Tuesday, October 20
Shadow

hot news

ਤਜਿੰਦਰਪਾਲ ਸਿੰਘ ਦੀ ਕਪਤਾਨ ਪੁਲਿਸ (ਐਸ.ਪੀ.) ਵਿਜੀਲੈਂਸ ਵਜੋਂ ਤਰੱਕੀ

ਤਜਿੰਦਰਪਾਲ ਸਿੰਘ ਦੀ ਕਪਤਾਨ ਪੁਲਿਸ (ਐਸ.ਪੀ.) ਵਿਜੀਲੈਂਸ ਵਜੋਂ ਤਰੱਕੀ

hot news
ਰੂਪਨਗਰ, 17 ਜੁਲਾਈ: ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਅੱਜ ਦੇ ਹੁਕਮਾਂ ਅਨੁਸਾਰ ਉਪ ਕਪਤਾਨ ਪੁਲਿਸ (ਡੀ.ਐੱਸ.ਪੀ.) ਤਜਿੰਦਰਪਾਲ ਸਿੰਘ ਨੂੰ ਕਪਤਾਨ ਪੁਲਿਸ (ਐਸ.ਪੀ.) ਵਿਜੀਲੈਂਸ ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਐਸ.ਪੀ. ਤਜਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ 25 ਦਸੰਬਰ 2016 ਤੋਂ ਪੰਜਾਬ ਵਿਜੀਲੈਂਸ ਬਿਊਰੋ ਵਿੱਚ ਡੀ.ਐੱਸ.ਪੀ. ਵਜੋਂ ਸੇਵਾ ਨਿਭਾ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ ਦੌਰਾਨ ਵੱਖ-ਵੱਖ ਥਾਵਾਂ ‘ਤੇ ਮਹੱਤਵਪੂਰਨ ਜ਼ਿੰਮੇਵਾਰੀਆਂ ਨਿਭਾਈਆਂ ਹਨ। ਉਨ੍ਹਾਂ ਦੀਆਂ ਮੁੱਖ ਤਾਇਨਾਤੀਆਂ ਵਿੱਚ ਡੀ.ਐੱਸ.ਪੀ. ਵਿਜੀਲੈਂਸ ਗੁਰਦਾਸਪੁਰ (2016 ਤੋਂ 2018 ਤੱਕ), ਡੀ.ਐੱਸ.ਪੀ. ਵਿਜੀਲੈਂਸ ਅੰਮ੍ਰਿਤਸਰ (2018 ਤੋਂ 2020 ਤੱਕ), ਡੀ.ਐੱਸ.ਪੀ. ਵਿਜੀਲੈਂਸ ਬਿਊਰੋ ਈ.ਓ.ਡਬਲਯੂ. ਅਤੇ ਫਲਾਇੰਗ ਸਕੁਆਡ ਪੰਜਾਬ ਵਿਜੀਲੈਂਸ ਭਵਨ (2021 ਤੋਂ 2025 ਤੱਕ) ਅਤੇ 10 ਨਵੰਬਰ 2025 ਤੋਂ ਲੈ ਕੇ ਹੁਣ ਤੱਕ ਡੀ.ਐੱਸ.ਪੀ. ਵਿਜੀਲੈਂਸ ਰੂਪਨਗਰ ਵਜੋਂ ਸੇਵਾ ਕਰ ਰਹੇ ਹਨ। ਉਨ੍ਹਾਂ ਦੀ ਵਿਦਿਅਕ ਯੋਗਤਾ ਵਿੱਚ ਟ੍ਰਿਪਲ ਐੱਮ.ਏ. ਅਤੇ ਐੱਮ.ਬੀ.ਏ. ਸ਼ਾਮਲ ਹਨ। ਐਸ.ਪੀ. ਤਜ...
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

hot news
ਚੰਡੀਗੜ੍ਹ, 17 ਜੁਲਾਈ : ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ) ਦਾ ਘਰ-ਘਰ ਗਣਨਾ ਪੜਾਅ ਮੌਜੂਦਾ ਸਮੇਂ ਸੂਬੇ ਭਰ ਵਿੱਚ ਚੱਲ ਰਿਹਾ ਹੈ ਅਤੇ ਇਹ 3 ਅਗਸਤ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ, ਸੂਬੇ  ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 19 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰਾਂ ਨੂੰ ਆਪਣੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਸਹੂਲਤ ਮਿਲੇਗੀ। ਸੂਬੇ ਦੇ ਵੋਟਰਾਂ ਨੂੰ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ, ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈਏਐਸ ਨੇ ਵੋਟਰਾਂ ਨੂੰ ਅਪੀਲ ਕੀਤੀ, "ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ  ਤੁਰੰਤ ਆਪਣੇ ਬੂਥ ਲੈਵਲ ਅਫ਼ਸਰ (ਬੀਐਲਓ) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਜਾਓ। ਹਰੇਕ ਯੋਗ ਵੋਟਰ ਦਾ ਨਾਮ 13 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਉਣ ...
ਓ.ਐਸ.ਡੀ. ਸੁਖਵੀਰ ਸਿੰਘ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਓ.ਐਸ.ਡੀ. ਸੁਖਵੀਰ ਸਿੰਘ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

hot news
ਧੂਰੀ, 16 ਜੁਲਾਈ: ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਮਾਲ, ਪੇਂਡੂ ਵਿਕਾਸ, ਨਗਰ ਕੌਂਸਲ, ਬਿਜਲੀ, ਪਾਣੀ ਸਪਲਾਈ, ਸਮਾਜਿਕ ਸੁਰੱਖਿਆ ਅਤੇ ਹੋਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਦਾ ਵਿਸਥਾਰ ਨਾਲ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਜਵਾਬਦੇਹ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਹਾਇਤਾ ਕੇਂਦਰਾਂ ਦੀ ਸਥਾਪਨਾ ਦਾ ਮਕਸਦ ਆਮ ਲੋਕਾਂ ਨੂੰ ਇੱਕੋ ਛੱਤ ਹੇਠ ਆਪਣੀਆਂ ਸਮੱਸਿਆਵਾਂ ਰੱਖਣ ਦਾ ਮੌਕਾ ਦੇਣਾ ਅਤੇ ਉਨ੍ਹਾਂ ਦਾ ਨਿਰਧਾਰਤ ਸਮੇਂ ਅੰਦਰ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪ...
ਅਮਨ ਅਰੋੜਾ ਨੇ ਕੈਡਿਟਾਂ ਦੀ ਕੀਤੀ ਸ਼ਲਾਘਾ ਅਤੇ ਸਿਖਲਾਈ ਵਿੱਚ ਸਫਲਤਾ ਦੀ ਕੀਤੀ ਕਾਮਨਾ

ਅਮਨ ਅਰੋੜਾ ਨੇ ਕੈਡਿਟਾਂ ਦੀ ਕੀਤੀ ਸ਼ਲਾਘਾ ਅਤੇ ਸਿਖਲਾਈ ਵਿੱਚ ਸਫਲਤਾ ਦੀ ਕੀਤੀ ਕਾਮਨਾ

hot news
ਚੰਡੀਗੜ੍ਹ/ਮੋਹਾਲੀ, 16 ਜੁਲਾਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਰੱਖਿਆ ਸੇਵਾਵਾਂ ਦੀਆਂ ਵੱਖ-ਵੱਖ ਅੰਡਰ-ਗਰੈਜੂਏਟ ਅਤੇ ਪ੍ਰੀ-ਕਮਿਸ਼ਨਿੰਗ ਸਿਖਲਾਈ ਅਕੈਡਮੀਆਂ ਵਿੱਚ ਚੋਣ ਹੋਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਬਾਅਦ ਇਸ ਇੰਸਟੀਚਿਊਟ ਦੇ ਕੁੱਲ 175 ਕੈਡਿਟਾਂ ਦੀ ਚੋਣ ਹੋਈ ਹੈ। ਇਨ੍ਹਾਂ ਕੈਡਿਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ), ਇੰਡੀਅਨ ਨੇਵਲ ਅਕੈਡਮੀ (ਆਈਐਨਏ), ਏਅਰ ਫੋਰਸ ਅਕੈਡਮੀ (ਏਐਫਏ) ਅਤੇ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ) ਸਮੇਤ ਦੇਸ਼ ਦੀਆਂ ਪ੍ਰਮੁੱਖ ਰੱਖਿਆ ਸੰਸਥਾਵਾਂ ਵਿੱਚ ਦਾਖਲਾ ਪ੍ਰਾਪਤ ਕੀਤਾ ਹੈ। ਸੰਸਥਾ ਦੇ 16 ਕੈਡਿਟ ਅੰਡਰ ਗਰੈਜੂਏਟ ਸਿਖਲਾਈ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਖੜਕਵਾਸਲਾ ਵਿਖੇ ਐਨਡੀਏ -156 ਕੋਰਸ ਵਿੱਚ ਸ਼ਾਮਲ ਹੋਏ ਹਨ। ਚੁਣੇ ਗਏ ਕੈਡਿਟਾਂ ਵਿੱਚ ਮੋਹਾਲੀ ਤੋਂ ਅਭਿਸ਼, ਅਗਮਜੀਤ ਵਿਰਕ, ਭੁਵਨ ਧੀਮਾਨ ...
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

hot news
ਚੰਡੀਗੜ੍ਹ, 16 ਜੁਲਾਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਿਕਾਰੀ ਸਭਾ ਤਪਾ, ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਇੰਸਪੈਕਟਰ ਹਰਸ਼ ਬਾਂਸਲ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਹਿਕਾਰੀ ਸਭਾ ਤਪਾ ਤੋਂ ਸੇਵਾਮੁਕਤ ਹੋਏ ਸਕੱਤਰ ਜੰਗ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਖ਼ਿਲਾਫ਼ ਇਸ ਵੇਲੇ ਵਿਭਾਗੀ ਜਾਂਚ ਚੱਲ ਰਹੀ ਹੈ। ਮੁਲਜ਼ਮ ਇੰਸਪੈਕਟਰ ਨੇ ਕਥਿਤ ਤੌਰ 'ਤੇ ਰਿਟਾਇਰਮੈਂਟ ਦਾ ਬਕਾਇਆ ਰਾਸ਼ੀ ਕਲੀਅਰ ਕਰਨ ਅਤੇ ਜਾਂਚ ਦਾ ਫੈਸਲਾ ਸ਼ਿਕਾਇਤਕਰਤਾ ਦੇ ਪੱਖ ਵਿੱਚ ਕਰਨ ਬਦਲੇ 1,00,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਬਾਅਦ ਵਿੱਚ ਇਹ ਸੌਦਾ 50,000 ਰੁਪਏ ਵਿੱਚ ਤੈਅ ਹੋਇਆ। ਰਿਸ਼ਵਤ ਨਾ ਦੇਣ ਲਈ ਰਾਜ਼ੀ ਹੋਣ ‘ਤੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇ...
ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

hot news
ਚੰਡੀਗੜ੍ਹ, 16 ਜੁਲਾਈ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਸਥਿਤ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਵਿਖੇ ਆਯੋਜਿਤ ਸਮਾਗਮ ਦੌਰਾਨ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹੁਨਰ ਵਿਕਾਸ ਅਤੇ ਸਵੈ-ਨਿਰਭਰਤਾ ਵੱਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਸਫ਼ਲਤਾਪੂਰਵਕ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ, ਜਿਸ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸੰਸਦ ਮੈਂਬਰ ਸ੍ਰੀ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਸ਼ਿਰਕਤ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇੰਸਟੀਚਿਊਟ ਦੀ ਇਮਾਰਤ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਕਾਰ ਵੱਲੋਂ 1.35 ਕਰੋੜ ਰੁਪਏ ਖਰਚ ਕੀਤੇ ਗਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਸਿੱਖਣ ਦਾ ਮਾਹੌਲ ਮਿਲ ਸਕੇ। ਵਿਦਿਆਰ...
ਗੈਂਗਸਟਰਾਂ ‘ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ

hot news
ਚੰਡੀਗੜ੍ਹ, 15 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 176ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 636 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 176ਵੇਂ ਦਿਨ ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 440 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 49,270 ਹੋ ਗਈਆਂ। ਇਸ ਤੋਂ ਇਲਾਵਾ 422 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 20 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...
ਮੁਕੇਰੀਆਂ ਤੇ ਤਲਵਾੜਾ ‘ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ: ਦੀਪਕ ਬਾਲੀ

ਮੁਕੇਰੀਆਂ ਤੇ ਤਲਵਾੜਾ ‘ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ: ਦੀਪਕ ਬਾਲੀ

hot news
ਤਲਵਾੜਾ, 15 ਜੁਲਾਈ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਮੁਕੇਰੀਆਂ ਅਤੇ ਤਲਵਾੜਾ ਵਿੱਚ ਭਗਵਾਨ ਸ਼ਿਵ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 18 ਜੁਲਾਈ ਨੂੰ ਮੁਕੇਰੀਆਂ ਦੇ ਐਸ.ਪੀ.ਐਨ. ਕਾਲਜ ਮੈਦਾਨ ਅਤੇ 19 ਜੁਲਾਈ ਨੂੰ ਤਲਵਾੜਾ ਦੇ ਨਰਸਰੀ ਗਰਾਊਂਡ ਵਿੱਚ ਸ਼ਾਮ 6:30 ਵਜੇ ਹੋਣ ਵਾਲੇ ਇਸ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਦੇਸ਼ ਦੇ ਪ੍ਰਸਿੱਧ ਗਾਇਕ ਕੈਲਾਸ਼ ਖੇਰ ਆਪਣੀਆਂ ਭਗਤੀਮਈ ਪੇਸ਼ਕਾਰੀਆਂ ਰਾਹੀਂ ਸ਼ਰਧਾਲੂਆਂ ਨੂੰ ਸ਼ਿਵ ਭਗਤੀ ਦੇ ਰੰਗ ਵਿੱਚ ਰੰਗਣਗੇ। ਵਿਧਾਇਕ ਕਰਮਵੀਰ ਸਿੰਘ ਘੁੰਮਣ ਅਤੇ ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੈ ਸ਼ਰਮਾ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੀਪਕ ਬਾਲੀ ਨੇ ਦੱਸਿਆ ਕਿ ਇਸ ਖੇਤਰ ਵਿੱਚ ਪਹਿਲੀ ਵਾਰ ਇੰਨੇ ਵੱਡੇ ਪੱਧਰ 'ਤੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਹਜ਼ਾਰਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਲੋੜੀਂਦੀਆਂ ਤਿਆਰ...
ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ 5 ਫ਼ੀਸਦੀ ਤੋਂ ਵੱਧ ਵਾਧੇ ‘ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ 5 ਫ਼ੀਸਦੀ ਤੋਂ ਵੱਧ ਵਾਧੇ ‘ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

hot news
ਚੰਡੀਗੜ੍ਹ/ਹੁਸ਼ਿਆਰਪੁਰ/ਗੜ੍ਹਸ਼ੰਕਰ, 15 ਜੁਲਾਈ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ, ਸਗੋਂ ਹਰ ਬੱਚੇ ਦਾ ਅਧਿਕਾਰ ਮੰਨਦੀ ਹੈ। ਇਸੇ ਸੋਚ ਨੂੰ ਅਮਲ ਵਿੱਚ ਲਿਆਉਂਦਿਆਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਜਾਂਦੇ ਮਨਮਰਜ਼ੀ ਦੇ ਫੀਸ ਵਾਧੇ 'ਤੇ ਸਖ਼ਤ ਲਗਾਮ ਕੱਸ ਦਿੱਤੀ ਹੈ। ਹੁਣ ਸੂਬੇ ਦਾ ਕੋਈ ਵੀ ਪ੍ਰਾਈਵੇਟ ਸਕੂਲ ਬਿਨਾਂ ਨਿਯਮਾਂ ਦੇ 5 ਫ਼ੀਸਦੀ ਤੋਂ ਵੱਧ ਫੀਸ ਵਿੱਚ ਵਾਧਾ ਨਹੀਂ ਕਰ ਸਕੇਗਾ। ਡਿਪਟੀ ਸਪੀਕਰ ਰੌੜੀ ਨੇ ਦੱਸਿਆ ਕਿ ""ਪੰਜਾਬ ਗੈਰ-ਸਹਾਇਤਾ ਪ੍ਰਾਪਤ ਸਿੱਖਿਆ ਸੰਸਥਾਵਾਂ ਦੀ ਫੀਸ ਨਿਯਮ (ਸੋਧ) ਆਰਡੀਨੈਂਸ, 2026" ਨੂੰ ਰਾਜਪਾਲ ਵੱਲੋਂ ਮਨਜ਼ੂਰੀ ਮਿਲ ਚੁੱਕੀ ਹੈ। ਇਸ ਆਰਡੀਨੈਂਸ ਦੇ ਲਾਗੂ ਹੋਣ ਨਾਲ ਸੂਬੇ ਦੇ ਲੱਖਾਂ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ 'ਤੇ ਪ੍ਰਭਾਵਸ਼ਾਲੀ ਰੋਕ ਲੱਗੇਗੀ। ਸ. ਰੌੜੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤ...
ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

hot news
ਚੰਡੀਗੜ੍ਹ, 15 ਜੁਲਾਈ: ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਦਿਵਾਉਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਮਜ਼ਬੂਤ ਬਣਾਉਣ ਵੱਲ ਇੱਕ ਵੱਡਾ ਕਦਮ ਪੁੱਟਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਧੀਨ ਸਟੇਟ ਅਡਾਪਸ਼ਨ ਰਿਸੋਰਸ ਏਜੰਸੀ (SARA), ਪੰਜਾਬ ਵੱਲੋਂ ਅੱਜ 'ਅਡਾਪਸ਼ਨ ਰੈਗੂਲੇਸ਼ਨਜ਼, 2022' ਸਬੰਧੀ ਇੱਕ ਰੋਜ਼ਾ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਦਾ ਉਦਘਾਟਨ ਕਰਨ ਉਪਰੰਤ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸੂਬੇ ਦਾ ਕੋਈ ਵੀ ਬੱਚਾ ਪਰਿਵਾਰ ਦੇ ਪਿਆਰ, ਦੇਖਭਾਲ ਅਤੇ ਸੁਰੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਵਚਨਬੱਧਤਾ ਨੂੰ ਇੱਕ ਵਧੇਰੇ ਮਜ਼ਬੂਤ, ਪਾਰਦਰ...