Tuesday, October 20
Shadow

hot news

ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ  ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ  ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

hot news
ਚੰਡੀਗੜ੍ਹ, 18 ਜੁਲਾਈ: ਭਾਰਤ ਦੇ ਚੀਫ਼ ਜਸਟਿਸ ਮਾਣਯੋਗ ਜਸਟਿਸ ਸੂਰਿਆ ਕਾਂਤ ਨੇ ਅੱਜ ਪੰਜਾਬ ਵਿੱਚ ਨੌਜਵਾਨ ਸੁਧਾਰ ਅਤੇ ਮੁੜ-ਵਸੇਬਾ ਮੁਹਿੰਮ ਦੀ ਸ਼ੁਰੂਆਤ ਕੀਤੀ, ਜੋ ਕਿ ਨੌਜਵਾਨਾਂ ਵਿੱਚ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ  ਵੱਡ ਆਕਾਰੀ ਰਾਜ ਪੱਧਰੀ ਪਹਿਲਕਦਮੀ ਹੈ। ਇਸ ਮੁਹਿੰਮ ਦਾ ਉਦਘਾਟਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਅਤੇ ਮਾਣਯੋਗ ਹਾਈ ਕੋਰਟ ਦੇ ਹੋਰ ਜੱਜ ਸਾਹਿਬਾਨ ਦੀ ਮੌਜੂਦਗੀ ਵਿੱਚ ਕੀਤਾ ਗਿਆ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਤ੍ਰੈਮਾਸੀ ਮੁਹਿੰਮ 18 ਜੁਲਾਈ ਤੋਂ 31 ਅਕਤੂਬਰ, 2026 ਤੱਕ ਸਾਰੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਰਾਹੀਂ ਮਿਸ਼ਨ ਮੋਡ ਵਿੱਚ ਚਲਾਈ ਜਾਵੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਹਿੰਮ ਦਾ ਉਦੇਸ਼ ਮੁੜ-ਵਸੇਬਾ ਸਹੂਲਤਾਂ ਰਾਹੀਂ ਨਸ਼ਿਆਂ ਦੇ ਸ਼ਿਕਾਰ ਨੌਜਵਾਨਾਂ ਦੀ ਸਹਾਇਤਾ  ਕਰਨਾ, ਨਸ਼ੀਲੇ ਪਦਾਰਥਾਂ ਦੀ ਵਰਤੋਂ ਨੂੰ ਰੋਕਣਾ, ਇਲਾਜ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਦੇ ਨਾਲ-ਨਾਲ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ...
ਡੀ.ਈ.ਓ., ਚੋਣ ਰਜਿਸਟ੍ਰੇਸ਼ਨ ਅਫ਼ਸਰ ਅਤੇ ਬੀ.ਐਲ.ਓਜ਼. ਦੇ ਸਮਰਪਿਤ ਅਤੇ ਸੁਹਿਰਦ ਯਤਨਾਂ ਸਦਕਾ ਮਿਲੀ ਇਹ ਪ੍ਰਾਪਤੀ : ਸੀ.ਈ.ਓ. ਅਨਿੰਦਿਤਾ ਮਿਤਰਾ

ਡੀ.ਈ.ਓ., ਚੋਣ ਰਜਿਸਟ੍ਰੇਸ਼ਨ ਅਫ਼ਸਰ ਅਤੇ ਬੀ.ਐਲ.ਓਜ਼. ਦੇ ਸਮਰਪਿਤ ਅਤੇ ਸੁਹਿਰਦ ਯਤਨਾਂ ਸਦਕਾ ਮਿਲੀ ਇਹ ਪ੍ਰਾਪਤੀ : ਸੀ.ਈ.ਓ. ਅਨਿੰਦਿਤਾ ਮਿਤਰਾ

hot news
ਚੰਡੀਗੜ੍ਹ, 18 ਜੁਲਾਈ:  ਮੁੱਖ ਚੋਣ ਅਫ਼ਸਰ ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਧਾਨ ਸਭਾ ਹਲਕਾ ਧਰਮਕੋਟ ਅਤੇ ਗੜ੍ਹਸ਼ੰਕਰ  ਵਿਚ ਐਸ.ਆਈ.ਆਰ.- 2026 ਤਹਿਤ ਚੋਣ ਰਿਕਾਰਡਾਂ ਅਤੇ ਪ੍ਰਕਿਰਿਆਵਾਂ ਦੀ 100 ਫੀਸਦੀ ਡਿਜੀਟਾਈਜ਼ੇਸ਼ਨ  ਸਫਲਤਾਪੂਰਵਕ ਨੇਪਰੇ ਚਾੜ੍ਹਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੀਲ ਪੱਥਰ ਪਾਰਦਰਸ਼ਤਾ, ਕੁਸ਼ਲਤਾ ਅਤੇ ਆਧੁਨਿਕ ਚੋਣ ਪ੍ਰਬੰਧਨ ਨੂੰ ਮਜ਼ਬੂਤ ਕਰਨ ਵੱਲ ਪੰਜਾਬ ਦੀ ਨਿਰੰਤਰ ਪ੍ਰਗਤੀ ਦਾ ਪ੍ਰਤੱਖ ਪ੍ਰਮਾਣ ਹੈ। ਫੀਲਡ ਸਟਾਫ ਦੀ ਭੂਮਿਕਾ ਦਾ ਹਵਾਲਾ ਦਿੰਦਿਆਂ ਸੀ.ਈ.ਓ. ਸ਼੍ਰੀਮਤੀ ਮਿਤਰਾ ਨੇ ਕਿਹਾ ਕਿ ਜ਼ਿਲ੍ਹਾ ਚੋਣ ਅਧਿਕਾਰੀ (ਡੀ.ਈ.ਓ.), ਚੋਣ ਰਜਿਸਟ੍ਰੇਸ਼ਨ ਅਧਿਕਾਰੀ (ਈ.ਆਰ.ਓ.), ਅਤੇ ਬੀ.ਐਲ.ਓਜ਼ ਦੇ ਸਮਰਪਿਤ ਅਤੇ ਤਾਲਮੇਲ ਭਰਪੂਰ ਯਤਨਾਂ ਸਦਕਾ ਹੀ ਇਹ ਸਫਲਤਾ ਮਿਲੀ ਹੈ। ਉਨ੍ਹਾਂ ਦੀ ਵਚਨਬੱਧਤਾ, ਸੁਹਿਰਦਤਾ ਅਤੇ ਟੀਮ ਵਰਕ ਨੇ ਨਾ ਸਿਰਫ਼ ਡਿਜੀਟਾਈਜ਼ੇਸ਼ਨ ਕਾਰਜਾਂ ਦੇ ਨਿਰਵਿਘਨ ਅਮਲ ਨੂੰ ਯਕੀਨੀ ਬਣਾਇਆ ਸਗੋਂ ਧਰਮਕੋਟ ਅਤੇ ਗੜ੍ਹਸ਼ੰਕਰ ਨੂੰ ਰਾਜ ਲਈ ਇੱਕ ਮਾਡਲ ਚੋਣ ਹਲਕਿਆਂ ਵਜੋਂ ਸਥਾਪਿਤ ਕੀਤਾ ਹੈ। ਸ਼੍ਰੀਮਤੀ ਮਿਤਰਾ ਨੇ ਪੰਜਾਬ ਭਰ ਦੇ ਵੋਟਰਾਂ ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

hot news
ਚੰਡੀਗੜ੍ਹ/ਹੁਸ਼ਿਆਰਪੁਰ/ਗੜ੍ਹਸ਼ੰਕਰ, 18 ਜੁਲਾਈ: ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਬੋਰਡਾਂ ਦੇ ਨਵੇਂ ਨਿਯੁਕਤ ਚੇਅਰਪਰਸਨਾਂ ਦੇ ਸਨਮਾਨ ਵਿੱਚ ਗੜ੍ਹਸ਼ੰਕਰ ਦੇ ਸਿਵਾਲਿਕ ਪੈਲਸ ਵਿਖੇ ਇੱਕ ਸ਼ਾਨਦਾਰ ਅਤੇ ਭਰਵਾਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਗੜਸ਼ੰਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਨਵੇਂ ਨਿਯੁਕਤ ਚੇਅਰਪਰਸਨਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਦਿਲੋਂ ਵਧਾਈ ਦਿੱਤੀ ਅਤੇ ਲੋਕ ਸੇਵਾ ਨੂੰ ਤਰਜੀਹ ਦੇਣ ਦਾ ਸੱਦਾ ਦਿੱਤਾ।ਸਨਮਾਨਿਤ ਕੀਤੇ ਗਏ ਚੇਅਰਪਰਸਨਾਂ ਵਿੱਚ ਜਸਕਰਨ ਤੰਬਰ (ਸੈਣੀ ਵੈਲਫੇਅਰ ਬੋਰਡ), ਦਲਜੀਤ ਸਿੰਘ (ਸੈਣ ਸਮਾਜ ਵੈਲਫੇਅਰ ਬੋਰਡ), ਜਸਪ੍ਰੀਤ ਫਲੋਰਾ (ਰਾਮਗੜ੍ਹੀਆ ਵੈਲਫੇਅਰ ਬੋਰਡ), ਪਰਵੀਨ ਕੁਮਾਰ (ਰਾਜਪੂਤ ਕਲਿਆਣ ਬੋਰਡ), ਦਲਵਿੰਦਰ ਪਾਲ ਸਿੰਘ (ਖੱਤਰੀ ਅਰੋੜਾ ਵੈਲਫੇਅਰ ਬੋਰਡ), ਪਾਸਟਰ ਕੁਲਵਿੰਦਰ ਸਿੰਘ (ਮਸੀਹ ਵੈਲਫੇਅਰ ਬੋਰਡ), ਇਸਮਾਈਲ ਖਾਨ (ਮੁਸਲਿਮ ਵਿਕਾਸ ਬੋਰਡ), ਬਲਵਿੰਦਰ ਸਿੰਘ ਡੱਬ (ਪ੍ਰਜਾਪਤ ਸਮਾਜ ਵੈਲਫੇਅਰ ਬੋਰਡ), ਰਾਜਵਰਿੰਦਰ ਸਿੰਘ ਥਿੰਦ (ਕੰਬੋਜ ਵੈਲਫੇਅਰ ਬੋਰਡ), ਵਿਕਾਸ ਕਾਂਡਾ (...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 18 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ 5.557 ਕਿਲੋਗ੍ਰਾਮ ਹੈਰੋਇਨ ਅਤੇ ਦੋ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ ਸੰਧੂ (30) ਵਾਸੀ ਰਾਮਬਾਗ, ਅੰਮ੍ਰਿਤਸਰ; ਸੁਨੀਲ ਸਰੋਜ (40), ਵਾਸੀ ਖਾਈ ਮੁਹੱਲਾ, ਅੰਮ੍ਰਿਤਸਰ; ਹਰਵਿੰਦਰ ਸਿੰਘ ਉਰਫ਼ ਚਮਕੌਰ (32) ਅਤੇ ਵੰਸ਼ ਸਿੰਘ (40), ਦੋਵੇਂ ਵਾਸੀ ਪਿੰਡ ਛੀਦਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਅਕਾਸ਼ ਸੰਧੂ, ਸੁਨੀਲ ਸਰੋਜ ਅਤੇ ਹਰਵਿੰਦਰ ਉਰਫ਼ ਚਮਕੌਰ ਆਦਤਨ ਅਪਰਾਧੀ ਹਨ ਜਿਨ੍ਹਾਂ ਵਿਰੁੱਧ ਪਹਿਲਾਂ ਹੀ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਹਨ। ...
ਦੇਸ਼ਵਾਸੀ ਸੋਚਣ, ਕੀ ਇਸੇ ਲਈ ਆਜ਼ਾਦੀ ਲਈ ਸੀ ਕਿ ਇੱਕ ਦਿਨ ਸਾਡੀ ਆਪਣੀ ਹੀ ਸਰਕਾਰ ਸਾਡੇ ਨਾਲ ਬਦਸਲੂਕੀ ਕਰੇਗੀ?- ਕੇਜਰੀਵਾਲ

ਦੇਸ਼ਵਾਸੀ ਸੋਚਣ, ਕੀ ਇਸੇ ਲਈ ਆਜ਼ਾਦੀ ਲਈ ਸੀ ਕਿ ਇੱਕ ਦਿਨ ਸਾਡੀ ਆਪਣੀ ਹੀ ਸਰਕਾਰ ਸਾਡੇ ਨਾਲ ਬਦਸਲੂਕੀ ਕਰੇਗੀ?- ਕੇਜਰੀਵਾਲ

hot news
ਨਵੀਂ ਦਿੱਲੀ, 18 ਜੁਲਾਈ - ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੰਤਰ-ਮੰਤਰ ਤੋਂ ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਨੂੰ ਜ਼ਬਰਦਸਤੀ ਚੁੱਕਣ ਦੇ ਮਾਮਲੇ 'ਤੇ ਕਿਹਾ ਕਿ ਮੋਦੀ ਜੀ ਨੇ ਹੰਕਾਰ ਦੇ ਚਲਦਿਆਂ ਸੋਨਮ ਵਾਂਗਚੁਕ ਦਾ ਅਪਮਾਨ ਕੀਤਾ ਹੈ। ਮੋਦੀ ਜੀ ਨੂੰ ਸੋਨਮ ਵਾਂਗਚੁਕ ਨਾਲ ਗੱਲ ਕਰਨੀ ਚਾਹੀਦੀ ਸੀ। ਦੇਸ਼ਵਾਸੀਆਂ ਨੂੰ ਸੋਚਣਾ ਚਾਹੀਦਾ ਹੈ ਕਿ ਕੀ ਅਸੀਂ ਇਸੇ ਲਈ ਆਜ਼ਾਦੀ ਲਈ ਸੀ ਕਿ ਇੱਕ ਦਿਨ ਸਾਡੀ ਆਪਣੀ ਹੀ ਸਰਕਾਰ ਸਾਡੇ ਨਾਲ ਬਦਸਲੂਕੀ ਕਰੇਗੀ? ਸਰਕਾਰ ਪੇਪਰ ਲੀਕ ਰੋਕਣ, ਸਿੱਖਿਆ ਪ੍ਰਣਾਲੀ ਨੂੰ ਠੀਕ ਕਰਨ ਦੀ ਬਜਾਏ ਨੌਜਵਾਨਾਂ ਦੇ ਅੰਦੋਲਨ ਨੂੰ ਬੜੀ ਬੇਰਹਿਮੀ ਨਾਲ ਕੁਚਲਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਨੇ ਸੋਨਮ ਵਾਂਗਚੁਕ ਨੂੰ ਕਿਹਾ ਕਿ ਮਜ਼ਬੂਤ ਬਣੇ ਰਹੋ ਸੋਨਮ ਜੀ, ਇਹ ਦੇਸ਼ ਤੁਹਾਡੇ ਨਾਲ ਖੜ੍ਹਾ ਹੈ। ਇਸ ਦੇ ਨਾਲ ਹੀ ਦੇਸ਼ਵਾਸੀਆਂ ਨੂੰ ਕਿਹਾ ਕਿ ਅੱਜ ਸੋਨਮ ਵਾਂਗਚੁਕ, ਅਭਿਜੀਤ ਦੀਪਕੇ ਅਤੇ ਇਹ ਸਾਰੇ ਨੌਜਵਾਨ ਤੁਹਾਡੇ ਬੱਚਿਆਂ ਦੇ ਭਵਿੱਖ ਲਈ ਲੜ ਰਹੇ ਹਨ। ਹੁਣ ਘਰ ਬੈਠਣ ਨਾਲ ਕੰਮ ਨਹੀਂ ਚੱਲੇਗਾ। ਹੁਣ ਸਾਰਿਆਂ ਨੂੰ ਇੱਕ ਹੋ ਕੇ ਸੜਕਾਂ 'ਤੇ ਉਤਰਨਾ ਪਵੇਗਾ, ਤਾ...
“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਦੀ ਵਿਆਪਕ ਕਾਰਵਾਈ

“ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਦੀ ਵਿਆਪਕ ਕਾਰਵਾਈ

hot news
ਰੂਪਨਗਰ, 17 ਜੁਲਾਈ: ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ “ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਵੰਸ਼ਧਾ ਭੱਟਾ ਦੀ ਅਗਵਾਈ ਹੇਠ ਦਸਤਕ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਦਾ ਉਦੇਸ਼ ਡੇਂਗੂ ਅਤੇ ਹੋਰ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਸਮੇਂ ਸਿਰ ਲਾਰਵਾ ਦੀ ਪਛਾਣ ਕਰਕੇ ਉਸ ਦਾ ਖਾਤਮਾ ਕਰਨਾ ਸੀ। ਇਸ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬੀ.ਐੱਸ.ਐੱਨ.ਐੱਲ. ਦਫ਼ਤਰ, ਜੀ.ਐੱਸ.ਟੀ. ਦਫ਼ਤਰ, ਫਾਇਰ ਦਫ਼ਤਰ, ਵਣ ਵਿਭਾਗ ਦਫ਼ਤਰ, ਜ਼ਿਲ੍ਹਾ ਪ੍ਰੀਸ਼ਦ ਦਫ਼ਤਰ, ਜ਼ਿਲ੍ਹਾ ਹੋਮਗਾਰਡ ਦਫ਼ਤਰ, ਜਲ ਸਪਲਾਈ ਵਿਭਾਗ, ਜ਼ਿਲ੍ਹਾ ਲਾਇਬ੍ਰੇਰੀ, ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ, ਈ.ਐੱਸ.ਆਈ. ਡਿਸਪੈਂਸਰੀ, ਸਰਕਾਰੀ ਹਸਪਤਾਲ, ਬਵੇਜਾ ਹਸਪਤਾਲ, ਸੁਰਜੀਤ ਹਸਪਤਾਲ, ਪਰਮਾਰ ਹਸਪਤਾਲ, ਚੌਧਰੀ ਹਸਪਤਾਲ, ਗਾਰਡਨ ਕਲੋਨੀ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਘਰ-ਘਰ ਜਾ ਕੇ ਸਰਵੇ ਕੀਤਾ ਗਿਆ। ਇਸ ਦੌਰਾਨ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਸਿਹਤ ਸਿੱਖਿਆ ਦਿੱਤੀ ਗਈ ਅਤੇ ਜਾਗ...
ਵਿਧਾਇਕ ਸ਼ੈਰੀ ਕਲਸੀ ਨੇ ਹਰਸ਼ ਮਹਾਜਨ ਨੂੰ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਮਿਲਣ ‘ਤੇ ਮੁਬਾਰਕਬਾਦ ਦਿੱਤੀ

ਵਿਧਾਇਕ ਸ਼ੈਰੀ ਕਲਸੀ ਨੇ ਹਰਸ਼ ਮਹਾਜਨ ਨੂੰ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਮਿਲਣ ‘ਤੇ ਮੁਬਾਰਕਬਾਦ ਦਿੱਤੀ

hot news
ਬਟਾਲਾ, 17 ਜੁਲਾਈ  ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਰਸ਼ ਮਹਾਜਨ ਨੂੰ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਹੋਣ 'ਤੇ ਮੁਬਾਰਕਬਾਦ ਦਿੱਤੀ ਹੈ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਹਮੇਸ਼ਾ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲਿਆਂ ਨੂੰ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਅਤੇ ਪਾਰਟੀ ਵਿੱਚ ਵੱਡੀ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਜਾਂਦਾ ਹੈ, ਜਿਸ ਦੇ ਚੱਲਦਿਆਂ ਪਾਰਟੀ ਵਲੋਂ ਵੱਖ ਵੱਖ  ਬੋਰਡਾਂ ਵਿੱਚ ਚੇਅਰਮੈਨ ਨਿਯੁਕਤ ਕੀਤੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਵਲੋਂ ਵਰਕਰਾਂ ਨੂੰ ਪੂਰਾ ਮਾਣ ਦਿੱਤਾ ਜਾ ਰਿਹਾ ਹੈ ਤੇ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਅੰਦਰ ਪਾਰਟੀ ਨੂੰ ਗਰਾਊਂਡ ਪੱਧਰ 'ਤੇ ਮਜ਼ਬੂਤ ਕੀਤਾ ਗਿਆ ਹੈ। ਇਸ ਮੌਕੇ ਨਵ ਨਿਯੁਕਤ ਚੇਅਰਮੈਨ ਹਰਸ਼ ਮਹਾਜਨ ਨੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਮੇਤ ਆਪ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ...
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵਿਕਾਸ ਲਈ ਮਹੱਤਵਪੂਰਨ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵਿਕਾਸ ਲਈ ਮਹੱਤਵਪੂਰਨ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ

hot news
ਫਿਰੋਜ਼ਪੁਰ, 17 ਜੁਲਾਈ 2026      ਵਿਧਾਇਕ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਫਿਰੋਜ਼ਪੁਰ ਹਲਕੇ ਦੇ ਵਿਕਾਸ ਲਈ ਖਾਈ ਫ਼ੇਮੇ ਕੀ ਅਤੇ ਸਬਜ਼ੀ ਮੰਡੀ ਫਿਰੋਜ਼ਪੁਰ ਸ਼ਹਿਰ ਵਿਖ਼ੇ ਮਹੱਤਵਪੂਰਨ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਗਏ। ਵਿਧਾਇਕ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਖਾਈ ਫੇਮੇ ਕੀ ਵਿਖੇ 35×35 ਫੁੱਟ ਸਟੀਲ ਕਵਰ ਸ਼ੈਡ ਲਾਗਤ ਕਰੀਬ 7.69 ਲੱਖ ਰੁਪਏ ਦਾ ਉਦਘਾਟਨ ਕੀਤਾ ਗਿਆ। ਖਾਈ ਫੇਮੇ ਕੀ ਵਿਖੇ ਖ਼ਰੀਦ ਕੇਂਦਰ ਵਿਖ਼ੇ ਟਾਵਰ ਲਾਈਟਾਂ ਜਿੰਨਾ ਦੀ ਲਾਗਤ ਕਰੀਬ 16.16 ਲੱਖ ਰੁਪਏ ਹੈ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਸਬਜ਼ੀ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ 50×75 ਫੁੱਟ ਸਟੀਲ ਕਵਰ ਸ਼ੈਡ  ,  ਜੋ ਕਰੀਬ 39.95 ਲੱਖ ਰੁਪਏ ਨਾਲ ਤਿਆਰ ਹੋਵੇਗਾ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਦਾ ਕੰਮ ਜਲਦੀ ਮੁਕੰਮਲ ਹੋ ਜਾਵੇਗਾ| ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਇਲਾਕੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵੱਲ ਇੱਕ ਅਹਿਮ ਕਦਮ ਹਨ। ਲੋਕਾਂ ਦੀ ਸੇਵਾ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ...
ਹਲਕਾ ਸ਼ਾਮਚੁਰਾਸੀ ਵਿੱਚ ਹਰਗੜ੍ਹ ਅਤੇ ਡਡਿਆਣਾ ਦੇ ਚੋਆਂ ’ਤੇ ਬਣਨਗੇ ਦੋ ਨਵੇਂ ਪੁਲ- ਡਾ. ਰਵਜੋਤ ਸਿੰਘ

ਹਲਕਾ ਸ਼ਾਮਚੁਰਾਸੀ ਵਿੱਚ ਹਰਗੜ੍ਹ ਅਤੇ ਡਡਿਆਣਾ ਦੇ ਚੋਆਂ ’ਤੇ ਬਣਨਗੇ ਦੋ ਨਵੇਂ ਪੁਲ- ਡਾ. ਰਵਜੋਤ ਸਿੰਘ

hot news
ਹੁਸ਼ਿਆਰਪੁਰ, 17 ਜੁਲਾਈ :  ਪੰਜਾਬ ਦੇ ਜੇਲ੍ਹ ਤੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਲੋਕਾਂ ਲਈ ਵੱਡੀ ਖੁਸ਼ਖਬਰੀ ਦਿੰਦਿਆਂ ਦੱਸਿਆ ਕਿ ਹਲਕੇ ਵਿੱਚ ਹਰਗੜ੍ਹ ਅਤੇ ਡਡਿਆਣਾ ਦੇ ਚੋਆਂ ਉੱਤੇ ਦੋ ਨਵੇਂ ਪੁਲਾਂ ਦੀ ਉਸਾਰੀ ਨੂੰ ਮਨਜ਼ੂਰੀ ਮਿਲ ਗਈ ਹੈ ਅਤੇ ਪੀ.ਡਬਲਿਊ.ਡੀ. ਵਿਭਾਗ ਵੱਲੋਂ ਟੈਂਡਰ ਲਗਾ ਦਿੱਤੇ ਗਏ ਹਨ, ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਾਂ ਦੇ ਨਿਰਮਾਣ ਨਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਆਵਾਜਾਈ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਸਥਾਈ ਰਾਹਤ ਮਿਲੇਗੀ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਗਤੀ ਪ੍ਰਾਪਤ ਹੋਵੇਗੀ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਹਰਗੜ੍ਹ ਦੇ ਚੋਅ ’ਤੇ ਬਣਨ ਵਾਲੇ ਪੁਲ ਦੀ ਲੰਬਾਈ 80 ਮੀਟਰ ਹੋਵੇਗੀ, ਜਦਕਿ ਡਡਿਆਣਾ ਦੇ ਚੋਅ ’ਤੇ 102.36 ਮੀਟਰ ਆਧੁਨਿਕ ਤਕਨੀਕ ਨਾਲ ਮਜ਼ਬੂਤ ਪੁਲ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਇਨ੍ਹਾਂ ਚੋਆਂ ਵਿੱਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪੁੱਲ ਬਣਨ ਤੋਂ ਬਾਅਦ ਸਕੂਲੀ ਵਿਦਿਆਰਥੀਆਂ, ਕਿਸਾਨਾ...
ਪੁਲਿਸ ਟੀਮਾਂ ਨੇ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

ਪੁਲਿਸ ਟੀਮਾਂ ਨੇ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

Crime, hot news
ਚੰਡੀਗੜ੍ਹ, 17 ਜੁਲਾਈ:ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 178ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 580 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 178ਵੇਂ ਦਿਨ ਪੁਲਿਸ ਟੀਮਾਂ ਨੇ 7 ਹਥਿਆਰਾਂ ਸਮੇਤ 309 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 49,912 ਹੋ ਗਈਆਂ। ਇਸ ਤੋਂ ਇਲਾਵਾ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...