Shadow

hot news

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ‘ਮਿਸ਼ਨ ਕਲੀਨ ਮੁਹਿੰਮ’ ਜਾਰੀ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ‘ਮਿਸ਼ਨ ਕਲੀਨ ਮੁਹਿੰਮ’ ਜਾਰੀ

hot news
ਡੇਰਾ ਬਾਬਾ ਨਾਨਕ/ਗੁਰਦਾਸਪੁਰ, 31 ਅਗਸਤ (    ) ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਪਿੰਡ ਸ਼ਾਹਪੁਰ ਜਾਜਨ ਵਿਖੇ ਸਫ਼ਾਈ ਅਭਿਆਨ ਤਹਿਤ ਸਫ਼ਾਈ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨਾਲ ਸਫ਼ਾਈ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਅਪੀਲ ਕੀਤੀ ਕਿ ਆਪਣੇ ਘਰਾਂ ਦੇ ਨਾਲ-ਨਾਲ ਆਲੇ-ਦੁਆਲੇ ਦੇ ਇਲਾਕੇ ਨੂੰ ਵੀ ਸਾਫ਼-ਸੁਥਰਾ ਰੱਖੀਏ। ਇਸ ਮੌਕੇ ਤੇ ਪਿੰਡ ਦੇ ਸਰਪੰਚ ਸਾਹਿਬਾਨ ਅਤੇ ਹੋਰ ਸਾਥੀ ਮੌਜੂਦ ਸਨ । ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ 10 ਰੋਜ਼ਾ ਸੂਬਾ ਪੱਧਰੀ ‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ਤਹਿਤ ਅੱਜ ਤੀਜੇ ਦਿਨ ਵੀ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਵੱਲੋਂ ਜੰਗੀ ਪੱਧਰ 'ਤੇ ਸਫ਼ਾਈ ਮੁਹਿੰਮ ਚਲਾਈ ਗਈ ਹੈ। ਸਫ਼ਾਈ ਮੁਹਿੰਮ ਦੌਰਾਨ ਉਨ੍ਹਾਂ ਨੇ ਕਿਹਾ ਕਿ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਡੇਰਾ ਬਾਬਾ ਨਾਨਕ ਵਾਸੀਆਂ ਨੂੰ ਸਫਾਈ ਕ...
ABVP ਦੀ ਜਿੱਤ ‘ਤੇ AAP/ASAP ਦਾ ਵੱਡਾ ਸਵਾਲ: ਵਿਵਾਦਿਤ ਦਸਤਾਵੇਜ਼ਾਂ ਅਤੇ ਚੋਣ ਯੋਗਤਾ ‘ਤੇ ਹਾਈ ਕੋਰਟ ਜਾਵੇਗੀ ਟੀਮ, ਪੀਯੂ ਪ੍ਰਸ਼ਾਸਨ ਦੀ ਚੁੱਪ ‘ਤੇ ਵੀ ਉੱਠੇ ਸਵਾਲ

ABVP ਦੀ ਜਿੱਤ ‘ਤੇ AAP/ASAP ਦਾ ਵੱਡਾ ਸਵਾਲ: ਵਿਵਾਦਿਤ ਦਸਤਾਵੇਜ਼ਾਂ ਅਤੇ ਚੋਣ ਯੋਗਤਾ ‘ਤੇ ਹਾਈ ਕੋਰਟ ਜਾਵੇਗੀ ਟੀਮ, ਪੀਯੂ ਪ੍ਰਸ਼ਾਸਨ ਦੀ ਚੁੱਪ ‘ਤੇ ਵੀ ਉੱਠੇ ਸਵਾਲ

hot news
ਚੰਡੀਗੜ੍ਹ, 31 ਅਗਸਤ   ਪੰਜਾਬ ਯੂਨੀਵਰਸਿਟੀ ਵਿੱਚ ਹੋਈਆਂ ਵਿਦਿਆਰਥੀ ਕੌਂਸਲ ਚੋਣਾਂ ਤੋਂ ਬਾਅਦ ਜਿੱਥੇ ABVP ਉਮੀਦਵਾਰ ਅੰਕਿਤ ਬਿਧਾਨ ਦੀ ਜਿੱਤ ਦੀ ਖ਼ਬਰ ਸਾਹਮਣੇ ਆ ਰਹੀ ਹੈ, ਉੱਥੇ ਹੀ ਆਮ ਆਦਮੀ ਪਾਰਟੀ ਨਾਲ ਜੁੜੀ ਵਿਦਿਆਰਥੀ ਟੀਮ ASAP ਨੇ ਇਸ ਪੂਰੀ ਚੋਣ ਅਤੇ ਖ਼ਾਸ ਤੌਰ 'ਤੇ ABVP ਉਮੀਦਵਾਰ ਦੀ ਚੋਣ ਯੋਗਤਾ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਣ ਦਾ ਐਲਾਨ ਕੀਤਾ ਹੈ।   ASAP ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਹੀ ਉਸ ਨੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਉਮੀਦਵਾਰ ਦੀ ਯੋਗਤਾ, ਉਸ ਦੇ ਵਿੱਦਿਅਕ ਰਿਕਾਰਡ, ਕਥਿਤ Unfair Means (UMC) ਮਾਮਲੇ, ਚੋਣ ਲੜਨ ਦੀ ਯੋਗਤਾ ਅਤੇ ਦਸਤਾਵੇਜ਼ਾਂ ਨਾਲ ਜੁੜੇ ਗੰਭੀਰ ਸਵਾਲਾਂ ਤੋਂ ਲਿਖਤੀ/ਰਸਮੀ ਤੌਰ 'ਤੇ ਜਾਣੂ ਕਰਵਾਇਆ ਸੀ। ਪ੍ਰਸ਼ਾਸਨ ਵੱਲੋਂ ਮਾਮਲੇ 'ਤੇ ਨੋਟਿਸ ਲੈਣ ਦਾ ਭਰੋਸਾ ਵੀ ਦਿੱਤਾ ਗਿਆ ਸੀ, ਪਰ ਚੋਣਾਂ ਨੇਪਰੇ ਚੜ੍ਹਨ ਤੱਕ ਕੋਈ ਅਸਰਦਾਰ ਕਾਰਵਾਈ ਨਹੀਂ ਕੀਤੀ ਗਈ।   ASAP ਦੇ ਅਨੁਸਾਰ, ਹੁਣ ਇਸ ਪੂਰੇ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਹਮਣੇ ਰੱਖਿਆ ਜਾਵੇਗਾ ਅਤੇ ਇਹ ਸਵਾਲ ਉਠਾਇਆ ਜਾਵੇਗ...
ਸੈਂਟਰਲ ਗ੍ਰਾਊਂਡ ਵਾਟਰ ਬੋਰਡ ਦਾ ਡਾਟਾ ਇਸ ਗੱਲ ਦਾ ਸਬੂਤ ਹੈ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਦਹਾਕਿਆਂ ਪੁਰਾਣੇ ਭੂ-ਜਲ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈ: ਬਲਤੇਜ ਪੰਨੂ

ਸੈਂਟਰਲ ਗ੍ਰਾਊਂਡ ਵਾਟਰ ਬੋਰਡ ਦਾ ਡਾਟਾ ਇਸ ਗੱਲ ਦਾ ਸਬੂਤ ਹੈ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਦਹਾਕਿਆਂ ਪੁਰਾਣੇ ਭੂ-ਜਲ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈ: ਬਲਤੇਜ ਪੰਨੂ

hot news
ਚੰਡੀਗੜ੍ਹ 31 ਅਗਸਤ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਤਾਜ਼ਾ ਮੁਲਾਂਕਣ ਨੇ ਪੰਜਾਬ ਨੂੰ ਆਸ ਦੀ ਇੱਕ ਵੱਡੀ ਕਿਰਨ ਦਿੱਤੀ ਹੈ, ਕਿਉਂਕਿ ਸਰਕਾਰੀ ਅੰਕੜੇ ਦਰਸਾਉਂਦੇ ਹਨ ਕਿ ਸੂਬੇ ਨੇ ਉਸ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈ, ਜਿਸ ਨੂੰ ਪਿਛਲੀਆਂ ਸਰਕਾਰਾਂ ਨੇ ਦਹਾਕਿਆਂ ਤੱਕ ਗੰਭੀਰ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸੁਧਾਰ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਵਰਤੋਂ ਵਧਾਉਣ, ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਧਰਤੀ ਹੇਠਲੇ ਪਾਣੀ 'ਤੇ ਪੰਜਾਬ ਦੀ ਨਿਰਭਰਤਾ ਘਟਾਉਣ ਲਈ ਕੀਤੇ ਗਏ ਨਿਰੰਤਰ ਯਤਨਾਂ ਦਾ ਨਤੀਜਾ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਦਹਾਕਿਆਂ ਤੋਂ ਅਸੀਂ ਪੰਜਾਬ ਦੇ ਪਾਣੀ ਬਚਾਉਣ ਦੀ ਲੋੜ ਬਾਰੇ ਸੁਣਦੇ ਆ ਰਹੇ ਹਾਂ। ਅਸੀਂ ਨੇਤਾਵਾਂ ਨੂੰ ਪੰਜਾਬ ਦੇ ਪਾਣੀਆਂ ਦੇ ਰਾਖੇ ਅਖਵਾਉਂਦੇ, ਪ੍ਰਤੀਕਾਤਮਕ ਔਜ਼ਾਰ ਚੁੱਕਦੇ ਅਤੇ ਭਾਵੁਕ ਭਾਸ਼ਣ ਦਿੰਦੇ ਵੇਖਿਆ। ਪਰ ਸਵਾਲ ਸਧਾਰਨ ਹੈ: ਉਨ੍ਹਾਂ ਨੇ ਅਸਲ ਵਿੱਚ ਕੀਤਾ ਕੀ? ਇਸ...
ਪੰਜਾਬ ਵਿੱਚ ਦਹਾਕਿਆਂ ਪਿੱਛੋਂ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਪਹਿਲੀ ਵਾਰ ਵਾਧਾ ਦਰਜ ਕੀਤਾ ਗਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਦਹਾਕਿਆਂ ਪਿੱਛੋਂ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਪਹਿਲੀ ਵਾਰ ਵਾਧਾ ਦਰਜ ਕੀਤਾ ਗਿਆ: ਬਰਿੰਦਰ ਕੁਮਾਰ ਗੋਇਲ

hot news
*ਚੰਡੀਗੜ੍ਹ; 31 ਅਗਸਤ:* ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਵੱਡਾ ਸੁਧਾਰ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਭੂਮੀਗਤ ਜਲ ਬੋਰਡ ਵੱਲੋਂ ਜਾਰੀ 2026 ਦੇ ਤਾਜ਼ਾ ਮੁਲਾਂਕਣ ਮੁਤਾਬਕ ਦਹਾਕਿਆਂ ਮਗਰੋਂ ਪਹਿਲੀ ਵਾਰ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੀ ਵਰਤੋਂ ਦੀ ਦਰ ਸਾਲ 2022 ਦੇ 164 ਫ਼ੀਸਦੀ ਤੋਂ ਘਟ ਕੇ ਸਾਲ 2026 ਵਿੱਚ 152.22 ਫ਼ੀਸਦੀ ਰਹਿ ਗਈ ਹੈ ਜਦੋਂ ਕਿ ਮੁਲਾਂਕਣ ਕੀਤੇ ਅਤਿ ਸ਼ੋਸ਼ਿਤ ਬਲਾਕਾਂ ਦੀ ਗਿਣਤੀ 117 ਤੋਂ ਘਟ ਕੇ 110 ਹੋ ਗਈ ਹੈ ਅਤੇ ਸੁਰੱਖਿਅਤ ਬਲਾਕਾਂ ਦੀ ਗਿਣਤੀ 17 ਤੋਂ ਵਧ ਕੇ 20 ਹੋ ਗਈ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਕੇਂਦਰੀ ਭੂਮੀਗਤ ਜਲ ਬੋਰਡ ਵੱਲੋਂ ਜਾਰੀ ਤਾਜ਼ਾ ਮੁਲਾਂਕਣ ਵਿੱਚ ਦਰਜ ਕੀਤਾ ਗਿਆ ਸੁਧਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਨੂੰ ਖੇਤਾਂ ਤੱ...
ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

hot news
ਚੰਡੀਗੜ੍ਹ, 31 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 223ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 639 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 223ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 422 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 66,837 ਹੋ ਗਈਆਂ। ਇਸ ਤੋਂ ਇਲਾਵਾ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 1 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ...
ਅੱਠ ਮਹੀਨਿਆਂ ਵਿੱਚ 85,000 ਤੋਂ ਵੱਧ ਬੱਚੇ ਛੱਤਬੀੜ ਚਿੜੀਆਘਰ ਦੇਖਣ ਆਏ; ਜੰਗਲੀ ਜੀਵਾਂ ਬਾਰੇ ਜਾਗਰੂਕਤਾ ਲਈ ਪੰਜਾਬ ਸਰਕਾਰ ਦੇ ਯਤਨਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਅੱਠ ਮਹੀਨਿਆਂ ਵਿੱਚ 85,000 ਤੋਂ ਵੱਧ ਬੱਚੇ ਛੱਤਬੀੜ ਚਿੜੀਆਘਰ ਦੇਖਣ ਆਏ; ਜੰਗਲੀ ਜੀਵਾਂ ਬਾਰੇ ਜਾਗਰੂਕਤਾ ਲਈ ਪੰਜਾਬ ਸਰਕਾਰ ਦੇ ਯਤਨਾਂ ਨੂੰ ਮਿਲਿਆ ਭਰਵਾਂ ਹੁੰਗਾਰਾ

hot news
ਚੰਡੀਗੜ੍ਹ, 31 ਅਗਸਤ: ਮਹਿੰਦਰਾ ਚੌਧਰੀ ਜੂਆਲੋਜੀਕਲ ਪਾਰਕ, ਜਿਸਨੂੰ ਆਮ ਤੌਰ 'ਤੇ ਛੱਤਬੀੜ ਚਿੜੀਆਘਰ ਵਜੋਂ ਜਾਣਿਆ ਜਾਂਦਾ ਹੈ, ਵਿਖੇ ਜੰਗਲੀ ਜੀਵਾਂ ਦੀਆਂ ਵੱਖ-ਵੱਖ ਪ੍ਰਜਾਤੀਆਂ ਬਾਰੇ ਹੋਰ ਜਾਣਨ ਅਤੇ ਜਾਗਰੂਕ ਹੋਣ ਦਾ ਰੁਝਾਨ ਬੱਚਿਆਂ ਵਿੱਚ ਤੇਜ਼ੀ ਨਾਲ ਵਧ ਰਿਹਾ ਹੈ। ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਜੰਗਲੀ ਜੀਵਾਂ ਬਾਰੇ ਬੱਚਿਆਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਸਦਕਾ ਸੰਭਵ ਹੋਇਆ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ, ਜੰਗਲੀ ਜੀਵਾਂ, ਉਨ੍ਹਾਂ ਦੀਆਂ ਵੱਖ-ਵੱਖ ਪ੍ਰਜਾਤੀਆਂ ਅਤੇ ਕੁਦਰਤ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਨ ਲਈ ਛੱਤਬੀੜ ਚਿੜੀਆਘਰ ਵਿਖੇ ਬੱਚਿਆਂ ਦੀ ਭਾਰੀ ਆਮਦ ਦੇਖਣ ਨੂੰ ਮਿਲੀ ਹੈ। ਜਨਵਰੀ 2026 ਤੋਂ 20 ਅਗਸਤ 2026 ਤੱਕ, ਜੰਗਲੀ ਜੀਵਾਂ ਦੀਆਂ ਕਈ ਪ੍ਰਜਾਤੀਆਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਕੁੱਲ 85,225 ਬੱਚੇ ਚਿੜੀਆਘਰ ਆਏ, ਜਿਸ ਵਿੱਚ ਖ਼ਾਸ ਤੌਰ 'ਤੇ ਜੂਨ ਦੇ ਮਹੀਨੇ ਦੌਰਾਨ, ਚਿੜੀਆਘਰ ਦੇਖਣ ਆਉਣ ਵਾਲੇ ਬੱਚਿਆਂ ਦੀ ਗਿਣਤੀ 19,...
ਕਿਸ਼ੋਰ ਅਵਸਥਾ ਵਿੱਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼ੁਰੂਆਤੀ ਸੰਕੇਤ? ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਨਸ਼ੇ ਦੀ ਆਦਤ ਪੈਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸੰਕੇਤ ਪਛਾਣਨ ਦੀ ਅਪੀਲ

ਕਿਸ਼ੋਰ ਅਵਸਥਾ ਵਿੱਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼ੁਰੂਆਤੀ ਸੰਕੇਤ? ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਨਸ਼ੇ ਦੀ ਆਦਤ ਪੈਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸੰਕੇਤ ਪਛਾਣਨ ਦੀ ਅਪੀਲ

hot news
ਚੰਡੀਗੜ੍ਹ; 31 ਅਗਸਤ 2026: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾਉਣ ਦੇ ਨਾਲ-ਨਾਲ ਨੌਜਵਾਨਾਂ ਦੇ ਨਸ਼ਿਆਂ ਦੀ ਲਪੇਟ ਵਿੱਚ ਆਉਣ ਦੀ ਸੰਭਾਵਨਾ ਨੂੰ ਸ਼ੁਰੂਆਤੀ ਪੜਾਅ ’ਤੇ ਪਛਾਣਨ ’ਤੇ ਵੀ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਦਾ ਯਤਨ ਹੈ ਕਿ ਨੌਜਵਾਨਾਂ ਨੂੰ ਉਸੇ ਸਮੇਂ ਮਦਦ ਮਿਲ ਸਕੇ, ਜਦੋਂ ਕਦੇ-ਕਦਾਈਂ ਜਾਂ ਪ੍ਰਯੋਗ ਵਜੋਂ ਕੀਤੀ ਜਾਣ ਵਾਲੀ ਨਸ਼ੀਲੇ ਪਦਾਰਥਾਂ ਦੀ ਵਰਤੋਂ ਅੱਗੇ ਚੱਲ ਕੇ ਨਸ਼ੇ ’ਤੇ ਨਿਰਭਰਤਾ ਜਾਂ ਲਤ ਵਿੱਚ ਨਾ ਬਦਲੇ। ਅਜਿਹੇ ਵਿੱਚ ਮਾਪਿਆਂ ਸਾਹਮਣੇ ਇੱਕ ਸਿੱਧਾ ਸਵਾਲ ਹੈ: ਕੀ ਪਰਿਵਾਰਕ ਮੈਂਬਰ ਅਜਿਹੇ ਸੰਕੇਤ ਪਛਾਣ ਸਕਦੇ ਹਨ, ਜਿਨ੍ਹਾਂ ਦੇ ਆਧਾਰ ’ਤੇ ਸਮੇਂ ਸਿਰ ਦਖ਼ਲ ਦੇ ਕੇ ਬੱਚੇ ਨੂੰ ਨਸ਼ੇ ਦੀ ਲਤ ਵਿੱਚ ਪੈਣ ਤੋਂ ਰੋਕਿਆ ਜਾ ਸਕੇ? ਮਾਹਿਰਾਂ ਦਾ ਕਹਿਣਾ ਹੈ ਕਿ ਅਜਿਹੇ ਸੰਕੇਤ ਮੌਜੂਦ ਹੁੰਦੇ ਹਨ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਦੇਖਭਾਲ, ਸੰਵੇਦਨਸ਼ੀਲਤਾ ਅਤੇ ਗੱਲਬਾਤ ਰਾਹੀਂ ਹਰ ਬੱਚੇ ਨੂੰ ਨਸ਼ੇ ਦੀ ਲਤ ਤੋਂ ਬਚਾਇਆ ਜਾ ਸਕਦਾ ਹੈ। ਪਰਿਵਾਰ, ਦੇਖਭ...
ਧਰਮ ਦੇ ਮਾਰਗ ’ਤੇ ਚੱਲ ਕੇ ਹੀ ਸਮਾਜ ਅਤੇ ਦੇਸ਼ ਦੀ ਤਰੱਕੀ ਨੂੰ ਨਵੀਆਂ ਉਚਾਈਆਂ ਤੱਕ ਲਿਜਾਇਆ ਜਾ ਸਕਦਾ ਹੈ: ਕੁਲਤਾਰ ਸਿੰਘ ਸੰਧਵਾਂ

ਧਰਮ ਦੇ ਮਾਰਗ ’ਤੇ ਚੱਲ ਕੇ ਹੀ ਸਮਾਜ ਅਤੇ ਦੇਸ਼ ਦੀ ਤਰੱਕੀ ਨੂੰ ਨਵੀਆਂ ਉਚਾਈਆਂ ਤੱਕ ਲਿਜਾਇਆ ਜਾ ਸਕਦਾ ਹੈ: ਕੁਲਤਾਰ ਸਿੰਘ ਸੰਧਵਾਂ

hot news
ਚੰਡੀਗੜ੍ਹ, 30 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੇ ਆਚਰਣ ਵਿੱਚ ਧਰਮ ਨੂੰ ਪ੍ਰਮੁੱਖਤਾ ਦੇਣਾ ਹੀ ਜੀਵਨ ਦੀ ਸਭ ਤੋਂ ਵੱਡੀ ਅਤੇ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਧਰਮ ਹੀ ਰਾਜਨੀਤੀ ਨੂੰ ਸਹੀ ਦਿਸ਼ਾ ਦਿਖਾਉਂਦਾ ਹੈ ਅਤੇ ਸਮਾਜ ਨੂੰ ਇੱਕਜੁੱਟ ਰੱਖਣ ਲਈ ਧਰਮ ਦੇ ਮੂਲ ਸਿਧਾਂਤਾਂ ਨੂੰ ਆਪਣੇ ਜੀਵਨ ਅਤੇ ਆਚਰਣ ਵਿੱਚ ਅਪਣਾਉਣਾ ਬਹੁਤ ਜ਼ਰੂਰੀ ਹੈ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਐਤਵਾਰ ਸ਼ਾਮ ਸਵਾਮੀ ਸੰਪੂਰਨਾ ਨੰਦ ਬ੍ਰਹਮਚਾਰੀ ਜੀ ਦੀ ਸਰਪ੍ਰਸਤੀ ਹੇਠ ਸ਼੍ਰੀ ਅੰਮ੍ਰਿਤੇਸ਼ਵਰ ਮਹਾਂਦੇਵ ਮੰਦਿਰ, ਸੈਕਟਰ-89, ਮੋਹਾਲੀ ਵਿਖੇ ਸਾਉਣ ਮਹੀਨੇ ਦੇ ਰੁਦਰਾਭਿਸ਼ੇਕ ਅਤੇ ਦਿਵਿਆ ਪੂਜਨ ਦੀ ਸੰਪੂਰਤੀ ਮੌਕੇ ਕਰਵਾਈ ਗਈ ‘ਸਾਡੀ ਸਮਾਜਿਕ ਜ਼ਿੰਮੇਵਾਰੀ’ ਵਿਸ਼ੇ ’ਤੇ ਸੰਗੋਸ਼ਠੀ ਨੂੰ ਸੰਬੋਧਨ ਕਰ ਰਹੇ ਸਨ। ਸ. ਸੰਧਵਾਂ ਨੇ ਕਿਹਾ ਕਿ ਜਦੋਂ ਸਾਡਾ ਆਚਰਣ ਧਰਮ ਦੀ ਅਗਵਾਈ ਨੂੰ ਸਵੀਕਾਰ ਕਰਦਿਆਂ ਸੱਚਾ, ਸੁੱਚਾ ਅਤੇ ਨੈਤਿਕ ਕਦਰਾਂ-ਕੀਮਤਾਂ ’ਤੇ ਆਧਾਰਿਤ ਹੋਵੇਗਾ ਤਾਂ ਅਸੀਂ ਨਾ ਸਿਰਫ਼ ਆਪਣੇ ਦੇਸ਼ ਨੂੰ ਵਿਸ਼ਵ ਪੱਧਰ ’ਤੇ ਨੰਬਰ ਇੱਕ ਬਣਾਉਣ ਵਿੱਚ ਯੋਗਦਾਨ ਪਾ ਸ...
ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

hot news
ਚੰਡੀਗੜ੍ਹ, 30 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 222ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 517 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 222ਵੇਂ ਦਿਨ, ਪੁਲਿਸ ਟੀਮਾਂ ਨੇ 354 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 66,400 ਹੋ ਗਈਆਂ। ਇਸ ਤੋਂ ਇਲਾਵਾ 205 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ ...
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਦੇ 137ਵੇਂ ਸੰਸਕਰਨ ਦਾ ਦੇਖਿਆ ਸਿੱਧਾ ਪ੍ਰਸਾਰਣ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਦੇ 137ਵੇਂ ਸੰਸਕਰਨ ਦਾ ਦੇਖਿਆ ਸਿੱਧਾ ਪ੍ਰਸਾਰਣ

hot news
ਚੰਡੀਗੜ੍ਹ, 30 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਪੰਚਕੂਲਾ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਹਰਮਨਪਿਆਰੇ ਪ੍ਰੋਗਰਾਮ ‘ਮਨ ਕੀ ਬਾਤ’ ਦੇ 137ਵੇਂ ਸੰਸਕਰਨ ਦਾ ਆਨਲਾਈਨ ਰਾਹੀਂ ਸਿੱਧਾ ਪ੍ਰਸਾਰਣ ਦੇਖਿਆ। ਇਸ ਮੌਕੇ ਸੈਕਟਰ-1 ਸਥਿਤ ਰੈਡ ਬਿਸ਼ਪ ਦੇ ਕਨਵੈਨਸ਼ਨ ਹਾਲ ਵਿੱਚ ਪ੍ਰੋਗਰਾਮ ਦੇ ਪ੍ਰਸਾਰਣ ਦਾ ਖਾਸ ਪ੍ਰਬੰਧ ਕੀਤਾ ਗਿਆ ਸੀ, ਜਿੱਥੇ ਮੁੱਖ ਮੰਤਰੀ ਨੇ ਮੌਜੂਦ ਜਨ ਪ੍ਰਤੀਨਿਧੀਆਂ, ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਦੇਖਿਆ। ‘ਮਨ ਕੀ ਬਾਤ’ ਪ੍ਰੋਗਰਾਮ ਰਾਹੀਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇਸ਼ ਭਰ ਦੇ ਨਾਗਰਿਕਾਂ ਨਾਲ ਸੰਵਾਦ ਸਥਾਪਤ ਕਰਦੇ ਹਨ ਅਤੇ ਪ੍ਰੇਰਣਾਦਾਇਕ ਕਹਾਣੀਆਂ, ਨਵੀਨਤਾਕਾਰੀ ਵਿਚਾਰਾਂ ਅਤੇ ਸਕਾਰਾਤਮਕ ਬਦਲਾਅ ਲਿਆਉਣ ਵਾਲੀਆਂ ਜਨ-ਅਗਵਾਈ ਵਾਲੀਆਂ ਪਹਿਲਕਦਮੀਆਂ ਨੂੰ ਸਾਂਝਾ ਕਰਦੇ ਹਨ। ਇਹ ਪ੍ਰੋਗਰਾਮ ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕੰਮ ਕਰ ਰਹੇ ਲੋਕਾਂ ਅਤੇ ਸੰਸਥਾਵਾਂ ਦੇ ਯਤਨਾਂ ਨੂੰ ਸਾਹਮਣੇ ਲਿਆਉਣ ਦੇ ਨਾਲ-ਨਾਲ ਨਾਗਰਿਕਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਸਾਝੀਦਾਰੀ ਲਈ ਪ...