ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ
ਚੰਡੀਗੜ੍ਹ, 3 ਜੂਨ: ਲੋਕਾਂ ਤੱਕ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਪਹੁੰਚਾਉਣ ਅਤੇ ਸਰਕਾਰੀ ਹਸਪਤਾਲਾਂ ਉੱਤੇ ਵਧ ਰਹੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 17 ਹੋਰ ਮੈਡੀਕਲ ਪ੍ਰਕਿਰਿਆਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਯੋਜਨਾ ਦਾ ਦਾਇਰਾ ਵਧਾ ਕੇ ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਫ਼ੈਸਲਾ ਰਾਜ ਦੀ ਸਿਹਤ ਬੀਮਾ ਯੋਜਨਾ ਦੇ ਵਿਸਥਾਰ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
ਪੰਜਾਬ ਦੇ ਅਣਗਿਣਤ ਪਰਿਵਾਰਾਂ ਲਈ ਹਸਪਤਾਲ ਜਾਣਾ ਅਕਸਰ ਲੰਬੀਆਂ ਕਤਾਰਾਂ, ਭੀੜ-ਭੜੱਕੇ ਵਾਲੇ ਵਾਰਡਾਂ ਅਤੇ ਇਲਾਜ ਲਈ ਲੰਬੀ ਉਡੀਕ ਕਰਨਾ ਮੰਨਿਆ ਜਾਂਦਾ ਹੈ। ਇਸ ਬੋਝ ਨੂੰ ਘਟਾਉਣ ਦੇ ਉਦੇਸ਼ ਨਾਲ ਰਾਜ ਸਰਕਾਰ ਨੇ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਹੋਰ ਵਸੀਹ ਬਣਾਉਂਦਿਆਂ ਉਨ੍ਹਾਂ 17 ਮੈਡੀਕਲ ਪ੍ਰਕਿਰਿਆਵਾਂ ਨੂੰ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਪਹਿਲਾਂ ਸਿਰਫ਼ ਸਰਕਾਰੀ ਹਸਪਤਾਲਾ...








