਸ਼ਾਹ ਨਾਲ ਸੰਬੰਧਤ ਮੋਹਿਤਮਿਮ ਬਾਬਾ ਦਿਲਬਾਗ ਸ਼ਾਹ ਦੇ ਨੌਜਵਾਨ ਸਪੁੱਤਰ ਦਾਨਿਸ਼ ਸ਼ਾਹ ਦੇ ਅਚਾਨਕ ਦੇਹਾਂਤ ਨਾਲ ਪੂਰੇ ਇਲਾਕੇ ਵਿੱਚ ਗਹਿਰਾ ਦੁੱਖ ਛਾ ਗਿਆ ਹੈ। ਦਾਨਿਸ਼ ਸ਼ਾਹ ਦੇ ਸਵਰਗਵਾਸ ਦੀ ਖ਼ਬਰ ਮਿਲਦਿਆਂ ਹੀ ਧਾਰਮਿਕ ਅਤੇ ਸਮਾਜਿਕ ਵਰਗਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਨੌਜਵਾਨ ਉਮਰ ਵਿੱਚ ਹੋਈ ਇਸ ਅਣਹੋਣੀ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਸੰਗਤ ਵਿੱਚ ਵੀ ਗਮਗੀਨ ਮਾਹੌਲ ਬਣ ਗਿਆ ਹੈ।     ਇਸ ਦੁਖਦਾਈ ਘੜੀ ਵਿੱਚ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਪਿੰਡ ਮਾਂਗੇਵਾਲ ਪਹੁੰਚੇ। ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਰੱਬ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਿੱਛੇ ਰਹਿ ਗਏ ਪਰਿਵਾਰਕ ਮੈਂਬਰਾਂ ਨੂੰ ਇਹ ਵੱਡਾ ਦੁੱਖ ਸਹਿਣ ਦੀ ਤਾਕਤ ਦੇਵੇ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਮੌਤ ਸਿਰਫ ਪਰਿਵਾਰ ਹੀ ਨਹੀਂ, ਸਗੋਂ ਸਮਾਜ ਲਈ ਵੀ ਵੱਡਾ ਨੁਕਸਾਨ ਹੁੰਦੀ ਹੈ।     ਇਸ ...
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਟੇਕਿਆ ਮੱਥਾ, ਸੰਗਤਾਂ ਨੂੰ ਦਿੱਤੀਆਂ ਵਧਾਈਆਂ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਟੇਕਿਆ ਮੱਥਾ, ਸੰਗਤਾਂ ਨੂੰ ਦਿੱਤੀਆਂ ਵਧਾਈਆਂ

hot news
ਅੰਮ੍ਰਿਤਸਰ, 5 ਜੁਲਾਈ: ਸ੍ਰੀ ਸ੍ਰੀ 108 ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪਾਵਨ ਪ੍ਰਕਾਸ਼ ਦਿਹਾੜਾ ਅੱਜ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਮਾਨਾਵਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਸਤਿਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਪਾਵਨ ਪ੍ਰਕਾਸ਼ ਦਿਹਾੜੇ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਨੇ ਆਪਣੇ ਜੀਵਨ ਦੌਰਾਨ ਮਨੁੱਖਤਾ ਨੂੰ ਸੱਚ, ਸੇਵਾ, ਪ੍ਰੇਮ, ਭਾਈਚਾਰੇ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਮਹਾਨ ਸੰਤਾਂ ਅਤੇ ਗੁਰੂਆਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਪ੍ਰਦਾਨ ਕਰ...
ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

Crime, hot news
ਚੰਡੀਗੜ੍ਹ, 5 ਜੁਲਾਈ: ਸੂਬੇ ਵਿੱਚ ਚੱਲ ਰਹੀ ਫੈਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 166ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 704 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। 166ਵੇਂ ਦਿਨ, ਪੁਲਿਸ ਟੀਮਾਂ ਨੇ 405 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 44102 ਹੋ ਗਈ ਹੈ। ਇਸ ਤੋਂ ਇਲਾਵਾ, 254 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰ...
ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੀ ਦਿਸ਼ਾ ’ਚ ਜ਼ਿਲ੍ਹਾ ਰੈਡ ਕਰਾਸ ਦਾ ਵਿਸ਼ੇਸ਼ ਕਦਮ, ’ਪ੍ਰੋਜੈਕਟ ਪਹਿਚਾਣ’ ਦੀ ਸ਼ੁਰਆਤ

ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੀ ਦਿਸ਼ਾ ’ਚ ਜ਼ਿਲ੍ਹਾ ਰੈਡ ਕਰਾਸ ਦਾ ਵਿਸ਼ੇਸ਼ ਕਦਮ, ’ਪ੍ਰੋਜੈਕਟ ਪਹਿਚਾਣ’ ਦੀ ਸ਼ੁਰਆਤ

hot news
ਹੁਸ਼ਿਆਰਪੁਰ, 4 ਜੁਲਾਈ :           ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹੇ ਦੀਆਂ ਲੜਕੀਆਂ ਅਤੇ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਆਰਥਿਕ ਆਤਮਨਿਰਭਰਤਾ ਨੂੰ ਬੜ੍ਹਾਵਾ ਦੇਣ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਪਹਿਲ ਤਹਿਤ ’ਪ੍ਰੋਜੈਕਟ ਪਹਿਚਾਣ’ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਪ੍ਰੋਜੈਕਟ ਉਸ਼ਾ ਸਾਂਗਵਾਨ ਦੇ ਵਿਸ਼ੇਸ਼ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ, ਜੋ ਸੋਨਾਲੀਕਾ ਗਰੁੱਪ ਦੇ ਸੰਸਥਾਪਕ ਡਾ. ਲਕਸ਼ਮਣ ਦਾਸ ਮਿੱਤਲ ਦੀ ਪੁੱਤਰੀ ਹੈ ਅਤੇ ਭਾਰਤੀਆ ਜੀਵਨ ਬੀਮਾ ਨਿਗਮ ਦੇ ਇਤਿਹਾਸ ਵਿਚ ਪਹਿਲੀ ਮਹਿਲਾ ਪ੍ਰਬੰਧ ਨਿਰਦੇਸ਼ਕ ਰਹਿਣ ਦਾ ਗੌਰਵ ਪ੍ਰਾਪਤ ਕਰ ਚੁੱਕੀ ਹੈ। ਉਸ਼ਾ ਸਾਂਗਵਾਨ ਦੇਸ਼ ਦੀ ਮੋਹਰੀ ਮਹਿਲਾ ਕਾਰੋਬਾਰੀ ਹੱਸਤੀਆਂ ਵਿਚ ਸ਼ਾਮਲ ਹੈ। ਉਨ੍ਹਾਂ ਦਾ ਨਾਮ ਵਿਸ਼ਵ ਪ੍ਰਸਿੱਧ ਫੋਬਰਸ ਦੀ ਏਸ਼ੀਆ ਦੀ 50 ਸਭ ਤੋਂ ਪ੍ਰਭਾਵਸ਼ਾਲੀ ਮਹਿਲਾਵਾਂ ਦੀ ਸੂਚੀ ਵਿਚ ਸ਼ਾਮਲ ਹੋ ਚੁੱਕਾ ਹੈ। ਇਸ ਤੋਂ ਇਲਾਵਾ ਇਹ ਨੀਤੀ ਆਯੋਗ ਦੇ ਮਹਿਲਾ ਸਸ਼ਕਤੀਕਰਨ ਪ੍ਰੋਗਰਾਮਾਂ ਵਿਚ ਵੀ ਮੋਹਰੀ ਰੂਪ ਵਿਚ ਜੁੜੀ ਹੋਈ ਹੈ। ਉਨ੍ਹਾਂ ਦੇ ਮਾਰਗਦਰਸ਼ਨ ਅਤੇ ਪ੍ਰੇਣਨਾ ਨਾਲ ਸ਼ੁਰੂ...
ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਬਾਰੇ ਦੱਸਿਆ

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਬਾਰੇ ਦੱਸਿਆ

hot news
ਕੋਟਕਪੂਰਾ 4 ਜੁਲਾਈ - ਸਪੀਕਰ ਸੰਧਵਾਂ ਨੇ ਅੱਜ ਪ੍ਰਿੰਸ ਵੈਜੀਟੋਰੀਅਨ ਨੇੜੇ ਔਰਬਿਟ ਸਿਨੇਮਾ ਵਿਖੇ ਹਲਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਬਾਰੇ ਦੱਸਿਆ।ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਪਣੀ ਆਖਰੀ ਗਰੰਟੀ ਪੂਰੀ ਕਰਦਿਆਂ ਮਾਵਾਂ—ਧੀਆਂ ਸਤਿਕਾਰ ਯੋਜਨਾ ਤਹਿਤ ਐੱਸ.ਸੀ. ਔਰਤਾਂ ਨੂੰ 1500 ਅਤੇ ਜਨਰਲ ਸਮੇਤ ਹੋਰਨਾਂ ਵਰਗਾਂ ਦੇ ਖਾਤਿਆਂ ਵਿੱਚ 1000 ਰੁਪਏ  ਪ੍ਰਤੀ  ਮਹੀਨਾ ਭੇਜ ਦਿੱਤੇ ਹਨ।ਉਹਨਾਂ ਕਿਹਾ ਕਿ  ਆਮ ਆਦਮੀ ਪਾਰਟੀ ਨੇ ਜੋ ਵਾਅਦਾ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਸੀ, ਉਸ ਨੂੰ ਪੂਰਾ ਕਰ ਦਿੱਤਾ ਹੈ ਅਤੇ ਪੰਜਾਬ  ਸਰਕਾਰ ਵੱਲੋਂ ਇਸ ਯੋਜਨਾ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਪੈਸੇ ਭੇਜੇ ਗਏ ਹਨ ਜਦਕਿ ਜਨਰਲ ਅਤੇ ਹੋਰ ਸਾਰੇ ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਰਾਸ਼ੀ ਟਰਾਂਸਫਰ ਕੀਤੀ ਗਈ ਹੈ।ਉਹਨਾਂ ਕਿਹਾ ਕਿ ਸਾਡੀਆਂ ਮਾਵਾਂ  ਭੈਣਾਂ ਮੌਜੂਦਾ ਪੰਜਾਬ ...
ਰਾਮ ਮੰਦਰ ਵਿੱਚ ਇੱਕ ਹੋਰ ਮਹਾਂਪਾਪ, ਸੋਨੇ ਦੀ ਰਾਮ ਚਰਿਤ ਮਾਨਸ ਵੀ ਗਾਇਬ- ਕੇਜਰੀਵਾਲ

ਰਾਮ ਮੰਦਰ ਵਿੱਚ ਇੱਕ ਹੋਰ ਮਹਾਂਪਾਪ, ਸੋਨੇ ਦੀ ਰਾਮ ਚਰਿਤ ਮਾਨਸ ਵੀ ਗਾਇਬ- ਕੇਜਰੀਵਾਲ

hot news
ਨਵੀਂ ਦਿੱਲੀ 4 ਜੁਲਾਈ - ਅਯੁੱਧਿਆ ਸਥਿਤ ਰਾਮ ਮੰਦਰ ਵਿੱਚ ਚੋਰੀ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। ਹੁਣ ਸਾਹਮਣੇ ਆ ਰਿਹਾ ਹੈ ਕਿ ਰਾਮ ਮੰਦਰ ਵਿੱਚੋਂ ਸੋਨੇ ਦੀ ਰਾਮ ਚਰਿਤ ਮਾਨਸ ਵੀ ਗਾਇਬ ਹੋ ਗਈ ਹੈ। ਇਸ 'ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਗ੍ਰਹਿ ਸਕੱਤਰ ਵੱਲੋਂ ਪੂਰੀ ਸ਼ਰਧਾ ਨਾਲ ਚੜ੍ਹਾਈ ਗਈ ਇੱਕ ਕਿਲੋਗ੍ਰਾਮ ਸੋਨੇ ਦੀ ਰਾਮ ਚਰਿਤ ਮਾਨਸ ਵੀ ਗਾਇਬ ਹੈ। ਚੰਦਾ ਚੋਰਾਂ ਨੇ ਇੱਕ ਹੋਰ ਮਹਾਂਪਾਪ ਕੀਤਾ ਹੈ। ਦੂਜੇ ਪਾਸੇ, "ਆਪ" ਦਿੱਲੀ ਦੇ ਪ੍ਰਦੇਸ਼ ਪ੍ਰਧਾਨ ਸੌਰਭ ਭਾਰਦਵਾਜ ਨੇ ਰਾਮ ਮੰਦਰ ਵਿੱਚ ਚੜ੍ਹਾਵਾ ਚੋਰੀ ਨੂੰ ਲੈ ਕੇ ਆਰਐਸਐਸ ਤੋਂ ਕਈ ਸਵਾਲ ਪੁੱਛੇ ਹਨ। ਉਨ੍ਹਾਂ ਆਰਐਸਐਸ ਨੂੰ ਪੁੱਛਿਆ ਕਿ ਉਹ ਦੇਸ਼ ਨੂੰ ਦੱਸਣ ਕਿ ਹਿੰਦੂਆਂ ਦੇ ਖ਼ਿਲਾਫ਼ ਕਿਸ ਨੇ ਕੰਮ ਕੀਤਾ ਜਾਂ ਉਨ੍ਹਾਂ ਨੂੰ ਕਿਸ ਨੇ ਬਦਨਾਮ ਕੀਤਾ? ਕੀ ਉਨ੍ਹਾਂ ਨੇ ਬਦਨਾਮ ਕੀਤਾ, ਜਿਨ੍ਹਾਂ ਨੇ ਮੰਦਰ ਦਾ ਚੰਦਾ ਚੁਰਾਇਆ? ਜਾਂ ਫਿਰ ਉਨ੍ਹਾਂ ਨੇ ਬਦਨਾਮ ਕੀਤਾ, ਜਿਨ੍ਹਾਂ ਨੇ ਇਨ੍ਹਾਂ ਚੋਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ? ਜਾਂ ਫਿਰ ਉਨ੍ਹਾਂ ਨੇ ਬਦਨਾ...
ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ- ਕੇਜਰੀਵਾਲ

ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ- ਕੇਜਰੀਵਾਲ

hot news
ਨਵੀਂ ਦਿੱਲੀ, 04 ਜੁਲਾਈ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਤੋਂ ਸਿੱਖਿਆ ਲੈ ਕੇ ਗੋਆ ਦੇ ਮੁੱਖ ਮੰਤਰੀ ਨੂੰ ਵੀ ਆਪਣੇ ਰਾਜ ਦੇ ਲੋਕਾਂ ਨੂੰ 10 ਲੱਖ ਰੁਪਏ ਦਾ ਹੈਲਥ ਇੰਸ਼ੋਰੈਂਸ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਿਨਾਂ ਕਿਸੇ ਸ਼ਰਤ ਦੇ ਹਰ ਪਰਿਵਾਰ ਨੂੰ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇ ਰਹੀ ਹੈ। ਉਸੇ ਤਰ੍ਹਾਂ ਗੋਆ ਦੇ ਹਰ ਪਰਿਵਾਰ ਨੂੰ ਵੀ ਇਹ ਲਾਭ ਦਿੱਤਾ ਜਾਵੇ ਅਤੇ ਸਾਰੀਆਂ ਬਿਮਾਰੀਆਂ ਨੂੰ ਕਵਰ ਕੀਤਾ ਜਾਵੇ। ਇਸ ਦੇ ਨਾਲ ਹੀ ਪੰਜਾਬ ਵਾਂਗ ਗੋਆ ਵਿੱਚ ਵੀ ਪੈਨਲਡ ਪ੍ਰਾਈਵੇਟ ਹਸਪਤਾਲਾਂ ਦਾ ਭੁਗਤਾਨ 15 ਦਿਨਾਂ ਦੇ ਅੰਦਰ ਕਰੋ, ਤਾਂ ਜੋ ਹਸਪਤਾਲ ਮਰੀਜ਼ਾਂ ਦੇ ਇਲਾਜ ਤੋਂ ਇਨਕਾਰ ਨਾ ਕਰਨ। ਉਨ੍ਹਾਂ ਕਿਹਾ ਕਿ ਮੰਤਰੀਆਂ ਅਤੇ ਅਮੀਰਾਂ ਵਾਂਗ ਗੋਆ ਦਾ ਸਭ ਤੋਂ ਗਰੀਬ ਵਿਅਕਤੀ ਵੀ ਚੰਗੇ ਤੋਂ ਚੰਗੇ ਹਸਪਤਾਲ ਵਿੱਚ ਇਲਾਜ ਕਰਵਾਉਣ ਦਾ ਹੱਕਦਾਰ ਹੈ ਅਤੇ ਇਹੀ ਆਦਰਸ਼ ਸਥਿਤੀ ਹੈ। ਅਰਵਿੰਦ ਕੇਜਰੀਵਾਲ ਨੇ ਗੋਆ ਦੇ ਖਸਤਾਹਾਲ ਸਿਹਤ ਮਾਡਲ ਨੂੰ ਸਾਹਮਣੇ ਰੱਖਦਿਆਂ ਕਿਹਾ ਕਿ ਗੋਆ ਦਾ ਪੂਰਾ ਹੈਲਥ ਸਿਸਟਮ ਢਹਿ-ਢੇਰੀ ਹੋ ਚੁ...
ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ

hot news
ਚੰਡੀਗੜ੍ਹ 4 ਜੁਲਾਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਤਰਜੀਹਾਂ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚੋਂ ਗੈਂਗਸਟਰਵਾਦ ਅਤੇ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਅੱਜ ਆਪਣੇ 164ਵੇਂ ਦਿਨ ਵਿੱਚ ਪ੍ਰਵੇਸ਼ ਕਰ ਚੁੱਕੀ ਹੈ ਅਤੇ ਇਸ ਦੇ ਬਹੁਤ ਹੀ ਸਾਰਥਕ ਅਤੇ ਸਕਾਰਾਤਮਕ ਨਤੀਜੇ ਸਮਾਜ ਦੇ ਸਾਹਮਣੇ ਆ ਰਹੇ ਹਨ। ਇਸ ਇਤਿਹਾਸਕ ਮੁਹਿੰਮ ਦੌਰਾਨ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਹੁਣ ਤੱਕ 43,127 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਧਾਲੀਵਾਲ ਨੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਜਿੱਥੇ ਇੱਕ ਪਾਸੇ ਭਗਵੰਤ ਮਾਨ ਸਰਕਾਰ ਨੇ ਜਨਤਾ ਨਾਲ ਕੀਤੀਆਂ ਆਪਣੀਆਂ ਸਾਰੀਆਂ ਪੰਜ ਗਾਰੰਟੀਆਂ ਨੂੰ ਸਫ਼ਲਤਾਪੂਰਵਕ ਪੂਰਾ ਕਰ ਦਿੱਤਾ ਹੈ, ਉੱਥੇ ਹੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ...
ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

hot news
ਚੰਡੀਗੜ੍ਹ, 4 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਸ਼ੁੱਧ ਦੁੱਧ, ਤੰਦਰੁਸਤ ਪੰਜਾਬ’ ਮੁਹਿੰਮ ਤਹਿਤ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਅਤੇ ਦੁੱਧ ਦੀ ਗੁਣਵੱਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਸਮਰਪਿਤ ਟੋਲ-ਫਰੀ ਹੈਲਪਲਾਈਨ 1800-180-2202 ਸਥਾਪਿਤ ਕੀਤੀ ਹੈ ਅਤੇ ਇੱਕ ਨੋਡਲ ਅਫਸਰ ਤਾਇਨਾਤ ਕੀਤਾ ਹੈ। ਇਸ ਮੁਹਿੰਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਨੇ 1 ਅਪ੍ਰੈਲ 2026 ਤੋਂ ਹੁਣ ਤੱਕ 160 ਕੈਂਪਾਂ ਵਿੱਚ 6000 ਦੁੱਧ ਦੇ ਨਮੂਨਿਆਂ ਦੀ ਜਾਂਚ ਕੀਤੀ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਘਰੋ-ਘਰੀਂ ਜਾ ਕੇ ਟੈਸਟਿੰਗ ਕਰਨ ਲਈ, 4 ਮੋਬਾਈਲ ਲੈਬਾਰਟਰੀ ਵੈਨਾਂ ਪਹਿਲਾਂ ਹੀ ਕਾਰਜਸ਼ੀਲ ਹਨ ਅਤੇ 5 ਹੋਰ ਅਜਿਹੀਆਂ ਵੈਨਾਂ ਵਿਭਾਗ ਵਿੱਚ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਜ਼ਿਲ੍ਹਾ ਡਿਪਟੀ ਡਾਇਰੈਕਟਰ ਦਫ਼ਤਰਾਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰੁਟੀਨ ਟੈਸਟਿੰ...