Shadow

hot news

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ’ਚ ਚੱਲ ਰਹੇ ਸੈਨੀਟੇਸ਼ਨ ਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ’ਚ ਚੱਲ ਰਹੇ ਸੈਨੀਟੇਸ਼ਨ ਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ

hot news
ਜਲੰਧਰ, 25 ਜੂਨ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ (ਡੀ.ਡਬਲਿਊ.ਐਸ.ਐਮ.) ਦੀ ਹੋਈ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਸੈਨੀਟੇਸ਼ਨ ਅਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਗਈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਠੋਸ ਕੂੜਾ ਪ੍ਰਬੰਧਨ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਗਰਮ ਅਤੇ ਤਾਲਮੇਲ ਵਾਲੀ ਪਹੁੰਚ ਅਪਨਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਵੱਛਤਾ ਅਤੇ ਟਿਕਾਊ ਕੂੜਾ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਭਾਗ ਬਿਹਤਰ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸੈਨੀਟੇਸ਼ਨ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਵਿਭਾਗਾਂ ਨੂੰ ਮਾਣਯੋਗ ਸੁਪਰੀਮ ਕੋ...
ਐਸ.ਆਈ.ਆਰ.-2026  ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

hot news
ਚੰਡੀਗੜ੍ਹ, 25 ਜੂਨ: ਸੂਬੇ ਭਰ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) 2026 ਅਧੀਨ  ਅੱਜ 24,453 ਬੀ.ਐਲ.ਓਜ਼. ਨੇ ਘਰੋ-ਘਰੀ ਦੌਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਭਾਰਤੀ ਚੋਣ ਕਮਿਸ਼ਨ  ਵੱਲੋਂ ਨਿਰਧਾਰਤ ਗਣਨਾ ਪੜਾਅ 25 ਜੂਨ ਤੋਂ 24 ਜੁਲਾਈ, 2026 ਤੱਕ ਜਾਰੀ ਰਹੇਗਾ, ਜਿਸ ਤਹਿਤ ਪੰਜਾਬ ਭਰ ਦੇ 2,14,61,043 ਵੋਟਰਾਂ ਤੱਕ ਪਹੁੰਚ ਕੀਤੀ ਜਾਵੇਗੀ। ਘਰ-ਘਰ ਗਣਨਾ ਦੇ ਪਹਿਲੇ ਦਿਨ ਸੂਬੇ ਦੇ ਲੋਕਾਂ ਲਈ ਬਾਖ਼ੂਬ ਉਦਾਹਰਣ ਪੇਸ਼ ਕਰਦਿਆਂ ਸ਼੍ਰੀਮਤੀ ਅਨਿੰਦਿਤਾ ਮਿਤਰਾ, ਆਈਏਐਸ, ਮੁੱਖ ਚੋਣ ਅਫ਼ਸਰ, ਪੰਜਾਬ ਨੇ ਆਪਣੇ ਪਰਿਵਾਰ ਸਮੇਤ ਆਪਣਾ ਗਣਨਾ ਫਾਰਮ ਭਰਿਆ ਅਤੇ ਦਰੁਸਤ, ਸਮਾਵੇਸ਼ੀ ਤੇ ਸੋਧੀ ਹੋਈ ਵੋਟਰ ਸੂਚੀ ਤਿਆਰ ਕਰਨ ਵਿੱਚ ਆਪਣਾ ਯੋਗਦਾਨ ਪਾਇਆ। ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਣਨਾ ਫਾਰਮ ਵੰਡਣ ਅਤੇ ਭਰਨ ਵਿੱਚ ਸਹਾਇਤਾ ਕਰਨ ਲਈ ਆਪਣੇ ਘਰਾਂ ਦਾ ਦੌਰਾ ਕਰਨ ਵਾਲੇ ਬੀ.ਐਲ.ਓਜ਼. ਨਾਲ ਸਹਿਯੋਗ ਕਰਨ। ਸ਼੍ਰੀਮਤੀ ਮਿਤਰਾ ਨੇ ਦੱਸਿਆ ਕਿ ਪਹਿਲਾ ਦਿਨ ਬਹੁਤ ਉਤਸ਼ਾਹਪੂਰਨ ਤੇ ਸਕਾਰਾਤਮਕ ਰਿਹਾ, ਸੂਬੇ ਵਿੱਚ ਗਣਨਾ ਫਾਰਮ ਪੂਰੇ ਸਫਲਤਾਪੂਰਵਕ ਵੰਡੇ ਗਏ। ਨਾਗਰ...
ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 25 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਇੱਕ ਅਫ਼ਗਾਨ ਨਾਗਰਿਕ ਅਤੇ ਨਾਬਾਲਗ ਸਮੇਤ ਸੱਤ ਮੁਲਜ਼ਮਾਂ ਨੂੰ 10 ਆਧੁਨਿਕ ਪਿਸਤੌਲਾਂ, 5.048 ਕਿੱਲੋ ਹੈਰੋਇਨ ਅਤੇ 30.38 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਕਾਲੂ (21) ਨਿਵਾਸੀ ਪਿੰਡ ਖੁਰਮਣੀਆਂ (ਅੰਮ੍ਰਿਤਸਰ); ਜਗਜੀਤ ਸਿੰਘ ਉਰਫ਼ ਜੱਗੀ (40) ਮੂਲ ਨਿਵਾਸੀ ਜਲਾਲਾਬਾਦ (ਅਫ਼ਗਾਨਿਸਤਾਨ) ਜੋ ਮੌਜੂਦਾ ਸਮੇਂ ਤਿਲਕ ਨਗਰ (ਨਵੀਂ ਦਿੱਲੀ) ਵਿੱਚ ਰਹਿ ਰਿਹਾ ਸੀ; ਗੋਪਾਲ ਸ਼ਰਮਾ ਉਰਫ਼ ਗੌਰਵ (21) ਨਿਵਾਸੀ ਇਸਲਾਮਾਬਾਦ (ਅੰਮ੍ਰਿਤਸਰ); ...
ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ

hot news
ਚੰਡੀਗੜ੍ਹ: 25 ਜੂਨ 2026- ਨਸ਼ਾ ਵਿਰੋਧੀ ਲੜਾਈ ਲਈ ਪੂਰੇ ਸਮਾਜ ਦੀ ਭਾਗੀਦਾਰੀ ਲੋੜੀਂਦੀ ਹੈ, ਇਸ ਭਾਵਨਾ ਨੂੰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ਵੀਰਵਾਰ ਨੂੰ ‘ਸਾਂਝਾ ਸੁਨੇਹਾ – ਇਕਜੁੱਟ ਪੰਜਾਬ’ ਨਾਮੀ ਨਿਵੇਕਲੇ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਦਾ ਉਦੇਸ਼ ਸਰਕਾਰੀ ਏਜੰਸੀਆਂ, ਕਮਿਊਨਿਟੀ ਲੀਡਰਾਂ, ਸਿਵਲ ਸੁਸਾਇਟੀ ਸੰਸਥਾਵਾਂ ਅਤੇ ਸੋਸ਼ਲ ਮੀਡੀਆ ਇਨਫਲੂਐਂਸਰਾਂ ਵਿਚਾਲੇ ਟਿਕਾਊ ਭਾਈਵਾਲੀ ਕਾਇਮ ਕਰਨਾ ਹੈ ਤਾਂ ਜੋ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਿਆ ਜਾ ਸਕੇ। ਇਹ ਸੰਮੇਲਨ ਅੰਤਰਰਾਸ਼ਟਰੀ ਨਸ਼ਾ ਅਤੇ ਨਜਾਇਜ਼ ਤਸਕਰੀ ਵਿਰੋਧੀ ਦਿਵਸ ਮੌਕੇ ਡਾਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ (ਡਿਟਸੂ) ਵੱਲੋਂ ਆਯੋਜਿਤ ਕੀਤਾ ਗਿਆ, ਜੋ ਪੰਜਾਬ ਵਿਚ ਨਸ਼ਾ ਵਿਰੋਧੀ ਵਿਆਪਕ ਕਾਰਵਾਈ ਦਾ ਤਕਨੀਕੀ ਆਧਾਰ ਹੈ। ਇਸ ਸਮਾਗਮ ਵਿੱਚ 40 ਤੋਂ ਵੱਧ ਸੰਸਥਾਵਾਂ ਦੇ 80 ਤੋਂ ਵੱਧ ਡੈਲੀਗੇਟਾਂ ਨੇ ਹਿੱਸਾ ਲਿਆ। ਇਹ ਸੰਸਥਾਵਾਂ ਸਿੱਖਿਆ, ਮਾਨਸਿਕ ਸਿਹਤ, ਨਸ਼ਾ-ਛੁਡਾਉਣ, ਬੱਚਿਆਂ ਦੀ ਸੁਰੱਖਿਆ, ਯੁਵਕ ਭਲਾਈ, ਔਰਤ ਦੇ ਸਸ਼ਕਤੀਕਰਨ, ਕਮਿਊਨਿਟੀ ਆਊਟਰੀਚ ਅਤੇ ਖੇਡਾਂ ਵਿਚ ਕੰਮ ਕਰ ਰਹੀਆਂ ਹਨ। ਇਸ ...
4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

hot news
ਚੰਡੀਗੜ੍ਹ, 25 ਜੂਨ : ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਸਿਹਤ ਖੇਤਰ ਦੀ ਤਸਵੀਰ ਬਦਲ ਰਹੀ ਹੈ। ਸਟੇਟ ਹੈਲਥ ਏਜੰਸੀ (ਐੱਸਐੱਚਏ) ਪੰਜਾਬ ਅਨੁਸਾਰ, ਪਟਿਆਲਾ ਜ਼ਿਲ੍ਹਾ ਇਸ ਯੋਜਨਾ ਨੂੰ ਅਪਣਾਉਣ ਅਤੇ ਇਸਦੀ ਵਰਤੋਂ ਵਿੱਚ ਸਭ ਤੋਂ ਅੱਗੇ ਹੈ ਅਤੇ ਪ੍ਰੋਗਰਾਮ ਅਧੀਨ ਰਾਜ ਵਿੱਚ ਸਭ ਤੋਂ ਵੱਧ ਮਰੀਜ਼ਾਂ ਅਤੇ ਖਰਚ ਦੇ ਮਾਮਲੇ ਵਿੱਚ ਸਿਖ਼ਰ ’ਤੇ ਹੈ। ਪੂਰੇ ਪੰਜਾਬ ਵਿੱਚ 4,43,906 ਤੋਂ ਵੱਧ ਮਰੀਜ਼ ਲਾਭ ਲੈ ਚੁੱਕੇ ਹਨ ਅਤੇ ਜਿਸ ਦੇ ਕੁੱਲ 782.79 ਕਰੋੜ ਤੋਂ ਵੱਧ ਦਾ ਖਰਚ ਹੋਇਆ ਹੈ। ਸਰਕਾਰੀ ਅਤੇ ਸੂਚੀਬੱਧ ਕੀਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਣ ਲਈ ਡਿਜ਼ਾਈਨ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ , ਸੂਬੇ ਦੀਆਂ ਸਭ ਤੋਂ ਵਧੀਆ ਲੋਕ ਭਲਾਈ ਯੋਜਨਾਵਾਂ ਵਿੱਚੋਂ ਇੱਕ ਬਣ ਚੁੱਕੀ ਹੈ। ਐੱਸ.ਐੱਚ.ਏ. ਪੰਜਾਬ ਦੇ ਤਾਜ਼ਾ ਅੰਕੜਿਆਂ ਮੁਤਾਬਿਕ (23 ਜੂਨ ਤੱਕ) ਇਸ ਯੋਜਨਾ ਨੇ ਵੱਡੇ ਪੱਧਰ ’ਤੇ ਤਬਦੀਲੀ ਲਿਆਂਦੀ ਹੈ। ਪਟਿਆਲਾ ਯੋਜਨਾ ਦਾ ਲਾਭ ਲੈਣ ਵਿੱਚ ਸਭ ਤੋਂ ਅੱਗੇ ਹੈ, ਜਿੱਥੇ 52,672 ਮਰੀਜ਼ਾਂ ਦੇ ਇਲਾਜ਼ ਉੱਪਰ ਲਗਭਗ 79.15 ਕਰੋੜ ਰੁਪਏ ਖਰਚੇ ਗਏ ਹਨ...
ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

hot news
*ਚੰਡੀਗੜ੍ਹ, 25 ਜੂਨ:* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹਾਂ ਦੇ ਫਿਕਰ ਨੂੰ ਦੂਰ ਕਰਦਿਆਂ ਇੱਕ ਵੱਡੀ ਰਾਹਤ ਦਿੱਤੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 'ਅਸ਼ੀਰਵਾਦ ਸਕੀਮ' ਤਹਿਤ ਚਾਲੂ ਵਿੱਤੀ ਸਾਲ 2026-27 ਦੌਰਾਨ ਅਨੁਸੂਚਿਤ ਜਾਤੀਆਂ ਦੇ 3282 ਲਾਭਪਾਤਰੀਆਂ ਨੂੰ 16.74 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਫੈਸਲੇ ਪਿੱਛੇ ਮਨੁੱਖੀ ਸੰਵੇਦਨਸ਼ੀਲਤਾ ਨੂੰ ਉਜਾਗਰ ਕਰਦਿਆਂ ਵਿਸ਼ੇਸ਼ ਤੌਰ 'ਤੇ ਕਿਹਾ, "ਧੀ ਦਾ ਵਿਆਹ ਕਿਸੇ ਵੀ ਗਰੀਬ ਮਾਪਿਆਂ ਲਈ ਫਿਕਰ ਜਾਂ ਕਰਜ਼ੇ ਦਾ ਕਾਰਨ ਨਹੀਂ ਬਣਨਾ ਚਾਹੀਦਾ। ਪੰਜਾਬ ਸਰਕਾਰ ਹਰ ਲੋੜਵੰਦ ਪਰਿਵਾਰ ਦੇ ਨਾਲ ਇੱਕ ਵੱਡੇ ਭਰਾ ਅਤੇ ਪੁੱਤਰ ਵਾਂਗ ਖੜ੍ਹੀ ਹੈ। ਸਾਡਾ ਮਕਸਦ ਸਿਰਫ਼ ਕਾਗਜ਼ੀ ਕਾਰਵਾਈ ਕਰਨਾ ਜਾਂ ਅੰਕੜੇ ਪੇਸ਼ ਕਰਨਾ ਨਹੀਂ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ

hot news
ਚੰਡੀਗੜ੍ਹ, 25 ਜੂਨ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਨ ਸਿੱਖ ਯੋਧੇ ਅਤੇ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਪੀਕਰ ਸੰਧਵਾਂ ਨੇ ਮਹਾਨ ਸਿੱਖ ਜਰਨੈਲ ਦੀ ਬੇਮਿਸਾਲ ਕੁਰਬਾਨੀ ਨੂੰ ਚੇਤੇ ਕੀਤਾ। ਉਨ੍ਹਾਂ ਨੇ ਪਹਿਲੇ ਪ੍ਰਭੂਸੱਤਾ ਸੰਪੰਨ ਸਿੱਖ ਰਾਜ ਦੀ ਸਥਾਪਨਾ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੀ ਇਤਿਹਾਸਕ ਭੂਮਿਕਆ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੇ ਗਏ ਕ੍ਰਾਂਤੀਕਾਰੀ ਭੂਮੀ ਸੁਧਾਰਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਤਹਿਤ ਗਰੀਬ ਮੁਜ਼ਾਰਿਆਂ ਅਤੇ ਕਿਸਾਨਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਦਿੱਤੇ ਗਏ ਸਨ। ਸ. ਸੰਧਵਾਂ ਨੇ ਕਿਹਾ, "ਬਾਬਾ ਬੰਦਾ ਸਿੰਘ ਬਹਾਦਰ ਦਾ ਜੀਵਨ ਬਹਾਦਰੀ, ਨਿਆਂ ਅਤੇ ਨਿਸ਼ਕਾਮਤਾ ਦੀ ਪ੍ਰਤੱਖ ਮਿਸਾਲ ਹੈ। ਉਨ੍ਹਾਂ ਨੇ ਦੱਬੇ-ਕੁਚਲੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ੁਲਮ ਤੇ ਅੱਤਿਆਚਾਰ ਵਿਰੁੱਧ ਅਣਥੱਕ ਲੜਾਈ ਲੜੀ। ਉਨ੍ਹਾਂ ਦੀ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਅਨਿਆਂ ਵਿਰੁੱਧ ਆਵਾਜ਼ ...
2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ ‘ਆਪ’ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ ‘ਆਪ’ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

hot news, Politics
ਧਰਮਪੁਰਾ (ਮਾਨਸਾ); 24 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਇਹ ਕੰਧ 'ਤੇ ਲਿਖਿਆ ਪੜ੍ਹਿਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ (ਆਪ) 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਰ ਵੀ ਵੱਡੇ ਬਹੁਮਤ ਨਾਲ ਸੱਤਾ ਵਿੱਚ ਵਾਪਸੀ ਕਰੇਗੀ, ਕਿਉਂਕਿ ਲੋਕਾਂ ਨੇ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਵਿੱਚ ਭਾਰੀ ਭਰੋਸਾ ਜਤਾਇਆ ਹੈ। ਮਾਨਸਾ ਜ਼ਿਲ੍ਹੇ ਦੇ ਹਲਕਾ ਬੁਢਲਾਡਾ ਦੇ ਪਿੰਡ ਧਰਮਪੁਰਾ ਵਿਖੇ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਬੇਮਿਸਾਲ ਭਲਾਈ ਕਾਰਜਾਂ ਨੇ ਪੰਜਾਬ ਦੀ ਨੁਹਾਰ ਬਦਲ ਦਿੱਤੀ ਹੈ ਅਤੇ ਸਰਕਾਰ ਤੇ ਜਨਤਾ ਵਿਚਾਲੇ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਹੈ। ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਮੁਫ਼ਤ ਬਿਜਲੀ ਅਤੇ ਸਿਹਤ ਸਹੂਲਤਾਂ ਤੋਂ ਲੈ ਕੇ ਮਹਿਲਾ ਸ਼ਕਤੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਤੱਕ ਹਰ ਖੇਤਰ ਵਿੱਚ ਇਤਿਹਾਸਕ ਪ੍ਰਗਤੀ ਦੇਖੀ ਹੈ। ਉਨ੍ਹਾਂ ਕਿਹ...
ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

hot news, Politics
ਬਠਿੰਡਾ; 24 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਸੰਸਥਾ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹੁਣ ਧਾਰਮਿਕ ਸੰਸਥਾਵਾਂ ਨੂੰ ਉਨ੍ਹਾਂ ਲੋਕਾਂ ਦੇ ਗਲਬੇ ਵਿੱਚ ਰਹਿਣ ਦੇਣ ਦਾ ਹੋਰ ਬੋਝ ਬਰਦਾਸ਼ਤ ਨਹੀਂ ਕਰ ਸਕਦਾ, ਜਿਨ੍ਹਾਂ ਨੇ ਸਿਆਸੀ ਲਾਹਾ ਲੈਣ ਲਈ ਆਸਥਾ ਦਾ ਸ਼ੋਸ਼ਣ ਕੀਤਾ ਅਤੇ ਸੂਬੇ ਨੂੰ ਨਿਵਾਣਾਂ ਵੱਲ ਧੱਕਣ ਵਾਲੇ ਮਾਫੀਆ ਦੀ ਪੁਸ਼ਤਪਨਾਹੀ ਕੀਤੀ। ਮੌੜ ਹਲਕੇ ਦੇ ਇਤਿਹਾਸਕ ਪਿੰਡ ਮੰਡੀ ਕਲਾਂ ਵਿਖੇ ਵਿਸ਼ਾਲ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਉਨ੍ਹਾਂ ਦੀ ਸਰਕਾਰ ਨੇ ਬੇਅਦਬੀ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026' ਬਣਾਇਆ ਹੈ, ਉੱਥੇ ਦੂਜੇ ਪਾਸੇ 'ਮਾਵਾਂ ਧੀਆਂ ਸਤਿਕਾਰ ਯੋਜਨਾ' ਰਾਹੀਂ ਔਰਤਾਂ ਨੂੰ ਸਸ਼ਕਤ ਬਣਾਇਆ ਜਾ ਰ...
ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ

ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ

hot news, Politics
ਅੰਮ੍ਰਿਤਸਰ 24 ਜੂਨ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਜਨਤਾ ਦੇ ਸਾਹਮਣੇ ਰੱਖਿਆ। ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਦੇ ਨਵੇਂ ਰਾਹ 'ਤੇ ਅੱਗੇ ਵਧ ਰਿਹਾ ਹੈ। ਮਾਨ ਸਰਕਾਰ ਸਿਹਤ, ਸਿੱਖਿਆ, ਸੜਕਾਂ, ਰੁਜ਼ਗਾਰ, ਨਹਿਰੀ ਪਾਣੀ, ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੀ ਖੇਤੀ ਨੂੰ ਉੱਨਤ ਬਣਾਉਣ ਲਈ ਯੁੱਧ ਪੱਧਰ 'ਤੇ ਕੰਮ ਕਰ ਰਹੀ ਹੈ। ਝੋਨੇ ਦੇ ਮੌਜੂਦਾ ਸੀਜ਼ਨ ਵਿੱਚ ਪੰਜਾਬ ਦੇ ਕੋਨੇ-ਕੋਨੇ ਤੱਕ ਅਤੇ ਹਰ ਕਿਸਾਨ ਦੇ ਖੇਤ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਅਤੇ ਜਿੱਥੇ ਅਜੇ ਪਾਣੀ ਨਹੀਂ ਪਹੁੰਚਿਆ, ਉੱਥੇ ਵੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੁੱਧਵਾਰ ਨੂੰ 'ਆਪ' ਆਗੂਆਂ ਜਰਨੈਲ ਸਿੰਘ ਢੋਟ, ਸਰਬਜੋਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਸੰਧੂ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਸਾਲ 2022 ਦੀਆਂ ਚੋਣਾਂ ਦੌਰਾਨ ਜਨਤਾ ਨਾਲ ਕੀਤੀਆਂ ਪੰਜ ਮੁੱਖ ਗਾਰੰਟੀਆਂ ਦਾ ਜ਼ਿਕਰ ਕਰਦਿਆਂ...