Shadow

hot news

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ 30 ਲੱਖ ਤੋਂ ਪਾਰ

hot news
ਚੰਡੀਗੜ੍ਹ, 19 ਜੁਲਾਈ: ਪੰਜਾਬ ਸਰਕਾਰ ਨੇ ਲੋੜਵੰਦ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਸੋਈ’ ਵਿੱਚ ਹੋਰ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 30.48 ਲੱਖ ਪਰਿਵਾਰ ਪਹਿਲਾਂ ਹੀ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਕਵਰ ਕਰਨਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਨਿਗਰਾਨੀ ਹੇਠ ਇਸ ਪ੍ਰਮੁੱਖ ਪਹਿਲਕਦਮੀ ਤਹਿਤ ਰਾਸ਼ਨ ਦੀ ਵੰਡ ਮਿਸ਼ਨ ਮੈਡਮ ਨਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਮਿਲੇਗੀ ਜੋ ਇੱਕ ਘਰ ਦੀਆਂ ਜ਼ਰੂਰੀ ਖੁਰਾਕੀ ਵਸਤਾਂ ਨੂੰ  ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ। ਇਸ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲ ਲੂਣ, 200 ਗ੍ਰਾਮ ਹਲਦੀ ਪਾਊਡਰ, ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਹੈ। ਇਹ ਰਾਸ਼ਨ ਕਿੱਟਾਂ ਰਾਸ਼ਟਰੀ ਖੁ...
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਕੀਤੀ ਮਦਦ; 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

hot news
ਚੰਡੀਗੜ੍ਹ, 19 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਅਧੀਨ ਸੂਬੇ ਭਰ ਦੀਆਂ ਉਚੇਰੀ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਸ਼ੁਰੂ ਕੀਤੇ ਗਏ ਬਿਜ਼ਨਸ ਕਲਾਸ ਪ੍ਰੋਗਰਾਮ ਦੇ ਸਾਰਥਕ ਅਤੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਬੀ.ਕਾਮ., ਬੀਬੀਏ, ਬੀ.ਟੈਕ. ਅਤੇ ਬੀ.ਵੋਕੇਸ਼ਨਲ ਕੋਰਸ ਕਰਨ ਵਾਲੇ ਵਿਦਿਆਰਥੀਆਂ ਅਤੇ ਆਈ.ਟੀ.ਆਈ. ਅਤੇ ਪੌਲੀਟੈਕਨਿਕ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਇੱਕ ਲਾਜ਼ਮੀ ਵਿਸ਼ੇ ਵਜੋਂ ਪੇਸ਼ ਕੀਤੇ ਗਏ ਇਸ ਪ੍ਰੋਗਰਾਮ ਤਹਿਤ ਪਹਿਲੇ ਸਾਲ ਦੌਰਾਨ ਸੂਬੇ ਭਰ ਦੇ ਲਗਭਗ 95,000 ਵਿਦਿਆਰਥੀਆਂ ਨੂੰ ਕਵਰ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ 25,693 ਵਿਦਿਆਰਥੀਆਂ ਨੇ ਆਪਣੇ ਕਾਰੋਬਾਰ ਸ਼ੁਰੂ ਕੀਤੇ ਜਦੋਂ ਕਿ ਇਨ੍ਹਾਂ ਵਿੱਚੋਂ 20,241 ਉੱਦਮਾਂ ਨੇ ਪਹਿਲੇ ਸਾਲ ਵਿੱਚ ਹੀ ਲਗਭਗ 90 ਕਰੋੜ ਦੀ ਕਮਾਈ ਕੀਤੀ ਹੈ। ਇਸ ਪ੍ਰਾਪਤੀ ਬਾਰੇ ਗੱਲ ਕਰਦਿਆਂ ਪੰਜਾਬ ਦੇ ਉਚੇਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਪੰਜਾਬ ਦਾ ਬਿਜ਼ਨਸ ਕਲਾਸ ਪ੍ਰੋਗਰਾਮ ਸਿੱਖਿਆ ਦੇ ਉਦੇਸ਼ ਨੂੰ ਮੁੜ ਪਰਿਭਾਸ਼ਿਤ ਕਰ ਰਿਹਾ ਹੈ। ਸ...
2022 ਦੀ ਤਰਜ਼ ਤੇ 2027 ‘ਚ ਵੀ ਚੱਲੇਗੀ “ਆਪ” ਦੀ ਹਨੇਰੀ :—ਮੰਤਰੀ ਗੋਇਲ

2022 ਦੀ ਤਰਜ਼ ਤੇ 2027 ‘ਚ ਵੀ ਚੱਲੇਗੀ “ਆਪ” ਦੀ ਹਨੇਰੀ :—ਮੰਤਰੀ ਗੋਇਲ

hot news
ਲਹਿਰਾਗਾਗਾ 18 ਜੁਲਾਈ: ਵਿਧਾਨ ਸਭਾ ਹਲਕਾ ਲਹਿਰਾਗਾਗਾ ਅੰਦਰ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਹਲਕਾ ਵਿਧਾਇਕ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਅੰਦਰ ਕੀਤੇ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਨਾਲ ਹਲਕੇ ਦੇ ਵੱਡੇ ਪਿੰਡ ਲਹਿਲ ਕਲਾਂ ਦੇ ਸੈਂਕੜੇ ਨੌਜਵਾਨ "ਆਪ" ਪਾਰਟੀ ਵਿੱਚ ਸ਼ਾਮਲ ਹੋ ਗਏ। ਮੰਤਰੀ ਗੋਇਲ ਨੇ ਨਵੇਂ ਸ਼ਾਮਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪਾਰਟੀ ਵਿੱਚ ਆਉਣਾ ਲੋਕਾਂ ਦੇ ਵਧਦੇ ਭਰੋਸੇ ਦਾ ਪ੍ਰਤੀਕ ਹੈ। ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ ਪੰਜਾਬ ਦੇ ਵਿਕਾਸ, ਰੁਜ਼ਗਾਰ, ਸਿੱਖਿਆ, ਸਿਹਤ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਦੇ ਮੁੱਦਿਆਂ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਪਾਰਟੀ ਨਾਲ ਜੁੜੇ ਹਨ। ਮੰਤਰੀ ਗੋਇਲ ਵੱਲੋਂ ਲਹਿਰਾ ਹਲਕੇ ਅੰਦਰ ਜੋ ਵਿਕਾਸ ਕੰਮ ਕੀਤੇ ਗਏ ਹਨ ਉਹ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਨਹੀਂ ਕਰ ਸਕੀਆਂ,ਉਨ੍ਹਾਂ ਮੰਤਰੀ ਗੋਇਲ ਨੂੰ ਭਰੋਸਾ ਦਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ...
ਕੈਬਨਿਟ ਮੰਤਰੀ ਗੋਇਲ ਨੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਹਿਰਾਂ ਮੂਨਕ ਸੜਕ ਦਾ ਰੱਖਿਆ ਨੀਂਹ ਪੱਥਰ

ਕੈਬਨਿਟ ਮੰਤਰੀ ਗੋਇਲ ਨੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਹਿਰਾਂ ਮੂਨਕ ਸੜਕ ਦਾ ਰੱਖਿਆ ਨੀਂਹ ਪੱਥਰ

hot news
ਲਹਿਰਾਗਾਗਾ /ਮੂਨਕ, 18 ਜੁਲਾਈ ਸ਼ਹਿਰ ਅਤੇ ਇਲਾਕੇ ਦੀ ਮੁੱਖ ਸਮੱਸਿਆ ਲਹਿਰਾਗਾਗਾ ਤੋਂ ਮੂਨਕ ਜਾਣ ਵਾਲੀ ਸੜਕ ਦੀ ਮਾੜੀ ਹਾਲਤ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਅੱਜ ਲਹਿਲ ਖੁਰਦ ਤੋਂ ਮੂਨਕ ਵਾਇਆ ਲਹਿਲਕਲਾਂ, ਬਲਰਾਂ ਨੂੰ ਜਾਣ ਵਾਲੀ ਸੜਕ ਨੂੰ ਅਪਗ੍ਰੇਡ ਕਰਕੇ ਨਵੀਂ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ (ਮਾਰਚ 2022 ਤੋਂ ਜੁਲਾਈ 2026 ਤੱਕ) ਸੜਕਾਂ ਦੇ ਨਿਰਮਾਣ, ਅਪਗ੍ਰੇਡੇਸ਼ਨ ਅਤੇ ਨਵੀਨੀਕਰਨ ਲਈ ਵੱਡੇ ਪੱਧਰ 'ਤੇ ਰਕਮ ਖਰਚ ਕੀਤੀ ਗਈ ਹੈ। ਕੈਬਨਿਟ ਮੰਤਰੀ ਗੋਇਲ ਨੇ ਦੱਸਿਆ ਕਿ ਓਡੀਆਰ- 49 ਲਹਿਲ ਖੁਰਦ ਤੋਂ ਮੂਨਕ ਵਾਇਆ ਲਹਿਲਕਲਾਂ, ਬਲਰਾਂ ਨੂੰ ਅਪਗਰੇਡ ਕਰਨ ਲਈ 13.18 ਕਿਲੋਮੀਟਰ ਲੰਬੀ ਸੜਕ ਨੂੰ 1210.59 ਲੱਖ ਰੁਪਏ ਦੀ ਲਾਗਤ ਨਾਲ ਕੰਮ ਕਰਵਾਇਆ ਜਾ ਰਿਹਾ ਹੈ, ਜਿਸਦਾ ਕਿ ਸਮੁੱਚੇ ਹਲਕੇ ਦੇ ਲੋਕਾਂ ਨੂੰ ਲਾਭ ਹੋਵੇਗਾ। ਉਹਨਾਂ ਸੜਕਾਂ ਸਬੰਧੀ ਜ਼ਿਕਰ ਕਰਦਿਆਂ ਕਿਹਾ ਕਿ ਪੇਂਡੂ ਲਿੰਕ ਸੜਕਾਂ ਦਾ ਸਭ ਤੋਂ ਵੱਡਾ ਪ੍ਰੋਜੈਕਟ 09,491.56 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅ...
ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

hot news
ਚੰਡੀਗੜ੍ਹ,18 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੰਜਾਬ ਰਾਜ ਵਿੱਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 138 ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਹ ਵਿਸ਼ੇਸ਼ ਲੋਕ ਅਦਾਲਤ ਮਾਣਯੋਗ ਸ਼੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਮੁੱਖ ਨਿਆਂਮੂਰਤੀ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ ਆਯੋਜਿਤ ਕੀਤੀ ਗਈ। ਹਰੇਕ ਨਾਗਰਿਕ ਨੂੰ ਸੁਲਭ, ਸਸਤਾ ਅਤੇ ਤੁਰੰਤ ਨਿਆਂ ਪ੍ਰਦਾਨ ਕਰਨ ਦੇ ਉਦੇਸ਼ ਨੂੰ ਅੱਗੇ ਵਧਾਉਂਦਿਆਂ ਇਸ ਲੋਕ ਅਦਾਲਤ ਵਿੱਚ ਮੁਕੱਦਮੇਬਾਜ਼ਾਂ, ਨਿਆਂਇਕ ਅਧਿਕਾਰੀਆਂ, ਵਕੀਲਾਂ ਅਤੇ ਹੋਰ ਸਬੰਧਤ ਧਿਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਉਪਰਾਲੇ ਨਾਲ ਨਾ ਕੇਵਲ ਪ੍ਰਗਤੀਵਾਦੀ ਨੂੰ ਤੁਰੰਤ ਰਾਹਤ ਪ੍ਰਾਪਤ ਹੋਈ, ਸਗੋਂ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦੀ ਗਿਣਤੀ ਵਿੱਚ ਵੀ ਮਹੱਤਵਪੂਰਨ ਕਮੀ ਲਿਆਉਣ ਵਿੱਚ ਯੋਗਦਾਨ ਪਿਆ। ਇਸ ਵਿਸ਼ੇਸ਼ ਲੋਕ ਅਦਾਲਤ ਦੌਰਾਨ ਰਾਜ ਦੇ ਸਮੂਹ ਜ਼ਿਲ੍ਹਿਆ...
ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦ

ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦ

hot news
ਚੰਡੀਗੜ੍ਹ, 18 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 16 ਦਿਨਾਂ ਦੀ ਸੂਬਾ ਪੱਧਰੀ ਖੁਫੀਆ ਜਾਣਕਾਰੀ ਅਧਾਰਤ ਇਨਫੋਰਸਮੈਂਟ ਮੁਹਿੰਮ, ਆਪਰੇਸ਼ਨ ਪ੍ਰਹਾਰ-3.0 ਚਲਾਈ, ਜਿਸ ਦੌਰਾਨ ਸੰਗਠਿਤ ਅਪਰਾਧ ਅਤੇ ਡਰੱਗ-ਗੈਂਗਸਟਰ ਗਠਜੋੜ ਨੂੰ ਵੱਡੇ ਪੱਧਰ ‘ਤੇ ਠੱਲ ਪਾਈ ਗਈ। ਇਸ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਸੂਬੇ ਦੇ ਸਾਰੀਆਂ ਪੁਲਿਸ ਰੇਂਜਾਂ ਅਤੇ ਕਮਿਸ਼ਨਰੇਟਾਂ ਵਿੱਚ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ, ਡਰੱਗ ਤਸਕਰਾਂ ਅਤੇ ਲੋੜੀਂਦੇ ਅਪਰਾਧੀਆਂ ਨਾਲ ਜੁੜੇ 5,448 ਸਥਾਨਾਂ 'ਤੇ ਛਾਪੇਮਾਰੀ ਕੀਤੀ। ਇਸ ਸਬੰਧੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ, "ਆਪਰੇਸ਼ਨ ਪ੍ਰਹਾਰ-3.0 ਲੋਕਾਂ ਦਾ ਵਿਸ਼ਵਾਸ ਮਜ਼ਬੂਤ ਕਰਨ, ਪੁਲਿਸ ਦੀ ਮੌਜੂਦਗੀ ਨੂੰ ਵਧਾਉਣ ਅਤੇ ਰਾਜ ਵਿੱਚ ਚੱਲ ਰਹੇ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਨੈੱਟਵਰਕਾਂ ਨੂੰ ਕਰਾਰਾ ਝਟਕਾ ਦੇਣ ਲਈ ਸ਼ੁਰੂ ਕੀਤਾ ਗਿਆ ਸੀ।" ਉਨ੍ਹਾਂ ਕਿਹਾ, "ਇਹ ਆਪਰ...
ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

hot news
ਚੰਡੀਗੜ੍ਹ, 18 ਜੁਲਾਈ: ਸੂਬੇ ਦੇ ਹਰ ਬਜ਼ੁਰਗ ਨੂੰ ਮਾਣ-ਸਤਿਕਾਰ ਅਤੇ ਸਨਮਾਨ ਭਰੀ ਜ਼ਿੰਦਗੀ ਦੇਣ ਦੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਦੇ ਸਾਰੇ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਤੱਤਪਰ ਹੈ। ਉਨ੍ਹਾਂ ਕਿਹਾ ਕਿ 'ਮਾਪਿਆਂ ਅਤੇ ਸੀਨੀਅਰ ਸਿਟੀਜ਼ਨਾਂ ਦਾ ਭਰਨ-ਪੋਸ਼ਣ ਅਤੇ ਭਲਾਈ ਐਕਟ, 2007' ਇੱਕ ਇਤਿਹਾਸਕ ਕਾਨੂੰਨ ਹੈ, ਜੋ ਬਜ਼ੁਰਗਾਂ ਨੂੰ ਬੇਸਹਾਰਾ ਹੋਣ ਅਤੇ ਆਰਥਿਕ ਅਸੁਰੱਖਿਆ ਵਿਰੁੱਧ ਇੱਕ ਮਜ਼ਬੂਤ ਕਾਨੂੰਨੀ ਸੁਰੱਖਿਆ ਘੇਰਾ ਪ੍ਰਦਾਨ ਕਰਦਾ ਹੈ। ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਜਿਹੜੇ ਮਾਪੇ ਆਪਣਾ ਖਰਚਾ ਚੁੱਕਣ ਦੇ ਸਮਰੱਥ ਨਹੀਂ ਹਨ, ਉਨ੍ਹਾਂ ਦਾ ਖ਼ਿਆਲ ਰੱਖਣਾ ਬੱਚਿਆਂ ਅਤੇ ਵਾਰਸਾਂ ਦੀ ਕਾਨੂੰਨੀ ਤੇ ਨੈਤਿਕ ਜ਼ਿੰਮੇਵਾਰੀ ਹੈ। ਇਹ ਐਕਟ ਬਜ਼ੁਰਗਾਂ ਨੂੰ ਲੰਮੀ ਕਾਨੂੰਨੀ ਪ੍ਰਕਿਰਿਆ ਤੋਂ ਬਚਾਉਂਦੇ ਹੋਏ, ਇੱਕ ਸਰਲ, ਸਸਤੇ ਅਤੇ ਸਮਾਂ-ਬੱਧ ਤਰੀਕੇ ਨਾਲ ਮਹੀਨਾਵਾਰ ਗੁਜ਼ਾਰਾ ਭੱਤਾ ਲੈਣ ਦਾ ਹੱਕ ਦਿੰਦਾ ...
ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ  ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ  ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

hot news
ਚੰਡੀਗੜ੍ਹ, 18 ਜੁਲਾਈ: ਭਾਰਤ ਦੇ ਚੀਫ਼ ਜਸਟਿਸ ਮਾਣਯੋਗ ਜਸਟਿਸ ਸੂਰਿਆ ਕਾਂਤ ਨੇ ਅੱਜ ਪੰਜਾਬ ਵਿੱਚ ਨੌਜਵਾਨ ਸੁਧਾਰ ਅਤੇ ਮੁੜ-ਵਸੇਬਾ ਮੁਹਿੰਮ ਦੀ ਸ਼ੁਰੂਆਤ ਕੀਤੀ, ਜੋ ਕਿ ਨੌਜਵਾਨਾਂ ਵਿੱਚ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ  ਵੱਡ ਆਕਾਰੀ ਰਾਜ ਪੱਧਰੀ ਪਹਿਲਕਦਮੀ ਹੈ। ਇਸ ਮੁਹਿੰਮ ਦਾ ਉਦਘਾਟਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਅਤੇ ਮਾਣਯੋਗ ਹਾਈ ਕੋਰਟ ਦੇ ਹੋਰ ਜੱਜ ਸਾਹਿਬਾਨ ਦੀ ਮੌਜੂਦਗੀ ਵਿੱਚ ਕੀਤਾ ਗਿਆ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਤ੍ਰੈਮਾਸੀ ਮੁਹਿੰਮ 18 ਜੁਲਾਈ ਤੋਂ 31 ਅਕਤੂਬਰ, 2026 ਤੱਕ ਸਾਰੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਰਾਹੀਂ ਮਿਸ਼ਨ ਮੋਡ ਵਿੱਚ ਚਲਾਈ ਜਾਵੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਹਿੰਮ ਦਾ ਉਦੇਸ਼ ਮੁੜ-ਵਸੇਬਾ ਸਹੂਲਤਾਂ ਰਾਹੀਂ ਨਸ਼ਿਆਂ ਦੇ ਸ਼ਿਕਾਰ ਨੌਜਵਾਨਾਂ ਦੀ ਸਹਾਇਤਾ  ਕਰਨਾ, ਨਸ਼ੀਲੇ ਪਦਾਰਥਾਂ ਦੀ ਵਰਤੋਂ ਨੂੰ ਰੋਕਣਾ, ਇਲਾਜ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਦੇ ਨਾਲ-ਨਾਲ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ...
ਡੀ.ਈ.ਓ., ਚੋਣ ਰਜਿਸਟ੍ਰੇਸ਼ਨ ਅਫ਼ਸਰ ਅਤੇ ਬੀ.ਐਲ.ਓਜ਼. ਦੇ ਸਮਰਪਿਤ ਅਤੇ ਸੁਹਿਰਦ ਯਤਨਾਂ ਸਦਕਾ ਮਿਲੀ ਇਹ ਪ੍ਰਾਪਤੀ : ਸੀ.ਈ.ਓ. ਅਨਿੰਦਿਤਾ ਮਿਤਰਾ

ਡੀ.ਈ.ਓ., ਚੋਣ ਰਜਿਸਟ੍ਰੇਸ਼ਨ ਅਫ਼ਸਰ ਅਤੇ ਬੀ.ਐਲ.ਓਜ਼. ਦੇ ਸਮਰਪਿਤ ਅਤੇ ਸੁਹਿਰਦ ਯਤਨਾਂ ਸਦਕਾ ਮਿਲੀ ਇਹ ਪ੍ਰਾਪਤੀ : ਸੀ.ਈ.ਓ. ਅਨਿੰਦਿਤਾ ਮਿਤਰਾ

hot news
ਚੰਡੀਗੜ੍ਹ, 18 ਜੁਲਾਈ:  ਮੁੱਖ ਚੋਣ ਅਫ਼ਸਰ ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਧਾਨ ਸਭਾ ਹਲਕਾ ਧਰਮਕੋਟ ਅਤੇ ਗੜ੍ਹਸ਼ੰਕਰ  ਵਿਚ ਐਸ.ਆਈ.ਆਰ.- 2026 ਤਹਿਤ ਚੋਣ ਰਿਕਾਰਡਾਂ ਅਤੇ ਪ੍ਰਕਿਰਿਆਵਾਂ ਦੀ 100 ਫੀਸਦੀ ਡਿਜੀਟਾਈਜ਼ੇਸ਼ਨ  ਸਫਲਤਾਪੂਰਵਕ ਨੇਪਰੇ ਚਾੜ੍ਹਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੀਲ ਪੱਥਰ ਪਾਰਦਰਸ਼ਤਾ, ਕੁਸ਼ਲਤਾ ਅਤੇ ਆਧੁਨਿਕ ਚੋਣ ਪ੍ਰਬੰਧਨ ਨੂੰ ਮਜ਼ਬੂਤ ਕਰਨ ਵੱਲ ਪੰਜਾਬ ਦੀ ਨਿਰੰਤਰ ਪ੍ਰਗਤੀ ਦਾ ਪ੍ਰਤੱਖ ਪ੍ਰਮਾਣ ਹੈ। ਫੀਲਡ ਸਟਾਫ ਦੀ ਭੂਮਿਕਾ ਦਾ ਹਵਾਲਾ ਦਿੰਦਿਆਂ ਸੀ.ਈ.ਓ. ਸ਼੍ਰੀਮਤੀ ਮਿਤਰਾ ਨੇ ਕਿਹਾ ਕਿ ਜ਼ਿਲ੍ਹਾ ਚੋਣ ਅਧਿਕਾਰੀ (ਡੀ.ਈ.ਓ.), ਚੋਣ ਰਜਿਸਟ੍ਰੇਸ਼ਨ ਅਧਿਕਾਰੀ (ਈ.ਆਰ.ਓ.), ਅਤੇ ਬੀ.ਐਲ.ਓਜ਼ ਦੇ ਸਮਰਪਿਤ ਅਤੇ ਤਾਲਮੇਲ ਭਰਪੂਰ ਯਤਨਾਂ ਸਦਕਾ ਹੀ ਇਹ ਸਫਲਤਾ ਮਿਲੀ ਹੈ। ਉਨ੍ਹਾਂ ਦੀ ਵਚਨਬੱਧਤਾ, ਸੁਹਿਰਦਤਾ ਅਤੇ ਟੀਮ ਵਰਕ ਨੇ ਨਾ ਸਿਰਫ਼ ਡਿਜੀਟਾਈਜ਼ੇਸ਼ਨ ਕਾਰਜਾਂ ਦੇ ਨਿਰਵਿਘਨ ਅਮਲ ਨੂੰ ਯਕੀਨੀ ਬਣਾਇਆ ਸਗੋਂ ਧਰਮਕੋਟ ਅਤੇ ਗੜ੍ਹਸ਼ੰਕਰ ਨੂੰ ਰਾਜ ਲਈ ਇੱਕ ਮਾਡਲ ਚੋਣ ਹਲਕਿਆਂ ਵਜੋਂ ਸਥਾਪਿਤ ਕੀਤਾ ਹੈ। ਸ਼੍ਰੀਮਤੀ ਮਿਤਰਾ ਨੇ ਪੰਜਾਬ ਭਰ ਦੇ ਵੋਟਰਾਂ ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

hot news
ਚੰਡੀਗੜ੍ਹ/ਹੁਸ਼ਿਆਰਪੁਰ/ਗੜ੍ਹਸ਼ੰਕਰ, 18 ਜੁਲਾਈ: ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਬੋਰਡਾਂ ਦੇ ਨਵੇਂ ਨਿਯੁਕਤ ਚੇਅਰਪਰਸਨਾਂ ਦੇ ਸਨਮਾਨ ਵਿੱਚ ਗੜ੍ਹਸ਼ੰਕਰ ਦੇ ਸਿਵਾਲਿਕ ਪੈਲਸ ਵਿਖੇ ਇੱਕ ਸ਼ਾਨਦਾਰ ਅਤੇ ਭਰਵਾਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਗੜਸ਼ੰਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਨਵੇਂ ਨਿਯੁਕਤ ਚੇਅਰਪਰਸਨਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਦਿਲੋਂ ਵਧਾਈ ਦਿੱਤੀ ਅਤੇ ਲੋਕ ਸੇਵਾ ਨੂੰ ਤਰਜੀਹ ਦੇਣ ਦਾ ਸੱਦਾ ਦਿੱਤਾ।ਸਨਮਾਨਿਤ ਕੀਤੇ ਗਏ ਚੇਅਰਪਰਸਨਾਂ ਵਿੱਚ ਜਸਕਰਨ ਤੰਬਰ (ਸੈਣੀ ਵੈਲਫੇਅਰ ਬੋਰਡ), ਦਲਜੀਤ ਸਿੰਘ (ਸੈਣ ਸਮਾਜ ਵੈਲਫੇਅਰ ਬੋਰਡ), ਜਸਪ੍ਰੀਤ ਫਲੋਰਾ (ਰਾਮਗੜ੍ਹੀਆ ਵੈਲਫੇਅਰ ਬੋਰਡ), ਪਰਵੀਨ ਕੁਮਾਰ (ਰਾਜਪੂਤ ਕਲਿਆਣ ਬੋਰਡ), ਦਲਵਿੰਦਰ ਪਾਲ ਸਿੰਘ (ਖੱਤਰੀ ਅਰੋੜਾ ਵੈਲਫੇਅਰ ਬੋਰਡ), ਪਾਸਟਰ ਕੁਲਵਿੰਦਰ ਸਿੰਘ (ਮਸੀਹ ਵੈਲਫੇਅਰ ਬੋਰਡ), ਇਸਮਾਈਲ ਖਾਨ (ਮੁਸਲਿਮ ਵਿਕਾਸ ਬੋਰਡ), ਬਲਵਿੰਦਰ ਸਿੰਘ ਡੱਬ (ਪ੍ਰਜਾਪਤ ਸਮਾਜ ਵੈਲਫੇਅਰ ਬੋਰਡ), ਰਾਜਵਰਿੰਦਰ ਸਿੰਘ ਥਿੰਦ (ਕੰਬੋਜ ਵੈਲਫੇਅਰ ਬੋਰਡ), ਵਿਕਾਸ ਕਾਂਡਾ (...