Shadow

hot news

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

hot news
ਚੰਡੀਗੜ੍ਹ 20 ਜੂਨ: ਰਾਜ ਚੋਣ ਕਮਿਸ਼ਨ, ਪੰਜਾਬ ਹੇਠ ਲਿਖੀਆਂ ਨਗਰ ਨਿਗਮਾਂ ਦੀਆਂ ਆਮ ਚੋਣਾਂ ਕਰਵਾਉਣ ਲਈ ਸ਼ਡਿਊਲ ਦਾ ਐਲਾਨ ਕਰਦਾ ਹੈ: 1) ਨਗਰ ਨਿਗਮ, ਹੁਸ਼ਿਆਰਪੁਰ (ਜ਼ਿਲ੍ਹਾ ਹੁਸ਼ਿਆਰਪੁਰ), 2) ਨਗਰ ਕੌਂਸਲ, ਗੁਰੂ ਹਰ ਸਹਾਏ, (ਜ਼ਿਲ੍ਹਾ ਫਿਰੋਜ਼ਪੁਰ), 3) ਨਗਰ ਕੌਂਸਲ, ਜਲਾਲਾਬਾਦ (ਜ਼ਿਲ੍ਹਾ ਫਾਜ਼ਿਲਕਾ) ਅਤੇ 4) ਨਗਰ ਪੰਚਾਇਤ, ਮਮਦੋਟ (ਜ਼ਿਲ੍ਹਾ ਫਿਰੋਜ਼ਪੁਰ)। ਚੋਣ ਸ਼ਡਿਊਲ ਦੇ ਅਨੁਸਾਰ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਮਿਆਦ 22.06.2026 (ਸੋਮਵਾਰ) (ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ) ਅਤੇ ਇਸ ਸਬੰਧੀ ਪ੍ਰਕਿਰਿਆ  ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 25.06.2026 (ਵੀਰਵਾਰ) (ਸ਼ਾਮ 03:00 ਵਜੇ ਤੱਕ) ਹੋਵੇਗੀ। ਨਾਮਜ਼ਦਗੀਆਂ ਦੀ ਜਾਂਚ 26.06.2026 (ਸ਼ੁੱਕਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 27.06.2026 (ਸ਼ਨਿਚਰਵਾਰ) ਦੁਪਹਿਰ 3:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਨਿਗਮਾਂ ਵਿੱਚ 5.7.2026 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ। ਵੋਟਿੰਗ ਈ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਫੈਲਾ ਕੇ ਅਕਾਲੀ ਦਲ ਦੀਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਆਪ ਨੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਫੈਲਾ ਕੇ ਅਕਾਲੀ ਦਲ ਦੀਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਆਪ ਨੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ

hot news, Politics
ਚੰਡੀਗੜ੍ਹ, 20 ਜੂਨ 2026- ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਗੁੰਮਰਾਹਕੁੰਨ ਅਤੇ ਫਰਜ਼ੀ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਖ਼ਿਲਾਫ਼ ਚਿੱਟਾ ਪਾਰਟੀ (ਸ਼ਿਰੋਮਣੀ ਅਕਾਲੀ ਦਲ), ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਈਡੀ ਪਾਰਟੀ (ਭਾਜਪਾ) ਅਤੇ ਕਾਂਗਰਸ ਵਿਰੁੱਧ ਪੂਰੇ ਪੰਜਾਬ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ। 'ਆਪ' ਦੇ ਮੰਤਰੀ, ਵਿਧਾਇਕ, ਸੀਨੀਅਰ ਆਗੂ, ਵਰਕਰ ਅਤੇ ਸਥਾਨਕ ਲੋਕ ਸੂਬੇ ਭਰ ਵਿੱਚ ਸੜਕਾਂ 'ਤੇ ਉਤਰ ਆਏ ਅਤੇ ਵਿਰੋਧੀ ਪਾਰਟੀਆਂ 'ਤੇ ਧਰਮ ਦੀ ਦੁਰਵਰਤੋਂ ਕਰਨ, ਝੂਠਾ ਪ੍ਰਚਾਰ ਫੈਲਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਤੇ ਸੂਬੇ ਦੀ ਤਰੱਕੀ ਨੂੰ ਲੀਹੋਂ ਲਾਹੁਣ ਲਈ ਸਿਆਸੀ ਸਾਜ਼ਿਸ਼ਾਂ ਰਚਣ ਦੇ ਦੋਸ਼ ਲਾਏ। ਫ਼ਰੀਦਕੋਟ, ਬਰਨਾਲਾ ਅਤੇ ਮਾਨਸਾ ਤੋਂ ਲੈ ਕੇ ਕਪੂਰਥਲਾ, ਮੋਗਾ ਅਤੇ ਬਾਦਲ ਪਿੰਡ ਤੱਕ, ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਤਾਕਤਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਿਨ੍ਹਾਂ ਨੂੰ ਉਨ੍ਹਾਂ ਨੇ ਪੰਜਾਬ ਵਿਰੋਧੀ ਅਤੇ ਪੰਥ ਵਿਰੋਧੀ ਦੱਸਿਆ, ਜੋ ਸਿਆਸੀ ਫਾਇਦੇ ਲਈ ਵਾਰ-ਵਾਰ ਧਾਰਮਿਕ ...
ਨੌਜਵਾਨ ਪੁਲਿਸ ਮੁਲਾਜ਼ਮ ਪੰਜਾਬ ਪੁਲਿਸ ਦੇ ਫ਼ਰੰਟਲਾਈਨ ਰਿਸਪਾਂਸ ਨੂੰ ਹੋਰ ਮਜ਼ਬੂਤ ਬਣਾ ਕੇ ਅਪਰਾਧ ਨਾਲ ਲੜਨ ਦੀ ਸਮਰੱਥਾ ਵਿੱਚ ਕਰ ਰਹੇ ਹਨ ਵਾਧਾ

ਨੌਜਵਾਨ ਪੁਲਿਸ ਮੁਲਾਜ਼ਮ ਪੰਜਾਬ ਪੁਲਿਸ ਦੇ ਫ਼ਰੰਟਲਾਈਨ ਰਿਸਪਾਂਸ ਨੂੰ ਹੋਰ ਮਜ਼ਬੂਤ ਬਣਾ ਕੇ ਅਪਰਾਧ ਨਾਲ ਲੜਨ ਦੀ ਸਮਰੱਥਾ ਵਿੱਚ ਕਰ ਰਹੇ ਹਨ ਵਾਧਾ

hot news
ਚੰਡੀਗੜ੍ਹ , 20 ਜੂਨ: ਪੰਜਾਬ ਪੁਲਿਸ ਦੀ ਸਫਲਤਾ ਸਿਰਫ਼ ਤਜਰਬੇਕਾਰ ਸੀਨੀਅਰ ਅਧਿਕਾਰੀਆਂ ਦੇ ਮੋਢਿਆਂ ’ਤੇ ਹੀ ਨਿਰਭਰ ਨਹੀਂ , ਸਗੋਂ ਉਹਨਾਂ ਨੌਜਵਾਨ ਅਧਿਕਾਰੀਆਂ ਦੀ ਦ੍ਰਿੜਤਾ ਤੇ ਤਨਦੇਹੀ ਦਾ ਵੀ ਭਰਪੂਰ ਯੋਗਦਾਨ ਹੈ,ਜੋ ਦੇਸ਼ ਦੀ ਸਭ ਤੋਂ ਸ਼ਕਤੀਸ਼ਾਲੀ ਪੁਲਿਸ ਫੋਰਸ ਦੇ ਭਵਿੱਖ ਨੂੰ ਮਜ਼ਬੂਤ ਬਣਾ ਰਹੇ ਹਨ। ਸੂਬੇ ਦੀ ਪੁਲਿਸ ਵਿੱਚ ਕਾਂਸਟੇਬਲ ਤੋਂ ਲੈ ਕੇ ਡੀਐਸਪੀ (ਡਿਪਟੀ ਸੁਪਰਿੰਟੈਂਡੈਂਟ ਆਫ ਪੁਲਿਸ) ਤੱਕ ਵੱਖ-ਵੱਖ ਅਹੁਦਿਆਂ ’ਤੇ ਨੌਜਵਾਨ ਅਧਿਕਾਰੀ ਤਾਇਨਾਤ ਹਨ, ਜੋ ਆਧੁਨਿਕ ਤਕਨਾਲੋਜੀ ਅਤੇ ਨਿਡਰ ਸੋਚ ਦੇ ਨਾਲ ਅਪਰਾਧ ਅਤੇ ਗੈਂਗ ਗਤੀਵਿਧੀਆਂ ’ਤੇ ਨਕੇਲ ਕੱਸਣ ਵਿੱਚ ਵੱਡਮੁਲੀ ਭੂਮਿਕਾ ਨਿਭਾ ਰਹੇ ਹਨ। ਪੁਲਿਸ ਬਲ ਵਿੱਚ 27 ਤੋਂ 29 ਸਾਲ ਦੀ ਉਮਰ ਵਰਗ ਦੇ 4,253 ਕਰਮਚਾਰੀ ਹਨ, ਜਦਕਿ 3,978 ਕਰਮਚਾਰੀ 27 ਸਾਲ ਤੋਂ ਘੱਟ ਉਮਰ ਦੇ ਹਨ। ਇਸ ਨਾਲ ਸਰਹੱਦੀ ਸੂਬੇ ਪੰਜਾਬ ਵਿੱਚ ਹਰ ਤਰ੍ਹਾਂ ਦੇ ਅਪਰਾਧਾਂ ਨਾਲ ਨਜਿੱਠਣ ਲਈ ਨੌਜਵਾਨੀ ਅਤੇ ਤਜਰਬੇ ਦਾ ਸੰਤੁਲਿਤ ਸੁਮੇਲ ਮੌਜੂਦ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ, ਡੀਜੀਪੀ ਗੌਰਵ ਯਾਦਵ ਦੀ ਦੇਖ-ਰੇਖ ਹੇਠ ਕੀਤੀ...
ਪਿੰਡ ਚੰਦਬਾਜਾ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਲੋਕ ਮਿਲਣੀ

ਪਿੰਡ ਚੰਦਬਾਜਾ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਲੋਕ ਮਿਲਣੀ

hot news
ਕੋਟਕਪੂਰਾ, 19 ਜੂਨ- ਸਪੀਕਰ ਪੰਜਾਬ ਵਿਧਾਨ ਸਭਾ  ਸ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਚੰਦਬਾਜਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਇਸੇ ਮੰਤਵ ਨਾਲ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧੀ ਮੁਲਾਕਾਤ ਕੀਤੀ ਜਾ ਰਹੀ ਹੈ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮਸਲੇ ਸਪੀਕਰ ਸਾਹਿਬ ਦੇ ਧਿਆਨ ਵਿੱਚ ਲਿਆਂਦੇ, ਜਿਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ। ਇਸ ਮੌਕੇ ਸਰਪੰਚ ਅਭੀਜੀਤ ਸਿੰਘ ਢਿੱਲੋਂ, ਜਸਵੀਰ ਸਿੰਘ, ਕੁਲਵਿੰਦਰ ਸਿੰਘ, ਸਤਨਾਮ ਸਿੰਘ, ਭੋਲਾ ਸਿੰਘ, ਬਲਵਿੰਦਰ ਸਿੰਘ, ਬਿੰਦਰ ਸਿੰਘ, ਮੀਤਾ ਸਿੰਘ, ਪਰਮਜੀਤ ਸਿੰਘ, ਗੁਰਜੀਤ ਸਿੰਘ, ਗੁ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨੇ ਖੁੱਲ੍ਹੀ ਕਚਿਹਰੀ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨੇ ਖੁੱਲ੍ਹੀ ਕਚਿਹਰੀ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

hot news
ਫਿਲੌਰ (ਜਲੰਧਰ), 19 ਜੂਨ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਆਪਣੇ ਫਿਲੌਰ ਦੌਰੇ ਦੌਰਾਨ ਵੱਖ-ਵੱਖ ਥਾਈਂ ਖੁੱਲ੍ਹੀ ਕਚਿਹਰੀ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਦੀ ਸੁਣਵਾਈ ਕਰਦਿਆਂ ਅਧਿਕਾਰੀਆਂ ਨੂੰ ਮੌਕੇ ’ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਆਪਣੇ ਦੌਰੇ ਦੌਰਾਨ ਚੇਅਰਮੈਨ ਸ਼੍ਰੀ ਗੜ੍ਹੀ ਨੇ ਪਿੰਡ ਨਗਰ ਵਿਖੇ ਹਾਈਵੇ ’ਤੇ ਖੜ੍ਹਦੇ ਗੰਦੇ ਪਾਣੀ ਦੀ ਨਿਕਾਸੀ ਦੇ ਮਾਮਲੇ ਦਾ ਜਾਇਜ਼ਾ ਲੈਣ ਲਈ ਮੌਕੇ ਦਾ ਦੌਰਾ ਕੀਤਾ। ਮਾਮਲੇ ਦੀ ਸੁਣਵਾਈ ਕਰਦਿਆਂ ਸ਼੍ਰੀ ਗੜ੍ਹੀ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸਮੱਸਿਆ ਦਾ ਪੱਕਾ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਵੀ ਦੁਹਰਾਈ। ਇਸ ਮੌਕੇ ਐਸ.ਡੀ.ਐਮ. ਫਿਲੌਰ, ਤਹਿਸੀਲਦਾਰ, ਬੀ.ਡੀ.ਪੀ.ਓ., ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। ਸ਼੍ਰੀ ਗੜ੍ਹੀ ਨੇ ਪਿੰਡ ਮਿਓਂਵਾਲ ਦੇ ਇੱਕ ਦਲਿਤ ਨੌਜਵਾਨ, ਜਿਸ ਦੀ ਬੀਤੇ ਦਿਨੀਂ ਟਿੱਪਰ ਹੇਠ ਆਉਣ ਕਾਰਨ ਹੋਈ ਮੌਤ ਹੋ ਗਈ ਸੀ, ਦੇ ਪਰਿਵਾਰ ਨਾਲ ...
ਪੰਜਾਬ ਖੱਤਰੀ ਅਰੌੜਾ ਵੈਲਫੇਅਰ ਬੋਰਡ ਦੇ ਚੇਅਰਮੈਨ ਸ੍ਰ ਰਜਿੰਦਰ ਸਿੰਘ ਬਸੰਤ ਜੀ ਦੀ ਅਗਵਾਈ ਹੇਠ ਬੋਰਡ ਦੀ ਮੀਟਿੰਗ ਆਯੋਜਿਤ

ਪੰਜਾਬ ਖੱਤਰੀ ਅਰੌੜਾ ਵੈਲਫੇਅਰ ਬੋਰਡ ਦੇ ਚੇਅਰਮੈਨ ਸ੍ਰ ਰਜਿੰਦਰ ਸਿੰਘ ਬਸੰਤ ਜੀ ਦੀ ਅਗਵਾਈ ਹੇਠ ਬੋਰਡ ਦੀ ਮੀਟਿੰਗ ਆਯੋਜਿਤ

hot news
ਪੰਜਾਬ ਖੱਤਰੀ ਅਰੌੜਾ ਵੈਲਫੇਅਰ ਬੋਰਡ ਦੇ ਚੇਅਰਮੈਨ ਸ੍ਰ ਰਜਿੰਦਰ ਸਿੰਘ ਬਸੰਤ ਜੀ ਦੀ ਅਗਵਾਈ ਹੇਠ ਬੋਰਡ ਦੀ ਪਹਿਲੀ ਮੀਟਿੰਗ ਬੱਚਤ ਭਵਨ ਮਿੰਨੀ ਸਕੱਤਰੇਤ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਚੇਅਰਮੈਨ ਸ੍ਰ ਰਜਿੰਦਰ ਸਿੰਘ ਬਸੰਤ ਜੀ ਨੇ  ਬੋਰਡ ਦੇ ਮੈਂਬਰ ਸਾਹਿਬਾਨ ਜਿੰਨਾ ਵਿੱਚ ਸ੍ਰੀ ਪ੍ਰਣਵ ਧਵਨ ਅੰਮ੍ਰਿਤਸਰ ਤੋਂ, ਸ੍ਰੀ ਰਾਜੇਂਦਰ ਮੋਹਨ ਪਟਿਆਲਾ ਤੋਂ, ਸ੍ਰੀ ਰਿੱਕੀ ਮਨੋਚਾ ਜਲੰਧਰ ਤੋਂ ਅਤੇ ਸ੍ਰੀ ਜਸਪ੍ਰੀਤ ਸਿੰਘ ਕਾਕਾ ਮਾਛੀਵਾੜਾ ਲੁਧਿਆਣਾ ਤੋਂ ਇੰਨਾ ਸਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਨਵ ਨਿਯੁਕਤ ਚੇਅਰਮੈਨ, ਵਾਈਸ ਚੇਅਰਮੈਨ ਅਤੇ ਸਟੇਟ ਮੈਂਬਰ ਸਾਹਿਬਾਨਾ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਬੋਰਡ ਵਲੋਂ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ। ਇਸ ਮੌਕੇ ਤੇ ਵਿਧਾਇਕ ਸਾਹਿਬਾਨ ਕੁਲਵੰਤ ਸਿੰਘ ਸਿੱਧੂ, ਅਸ਼ੋਕ ਪਰਾਸ਼ਰ ਪਪੀ, ਮੇਅਰ ਪ੍ਰਿਸੀਪਲ ਇੰਦਰਜੀਤ ਕੌਰ, ਜ਼ਿਲ੍ਹਾ ਪ੍ਰਧਾਨ/ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਜਤਿੰਦਰ ਸਿੰਘ ਖੰਗੂੜਾ, ਸੀਨੀਅਰ ਵਾਈਸ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਚੇਅਰਮੈਨ ਰਾਜੂ ਕਨੌਜੀਆ, ਚੇਅਰਮੈਨ ਕੇਸ਼ਵ ਵਰਮਾ, ਡਾਇਰੈਕਟਰ ਰਵਿੰਦਰਪਾਲ ਸਿੰਘ ਪਾਲੀ ਅਤੇ ਆਪ ਆਗੂ ਰਾਜ ਕੁ...
ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 19 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’  ਦੇ 150ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 558 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 150ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 300 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 38,390 ਹੋ ਗਈਆਂ। ਇਸ ਤੋਂ ਇਲਾਵਾ 118 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਇੱਕ ਵਿਅਕਤੀ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ...
ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

hot news
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜੂਨ : ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਆਪਣੇ ਘਰਾਂ ਤੋਂ ਦੂਰ ਰਹਿਣ ਵਾਲੀਆਂ ਕੰਮ-ਕਾਜੀ ਔਰਤਾਂ ਨੂੰ ਸੁਰੱਖਿਆਤ ਅਤੇ ਸਹੂਲਤਾਂ ਨਾਲ ਲੈਸ ਨਾਮਾਤਰ ਕੀਮਤਾਂ 'ਤੇ ਠਾਹਰ ਮੁਹਈਆ ਕਰਵਾਉ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਪੰਜ ਵਰਕਿੰਗ ਵਿਮੈਨ ਹੋਸਟਲ ਬਣਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਵਿਖੇ ਸੈਕਟਰ 66 ਵਿਖੇ ਐਮ ਐਲ ਏ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਸੱਤ ਮੰਜ਼ਲੀ ਵਰਕਿੰਗ ਵਿਮੈਨ ਹੋਸਟਲ ਦੀ ਉਸਾਰੀ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਹੋਸਟਲ ਦੀ ਤਾਮੀਰ 'ਤੇ ਕਰੀਬ 70 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਦੀ ਉਸਾਰੀ ਲੋਕ ਨਿਰਮਾਣ ਵਿਭਾਗ ਵੱਲੋਂ ਜੰਗੀ ਪੱਧਰ 'ਤੇ ਜਾਰੀ ਹੈ। ਇਹ ਹੋਸਟਲ ਪੰਜਾਬ ਦਾ ਸਭ ਤੋਂ ਵੱਡਾ ਸਰਕਾਰੀ ਖੇਤਰ ਦਾ ਵਰਕਿੰਗ ਵਿਮੈਨ ਹੋਸਟਲ ਹੋਵੇਗਾ ਜਿੱਥੇ ਕਿ 484 ਮਹਿਲਾਵਾਂ ਨ...
ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

hot news
ਚੰਡੀਗੜ੍ਹ, 19 ਜੂਨ: ਸੂਬੇ ਵਿੱਚ ਸਿਹਤ ਸੰਭਾਲ ਦੀ ਦਿਸ਼ਾ ਵਿੱਚ ਇੱਕ ਇਤਿਹਾਸਕ ਪਹਿਲ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੇ ਜਨਤਕ ਸਿਹਤ ਢਾਂਚੇ ‘ਚ ਸੁਧਾਰ ਅਤੇ ਇਸਦੀ ਮਜ਼ਬੂਤੀ ਲਈ ਸੈਂਟਰ ਫਾਰ ਹੈਲਥ ਰਿਸਰਚ ਐਂਡ ਇਨੋਵੇਸ਼ਨ (ਸੀਐਚਆਰਆਈ) ਨਾਲ ਮਹੱਤਵਪੂਰਨ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਗਏ। ਇਸ ਸਾਂਝੇਦਾਰੀ ਦਾ ਉਦੇਸ਼ ਅਤਿ-ਆਧੁਨਿਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਸਿੱਧੇ ਜ਼ਮੀਨੀ ਪੱਧਰ 'ਤੇ ਲਾਗੂ ਕਰਨਾ ਅਤੇ ਸਿਹਤ ਸੰਭਾਲ ਸੇਵਾਵਾਂ ਦੀ ਮਜ਼ਬੂਤੀ ਦੇ ਨਾਲ ਨਾਗਰਿਕਾਂ ਵਾਸਤੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਨਵੀਨ ਤਕਨਾਲੋਜੀਆਂ ਦੀ ਪੜਚੋਲ ਕਰਨਾ ਹੈ। ਇਸ ਪਾਇਲਟ ਪ੍ਰੋਜੈਕਟ ਤਹਿਤ ਪੰਜਾਬ ਤਿੰਨ ਜ਼ਿਲ੍ਹਿਆਂ - ਪਟਿਆਲਾ, ਐਸਏਐਸ ਨਗਰ (ਮੋਹਾਲੀ) ਅਤੇ ਫਤਿਹਗੜ੍ਹ ਸਾਹਿਬ - ਵਿੱਚ ਨਵੀਨ ਏਆਈ-ਅਧਾਰਤ ਤਕਨਾਲੋਜੀ ਉਪਕਰਨ ਸਥਾਪਤ ਕੀਤੇ ਜਾਣਗੇ, ਜੋ ਲੋਕਾਂ ਦੀ ਸਿਹਤ ਜਾਂਚ ਅਤੇ ਦਿਲ ਤੇ ਸਾਹ ਦੀਆਂ ਸਮ...
ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ  ਕੇ.ਜੈਡ.ਐਫ. ਦੇ ਦੋ ਕਾਰਕੁੰਨ ਮਲੇਸ਼ੀਆ ਤੋਂ ਡਿਪੋਰਟ ਕਰਵਾਏ

ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ ਕੇ.ਜੈਡ.ਐਫ. ਦੇ ਦੋ ਕਾਰਕੁੰਨ ਮਲੇਸ਼ੀਆ ਤੋਂ ਡਿਪੋਰਟ ਕਰਵਾਏ

hot news
ਚੰਡੀਗੜ੍ਹ, 19 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਪਾਬੰਦੀਸ਼ੁਦਾ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ਼) ਨਾਲ ਜੁੜੇ ਦੋ ਲੋੜੀਂਦੇ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਪੰਜਾਬ ਪੁਲਿਸ ਨੇ ਦੋਸ਼ੀਆਂ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਅਤੇ ਹੋਰ ਜਾਂਚ ਲਈ ਉਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਦੋਸ਼ੀਆਂ ਦੀ  ਪਛਾਣ ਗੁਰਵਿੰਦਰ ਸਿੰਘ, ਵਾਸੀ ਅੰਬਾਲਾ ਅਤੇ ਮਨਜੀਤ ਸਿੰਘ, ਵਾਸੀ ਪਟਿਆਲਾ ਵਜੋਂ ਹੋਈ ਹੈ। ਇਹ ਦੋਵੇਂ ਮੁਲਜ਼ਮ ਪੰਜਾਬ ਵਿੱਚ ਸਮਰਪਿਤ ਮਾਲ ਕਾਰੀਡੋਰ ਲਾਈਨਾਂ ਸਮੇਤ ਅਹਿਮ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ ਕੇਜ਼ੈਡਐਫ-ਸਮਰਥਿਤ ਅੱਤਵਾਦੀ ਮਾਡਿਊਲ ਦੇ ...