Shadow

hot news

ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ

ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ

hot news
ਚੰਡੀਗੜ੍ਹ, 1 ਜੂਨ: ਭਵਿੱਖ ਵਿੱਚ ਕਿਸੇ ਵੀ ਜੇਲ੍ਹ ਵਿੱਚ ਹਿੰਸਕ ਘਟਨਾ, ਸੁਰੱਖਿਆ ਵਿੱਚ ਕੁਤਾਹੀ ਜਾਂ ਪ੍ਰਸ਼ਾਸਨਿਕ ਲਾਪਰਵਾਹੀ ਸਾਹਮਣੇ ਆਉਣ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਅਨੁਸ਼ਾਸਨਾਤਮਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਦੀਆਂ ਸਮੂਹ ਜੇਲ੍ਹਾਂ ਦੇ ਸੁਪਰਡੈਂਟਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੇਲ੍ਹਾਂ ਵਿੱਚ ਸੁਰੱਖਿਅਤ, ਅਨੁਸ਼ਾਸਿਤ ਅਤੇ ਸੁਧਾਰਕ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜੇਲ੍ਹਾਂ ਵਿੱਚ ਹਿੰਸਕ ਘਟਨਾਵਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ਦੌਰਾਨ ਜੇਲ੍ਹ ਪ੍ਰਬੰਧਨ, ਸੁਰੱਖਿਆ ਵਿਵਸਥਾਵਾਂ, ਬੰਦੀਆਂ ਦੀ ਭਲਾਈ ਅਤੇ ਵਿਭਾਗੀ ਕਾਰਗੁਜ਼ਾਰੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਡਾ. ਰਵਜੋਤ ਸਿੰਘ ਨੇ ਜੇਲ੍...
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

hot news
ਚੰਡੀਗੜ੍ਹ, 01 ਜੂਨ: ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਲਈ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਮਾਨਸਾ, ਪਟਿਆਲਾ, ਪਠਾਨਕੋਟ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ ਅਤੇ ਮਾਲੇਰਕੋਟਲਾ ਦੇ ਕੁੱਲ 1241 ਯੋਗ ਲਾਭਪਾਤਰੀਆਂ ਦੀਆਂ ਅਰਜ਼ੀਆਂ ਅਸ਼ੀਰਵਾਦ ਪੋਰਟਲ ’ਤੇ ਪ੍ਰਾਪਤ ਹੋਈਆਂ ਸਨ। ਇਨ੍ਹਾਂ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 6.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸ...
ਪਿੰਡ ਖਨਾਲ ਕਲਾਂ ਲੁੱਟਖੋਹ ਮਾਮਲਾ ਟਰੇਸ; 04 ਮੁਲਜ਼ਮ ਗ੍ਰਿਫਤਾਰ; 02 ਦੇਸੀ ਪਿਸਤੌਲ, 4800/- ਰੁਪਏ, ਵਾਰਦਾਤ ਸਮੇਂ ਵਰਤੀ 01 ਕਾਰ ਅਤੇ 01 ਮੋਟਰਸਾਈਕਲ ਬ੍ਰਾਮਦ

ਪਿੰਡ ਖਨਾਲ ਕਲਾਂ ਲੁੱਟਖੋਹ ਮਾਮਲਾ ਟਰੇਸ; 04 ਮੁਲਜ਼ਮ ਗ੍ਰਿਫਤਾਰ; 02 ਦੇਸੀ ਪਿਸਤੌਲ, 4800/- ਰੁਪਏ, ਵਾਰਦਾਤ ਸਮੇਂ ਵਰਤੀ 01 ਕਾਰ ਅਤੇ 01 ਮੋਟਰਸਾਈਕਲ ਬ੍ਰਾਮਦ

Crime, hot news
ਸੰਗਰੂਰ ,01 ਜੂਨ- ਡਾ. ਰਵਜੋਤ ਗਰੇਵਾਲ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਭੈੜੇ ਅਨਸਰਾਂ, ਲੁੱਟ-ਖੋਹ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ ਲਗਾਤਾਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਸ਼੍ਰੀ ਦਵਿੰਦਰ ਕੁਮਾਰ ਅੱਤਰੀ, ਪੀ.ਪੀ.ਐਸ., ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਸੰਗਰੂਰ ਦੀ ਯੋਗ ਅਗਵਾਈ ਅਤੇ ਸ਼੍ਰੀਮਤੀ ਰੁਪਿੰਦਰ ਕੌਰ ਬਾਜਵਾ, ਪੀ.ਪੀ.ਐਸ., ਉਪ ਕਪਤਾਨ ਪੁਲਿਸ, ਸਬ ਡਵੀਜਨ ਦਿੜ੍ਹਬਾ ਦੀ ਨਿਗਰਾਨੀ ਹੇਠ ਥਾਣਾ ਦਿੜ੍ਹਬਾ ਪੁਲਿਸ ਵੱਲੋਂ ਪਿੰਡ ਖਨਾਲ ਕਲਾਂ ਵਿਖੇ ਵਾਪਰੀ ਲੁੱਟ ਖੋਹ ਦੀ ਵਾਰਦਾਤ ਸਬੰਧੀ ਦਰਜ ਮੁਕੱਦਮੇਂ ਦੀ ਤਫਤੀਸ਼ ਦੌਰਾਨ ਇੱਕ ਅਹਿਮ ਸਫਲਤਾ ਹਾਸਲ ਹੋਈ ਹੈ। ਪੁਲਿਸ ਟੀਮਾਂ ਵੱਲੋਂ ਤਕਨੀਕੀ ਅਤੇ ਮਨੁੱਖੀ ਸੂਚਨਾਵਾਂ ਦੇ ਆਧਾਰ ਪਰ ਕੀਤੀ ਗਈ ਕਾਰਵਾਈ ਦੌਰਾਨ ਉਕਤ ਵਾਰਦਾਤ ਨੂੰ ਟਰੇਸ ਕਰਦਿਆਂ ਇਸ ਵਿੱਚ ਸ਼ਾਮਲ 04 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 02 ਦੇਸੀ ਪਿਸਤੌਲ, ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ, ਇੱਕ ਸਵਿਫਟ ਡਿਜਾਇਰ ਕਾ...
43.46 ਕਰੋੜ ਦੀ ਲਾਗਤ ਨਾਲ 67 ਪਿੰਡਾਂ ਲਈ ਸਰਫੇਸ ਵਾਟਰ ਸਪਲਾਈ ਸਕੀਮ ਹੋਈ ਲੋਕ ਅਰਪਣ

43.46 ਕਰੋੜ ਦੀ ਲਾਗਤ ਨਾਲ 67 ਪਿੰਡਾਂ ਲਈ ਸਰਫੇਸ ਵਾਟਰ ਸਪਲਾਈ ਸਕੀਮ ਹੋਈ ਲੋਕ ਅਰਪਣ

hot news
ਨੰਗਲ 01 ਜੂਨ: ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸਾਫ਼ ਅਤੇ ਸੁਰੱਖਿਅਤ ਪੀਣਯੋਗ ਪਾਣੀ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਇੱਕ ਹੋਰ ਮਹੱਤਵਪੂਰਨ ਉਪਰਾਲਾ ਕੀਤਾ ਗਿਆ ਹੈ। ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਅਧੀਨ ਆਉਂਦੇ 67 ਪਿੰਡਾਂ ਲਈ ਨਹਿਰੀ ਪਾਣੀ ਆਧਾਰਿਤ ਆਧੁਨਿਕ ਸਰਫੇਸ ਵਾਟਰ ਸਪਲਾਈ ਸਕੀਮ ਦਾ ਅੱਜ ਸ਼ਾਨਦਾਰ ਢੰਗ ਨਾਲ ਮਾਣਕਪੁਰ ਨੰਗਲ ਵਿਖੇ ਉਦਘਾਟਨ ਕੀਤਾ ਗਿਆ। ਇਹ ਸਕੀਮ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਲੋਕਾਂ ਨੂੰ ਸਮਰਪਿਤ ਕੀਤੀ ਗਈ।      ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਲਗਭਗ 43.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਇਸ ਯੋਜਨਾ ਦੀ ਸਮਰੱਥਾ 13 ਐਮ.ਐਲ.ਡੀ. ਹੈ, ਜੋ ਇਲਾਕੇ ਵਿੱਚ ਪਾਣੀ ਦੀ ਕਮੀ ਨੂੰ ਦੂਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਇਹ ਸਕੀਮ ਨਾ ਸਿਰਫ ਪਿੰਡਾਂ ਨੂੰ ਸ਼ੁੱਧ ਪਾਣੀ ਪ੍ਰਦਾਨ ਕਰੇਗੀ, ਸਗੋਂ ਧਰਤੀ ਹੇਠਲੇ ਪਾਣੀ ਦੀ ਖਪਤ ਨੂੰ ਘਟਾ ਕੇ ਵਾਤਾਵਰਣ ਦੀ ਸੁਰੱਖਿਆ ਨੂੰ ਵੀ ਮਜ਼ਬੂਤ ਕਰੇਗੀ।     ਜਵਾਹਰ ਮਾਰਕੀਟ, ਨੰਗਲ ਵਿਖੇ ਆਯੋਜਿਤ ਸਮਾਰੋਹ ਦੌਰਾਨ ਸੰਬੋਧਨ ਕਰ...
ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

hot news
ਚੰਡੀਗੜ੍ਹ; 01 ਜੂਨ 2026- ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ ਨੂੰ ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਇਸ ਯੋਜਨਾ ਅਧੀਨ ਹਰ ਪਾਤਰ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਦਿੱਤਾ ਜਾਂਦਾ ਹੈ। ਇਸ ਯੋਜਨਾ ਨੂੰ ਲੋਕਾਂ ਵੱਲੋਂ ਵਿਆਪਕ ਸਮਰਥਨ ਮਿਲਿਆ ਹੈ ਅਤੇ ਹੁਣ ਤੱਕ ਇਸ ਵਿੱਚ 45 ਲੱਖ ਤੋਂ ਵੱਧ ਲੋਕਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਖ਼ਾਸ ਤੌਰ ’ਤੇ ਮੈਡੀਕਲ ਐਮਰਜੈਂਸੀ ਦੀਆਂ ਸਥਿਤੀਆਂ ਵਿੱਚ ਹਜ਼ਾਰਾਂ ਪਰਿਵਾਰਾਂ ਨੂੰ ਇਸ ਦਾ ਲਾਭ ਮਿਲਿਆ ਹੈ ਅਤੇ ਕਈ ਲਾਭਪਾਤਰੀਆਂ ਨੇ ਇਸ ਲਈ ਧੰਨਵਾਦ ਪ੍ਰਗਟ ਕੀਤਾ ਹੈ। ਅਜਿਹੀ ਹੀ ਇੱਕ ਲਾਭਪਾਤਰੀ ਹੈ ਬਠਿੰਡਾ ਦੀ 37 ਸਾਲਾ ਗੁਰਪ੍ਰੀਤ ਕੌਰ, ਜਿਨ੍ਹਾਂ ਦੀ ਜ਼ਿੰਦਗੀ ਦਿਲ ਦੀ ਇੱਕ ਗੰਭੀਰ ਬੀਮਾਰੀ ਕਾਰਨ ਅਚਾਨਕ ਸੰਕਟ ਵਿੱਚ ਆ ਗਈ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਦਿਲ ਵਿੱਚ ਇੱਕ ਵੱਡਾ ਛੇਦ ਹੈ, ਤਾਂ ਉਨ੍ਹਾਂ ਨੂੰ ਨਾ ਸਿਰਫ਼ ਸਿਹਤ ਸੰਬੰਧੀ ਗੰਭੀਰ ਚੁਣੌਤੀ ਦਾ ਸਾਹਮਣਾ ਕਰਨਾ ਪਿਆ, ਸਗੋਂ ਇਲਾਜ ਦੇ ਭਾਰੀ ਖ਼ਰਚ ਦੀ ਚਿ...
ਲੌਂਗੋਵਾਲ ਦੀ ਜਨਤਾ ਨੇ ਵਿਕਾਸ, ਇਮਾਨਦਾਰ ਰਾਜਨੀਤੀ ਅਤੇ ਲੋਕ ਪੱਖੀ ਨੀਤੀਆਂ ‘ਤੇ ਲਗਾਈ ਮੋਹਰ: ਅਮਨ ਅਰੋੜਾ

ਲੌਂਗੋਵਾਲ ਦੀ ਜਨਤਾ ਨੇ ਵਿਕਾਸ, ਇਮਾਨਦਾਰ ਰਾਜਨੀਤੀ ਅਤੇ ਲੋਕ ਪੱਖੀ ਨੀਤੀਆਂ ‘ਤੇ ਲਗਾਈ ਮੋਹਰ: ਅਮਨ ਅਰੋੜਾ

hot news
ਲੌਂਗੋਵਾਲ, 31 ਮਈ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਲੌਂਗੋਵਾਲ ਵਿਖੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਨਵੇਂ ਚੁਣੇ ਗਏ ਕੌਂਸਲਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਲੌਂਗੋਵਾਲ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ, ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ਅਤੇ ਸਾਫ਼-ਸੁਥਰੀ ਰਾਜਨੀਤੀ 'ਤੇ ਆਪਣੀ ਮੋਹਰ ਲਗਾਈ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੇ ਨਤੀਜਿਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਰਵਾਇਤੀ ਸਿਆਸਤ ਨੂੰ ਨਕਾਰ ਕੇ ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇ ਹੱਕ ਵਿੱਚ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਮਿਲਿਆ ਭਰਵਾਂ ਸਮਰਥਨ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਨਤੀਜਾ ਹੈ। ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਇੱਕ ਸਿਆਸੀ ਸਫ਼ਲਤਾ ਨਹੀਂ, ਸਗੋਂ ਲੋਕ...
43.46 ਕਰੋੜ ਦੀ ਲਾਗਤ ਨਾਲ 67 ਪਿੰਡਾਂ ਨੂੰ ਸ਼ੁੱਧ ਜਲ ਸਪਲਾਈ ਦੇਣ ਦੀ ਯੋਜਨਾ 1 ਜੂਨ ਨੂੰ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਹੋਵੇਗੀ ਸਮਰਪਿਤ – ਹਰਜੋਤ ਸਿੰਘ ਬੈਂਸ

43.46 ਕਰੋੜ ਦੀ ਲਾਗਤ ਨਾਲ 67 ਪਿੰਡਾਂ ਨੂੰ ਸ਼ੁੱਧ ਜਲ ਸਪਲਾਈ ਦੇਣ ਦੀ ਯੋਜਨਾ 1 ਜੂਨ ਨੂੰ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਹੋਵੇਗੀ ਸਮਰਪਿਤ – ਹਰਜੋਤ ਸਿੰਘ ਬੈਂਸ

hot news
ਨੰਗਲ 31 ਮਈ — ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸਾਫ਼ ਅਤੇ ਸੁਰੱਖਿਅਤ ਪੀਣਯੋਗ ਪਾਣੀ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਬਲਾਕ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ 67 ਪਿੰਡਾਂ ਲਈ ਨਹਿਰੀ ਪਾਣੀ ਆਧਾਰਿਤ ਆਧੁਨਿਕ ਜਲ ਸਪਲਾਈ ਸਕੀਮ ਦਾ ਉਦਘਾਟਨ 1 ਜੂਨ ਨੂੰ ਕੀਤਾ ਜਾਵੇਗਾ। ਲਗਭਗ 43.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਇਹ ਸਕੀਮ 13 ਐਮ.ਐਲ.ਡੀ. ਸਮਰੱਥਾ ਵਾਲੀ ਹੈ, ਜੋ ਇਲਾਕੇ ਦੇ ਪੇਂਡੂ ਵਸਨੀਕਾਂ ਲਈ ਪਾਣੀ ਦੀ ਕਮੀ ਨੂੰ ਦੂਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਇਹ ਯੋਜਨਾ ਖੇਤਰ ਦੇ ਵਿਕਾਸ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਲੋਕ ਅਰਪਣ ਕਰਨ ਲਈ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵਿਸ਼ੇਸ਼ ਤੌਰ ‘ਤੇ 1 ਜੂਨ ਨੂੰ ਨੰਗਲ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੀਆਂ ਯੋਜਨਾਵਾਂ ਪਿੰਡਾਂ ਦੇ ਜੀਵਨ ਮਿਆਰ ਨੂੰ ਉੱ...
ਲੰਬੀ ਹਲਕੇ ਲਈ ਲਗਭਗ 25 ਹਜ਼ਾਰ ਫੂਡ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ : ਖੁੱਡੀਆਂ

ਲੰਬੀ ਹਲਕੇ ਲਈ ਲਗਭਗ 25 ਹਜ਼ਾਰ ਫੂਡ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ : ਖੁੱਡੀਆਂ

hot news
ਲੰਬੀ/ਸ੍ਰੀ ਮੁਕਤਸਰ ਸਾਹਿਬ, 31 ਮਈ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਚਲਾਈ ਜਾ ਰਹੀ “ਮੇਰੀ ਰਸੋਈ” ਸਕੀਮ ਤਹਿਤ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹਰ ਮਹੀਨੇ ਕਣਕ ਸਮੇਤ ਫੂਡ ਕਿੱਟ ਪ੍ਰਦਾਨ ਕੀਤੀ ਜਾਵੇਗੀ। ਇਸ ਉਪਰਾਲੇ ਦਾ ਮਕਸਦ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰੋਜ਼ਾਨਾ ਦੀ ਲੋੜੀਂਦੀ ਪੋਸ਼ਟਿਕ ਸਮੱਗਰੀ ਦੀ ਸੁਵਿਧਾ ਪ੍ਰਦਾਨ ਕਰਨਾ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੰਬੀ ਹਲਕੇ ਲਈ ਭੇਜੀਆਂ ਗਈਆਂ ਕਿੱਟਾਂ ਪਹੁੰਚ ਚੁੱਕੀਆਂ ਹਨ ਅਤੇ ਇਨ੍ਹਾਂ ਦੀ ਵੰਡ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਦੱਸਿਆ ਕਿ ਖੁੱਡੀਆਂ ਗੁਲਾਬ ਸਿੰਘ ਲਈ 404 ਕਿੱਟਾਂ ਅਤੇ ਖੁੱਡੀਆਂ ਮਹਾ ਸਿੰਘ ਲਈ 263 ਕਿੱਟਾਂ ਪ੍ਰਾਪਤ ਹੋਈਆਂ ਹਨ। ਸ. ਖੁੱਡੀਆਂ ਨੇ ਦੱਸਿਆ ਕਿ ਫੂਡ ਕਿੱਟ ਵਿੱਚ ਕਣਕ ਦੇ ਨਾਲ-ਨਾਲ ਹੋਰ ਜ਼ਰੂਰੀ ਰਾਸ਼ਨ ਸਮੱਗਰੀ ਵੀ ਸ਼ਾਮਲ ਕੀਤੀ ਗਈ ਹੈ, ਜਿਸ ਵਿੱਚ 2 ਕਿਲੋ ਮਾਹ ਛੋਲਿਆਂ ਦੀ ਦਾਲ, 2 ਕਿਲੋ ਚੀਨੀ, 1 ਕਿਲ...
ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

Crime, hot news
ਚੰਡੀਗੜ੍ਹ, 31 ਮਈ: ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 15 ਮਹੀਨੇ ਪੂਰੇ ਹੋ ਗਏ ਹਨ, ਇਸ ਦੌਰਾਨ ਪੰਜਾਬ ਪੁਲਿਸ ਨੇ ਯੋਜਨਾਬੱਧ ਢੰਗ ਨਾਲ ਸੰਗਠਿਤ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਦੇ ਵਿੱਤੀ ਢਾਂਚਿਆਂ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਹੈ, ਜਿਸ ਨਾਲ ਸੂਬੇ ਭਰ ਵਿੱਚ ਸਰਗਰਮ ਨਾਰਕੋ-ਹਵਾਲਾ ਸਿੰਡੀਕੇਟਾਂ ਨੂੰ ਵੱਡਾ ਝਟਕਾ ਲੱਗਿਆ ਹੈ ਅਤੇ ਇਸ ਦੇ ਨਤੀਜੇ ਵਜੋਂ ਲਗਭਗ 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਰਣਨੀਤਕ ਤੌਰ 'ਤੇ ਜ਼ਬਤ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਨੇ ਕਿਹਾ ਕਿ "ਪੰਜਾਬ ਪੁਲਿਸ ਬਲ ਨੇ ਯੋਜਨਾਬੱਧ ਢੰਗ ਨਾਲ ਆਪਣਾ ਧਿਆਨ ਸਥਾਨਕ ਜ਼ਬਤੀਆਂ ਦੇ ਨਾਲ-ਨਾਲ ਸਰਹੱਦ ਪਾਰੋਂ ਤਸਕਰੀ ਨੂੰ ਫੰਡ ਦੇਣ ਵਾਲੇ ਤਸਕਰਾਂ ਦੇ ਵਿਆਪਕ ਆਰਥਿਕ ਢਾਂਚੇ ਨੂੰ ਖ਼ਤਮ ਕਰਨ ‘ਤੇ ਦਿੱਤਾ ਹੈ।" ਜ਼ਿਕਰਯੋਗ ਹੈ ਕਿ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ, ਪੰਜਾਬ ਪੁਲਿਸ ਸੂਬੇ ਦੇ ਸਾਰੇ 28 ਪੁ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਪਿੰਡਾਂ ਨੂੰ ਉਹ ਸੜਕਾਂ ਦੇ ਰਹੇ ਹਨ ਜਿਨ੍ਹਾਂ ਤੋਂ ਉਨ੍ਹਾਂ ਨੂੰ ਦਹਾਕਿਆਂ ਤੱਕ ਵਾਂਝੇ ਰੱਖਿਆ ਗਿਆ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਪਿੰਡਾਂ ਨੂੰ ਉਹ ਸੜਕਾਂ ਦੇ ਰਹੇ ਹਨ ਜਿਨ੍ਹਾਂ ਤੋਂ ਉਨ੍ਹਾਂ ਨੂੰ ਦਹਾਕਿਆਂ ਤੱਕ ਵਾਂਝੇ ਰੱਖਿਆ ਗਿਆ: ਹਰਪਾਲ ਸਿੰਘ ਚੀਮਾ

hot news
ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਲਹਿਰਾਗਾਗਾ ਖੇਤਰ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਬੁਨਿਆਦੀ ਢਾਂਚੇ ਅਤੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਇਹ ਪ੍ਰੋਜੈਕਟ ਪੇਂਡੂ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਸਥਾਨਕ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਅਹਿਮ ਸਾਬਤ ਹੋਣਗੇ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਸੁਰੱਖਿਆ ਖ਼ਤਰਿਆਂ ਨੂੰ ਖ਼ਤਮ ਕਰਨਾ, ਪੇਂਡੂ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨਾ ਅਤੇ ਹਜ਼ਾਰਾਂ ਪਿੰਡ ਵਾਸੀਆਂ ਲਈ ਹਰ ਮੌਸਮ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਜ਼ਨ ਬਾਰੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਸੂਬੇ ਭਰ ਵਿੱਚ ਲਗਭਗ 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਕੇ ਪੇਂਡੂ ਪੰਜਾਬ ਦੀ ਨੁਹਾਰ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਪਿੰਡਾਂ ਨੂੰ ਬਿਹਤਰ ਸੰਪਰਕ ਅਤੇ ਬੁਨਿਆਦੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜੋ ਦਹਾਕਿਆਂ ਤੋਂ ਅਣਗੌਲੇ ਸਨ। ...