Tuesday, October 20
Shadow

hot news

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

hot news
ਚੰਡੀਗੜ੍ਹ, 10 ਅਗਸਤ 2026 ਕਾਰੋਬਾਰ ਪੱਖੀ ਮਾਹੌਲ ਪੈਦਾ ਕਰਨ ਵੱਲ ਇੱਕ ਵੱਡੇ ਕਦਮ ਵਜੋਂ, ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਵਸਤੂ ਅਤੇ ਸੇਵਾ ਕਰ (ਪੀ.ਜੀ.ਐੱਸ.ਟੀ.) ਸੋਧ ਬਿੱਲ, 2026 ਪਾਸ ਕਰ ਦਿੱਤਾ। ਇਹ ਬਿੱਲ ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੁਆਰਾ ਸਦਨ ਵਿੱਚ ਪੇਸ਼ ਕੀਤਾ ਗਿਆ, ਜਿਸ ਦਾ ਉਦੇਸ਼ ਰਾਜ ਭਰ ਵਿੱਚ ਸਵੈ-ਪਾਲਣਾ ਨੂੰ ਉਤਸ਼ਾਹਿਤ ਕਰਨਾ, ਮੁਕੱਦਮੇਬਾਜ਼ੀ ਨੂੰ ਘੱਟ ਕਰਨਾ ਅਤੇ ਜੀ.ਐੱਸ.ਟੀ. ਨਾਲ ਸਬੰਧਤ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣਾ ਹੈ। ਨਵੇਂ ਪਾਸ ਕੀਤੇ ਗਏ ਕਾਨੂੰਨ ਦੇ ਪ੍ਰਭਾਵੀ ਅਸਰ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪੀ.ਜੀ.ਐੱਸ.ਟੀ. ਉਪਬੰਧਾਂ ਵਿੱਚ ਪ੍ਰਸਤਾਵਿਤ ਸੋਧਾਂ ਪ੍ਰਕਿਰਿਆਗਤ ਅੜਿੱਕਿਆਂ ਨੂੰ ਦੂਰ ਕਰਕੇ, ਤਰਲਤਾ ਵਿੱਚ ਸੁਧਾਰ ਕਰਕੇ ਅਤੇ ਟੈਕਸਦਾਤਿਆਂ 'ਤੇ ਸਮੁੱਚੇ ਪਾਲਣਾ ਦੇ ਬੋਝ ਨੂੰ ਘਟਾ ਕੇ ਸਾਡੇ ਵਪਾਰ ਅਤੇ ਉਦਯੋਗ ਖੇਤਰਾਂ ਦਾ ਮੂਲ ਰੂਪ ਵਿੱਚ ਸਮਰਥਨ ਕਰਨ ਲਈ ਤਿਆਰ ਕੀਤੀਆਂ ਗਈਆਂ ਹਨ।" ਨਵੇਂ ਲਾਗੂ ਕੀਤੇ ਗਏ ਸੁਧਾਰ ਵਪਾਰਕ ਭਾਈਚਾਰੇ ਲਈ ਮੁੱਖ ਸਹੂਲਤ ਉਪਾਵਾਂ ਨੂ...
ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

hot news
ਚੰਡੀਗੜ੍ਹ, 10 ਅਗਸਤ, 2026 ਪ੍ਰਸ਼ਾਸਨਿਕ ਸੁਧਾਰਾਂ ਅਤੇ ਕਰਮਚਾਰੀਆਂ ਦੀ ਭਲਾਈ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟਰਾਂਜੀਸ਼ਨ ਟੂ ਕੰਟਰੈਕਟੁਅਲ ਇੰਗੇਜਮੈਂਟ) ਬਿੱਲ, 2026’ ਸਫ਼ਲਤਾਪੂਰਵਕ ਪੇਸ਼ ਕੀਤਾ ਅਤੇ ਵਿਧਾਨ ਸਭ ਵੱਲੋਂ ਇਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ। ਇਸ ਇਤਿਹਾਸਕ ਕਾਨੂੰਨ ਦਾ ਉਦੇਸ਼ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਜਨਤਕ ਖੇਤਰ ਦੇ ਅਦਾਰਿਆਂ ਵਿੱਚ ਤਾਇਨਾਤ ਹਜ਼ਾਰਾਂ ਯੋਗ ਆਊਟਸੋਰਸਡ ਵਰਕਰਾਂ ਨੂੰ ਸੁਰੱਖਿਅਤ ਕਾਨੂੰਨੀ ਦਾਇਰਾ ਪ੍ਰਦਾਨ ਕਰਨਾ ਹੈ। ਇਹ ਨਵਾਂ ਕਾਨੂੰਨ ਗਰੁੱਪ-ਸੀ ਅਤੇ ਗਰੁੱਪ-ਡੀ ਸ਼੍ਰੇਣੀਆਂ (ਪਹਿਲੇ ਪੜਾਅ ਵਿੱਚ ਛੱਬੀ ਹਜ਼ਾਰ ਤੋਂ ਅਠਾਈ ਹਜ਼ਾਰ ਕਰਮਚਾਰੀ) ਦੇ ਆਊਟਸੋਰਸਡ ਕਰਮਚਾਰੀਆਂ ਨੂੰ ਦਰਪੇਸ਼ ਲੰਬੇ ਸਮੇਂ ਤੋਂ ਚੱਲ ਆ ਰਹੀਆਂ ਪ੍ਰਣਾਲੀਗਤ ਪ੍ਰੇਸ਼ਾਨੀਆਂ ਨੂੰ ਹੱਲ ਕਰਦਾ ਹੈ। ਪਹਿਲਾਂ ਤੀਜੀ ਧਿਰ ਦੇ ਠੇਕੇਦਾਰਾਂ ਹੱਥੋਂ ਅਸੁਰੱਖਿਅਤ ਕੰਮਕਾਜੀ ਹਾਲਾਤ, ਅਨਿਯਮਿਤ ਤਨਖਾਹਾਂ ਦੀ ਅਦਾਇਗੀ ਅਤੇ ਮਨਮਾਨੀ ਕਟੌਤੀਆਂ ਦਾ ਸਾਹਮਣਾ ਕਰਨ ਵਾਲੇ ਇਹ ਵਰਕਰ ਹੁਣ ਪੰਜਾਬ ਸਰਕ...
ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਨਾਲ ਮਿਲਿਆ ਸਨਮਾਨ ਤੇ ਨਵਾਂ ਆਤਮ-ਵਿਸ਼ਵਾਸ; ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਦਿੱਤੀ ਨਵੀਂ ਉਡਾਣ: ਡਾ. ਬਲਜੀਤ ਕੌਰ

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਨਾਲ ਮਿਲਿਆ ਸਨਮਾਨ ਤੇ ਨਵਾਂ ਆਤਮ-ਵਿਸ਼ਵਾਸ; ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਦਿੱਤੀ ਨਵੀਂ ਉਡਾਣ: ਡਾ. ਬਲਜੀਤ ਕੌਰ

hot news
ਚੰਡੀਗੜ੍ਹ, 10 ਅਗਸਤ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਪੇਸ਼ ਕੀਤੇ ਮਹਿਲਾ ਸਸ਼ਕਤੀਕਰਨ ਸਬੰਧੀ ਮਤੇ ਦਾ ਸਮਰਥਨ ਕਰਦਿਆਂ ਕਿਹਾ ਕਿ ਇਹ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ਜੋ ਮਹਿਲਾਵਾਂ ਦੇ ਸਨਮਾਨ, ਅਧਿਕਾਰਾਂ ਅਤੇ ਬਰਾਬਰੀ ਪ੍ਰਤੀ ਸਮੁੱਚੇ ਸਦਨ ਦੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਮਹਿਲਾਵਾਂ ਨੂੰ ਸਿਰਫ਼ ਆਰਥਿਕ ਮਦਦ ਦੇਣਾ ਨਹੀਂ, ਸਗੋਂ ਉਨ੍ਹਾਂ ਨੂੰ ਆਤਮ-ਸਨਮਾਨ, ਆਤਮ-ਵਿਸ਼ਵਾਸ ਅਤੇ ਸਮਾਜ ਵਿੱਚ ਸੁਤੰਤਰ ਪਛਾਣ ਪ੍ਰਦਾਨ ਕਰਨਾ ਹੈ। ਮਤੇ ਦਾ ਸਮਰਥਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂ...
ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ

hot news
ਚੰਡੀਗੜ੍ਹ; 10 ਅਗਸਤ: ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ’ਤੇ ਰੋਕ ਲਾਉਂਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ 'ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਬਿੱਲ, 2026' ਨੂੰ ਜ਼ੁਬਾਨੀ ਵੋਟਾਂ ਰਾਹੀਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸ ਬਿੱਲ ਦੇ ਪਾਸ ਹੋਣ ਨਾਲ ਬਹੁਤ ਜ਼ਿਆਦਾ ਅਤੇ ਅਸਪੱਸ਼ਟ ਰੂਪ ਵਿੱਚ ਫੀਸਾਂ ਦੀ ਵਸੂਲੀ ਕਰਨ ਖ਼ਿਲਾਫ਼ ਵਿਦਿਆਰਥੀਆਂ ਅਤੇ ਮਾਪਿਆਂ ਲਈ ਮਜ਼ਬੂਤ ਸੁਰੱਖਿਆ ਦਾ ਰਾਹ ਪੱਧਰਾ ਹੋ ਗਿਆ ਹੈ।ਨਵੇਂ ਪਾਸ ਹੋਏ ਐਕਟ ਤਹਿਤ ਨਵੇਂ ਵਿੱਦਿਅਕ ਸੈਸ਼ਨ ਵਿੱਚ ਨਿੱਜੀ ਸਕੂਲਾਂ ਨੂੰ 5 ਫੀਸਦੀ ਤੋਂ ਵੱਧ ਫੀਸ ਵਧਾਉਣ ਦੀ ਇਜਾਜ਼ਤ ਨਹੀਂ ਹੋਵੇਗੀ, ਜਦੋਂ ਕਿ ਕਿਸੇ ਵੀ ਮੱਦ (ਹੈੱਡ) ਤਹਿਤ ਮਾਪਿਆਂ ਤੋਂ ਵਸੂਲੀ ਗਈ ਹਰ ਰਕਮ ਨੂੰ ਫੀਸ ਹੀ ਮੰਨਿਆ ਜਾਵੇਗਾ ਅਤੇ ਇਸ ਨੂੰ ਰੈਗੂਲੇਸ਼ਨ ਅਧੀਨ ਲਿਆਂਦਾ ਜਾਵੇਗਾ। ਪੰਜਾਬ ਸਰਕਾਰ ਵਾਧੂ ਵਸੂਲੀਆਂ ਦੀ ਪਛਾਣ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਨਿੱਜੀ ਸਕੂਲਾਂ ਦਾ ਫੌਰੈਂਸਿਕ ਆਡਿਟ ਵੀ ਕਰਵਾਏਗੀ ਕਿ ਵਾਧੂ ਰਕਮ ਮਾਪਿਆਂ ਨੂੰ ਵਾਪਸ ਕੀਤੀ ਜਾਵੇ। ਕਾਨੂੰਨ ਦੀ ਉਲੰਘਣਾ...
ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

hot news
ਚੰਡੀਗੜ੍ਹ, 10 ਅਗਸਤ- ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ ਇੰਡੀਆ ਵਿਖੇ ਖੇਡੀ ਗਈ ਛੇਵੀਂ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨ ਵਰਗਾਂ ਦੇ ਖਿਤਾਬ ਜਿੱਤੇ ਜਦੋਂਕਿ ਇੱਕ ਵਰਗ ਵਿੱਚ ਉਪ ਜੇਤੂ ਰਿਹਾ। ਮੀਤ ਹੇਅਰ ਨੇ ਸੰਸਦ ਮੈਂਬਰ ਪੁਰਸ਼ ਸਿੰਗਲਜ਼ ਦੇ ਫ਼ਾਈਨਲ ਵਿੱਚ ਉਦੈ ਸ੍ਰੀਨਿਵਾਸ ਨੂੰ 11-21, 21-17 ਤੇ 22-20 ਨਾਲ ਹਰਾ ਕੇ ਖਿਤਾਬ ਜਿੱਤਿਆ। ਸੰਸਦ ਮੈਂਬਰ ਪੁਰਸ਼ ਡਬਲਜ਼ ਦੇ ਫ਼ਾਈਨਲ ਵਿੱਚ ਮੀਤ ਹੇਅਰ ਨੇ ਕੇ.ਡੀ. ਸਿੰਘ ਨਾਲ ਮਿਲ ਕੇ ਆਗਾ ਸਈਅਦ ਰੁਹੇਲਾ ਤੇ ਮੇਧਾ ਰਘੂਨੰਦੀ ਰੈਡੀ ਨੂੰ 21-13, 18-21 ਤੇ 21-14 ਨਾਲ ਹਰਾ ਕੇ ਖਿਤਾਬ ਜਿੱਤਿਆ। ਸੰਸਦ ਮੈਂਬਰ ਅਤੇ ਪਾਰਟਨਰਜ਼ ਡਬਲਜ਼ ਦੇ ਫ਼ਾਈਨਲ ਵਿੱਚ ਮੀਤ ਹੇਅਰ ਤੇ ਬਿਪਲਬ ਮਿਸ਼ਰਾ ਨੇ ਅਰਸ਼ਦ ਖਾਨ ਤੇ ਰਾਜੀਵ ਪ੍ਰਤਾਪ ਰੂਡੀ ਨੂੰ 21-10 ਤੇ 21-16 ਨਾਲ ਹਰਾਇਆ। ਸੰਸਦ ਮੈਂਬਰ ਮਿਕਸਡ ਡਬਲਜ਼ ਵਿੱਚ ਮੀਤ ਹੇਅਰ ਤੇ ਰੰਜੀਤਾ ਰੰਜਨ ਉਪ-ਜੇਤੂ ਰਹੇ। ਮੀਤ ਹੇਅਰ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ ਸੰਸਦ ਮੈਂਬਰਾਂ ਲਈ ਖ...
ਯੁੱਧ ਨਸ਼ਿਆਂ ਵਿਰੁੱਧ’ ਨੂੰ ਮਜ਼ਬੂਤ ਕਰਨ ਲਈ ਆਪ ਪੰਜਾਬ ਯੂਥ ਵਿੰਗ ਨੇ ਮੋਹਾਲੀ ਵਿਖੇ ‘ਪੰਜਾਬ ਯੂਥ ਰਨ 2026’ ਦਾ ਕੀਤਾ ਆਯੋਜਨ

ਯੁੱਧ ਨਸ਼ਿਆਂ ਵਿਰੁੱਧ’ ਨੂੰ ਮਜ਼ਬੂਤ ਕਰਨ ਲਈ ਆਪ ਪੰਜਾਬ ਯੂਥ ਵਿੰਗ ਨੇ ਮੋਹਾਲੀ ਵਿਖੇ ‘ਪੰਜਾਬ ਯੂਥ ਰਨ 2026’ ਦਾ ਕੀਤਾ ਆਯੋਜਨ

hot news
ਮੋਹਾਲੀ 9 ਅਗਸਤ- ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ ਆਮ ਆਦਮੀ ਪਾਰਟੀ (ਆਪ) ਪੰਜਾਬ ਯੂਥ ਵਿੰਗ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੋਹਾਲੀ ਵਿਖੇ 5.5 ਕਿਲੋਮੀਟਰ ਦੀ 'ਪੰਜਾਬ ਯੂਥ ਰਨ 2026' ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਜ਼ਾਰਾਂ ਨੌਜਵਾਨਾਂ ਅਤੇ ਖਿਡਾਰੀਆਂ ਨੇ ਭਾਗ ਲਿਆ ਅਤੇ ਖੇਡਾਂ, ਫਿਟਨੈਸ ਅਤੇ ਅਰੋਗ ਜੀਵਨ ਸ਼ੈਲੀ ਦੇ ਹੱਕ ਵਿੱਚ ਇੱਕ ਮਜ਼ਬੂਤ ਸੁਨੇਹਾ ਦਿੱਤਾ। ਇਸ ਪ੍ਰੋਗਰਾਮ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡਾ ਉਪਰਾਲਾ ਕਰਾਰ ਦਿੰਦਿਆਂ ਆਪ ਪੰਜਾਬ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ, "ਮੈਰਾਥਨ ਸਵੇਰੇ ਤੜਕੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਸ਼ੁਰੂ ਹੋਈ ਅਤੇ ਇਸ ਵਿੱਚ ਹਜ਼ਾਰਾਂ ਨੌਜਵਾਨਾਂ, ਖਿਡਾਰੀਆਂ, ਔਰਤਾਂ, ਬਜ਼ੁਰਗਾਂ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਲੋਕਾਂ ਨੇ ਉਤਸ਼ਾਹਪੂਰਵਕ ਸ਼ਮੂਲੀਅਤ ਕੀਤੀ। ਭਾਗੀਦਾਰਾਂ ਨੂੰ ਟੀ-ਸ਼ਰਟਾਂ ਅਤੇ ਭਾਗੀਦਾਰੀ ਮੈਡਲ ਦਿੱਤੇ ਗਏ, ਜਦੋਂ ਕਿ ਜੇਤੂਆਂ ਨੂੰ ₹11,000 ਤੱਕ ਦੇ ਨਕਦ ਇਨਾਮ ਦਿੱਤੇ ਗਏ।" ...
ਆਪ’ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ, 117 ਹਲਕਿਆਂ ‘ਚ ਬੂਥ ਪੱਧਰੀ ਤਿਆਰੀਆਂ ਸ਼ੁਰੂ

ਆਪ’ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ, 117 ਹਲਕਿਆਂ ‘ਚ ਬੂਥ ਪੱਧਰੀ ਤਿਆਰੀਆਂ ਸ਼ੁਰੂ

hot news
ਚੰਡੀਗੜ੍ਹ 9 ਅਗਸਤ- ਆਮ ਆਦਮੀ ਪਾਰਟੀ (ਆਪ) ਨੇ ਸੂਬੇ ਭਰ ਵਿੱਚ ਆਪਣੀਆਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਵਿੱਚ ਪਾਰਟੀ ਦੇ ਬੂਥ ਪੱਧਰੀ ਨੈੱਟਵਰਕ ਨੂੰ ਮਜ਼ਬੂਤ ਕਰਨ ਅਤੇ ਚੋਣ ਮੈਦਾਨ ਲਈ ਕਾਰਜਕਰਤਾਵਾਂ ਤੇ ਵਲੰਟੀਅਰਾਂ ਨੂੰ ਤਿਆਰ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਅਭਿਆਸ ਦੇ ਹਿੱਸੇ ਵਜੋਂ, 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਪਾਰਟੀ ਕਾਰਜਕਰਤਾਵਾਂ ਅਤੇ ਵਲੰਟੀਅਰਾਂ ਨਾਲ ਜ਼ਿਲ੍ਹਾ ਵਾਰ ਬੈਠਕਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਬੈਠਕਾਂ ਹੇਠਲੇ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਸਰਕਾਰ ਦੇ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਪਾਰਟੀ ਕਾਰਜਕਰਤਾਵਾਂ ਨੂੰ ਤਿਆਰ ਕਰਨ 'ਤੇ ਕੇਂਦਰਿਤ ਹਨ। ਇਸ ਜਥੇਬੰਦਕ ਅਭਿਆਸ ਦੇ ਹਿੱਸੇ ਵਜੋਂ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਬੂਥ ਇੰਚਾਰਜਾਂ ਦੀਆਂ ਬੈਠਕਾਂ ਕੀਤੀਆਂ ਜਾਣਗੀਆਂ। ਪਟਿਆਲਾ ਦਿਹਾਤੀ ਦੇ ਆਪਣੇ ਦੌਰੇ ਦੌਰਾਨ ਮਨੀਸ਼ ਸਿਸੋਦੀਆ ਨੇ ਜਥੇਬੰਦਕ ਸਾਥੀਆਂ ਅਤੇ ਕਾਰਜਕਰਤਾਵਾਂ ਨਾਲ ਬੈ...
ਗੈਂਗਸਟਰਾਂ ਤੇ ਵਾਰ ਦਾ 201ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ ; 299 ਕਾਬੂ

ਗੈਂਗਸਟਰਾਂ ਤੇ ਵਾਰ ਦਾ 201ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ ; 299 ਕਾਬੂ

hot news
ਚੰਡੀਗੜ੍ਹ, 9 ਅਗਸਤ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਨੂੰ 201ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 597 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ  ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 201ਵੇਂ ਦਿਨ ਪੁਲਿਸ ਟੀਮਾਂ ਨੇ 299 ਵਿਅਕਤੀਆਂ ਨੂੰ ਸੱਤ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 58,511 ਹੋ ਗਈ ਹੈ। ਇਸ ਤੋਂ ਇਲਾਵਾ 246 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰ...
ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਖਰਲੀਆਂ 10 ਪ੍ਰਕਿਰਿਆਵਾਂ ਅਧੀਨ 316.50 ਕਰੋੜ ਰੁਪਏ ਦੀ ਲਾਗਤ ਨਾਲ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏੇ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਖਰਲੀਆਂ 10 ਪ੍ਰਕਿਰਿਆਵਾਂ ਅਧੀਨ 316.50 ਕਰੋੜ ਰੁਪਏ ਦੀ ਲਾਗਤ ਨਾਲ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏੇ

hot news
ਚੰਡੀਗੜ੍ਹ; 9 ਅਗਸਤ : ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਅਜ਼ਮਾਇਸ਼ ਨਹੀਂ ਕਰਦੀ ਸਗੋਂ ਇਹ ਪੂਰੇ ਪਰਿਵਾਰ ਦੀ ਆਰਥਿਕ ਸਥਿਤੀ ਦਾ ਵੀ ਇਮਤਿਹਾਨ ਲੈਂਦੀ ਹੈ। ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਵਿੱਚ ਇਸ ਸਥਿਤੀ ਨੂੰ ਲਗਾਤਾਰ ਬਦਲ ਰਹੀ ਹੈ ਅਤੇ ਪਰਿਵਾਰਾਂ ਨੂੰ ਮਹਿੰਗੇ ਡਾਕਟਰੀ ਇਲਾਜ ਦੇ ਖ਼ਰਚੇ ਦੀ ਚਿੰਤਾ ਤੋਂ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਅੰਕੜੇ ਆਪ-ਮੁਹਾਰੇ ਸਾਰੀ ਕਹਾਣੀ ਬਿਆਨ ਕਰਦੇ ਹਨ। ਯੋਜਨਾ ਤਹਿਤ ਸਭ ਤੋਂ ਵੱਧ ਕਰਵਾਈਆਂ ਜਾਣ ਵਾਲੀਆਂ 10 ਡਾਕਟਰੀ ਪ੍ਰਕਿਰਿਆਵਾਂ ਅਧੀਨ ਹੀ ਹੁਣ ਤੱਕ 316.50 ਕਰੋੜ ਰੁਪਏ ਤੋਂ ਵੱਧ ਦੇ ਖ਼ਰਚ ਨਾਲ 2,44,468 ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਜਾ ਚੁੱਕੇ ਹਨ। ਹਫ਼ਤੇ ਵਿੱਚ ਕਈ ਵਾਰ ਡਾਇਲਸਿਸ ਦੀ ਲੋੜ ਵਾਲੇ ਮਰੀਜ਼ਾਂ ਤੋਂ ਲੈ ਕੇ ਦਿਲ ਦੀ ਸਰਜਰੀ, ਗੋਡੇ ਬਦਲਣ ਦੀ ਸਰਜਰੀ ਜਾਂ ਐਮਰਜੈਂਸੀ ਸੀਜ਼ੇਰੀਅਨ ਡਿਲਿਵਰੀ ਕਰਵਾਉਣ ਵਾਲੇ ਮਰੀਜ਼ਾਂ ਤੱਕ—ਯੋਜਨਾ ਅਜਿਹੇ ਸਾਰੇ ਇਲਾਜਾਂ ਨੂੰ ਕਵਰ ਕਰ ਰਹੀ ਹੈ, ਜਿਨ੍ਹਾਂ ਦੇ ਖ਼ਰਚ ਲਈ ਕਈ ਪਰਿਵਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਹ ਰੁਝ...
ਸਪੀਕਰ  ਸੰਧਵਾਂ ਵੱਲੋਂ ਹਾਦਸੇ ਦੌਰਾਨ ਤਿੰਨ ਕਾਵੜੀਆਂ ਦੀ ਹੋਈ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੀਕਰ ਸੰਧਵਾਂ ਵੱਲੋਂ ਹਾਦਸੇ ਦੌਰਾਨ ਤਿੰਨ ਕਾਵੜੀਆਂ ਦੀ ਹੋਈ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

hot news
ਕੋਟਕਪੂਰਾ, 09 ਅਗਸਤ - ਫਰੀਦਕੋਟ ਜਿਲ੍ਹੇ ਦੇ ਹਲਕਾ ਕੋਟਕਪੂਰਾ ਦੇ ਤਿੰਨ ਕਾਵੜੀਆਂ ਦੀ ਮੌਤ ਦੀ ਖਬਰ ਸੁਣਦਿਆਂ ਹੀ ਸ਼ਹਿਰ ਵਿਚ ਸੋਗ ਦੀ ਲਹਿਰ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਰਧਾਲੂਆਂ ਨਾਲ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਹੋਈ ਤਿੰਨ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਹੈ। ਉਹ ਆਪਣੇ ਕੋਟਕਪੂਰਾ ਦੇ ਸਾਰੇ ਪ੍ਰੋਗਰਾਮ ਕੈਂਸਲ ਕਰਕੇ ਸਰਹੰਦ ਲਈ ਰਵਾਨਾ ਹੋ ਗਏ। ਸ. ਸੰਧਵਾ ਨੇ ਦੱਸਿਆ ਕਿ ਗੰਗੋਤਰੀ ਤੋਂ ਪਵਿੱਤਰ ਗੰਗਾ ਜਲ ਲੈ ਕੇ ਵਾਪਸ ਆ ਰਹੇ ਕੋਟਕਪੂਰਾ ਦੇ ਤਿੰਨ ਸ਼ਰਧਾਲੂਆਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ । ਇਹ ਹਾਦਸਾ ਅੱਜ ਸਵੇਰੇ ਸਰਹਿੰਦ ਅਤੇ ਮੰਡੀ ਗੋਬਿੰਦਗੜ੍ਹ ਵਿਚਕਾਰ ਹਾਈਵੇਅ ਤੇ ਵਾਪਰਿਆ । ਮ੍ਰਿਤਕਾਂ ਦੀ ਪਛਾਣ ਜਗਦੀਸ਼ ਮਿੱਤਲ ਪੁੱਤਰ ਵੇਦ ਪ੍ਰਕਾਸ਼ ਵਾਸੀ ਡਾਕਟਰ ਹਰਪਾਲ ਗਲੀ ਕੋਟਕਪੂਰਾ ਉਮਰ 40 ਸਾਲ, ਮਹਿੰਦਰ ਪਾਲ ਪੁੱਤਰ ਪ੍ਰਕਾਸ਼ ਚੰਦ ਵਾਸੀ ਹਰੀਨੌਂ ਰੋਡ ਕੋਟਕਪੂਰਾ ਉਮਰ 43 ਸਾਲ ਅਤੇ ਦੀਪਕ ਕੁਮਾਰ ਪੁੱਤਰ ਰਾਮ ਚੰਦ ਵਾਸੀ ਸੁਰਗਾਪੁਰੀ ਕੋਟਕਪੂਰਾ  ਉਮਰ 42 ਸਾਲ ਵਜੋਂ ਹੋਈ। ਉਨ੍ਹਾਂ ਇਸ ਹਾਦਸੇ ਵਿੱਚ ਇੱਕ ਸ਼ਰਧਾਲੂ ਮੁਕੇਸ਼ ਗੋਇਲ...