ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 07ਜੂਨ- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੌਰਭ ਕੰਪਲੈਕਸ, ਲਹਿਰਾਗਾਗਾ ਵਿਖੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ, ਮੁਹਿੰਮ ਦੇ ਕੋਆਰਡੀਨੇਟਰਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਆਗੂਆਂ ਨਾਲ ਸਮੀਖਿਆ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਦੇ ਨਾਲ-ਨਾਲ ਨਸ਼ਿਆਂ ਦੀ ਮੰਗ ਨੂੰ ਖ਼ਤਮ ਕਰਨਾ ਵੀ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਖਿਲਾਫ ਸਖਤ ਕਾਨੂੰਨੀ ਕਾਰਵਾ...








