ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ
ਚੰਡੀਗੜ੍ਹ, 24 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ‘ਸੰਪਰਕ ਅਭਿਆਨ’—ਜਿਸ ਤਹਿਤ ਪੁਲਿਸ ਮੁਲਾਜ਼ਮ ਸੂਬੇ ਦੇ ਵਸਨੀਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਨ੍ਹਾਂ ਦਾ ਹੱਲ ਕਰਦੇ ਹਨ। ਇਸ ਦੇ ਨਾਲ ਹੀ ਕਮਿਊਨਿਟੀ ਪੁਲਿਸਿੰਗ ਨੂੰ ਉਤਸ਼ਾਹਿਤ ਕਰਕੇ ਨਸ਼ਿਆਂ ਦੀ ਸਮੱਸਿਆ ਨੂੰ ਨਜਿੱਠਣ ਵਾਲਾ ਇਹ ਅਭਿਆਨ ਹੁਣ ਨੌਜਵਾਨਾਂ ਨੂੰ ਗੈਂਗਸਟਰਾਂ ਦੀ ‘ਹਨ੍ਹੇਰੀ ਦੁਨੀਆ’ ਬਾਰੇ ਜਾਗਰੂਕ ਕਰਨ ਲਈ ਇੱਕ ਖੁੱਲ੍ਹਾ ਸੰਵਾਦ ਮੰਚ ਬਣਦਾ ਜਾ ਰਿਹਾ ਹੈ।
ਜ਼ਿਲਿ੍ਹਆਂ, ਪਿੰਡਾਂ ਅਤੇ ਸ਼ਹਿਰਾਂ ਦੇ ਪੱਧਰ ’ਤੇ ਨਿਯਮਿਤ ਸੰਵਾਦ ਨਾਲ ਪੁਲਿਸ ਨੂੰ ਨੌਜਵਾਨਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਦਾ ਮੌਕਾ ਮਿਲਿਆ ਹੈ, ਜਿਸ ਨਾਲ ਉਨ੍ਹਾਂ ਨੂੰ ਇਹ ਸਮਝਾਉਣ ਵਿੱਚ ਸਫ਼ਲਤਾ ਮਿਲੀ ਹੈ ਕਿ ਗੈਂਗ ਕਿਵੇਂ ਨੌਜਵਾਨ ਪੀੜ੍ਹੀ ਨੂੰ ਆਪਣੇ ਜਾਲ ਵਿੱਚ ਫਸਾ ਕੇ ਉਨ੍ਹਾਂ ਦਾ ਭਵਿੱਖ ਖ਼ਰਾਬ ਕਰਦੇ ਹਨ।
ਪੰਜਾਬ ਸਰਕਾਰ ਵੱਲੋਂ ਸਮਰਥਿਤ ‘ਗੈਂਗਸਟਰਾਂ ’ਤੇ ਵਾਰ’ ਅਭਿਆਨ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਪਾਇਆ ਹੈ ਕਿ ਗੈਂਗਸਟਰ ਨੌਜਵਾਨਾਂ ਨੂੰ ਛੇਤੀ ਅਤੇ ਸੁਖਾਲੇ ਢੰਗ ਨਾਲ ਪੈਸਾ ਕਮਾਉ...








