ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ
ਚੰਡੀਗੜ੍ਹ 10 ਅਕਤੂਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਵੋਟ ਚੋਰੀ ਦੇ ਮੁੱਦੇ 'ਤੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਨੌਜਵਾਨਾਂ ਦੀ ਅਗਵਾਈ ਵਾਲੀ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨ ਦੇ ਸਮਰਥਨ ਵਿੱਚ ਮਜ਼ਬੂਤੀ ਨਾਲ ਖੜ੍ਹੀ ਹੋਈ। ਇਸ ਦੌਰਾਨ ਸੀਨੀਅਰ 'ਆਪ' ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਕਈ ਹੋਰ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। "ਵੋਟ ਚੋਰੋ, ਕੁਰਸੀ ਛੱਡੋ" ਦੇ ਨਾਅਰੇ ਲਗਾਉਂਦਿਆਂ 'ਆਪ' ਆਗੂਆਂ ਅਤੇ ਵਰਕਰਾਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖਿਲਾਫ ਜ਼ਬਰਦਸਤ ਪ੍ਰਦਰਸ਼ਨ ਕੀਤਾ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਨਰਿੰਦਰ ਮੋਦੀ ਦੇਸ਼ ਦੇ ਨੌਜਵਾਨਾਂ ਤੋਂ ਡਰਦੇ ਹਨ ਕਿਉਂਕਿ ਭਾਜਪਾ ਇਮਾਨਦਾਰੀ ਨਾਲ ਚੋਣਾਂ ਨਹੀਂ ਜਿੱਤ ਸਕਦੀ, ਜਦਕਿ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਡਰਨ ਵਾਲੇ ਨਹੀਂ ਹਨ ਅਤੇ ਉਹ ਲੋਕਤੰਤਰ, ਸੰਵਿਧਾਨ ਅਤੇ ਜਨਤਾ ਦੇ ਵੋਟ ਦੇ ਅਧਿਕਾਰ ਦੀ ਰਾਖੀ ਲਈ ਲੜਾਈ ਜਾਰੀ ਰੱਖਣਗੇ।
...








