Shadow

hot news

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ; 03.75 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਵੰਡੀਆਂ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ; 03.75 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਵੰਡੀਆਂ

hot news
ਦਿੜ੍ਹਬਾ/ਸੁਨਾਮ, 30 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 03 ਕਰੋੜ 75 ਲੱਖ ਰੁਪਏ ਦੀਆਂ ਗ੍ਰਾਂਟਾਂ ਵੰਡੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦੌਰੇ ਦੌਰਾਨ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਛਾਜਲੀ, ਉਗਰਾਹਾਂ, ਮੈਦੇਵਾਸ, ਜਖੇਪਲ, ਹੰਬਲਵਾਸ, ਧਾਲੀਵਾਲਵਾਸ, ਫਲੇੜਾ ਅਤੇ ਖਨਾਲ ਖੁਰਦ ਵਿਖੇ ਪਹੁੰਚ ਕੇ ਪੰਚਾਇਤਾਂ, ਪਤਵੰਤਿਆਂ ਅਤੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਉਨ੍ਹਾਂ ਲੋਕਾਂ ਤੋਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਫੀਡਬੈਕ ਲੈਣ ਦੇ ਨਾਲ-ਨਾਲ ਸਥਾਨਕ ਪੱਧਰ ਦੀਆਂ ਲੋੜਾਂ ਅਤੇ ਹੋਰ ਵਿਕਾਸ ਕਾਰਜਾਂ ਸਬੰਧੀ ਮੰਗਾਂ ...
ਮਿਸ਼ਨ ਕਲੀਨ ਪੰਜਾਬ: ਵਿਧਾਇਕ ਉੱਗੋਕੇ ਨੇ ਹਲਕਾ ਭਦੌੜ ਵਿਚ ਕੀਤੀ ਸ਼ੁਰੂਆਤ

ਮਿਸ਼ਨ ਕਲੀਨ ਪੰਜਾਬ: ਵਿਧਾਇਕ ਉੱਗੋਕੇ ਨੇ ਹਲਕਾ ਭਦੌੜ ਵਿਚ ਕੀਤੀ ਸ਼ੁਰੂਆਤ

hot news
ਤਪਾ/ਬਰਨਾਲਾ, 30 ਅਗਸਤ      ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ "ਮਿਸ਼ਨ ਕਲੀਨ ਪੰਜਾਬ" ਤਹਿਤ ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਨਗਰ ਕੌਂਸਲ ਦਫਤਰ ਤਪਾ ਤੋਂ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਹਨਾਂ ਨਾਲ ਐੱਸ ਡੀ ਐਮ ਤਪਾ ਆਯੂਸ਼ ਗੋਇਲ ਵੀ ਮੌਜੂਦ ਸਨ। ਇਸ ਮੌਕੇ ਉਹਨਾਂ ਦੱਸਿਆ ਕਿ ਇਹ ਵਿਸ਼ੇਸ਼ ਸਫ਼ਾਈ ਮੁਹਿੰਮ ਲਗਾਤਾਰ 10 ਦਿਨ ਚਲਾਈ ਜਾਵੇਗੀ, ਜਿਸ ਦੌਰਾਨ ਵਿਆਪਕ ਪੱਧਰ ਉੱਤੇ ਸ਼ਹਿਰਾਂ ਵਿਚ ਸਫ਼ਾਈ ਕੀਤੀ ਜਾਵੇਗੀ। ਓਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਕੂੜੇ ਦੇ ਸੈਕੰਡਰੀ ਪੁਆਇੰਟ ਸਾਫ ਕੀਤੇ ਜਾਣਗੇ ਅਤੇ ਸ਼ਹਿਰਾਂ ਅਤੇ ਪਿੰਡਾਂ ਦੀ ਦਿੱਖ ਸਵਾਰੀ ਜਾਵੇਗੀ। ਓਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਐਮ ਸੇਵਾ ਐਪ ਵੀ ਚੱਲ ਹੀ ਹੈ, ਜਿਸ ਉੱਤੇ ਰਜਿਸਟ੍ਰੇਸ਼ਨ ਕਰਕੇ ਹਲਕਾ ਵਾਸੀ ਫੋਟੋ ਅਪਲੋਡ ਕਰ ਸਕਦੇ ਹਨ ਅਤੇ ਉਸ ਥਾਂ ਦੀ ਸਫਾਈ ਕਰਵਾਈ ਜਾਵੇਗੀ। ਓਹਨਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਆਸ ਪਾਸ ਦੀ ਸਫਾਈ ਕਰਕੇ ਇਲਾਕੇ ਦੀ ਦਿੱਖ ਨੂੰ ਸੋਹਣਾ ਬਣਾਉਣ ਅਤੇ ਕੂੜਾ ਪ੍ਰਬੰਧਨ ਵਿਚ ...
ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ  ਬੱਸ ਨੂੰ ਹਰੀ ਝੰਡੀ ਦਿਖਾਈ

ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ ਬੱਸ ਨੂੰ ਹਰੀ ਝੰਡੀ ਦਿਖਾਈ

hot news
ਕੋਟਕਪੂਰਾ  30 ਅਗਸਤ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ। ਉਸੇ ਸਕੀਮ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਾਰਟੀ ਦਫਤਰ ਨੇੜੇ ਬੀਡੀਪੀਓ ਦਫਤਰ ਕੋਟਕਪੂਰਾ ਵਿਖੇ  ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ  ਬੱਸ  ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ  ਦੀ ਯਾਤਰਾ ਲਈ ਸ਼ਰਧਾਲੂਆਂ ਦੀ ਕਾਫੀ ਸਮੇਂ ਤੋਂ ਮੰਗ ਸੀ ਕਿ ਦਰਸ਼ਨ ਕਰਵਾਏ ਜਾਣ, ਜੋ ਕਿ ਸ਼ਰਧਾਲੂਆਂ ਦੀ ਇਹ ਕਾਮਨਾ ਪੂਰੀ ਹੋ ਗਈ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਨੂੰ ਸ਼ੁਰੂ ਕਰਕੇ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਲਿਜਾਇਆ ਜਾਂਦਾ ਹੈ। ਇਸ ਯੋਜਨਾ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ ਅਤੇ ਪੰਜਾਬ ਸਰਕਾਰ ਦੇ ਇਸ ਕਦਮ ਦੀ ਲੋਕਾਂ ਵੱਲੋਂ ਕਾਫੀ ਸਰਾਹਨਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਲੋੜੀਂ...
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗ੍ਰਹਿ 2 ਆਰ.ਵੀ.ਆਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗ੍ਰਹਿ 2 ਆਰ.ਵੀ.ਆਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

hot news
ਨੰਗਲ 30 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨੰਗਲ ਸਥਿਤ ਆਪਣੇ ਗ੍ਰਹਿ 2 ਆਰ.ਵੀ.ਆਰ ਵਿਖੇ ਇਲਾਕੇ ਦੀ ਸੰਗਤ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਕੈਬਨਿਟ ਮੰਤਰੀ ਨਾਲ ਮੁਲਾਕਾਤ ਕਰਕੇ ਆਪਣੀਆਂ ਨਿੱਜੀ ਅਤੇ ਸਾਂਝੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਸ੍ਰ.ਬੈਂਸ ਨੇ ਹਰ ਵਿਅਕਤੀ ਦੀ ਗੱਲ ਨੂੰ ਧਿਆਨ ਨਾਲ ਸੁਣਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਰੱਖਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ।       ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਪਿਛਲੇ ਕਾਫੀ ਸਮੇਂ ਤੋਂ ਆਪਣੇ ਨੰਗਲ ਸਥਿਤ ਗ੍ਰਹਿ ਵਿਖੇ ਲੋਕਾਂ ਨਾਲ ਨਿਯਮਤ ਤੌਰ ’ਤੇ ਮੁਲਾਕਾਤ ਕਰਦੇ ਆ ਰਹੇ ਹਨ। ਇਨ੍ਹਾਂ ਮੁਲਾਕਾਤਾਂ ਦੌਰਾਨ ਉਹ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਨੂੰ ਸੁਣਦੇ ਹਨ ਅਤੇ ਜਿੱਥੇ ਲੋੜ ਹੁੰਦੀ ਹੈ, ਉੱਥੇ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸਮੱਸਿਆ ਦੇ ਹੱਲ ਲਈ...
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਬੂਰੇ ਰਾਜਪੂਤਾਂ ‘ਚ ਕੀਤੀ ‘ਲੋਕ ਮਿਲਣੀ’

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਬੂਰੇ ਰਾਜਪੂਤਾਂ ‘ਚ ਕੀਤੀ ‘ਲੋਕ ਮਿਲਣੀ’

hot news
ਹੁਸ਼ਿਆਰਪੁਰ, 30 ਅਗਸਤ: ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਅੱਜ ਪਿੰਡ ਬੂਰੇ ਰਾਜਪੂਤਾਂ ਵਿਖੇ ਕਰਵਾਈ ਗਈ ‘ਲੋਕ ਮਿਲਣੀ’ ਦੌਰਾਨ ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 4 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ। ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਨਾਲ-ਨਾਲ ਪਿੰਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿੱਚ ਇਕਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸੀਵਰੇਜ, ਸਟਰੀਟ ਲਾਈਟਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਲੋਕਾਂ ਨੂੰ ਮੁਹੱਈਆ ਕਰਵਾਉਣੀਆ ਸ਼ਾਮਲ ...
ਫ਼ਰੀਦਕੋਟ ਜ਼ਿਲ੍ਹੇ ਵਿੱਚ ਸਵੱਛਤਾ ਅਭਿਆਨ ਤਹਿਤ 29 ਅਗਸਤ ਤੋਂ 10 ਦਿਨਾਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਫ਼ਰੀਦਕੋਟ ਜ਼ਿਲ੍ਹੇ ਵਿੱਚ ਸਵੱਛਤਾ ਅਭਿਆਨ ਤਹਿਤ 29 ਅਗਸਤ ਤੋਂ 10 ਦਿਨਾਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ

hot news
ਫ਼ਰੀਦਕੋਟ 28 ਅਗਸਤ:  ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਣ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਵੱਛਤਾ ਅਭਿਆਨ ਤਹਿਤ ਜ਼ਿਲ੍ਹੇ ਵਿੱਚ 29 ਅਗਸਤ ਤੋਂ 8 ਸਤੰਬਰ ਤੱਕ 10 ਦਿਨਾਂ ਦੀ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਵੇਗੀ। ਇਸ ਸਬੰਧੀ ਵਿਧਾਇਕ ਜੈਤੋ ਸ. ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਵਿਧਾਇਕ ਸ. ਅਮੋਲਕ ਸਿੰਘ ਨੇ ਦੱਸਿਆ ਕਿ ਫ਼ਰੀਦਕੋਟ,ਕੋਟਕਪੂਰਾ ਅਤੇ ਜੈਤੋ ਵਿਖੇ ਇਹ ਮੁਹਿੰਮ ਸਵੇਰੇ 8ਵਜੇ ਸ਼ੁਰੂ ਕੀਤੀ ਜਾਵੇਗੀ। ਇਸ ਮੁਹਿੰਮ ਦੌਰਾਨ ਜ਼ਿਲ੍ਹੇ ਵਿੱਚ ਕਸਬਿਆਂ ਦੇ ਮੁੱਖ ਬਾਜ਼ਾਰਾਂ, ਸੜਕਾਂ, ਚੌਕਾਂ, ਜਨਤਕ ਥਾਵਾਂ ਅਤੇ ਹੋਰ ਸਥਾਨਾਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਫ਼-ਸੁਥਰੇ ਸ਼ਹਿਰ ਦੀ ਜ਼ਿੰਮੇਵਾਰੀ ਸਿਰਫ਼ ਸਰਕਾਰੀ ਵਿਭਾਗਾਂ ਦੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾ...
ਸੱਜਣ ਕੁਮਾਰ ਦੇ ਭੋਗ ਵਿੱਚ ਭਾਜਪਾ-ਕਾਂਗਰਸ ਆਗੂਆਂ ਦੀ ਸ਼ਮੂਲੀਅਤ ਮੰਦਭਾਗੀ ਅਤੇ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ: ਬਲਤੇਜ ਪੰਨੂ

ਸੱਜਣ ਕੁਮਾਰ ਦੇ ਭੋਗ ਵਿੱਚ ਭਾਜਪਾ-ਕਾਂਗਰਸ ਆਗੂਆਂ ਦੀ ਸ਼ਮੂਲੀਅਤ ਮੰਦਭਾਗੀ ਅਤੇ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ: ਬਲਤੇਜ ਪੰਨੂ

hot news, Politics
ਚੰਡੀਗੜ੍ਹ, 28 ਅਗਸਤ 2026   ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ 'ਤੇ ਹਮਲਾ ਬੋਲਦਿਆਂ ਕਿਹਾ ਕਿ ਘੱਟ ਗਿਣਤੀਆਂ, ਖ਼ਾਸ ਕਰਕੇ ਸਿੱਖ ਭਾਈਚਾਰੇ ਪ੍ਰਤੀ ਦੋਵਾਂ ਪਾਰਟੀਆਂ ਦਾ ਵਤੀਰਾ ਇੱਕੋ ਜਿਹਾ ਹੈ ਅਤੇ ਦੋਵੇਂ ਧਿਰਾਂ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਦਰਦ ਨੂੰ ਸਮਝਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀਆਂ ਹਨ।   ਪੰਨੂ ਨੇ ਯਾਦ ਕਰਵਾਇਆ ਕਿ 1984 ਦੇ ਸਿੱਖ ਕਤਲੇਆਮ ਵਿੱਚ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਗਏ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਕਾਂਗਰਸ ਦਾ ਪ੍ਰਤੀਕਰਮ ਸਭ ਨੇ ਦੇਖਿਆ ਸੀ। ਕਾਂਗਰਸ ਆਗੂ ਦੀਪਿੰਦਰ ਹੁੱਡਾ ਨੇ ਸੱਜਣ ਕੁਮਾਰ ਨੂੰ ਆਪਣਾ "ਆਈਡੀਅਲ" ਤੱਕ ਕਹਿ ਦਿੱਤਾ ਸੀ, ਹਾਲਾਂਕਿ ਬਾਅਦ ਵਿੱਚ ਉਹ ਆਪਣੀ ਗੱਲ ਤੋਂ ਮੁੱਕਰਦੇ ਨਜ਼ਰ ਆਏ। ਉਸ ਵੇਲੇ ਭਾਰਤੀ ਜਨਤਾ ਪਾਰਟੀ ਨੇ ਵੀ ਦੀਪਿੰਦਰ ਹੁੱਡਾ ਅਤੇ ਕਾਂਗਰਸ ਦੀ ਜ਼ੋਰਦਾਰ ਆਲੋਚਨਾ ਕੀਤੀ ਸੀ।   ਪਰ ਪੰਨੂ ਨੇ ਕਿਹਾ ਕਿ ਹੁਣ ਬੀਜੇਪੀ ਦਾ ਅਸਲੀ ਚਿਹਰਾ ਵੀ ਸਾਹਮਣੇ ਆ ਗਿਆ ਹੈ। ਸੱਜਣ ਕੁਮਾਰ ਦੇ ਅੰਤਿਮ ਭੋਗ ਦੇ ਮੌਕੇ 'ਤੇ ਭਾਰਤੀ ਜਨਤਾ ...
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.ਵਲੋਂ ਐਮ.ਜੀ.ਐਨ. ਕਾਲਜ ਦਾ ਦੌਰਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.ਵਲੋਂ ਐਮ.ਜੀ.ਐਨ. ਕਾਲਜ ਦਾ ਦੌਰਾ

hot news
ਜਲੰਧਰ, 28 ਅਗਸਤ - ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਅੱਜ ਸਥਾਨਕ ਐਮ.ਜੀ.ਐਨ.ਕਾਲਜ ਜਲੰਧਰ ਦਾ ਦੌਰਾ ਕੀਤਾ ਗਿਆ ਜਿਥੋਂ ਉਹਨਾਂ ਨੇ ਸਾਲ 1989-1990 ਵਿੱਚ ਬੀ.ਐਡ ਕੀਤੀ ਸੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਨੀਲੂ ਝਾਂਗੀ ਅਤੇ ਸਮੂਹ ਸਟਾਫ਼ ਵਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਐਮ.ਜੀ.ਐਨ. ਦੇ ਸਟਾਫ਼ ਨਾਲ ਰੂਬਰੂ ਹੁੰਦਿਆਂ ਉਹਨਾ ਨੇ ਦੱਸਿਆ ਕਿ ਅੱਜ ਕਾਲਜ ਵਿਖੇ ਆ ਕੇ ਉਹਨਾਂ ਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦੇ ਇਨਾਮ ਵਿਜੇਤਾ ਸੂਚੀ ਵਿੱਚ ਆਪਣਾ ਨਾਮ ਦੇਖਕੇ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਾਲਜ ਸਟਾਫ਼ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਐਮ.ਜੀ.ਐਨ.ਕਾਲਜ ਨੂੰ ਸੂਬੇ ਵਿੱਚ ਵਿੱਦਿਆ ਦੇ ਮੰਦਿਰ ਵਜੋਂ ਦੇਖਿਆ ਜਾਂਦਾ ਹੈ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਪੂਰੀ ਲਗਨ ਤੇ ਮਿਹਨਤ ਨਾਲ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਵੇ ਤਾਂ ਕਿ ਉਹ ਖੁਸ਼ਹਾਲ ਤੇ ਵਿਕਸਿਤ ਸੂਬੇ ਦੇ ਨਿਰਮਾਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਣ। ਕੈਬਨਿਟ ਮੰਤਰੀ ਹਰਭਜਨ ਸਿਘ ਈ.ਟੀ.ਓ. ਨੇ ਦੱਸਿਆ ਕਿ ...
ਸ. ਸੰਧਵਾ ਨੇ ਪੀਰ ਨਿਗਾਹੇ ਵਾਲਾ ਪਿੰਡ ਮਿਸ਼ਰੀ ਵਾਲਾ ਵਿਖੇ ਬਾਬਾ ਉਜਾਗਰ ਸਿੰਘ ਜੀ ਦੀ ਸਾਲਾਨਾ ਬਰਸੀ ਸਮਾਗਮ ਵਿਚ ਸ਼ਿਰਕਤ ਕੀਤੀ

ਸ. ਸੰਧਵਾ ਨੇ ਪੀਰ ਨਿਗਾਹੇ ਵਾਲਾ ਪਿੰਡ ਮਿਸ਼ਰੀ ਵਾਲਾ ਵਿਖੇ ਬਾਬਾ ਉਜਾਗਰ ਸਿੰਘ ਜੀ ਦੀ ਸਾਲਾਨਾ ਬਰਸੀ ਸਮਾਗਮ ਵਿਚ ਸ਼ਿਰਕਤ ਕੀਤੀ

hot news
ਕੋਟਕਪੂਰਾ 28 ਅਗਸਤ - ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੀਰ ਨਿਗਾਹੇ ਵਾਲਾ ਪਿੰਡ ਮਿਸ਼ਰੀ ਵਾਲਾ ਵਿਖੇ ਬਾਬਾ ਉਜਾਗਰ ਸਿੰਘ ਜੀ ਦੀ ਸਾਲਾਨਾ ਬਰਸੀ ਸਮਾਗਮ ਵਿਚ ਸ਼ਿਰਕਤ ਕੀਤੀ। ਸ. ਸੰਧਵਾ ਪੀਰ ਨਿਗਾਹੇ ਵਾਲਾ ਦੀ ਦਰਗਾਹ ਤੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪਾਕ ਅਤੇ ਪਵਿੱਤਰ ਜਗ੍ਹਾ ਹੈ। ਇਥੇ ਲੋਕਾਂ ਦੀਆਂ  ਆਸਾਂ ਮੁਰਾਦਾਂ ਪੂਰੀਆਂ ਹੁੰਦੀਆਂ ਹਨ। ਉਨ੍ਹਾ ਕਿਹਾ ਕਿ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਇਥੇ ਨਤਮਸਤਕ ਹੋਣ ਆਉਂਦੀਆਂ ਹਨ। ਇਸ ਤੋਂ ਇਲਾਵਾ ਸਪੀਕਰ ਸੰਧਵਾਂ ਵੱਲੋਂ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਗਈ। ਪਿੰਡ ਦੇ ਲੋਕਾਂ ਨੂੰ ਜੋ ਮੁਸ਼ਕਿਲਾਂ ਪੇਸ਼ ਆਉਂਦੀਆਂ, ਉਹ ਸੁਣੀਆਂ। ਇਸ ਤੋਂ ਇਲਾਵਾ ਪਿੰਡ ਵਾਸੀਆਂ ਵੱਲੋਂ ਪਿੰਡ ਵਿਚ ਖੇਡ ਗਰਾਊਂਡ ਬਣਾਉਣ ਦੀ ਮੰਗ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅੱਗੇ ਰੱਖੀ, ਤਾਂ ਜੋ ਨੌਜਵਾਨਾਂ ਅਤੇ ਬੱਚਿਆਂ ਨੂੰ ਖੇਡਾਂ ਵੱਲ ਆਕਰਸ਼ਿਤ ਕੀਤਾ ਜਾ ਸਕੇ। ਸਪੀਕਰ ਸ. ਸੰਧਵਾਂ ਨੇ ਪਿੰਡ ਵਾਸੀਆਂ ਨੂੰ ਪਿੰਡ ਵਿਚ ਖੇਡ ਮੈਦਾਨ ਬਣਾਉਣ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਬਾਬਾ ਮੇਜਰ ਸਿੰਘ, ਜੀਤ ਸਿੰਘ,...
ਜਾਗਰੂਕਤਾ ਮੁਹਿੰਮ ਤਹਿਤ ਲੰਬੀ ਹਲਕੇ ਦੇ ਪਿੰਡ ਮਹਿਣਾ, ਖਿਉਵਾਲੀ ਅਤੇ ਕਿੱਲਿਆਂਵਾਲੀ ਵਿਖੇ ਦਿਖਾਈ ਦਸਤਾਵੇਜੀ ਫਿਲਮ

ਜਾਗਰੂਕਤਾ ਮੁਹਿੰਮ ਤਹਿਤ ਲੰਬੀ ਹਲਕੇ ਦੇ ਪਿੰਡ ਮਹਿਣਾ, ਖਿਉਵਾਲੀ ਅਤੇ ਕਿੱਲਿਆਂਵਾਲੀ ਵਿਖੇ ਦਿਖਾਈ ਦਸਤਾਵੇਜੀ ਫਿਲਮ

hot news
ਲੰਬੀ/ ਸ੍ਰੀ ਮੁਕਤਸਰ ਸਾਹਿਬ, 28 ਅਗਸਤ :    ਪੰਜਾਬ ਸਰਕਾਰ ਵੱਲੋਂ ਸ੍ਰੀ  ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਅੱਜ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਮਹਿਣਾ, ਖਿਉਵਾਲੀ ਅਤੇ ਕਿੱਲਿਆਂਵਾਲੀ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਉੱਚ—ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਦਸਤਾਵੇਜੀ ਫਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਸ਼ਰਧਾ ਅਤੇ ਰੁਚ...