ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 9 ਜੂਨ 2026: ਰਾਜ ਦੀ ਮੁਢਲੀ ਬੇਨਤੀ ਦਾ ਕੋਈ ਜਵਾਬ ਨਾ ਮਿਲਣ ਤੋਂ ਬਾਅਦ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਨੂੰ ਇੱਕ ਯਾਦ ਪੱਤਰ ਭੇਜ ਕੇ ਪੰਜਾਬ ਤੋਂ ਸੀਰ ਗੋਵਰਧਨਪੁਰ, ਵਾਰਾਣਸੀ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜਨਮ ਅਸਥਾਨ ਮੰਦਰ ਲਈ ਵਿਸ਼ੇਸ਼ ਰੇਲ ਗੱਡੀਆਂ ਅਲਾਟ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਸੂਬੇ ਭਰ ਦੇ ਸ਼ਰਧਾਲੂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਗਾਮੀ 650ਵੇਂ ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋ ਸਕਣ।
ਵਿੱਤ ਮੰਤਰੀ, ਜੋ ਕਿ ਇਨ੍ਹਾਂ ਸਮਾਗਮਾਂ ਦੇ ਆਯੋਜਨ ਲਈ ਸੂਬਾ ਸਰਕਾਰ ਵੱਲੋਂ ਗਠਿਤ ਕੈਬਨਿਟ ਉਪ-ਕਮੇਟੀ ਦੇ ਚੇਅਰਮੈਨ ਹਨ, ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦਾ ਜਾਇਜ਼ਾ ਲੈਣ ਲਈ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਗੱਲ ਕਹੀ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਮੁੱਖ ਮੰਤਰੀ ਭਗਵੰਤ ...








