ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ
ਚੰਡੀਗੜ੍ਹ/ਜਲੰਧਰ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਸੰਗਠਿਤ ਆਰਥਿਕ ਅਪਰਾਧਾਂ ਵਿਰੁੱਧ ਆਪਣੀ ਇਨਫੋਰਸਮੈਂਟ ਸਮਰੱਥਾਵਾਂ ਨੂੰ ਅਪਗ੍ਰੇਡ ਕਰਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਪੁਲਿਸ ਵੱਲੋਂ ਫਿੱਕੀ ਕੈਸਕੇਡ (ਕਮੇਟੀ ਅਗੇਂਸਟ ਸਮਗਲਿੰਗ ਐਂਡ ਕਾਊਂਟਰਫੇਟਿੰਗ ਐਕਟੀਵਿਟੀਜ਼ ਡਿਸਟ੍ਰਾਇੰਗ ਦਿ ਇਕਾਨੌਮੀ) ਦੇ ਸਹਿਯੋਗ ਨਾਲ ਪੁਲਿਸ ਅਧਿਕਾਰੀਆਂ ਲਈ ਅੱਧੇ ਦਿਨ ਦਾ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ।
ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਰਵਾਏ ਗਏ ਇਸ ਸਿਖਲਾਈ ਸੈਮੀਨਾਰ ਵਿੱਚ ਸੂਬੇ ਭਰ ਦੇ 60 ਪੁਲਿਸ ਅਧਿਕਾਰੀਆਂ ਨੇ ਹਿੱਸਾ ਲਿਆ।
ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਟਰੈਫਿਕ ਅਤੇ ਸੜਕ ਸੁਰੱਖਿਆ) ਪੰਜਾਬ ਅਮਰਦੀਪ ਸਿੰਘ ਰਾਏ ਨੇ ਪ੍ਰੋਗਰਾਮ ਦਾ ਰਸਮੀ ਉਦਘਾਟਨ ਕਰਦਿਆਂ ਗੈਰ-ਕਾਨੂੰਨੀ ਵਪਾਰ ਦੀ ਵਧ ਰਹੀ ਜਟਿਲਤਾ ਅਤੇ ਤੁਰੰਤ ਲਾਗੂਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਨਕਲੀ ਸਮਾਨ ਦਾ ਵਪਾਰ ਅਤੇ ਤਸ...







