ਗੈਂਗਸਟਰਾਂ ‘ਤੇ ਵਾਰ ਦਾ 159ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 320 ਗ੍ਰਿਫ਼ਤਾਰ
ਚੰਡੀਗੜ੍ਹ, 28 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 159ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 580 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
159ਵੇਂ ਦਿਨ ਪੁਲਿਸ ਟੀਮਾਂ ਨੇ 10 ਹਥਿਆਰਾਂ ਸਮੇਤ 320 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 41,385 ਹੋ ਗਈਆਂ।
ਇਸ ਤੋਂ ਇਲਾਵਾ 142 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 1 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀ...








