ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕੀਤਾ ਉਜਾਗਰ, ਉਨ੍ਹਾਂ ਕੋਲ ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਤੋਂ ਇਲਾਵਾ ਕੋਈ ਮੁੱਦਾ ਨਹੀਂ ਬਚਿਆ: ਬਲਤੇਜ ਪੰਨੂ
ਚੰਡੀਗੜ੍ਹ 24 ਜੂਨ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ, ਖਾਸ ਕਰਕੇ ਅਕਾਲੀ ਦਲ, ਫਰਜ਼ੀ ਵੀਡੀਓਜ਼ ਅਤੇ ਗੁੰਮਰਾਹਕੁੰਨ ਪ੍ਰਚਾਰ ਦਾ ਸਹਾਰਾ ਲੈ ਰਹੀਆਂ ਹਨ ਕਿਉਂਕਿ ਉਨ੍ਹਾਂ ਕੋਲ ਭਗਵੰਤ ਮਾਨ ਸਰਕਾਰ ਵਿਰੁੱਧ ਚੁੱਕਣ ਲਈ ਕੋਈ ਮੁੱਦਾ ਨਹੀਂ ਬਚਿਆ। ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣਾ ਹੀ ਆਪਣਾ ਇੱਕੋ-ਇੱਕ ਏਜੰਡਾ ਬਣਾ ਲਿਆ ਹੈ ਕਿਉਂਕਿ ਉਹ ਵਿਕਾਸ, ਸ਼ਾਸਨ ਅਤੇ ਲੋਕ ਭਲਾਈ ਦੇ ਕੰਮਾਂ 'ਤੇ ਸਰਕਾਰ ਨੂੰ ਚੁਣੌਤੀ ਦੇਣ ਦੇ ਯੋਗ ਨਹੀਂ ਹਨ।
ਬਲਤੇਜ ਪੰਨੂ ਨੇ ਕਿਹਾ ਕਿ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸਫਲਤਾ ਨੇ ਵਿਰੋਧੀ ਧਿਰ ਨੂੰ ਬੇਚੈਨ ਕਰ ਦਿੱਤਾ ਹੈ, ਜਿਸ ਕਾਰਨ ਉਹ ਲੋਕਾਂ ਵਿੱਚ ਭੰਬਲਭੂਸਾ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ 'ਆਪ' ਸਰਕਾਰ ਨੇ ਜਨਤਾ ਨਾਲ ਕੀਤੇ ਵਾਅਦਿਆਂ ਨਾਲੋਂ ਵੱਧ ਵਾਅਦੇ ਪੂਰੇ ਕੀਤੇ ਹਨ, ਉੱਥੇ ਹੀ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਸਿਰਫ਼ ਕੂੜ ਪ੍ਰਚਾਰ ਅ...








