Shadow

hot news

ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

hot news
ਚੰਡੀਗੜ੍ਹ,30 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ  ਸੂ-ਮੋਟੋ-ਨੋਟਿਸ ਲੈਂਦਿਆਂ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਨੂੰ ਤਲਬ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ  3 ਜੁਲਾਈ 2026  ਨੂੰ ਨਿੱਜੀ ਪੱਧਰ ਤੇ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।...
ਅਗਰਵਾਲ ਸਮਾਜ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਨਗਰ ਕੌਂਸਲ ਟੀਮ ਦਾ ਸਨਮਾਨ

ਅਗਰਵਾਲ ਸਮਾਜ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਨਗਰ ਕੌਂਸਲ ਟੀਮ ਦਾ ਸਨਮਾਨ

hot news
ਸੁਨਾਮ, 29 ਜੂਨ ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਅਗਰਵਾਲ ਸਭਾ ਸੁਨਾਮ ਵੱਲੋਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਧੰਨਵਾਦ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਗਰਵਾਲ ਸਮਾਜ ਅਤੇ ਸ਼ਹਿਰ ਦੀਆਂ ਹੋਰ ਪ੍ਰਮੁੱਖ ਸੰਸਥਾਵਾਂ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮਾਗਮ ਦੌਰਾਨ ਸ੍ਰੀ ਅਮਨ ਅਰੋੜਾ ਦੇ ਨਾਲ-ਨਾਲ ਨਗਰ ਕੌਂਸਲ ਸੁਨਾਮ ਦੇ ਨਵ-ਨਿਯੁਕਤ ਪ੍ਰਧਾਨ ਮਨਪ੍ਰੀਤ ਬਾਂਸਲ, ਸੀਨੀਅਰ ਉਪ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ, ਉਪ ਪ੍ਰਧਾਨ ਮੀਨਾ ਰਾਣੀ ਅਤੇ ਸਮੂਹ ਨਗਰ ਕੌਂਸਲਰਾਂ ਦਾ ਵੀ ਉਚੇਚੇ ਤੌਰ 'ਤੇ ਸਨਮਾਨ ਕੀਤਾ ਗਿਆ। ਸਮਾਜ ਦੇ ਆਗੂਆਂ ਨੇ ਉਮੀਦ ਜਤਾਈ ਕਿ ਨਗਰ ਕੌਂਸਲ ਦੀ ਇਹ ਨਵੀਂ ਟੀਮ ਕੈਬਨਿਟ ਮੰਤਰੀ ਦੀ ਰਹਿਨੁਮਾਈ ਹੇਠ ਸੁਨਾਮ ਸ਼ਹਿਰ ਦੀ ਨੁਹਾਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ...
ਆਮ ਆਦਮੀ ਪਾਰਟੀ ਨੇ ਸ਼ਹਿਰਾਂ ‘ਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ : ਬ੍ਰਮ ਸ਼ੰਕਰ ਜਿੰਪਾ

ਆਮ ਆਦਮੀ ਪਾਰਟੀ ਨੇ ਸ਼ਹਿਰਾਂ ‘ਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ : ਬ੍ਰਮ ਸ਼ੰਕਰ ਜਿੰਪਾ

hot news
ਹੁਸ਼ਿਆਰਪੁਰ, 29 ਜੂਨ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਅੱਜ ਵਾਰਡ ਨੰਬਰ 29 ਤੋਂ ਪਾਰਟੀ ਦੀ ਉਮੀਦਵਾਰ ਨੀਰਜ ਰਾਣੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸ਼ਹਿਰੀ ਖੇਤਰਾਂ ਵਿਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਹਨ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀਆਂ ਨੇ ਘਰ-ਘਰ ਜਾ ਕੇ ਚੋਣ ਪ੍ਰਚਾਰ ਵੀ ਕੀਤਾ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਲੋਕ ਪੱਖੀ ਕੰਮ ਕਰਵਾਕੇ ਰਾਜ ਅੰਦਰ ਵਿਕਾਸ ਕੰਮਾਂ ਨੂੰ ਨਵੀਂ ਦਿੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਅੰਦਰ ਪਹਿਲੀ ਵਾਰ ਹੋਇਆ ਹੈ ਕਿ ਸੜਕਾਂ, ਗਲੀਆਂ, ਸੀਵਰੇਜ, ਸਾਫ਼-ਸਫ਼ਾਈ, ਸਿੱਖਿਆ ਅਤੇ ਸਿਹਤ ਸਹੂਲਤਾਂ ਸ਼ਾਨਦਾਰ ਢੰਗ ਨਾਲ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂ...
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

hot news
ਚੰਡੀਗੜ੍ਹ, 29 ਜੂਨ 2026: ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਰਾਹੀਂ ਵੱਡੇ ਮੀਲ ਪੱਥਰ ਸਥਾਪਤ ਕੀਤੇ ਹਨ। ਸ਼ਾਸਨ ਪ੍ਰਣਾਲੀ ‘ਚੋਂ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਰਹੀ ਹੈ।ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ 9501 200 200 ਦੀ ਸ਼ੁਰੂਆਤ 23 ਮਾਰਚ 2022 ਨੂੰ ਕੀਤੀ ਗਈ ਸੀ, ਇਹ ਪਹਿਲਕਦਮੀ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਨਿਡਰ ਹੋ ਕੇ ਰਿਪੋਰਟ ਕਰਨ ਲਈ ਉਤਸ਼ਾਹਿਤ ਕਰਦੀ ਹੈ।ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ 23-03-2022 ਤੋਂ 31-05-2026 ਤੱਕ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਆਡੀਓ-ਵੀਡੀਓ ਰਿਕਾਰਡਿੰਗਾਂ ਸਮੇਤ ਕੁੱਲ 16,950 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਸ ਵਿੱਚੋਂ 10,951 ਸ਼ਿਕਾਇਤਾਂ ਦੂਜੇ ਵਿਭਾਗਾਂ ਨਾਲ ਸਬੰਧਤ ਹੋਣ ਕਰਕੇ ਇਹ ਸ਼ਿਕਾਇਤਾਂ ਯੋਗ ਕਾਰਵਾਈ ਲਈ ਸਬੰਧਤ ਵਿਭਾਗਾਂ ਨੂੰ ...
ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 29 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 160ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 574 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਪੁਲਿਸ ਟੀਮਾਂ ਨੇ 160ਵੇਂ ਦਿਨ ਦੋ ਹਥਿਆਰਾਂ ਸਮੇਤ 393 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 41,778 ਹੋ ਗਈ। ਇਸ ਤੋਂ ਇਲਾਵਾ 160 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ...
ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ. ਜਸਵੀਰ ਸਿੰਘ ਗੜ੍ਹੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜਲਦ ਨਿਪਟਾਰੇ ਦਾ ਦਿੱਤਾ ਭਰੋਸਾ

ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ. ਜਸਵੀਰ ਸਿੰਘ ਗੜ੍ਹੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜਲਦ ਨਿਪਟਾਰੇ ਦਾ ਦਿੱਤਾ ਭਰੋਸਾ

hot news
ਰੂਪਨਗਰ, 29 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੱਜ ਪਿੰਡ ਅਬਿਆਣਾ ਵਿਖੇ ਮਾਸਟਰ ਰਾਮਪਾਲ ਅਬਿਆਣਾ ਦੇ ਗ੍ਰਹਿ ਵਿਖੇ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉੱਥੇ ਹਾਜ਼ਰ ਹੋਏ ਵਿਅਕਤੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਧਿਆਨਪੂਰਵਕ ਸੁਣਿਆ। ਇਸ ਮੌਕੇ ਸ. ਗੜ੍ਹੀ ਨੇ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਸ਼ਿਕਾਇਤਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਸੁਰੱਖਿਆ ਲਈ ਆਪਣੀਆਂ ਕਾਨੂੰਨੀ ਜ਼ਿੰਮੇਵਾਰੀਆਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਕੋਲ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਕਾਨੂੰਨੀ ਪ੍ਰਕਿਰਿਆ ਅਨੁਸਾਰ ਨਿਰਪੱਖ ਢੰਗ ਨਾਲ ਵਿਚਾਰ ਕੀਤਾ ਜਾਂਦਾ ਹੈ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੇ ਸਮੇਂ ਸਿਰ ਨਿਪਟਾਰੇ ਲਈ ਯੋਗ ਕਾਰਵਾਈ ਕੀਤੀ ਜਾਂਦੀ ਹੈ। ਚੇਅਰਮੈਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਰੱਖੇ ਗਏ ਮਸਲਿਆਂ ਨੂੰ ਨਿਯਮਾਂ ਅਤੇ ਕਾਨੂੰਨੀ ਵਿਵਸਥਾ ਅਨੁਸਾਰ ਵਿਚਾਰਿਆ ਜਾਵੇਗਾ ਅਤੇ ਜਿੱਥੇ ਕਮਿਸ਼...
ਸਿਰਫ਼ 4 ਏਕੜ ਜ਼ਮੀਨ ‘ਤੇ 20 ਤੋਂ ਵੱਧ ਫਸਲਾਂ ਦੀ ਕਾਸ਼ਤ ਕਰਕੇ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਰਹੇ ਹਨ ਪ੍ਰਗਤੀਸ਼ੀਲ ਕਿਸਾਨ ਗੁਰਸਿਮਰਨ ਸਿੰਘ

ਸਿਰਫ਼ 4 ਏਕੜ ਜ਼ਮੀਨ ‘ਤੇ 20 ਤੋਂ ਵੱਧ ਫਸਲਾਂ ਦੀ ਕਾਸ਼ਤ ਕਰਕੇ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਰਹੇ ਹਨ ਪ੍ਰਗਤੀਸ਼ੀਲ ਕਿਸਾਨ ਗੁਰਸਿਮਰਨ ਸਿੰਘ

hot news
ਮਾਲੇਰਕੋਟਲਾ 28 ਜੂਨ : ਜਿੱਥੇ ਅੱਜ ਵੀ ਬਹੁਤੇ ਕਿਸਾਨ ਰਵਾਇਤੀ ਫਸਲੀ ਚੱਕਰ ਤੱਕ ਹੀ ਸੀਮਤ ਹਨ, ਉੱਥੇ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਹਥੋਆ ਦੇ ਪ੍ਰਗਤੀਸ਼ੀਲ ਕਿਸਾਨ ਗੁਰਸਿਮਰਨ ਸਿੰਘ , ਪੁੱਤਰ ਸ. ਸੁਖਦੇਵ ਸਿੰਘ, ਆਪਣੀ ਮਹਿਜ਼ ਚਾਰ ਏਕੜ ਜ਼ਮੀਨ'ਤੇ ਵਿਭਿੰਨਤਾ ਅਧਾਰਿਤ ਖੇਤੀ ਅਪਣਾ ਕੇ ਹੋਰ ਕਿਸਾਨਾਂ ਲਈ ਇੱਕ ਪ੍ਰੇਰਣਾਦਾਇਕ ਮਿਸਾਲ ਬਣੇ ਹੋਏ ਹਨ। ਉਨ੍ਹਾਂ ਨੇ ਸਾਬਤ ਕਰ ਦਿੱਤਾ ਹੈ ਕਿ ਜ਼ਮੀਨ ਦਾ ਰਕਬਾ ਨਹੀਂ, ਸਗੋਂ ਸੋਚ, ਯੋਜਨਾਬੰਦੀ ਅਤੇ ਨਵੀਆਂ ਤਕਨੀਕਾਂ ਨੂੰ ਅਪਣਾਉਣ ਦੀ ਇੱਛਾ ਹੀ ਸਫ਼ਲਤਾ ਦੀ ਅਸਲ ਕੁੰਜੀ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਾਲੇਰਕੋਟਲਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਦੀ ਰਹਿਨੁਮਾਈ ਹੇਠ ਗੁਰਸਿਮਰਨ ਸਿੰਘ ਨੇ ਆਪਣੇ ਖੇਤ ਨੂੰ ਇੱਕ ਬਹੁ-ਫਸਲੀ ਮਾਡਲ ਵਜੋਂ ਵਿਕਸਿਤ ਕੀਤਾ ਹੈ। ਉਹ ਆਪਣੇ ਫਾਰਮ 'ਤੇ 20 ਤੋਂ ਵੱਧ ਕਿਸਮਾਂ ਦੀਆਂ ਫਸਲਾਂ, ਔਸ਼ਧੀ ਬੂਟਿਆਂ ਅਤੇ ਫਲਦਾਰ ਪੌਦਿਆਂ ਦੀ ਸਫ਼ਲ ਕਾਸ਼ਤ ਕਰ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਦੇ ਬਾਗ ਵਿੱਚ ਐਵੋਕਾਡੋ, ਪੀਕਨ (Pecan), ਜਪਾਨੀ ਫਲ, ਨਿੰਬ...
ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

hot news
*ਅੰਮ੍ਰਿਤਸਰ; 28 ਜੂਨ: * ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਮ੍ਰਿਤਸਰ ਵਿਖੇ 'ਇੱਕ ਸ਼ਾਮ ਭਗਵਾਨ ਸ਼ਿਵ ਜੀ ਕੇ ਨਾਮ' ਭਜਨ ਸੰਧਿਆ ਦੌਰਾਨ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਹੋਰ ਅਮੀਰ ਕਰਨ ਲਈ ਕਈ ਇਤਿਹਾਸਕ ਪਹਿਲਕਦਮੀਆਂ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਅੰਮ੍ਰਿਤਸਰ ਵਿੱਚ ਮਾਤਾ ਸੀਤਾ, ਮਾਤਾ ਜਾਨਕੀ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਦਾ ਨਿਰਮਾਣ, ਨਵੇਂ ਤੀਰਥ ਯਾਤਰਾ ਰੂਟ ਦੇ ਨਾਲ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਵਿਸਥਾਰ, ਇਕ ਅਗਸਤ ਤੋਂ ਪੂਰੇ ਪੰਜਾਬ ਵਿੱਚ ਅਧਿਆਤਮਿਕ ਨਾਟਕ ‘ਹਮਾਰੇ ਰਾਮ’ ਦੀ ਪੇਸ਼ਕਾਰੀ ਅਤੇ ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਦੇ ਚੱਲ ਰਹੇ 80 ਕਰੋੜ ਰੁਪਏ ਦੇ ਨਵੀਨੀਕਰਨ ਦਾ ਕੰਮ ਸ਼ਾਮਲ ਹੈ। ਮੁੱਖ ਮੰਤਰੀ ਭਗਵੰਤ ਸਿ...
ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

hot news
ਗੁਰਦਾਸਪੁਰ; 28 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਕਾਦੀਆਂ ਹਲਕੇ ਨੂੰ ਸਬ-ਡਵੀਜ਼ਨ ਵਜੋਂ ਅਪਗ੍ਰੇਡ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋਵੇਗੀ ਅਤੇ ਆਧੁਨਿਕ ਪ੍ਰਸ਼ਾਸਨਿਕ ਕੰਪਲੈਕਸ ਰਾਹੀਂ ਸਾਰੀਆਂ ਪ੍ਰਮੁੱਖ ਸਰਕਾਰੀ ਸੇਵਾਵਾਂ ਇੱਕੋ ਛੱਤ ਹੇਠ ਉਪਲਬਧ ਹੋਣਗੀਆਂ। ਕਾਦੀਆਂ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਅਕਾਲੀ ਲੀਡਰਸ਼ਿਪ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਵੋਟਾਂ ਹਾਸਲ ਕਰਨ ਲਈ ਲੋਕਾਂ ਨੂੰ ਡਰਾਇਆ-ਧਮਕਾਇਆ ਅਤੇ ਸਾਲਾਂਬੱਧੀ ਪੰਜਾਬ ਨੂੰ ਲੁੱਟਿਆ।ਪੰਜਾਬੀਆਂ ਨੂੰ “ਚੋਰਾਂ, ਲੁਟੇਰਿਆਂ ਅਤੇ ਠੱਗਾਂ” ਵਿਰੁੱਧ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਲ 2027 ਦੀਆਂ ਚੋਣਾਂ ਵਿੱਚ ‘ਝਾੜੂ’ ਨੂੰ ਇੰਨੇ ਫੈਸਲਾਕੁੰਨ ਢੰਗ ਨਾਲ ਚਲਾਉਣ ਕਿ ਵਿਰੋਧੀ ਧਿਰ ਨੂੰ ਸੂਬੇ ਨੂੰ ਗੰਧਲਾ ਕਰਨ ਦਾ ਦੁਬਾਰਾ ਕੋਈ ਮੌਕਾ ਨਾ ਮਿਲੇ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਹ ਭਰੋਸਾ ਵੀ ਦਿੱਤਾ ਕਿ ਕੀੜੀ ਸ਼ੂਗਰ ਮਿੱਲ ਦੇ ਗੰਨੇ ਦੇ ਬਕਾਏ ਜ...
ਮੁੱਖ ਮੰਤਰੀ ਦੇ ਆਦੇਸ਼ ‘ਤੇ ਸਹਿਕਾਰਤਾ ਵਿਭਾਗ ਵੱਲੋਂ ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ

ਮੁੱਖ ਮੰਤਰੀ ਦੇ ਆਦੇਸ਼ ‘ਤੇ ਸਹਿਕਾਰਤਾ ਵਿਭਾਗ ਵੱਲੋਂ ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ

hot news
*ਚੰਡੀਗੜ੍ਹ, 28 ਜੂਨ* ਕਿਸਾਨਾਂ ਦੇ ਹਿੱਤਾਂ ਦੀ ਰਾਖੀ ਤਹਿਤ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਟੈਕਨੀਕਲ ਗ੍ਰੇਡ ਯੂਰੀਆ ਦੀ ਥਾਂ ਸਬਸਿਡੀ ਵਾਲੇ ਐਗਰੀਕਲਚਰ-ਗ੍ਰੇਡ (ਨਿੰਮ-ਕੋਟੇਡ) ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ 7 ਅਧਿਕਾਰੀਆਂ ਨੂੰ ਚਾਰਜਸ਼ੀਟ ਜਾਰੀ ਕੀਤੀ ਹੈ, ਜਦਕਿ ਇੱਕ ਹੋਰ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਹਿਕਾਰਤਾ ਵਿਭਾਗ ਨੇ ਟੈਕਨੀਕਲ ਗ੍ਰੇਡ ਯੂਰੀਆ ਦੀ ਥਾਂ ਸਬਸਿਡੀ ਵਾਲੇ ਐਗਰੀਕਲਚਰ ਗ੍ਰੇਡ (ਨਿੰਮ-ਕੋਟੇਡ) ਯੂਰੀਆ ਦੀ ਵਰਤੋਂ ਨਾਲ ਸਬੰਧਤ ਮਾਮਲੇ ਵਿੱਚ ਤੁਰੰਤ, ਵਿਆਪਕ ਅਤੇ ਸਮਾਂਬੱਧ ਕਾਰਵਾਈ ਕੀਤੀ ਹੈ। ਇਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ, ਪ੍ਰਸ਼ਾਸਕੀ ਸਕੱਤਰ, ਸਹਿਕਾਰਤਾ ਵਿਭਾਗ ਨੇ ਮਾਰਕਫੈੱਡ  ਅਤੇ ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਜ਼ ਨੂੰ ਤੁਰੰਤ ਤੱਥ ਖੋਜ ਜਾਂਚ ਵਿੱਢਣ, ਅਣਗਹਿਲੀ ਲਈ ਜ਼ਿੰਮੇਵਾਰੀ ਤੈਅ ਕਰਨ ਅਤੇ ਬਿਨਾਂ ਕਿਸੇ ਦੇਰੀ ਦੇ 'ਕਾਰਵਾਈ ਰਿਪੋਰਟ' ਸੌਂਪਣ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਟੈਕਨੀਕਲ ਗ੍ਰੇਡ...