Shadow

hot news

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ 29 ਮਈ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ 29 ਮਈ ਨੂੰ

hot news
ਗੁਰਦਾਸਪੁਰ 27 ਮਈ (  ) ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ 29 ਮਈ ਦਿਨ ਸ਼ੁੱਕਰਵਾਰ ਨੂੰ ਇੱਕ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਗੁਰਦਾਸੁਪਰ ਡੀ.ਸੀ.ਦਫਤਰ ਕੰਪਲੈਕਸ ਕਮਰਾ ਨੰ: 217 ਬਲਾਕ ਬੀ ਵਿੱਚ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ ਦੇ 1:00 ਵਜੇ ਤੱਕ ਲੱਗੇਗਾ। ਇਸ ਸਬੰਧੀ ਜ਼ਿਲ੍ਹਾ ਰੋਗਗਾਰ ਅਫਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ 108 Ambulance (ZEN PLUS PVT LTD), Sewa-Kendar Gurdaspur, Swift Security, SBI Life Gurdaspur, Vishal Mega Mart Gurdaspur, Maruti Suzuki Gurdaspur, E-Kart Gurdaspur ਵੱਖ-ਵੱਖ ਕੰਪਨੀਆਂ ਵਲੋਂ ਹਿੱਸਾ ਲਿਆ ਜਾਵੇਗਾ। (ZEN PLUS PVT LTD) ਵਲੋਂ EMT (Emergency Medical Technician), ERO (Emergency Respondent Officer), Driver ਰੱਖੇ ਜਾਣਗੇ ।  ਜਿਸ ਲਈ ਯੋਗਤਾ 12th...
ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਨੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਨੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

hot news
ਸੰਗਰੂਰ, 27 ਮਈ: ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਜੋ ਪਿਛਲੇ ਦਿਨੀਂ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਚੁਣੇ ਗਏ ਸਨ, ਉਨ੍ਹਾਂ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਨਰਿੰਦਰ ਕੌਰ ਭਰਾਜ ਤੇ ਮੁੱਖ ਮੰਤਰੀ ਦੇ ਓ.ਐਸ.ਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਛਪਾਲ ਸਿੰਘ ਭੁੱਲਰਹੇੜੀ ਨੂੰ ਚੇਅਰਮੈਨ ਚੁਣੇ ਜਾਣ 'ਤੇ ਮੁਬਾਰਕਾਂ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਆਗੂ ਲੋਕ ਸੇਵਾ ਦੀ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸੰਗਰੂਰ ਦੇ ਵਿਕਾਸ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਭਰੋਸਾ ਹੈ ਕਿ ਰਛਪਾਲ ਸਿੰਘ ਭੁੱਲਰਹੇੜੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ। ਵਿਧਾਇਕ ਨਰਿੰਦਰ ਕੌਰ ਭਰਾਜ ਤੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਪਰਮਾਤਮਾ ਇਸ ਆਗੂ ਨੂੰ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਲੋਕਾਂ ਦੀ ਸੇਵਾ ਕਰਨ ਦੀ ਤਾਕਤ ਬਖ਼ਸ਼ਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕ...
ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ

hot news, Politics
*ਨਵੀਂ ਦਿੱਲੀ, 26 ਮਈ , 2026* ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਹੋਣ ਅਤੇ ਕਈ ਤਰ੍ਹਾਂ ਦੀਆਂ ਗੜਬੜੀਆਂ ਸਾਹਮਣੇ ਆਉਣ 'ਤੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਸਾਡੇ ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ। ਨੀਟ, ਸੀਬੀਐਸਈ 12ਵੀਂ, ਐਸਐਸਸੀ ਜੀਡੀ ਤੋਂ ਬਾਅਦ ਹੁਣ ਬੀਟੈਕ ਪ੍ਰੀਖਿਆ ਵਿੱਚ ਵੀ ਗੜਬੜੀਆਂ ਦੀ ਖ਼ਬਰ ਆ ਰਹੀ ਹੈ। ਪੂਰੀ ਸਿੱਖਿਆ ਪ੍ਰਣਾਲੀ 'ਤੇ ਮਾਫ਼ੀਆ ਨੇ ਕਬਜ਼ਾ ਕਰ ਲਿਆ ਹੈ। ਨੌਜਵਾਨਾਂ ਨੂੰ ਆਪਣਾ ਭਵਿੱਖ ਸੁਰੱਖਿਅਤ ਕਰਨਾ ਹੈ ਤਾਂ ਕੁਝ ਕਰਨਾ ਪਵੇਗਾ। ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਕਿਹਾ ਕਿ ਨੀਟ, ਸੀਬੀਐਸਈ ਕਲਾਸ 12ਵੀਂ ਤੋਂ ਬਾਅਦ ਹੁਣ ਐਸਐਸਸੀ ਜੀਡੀ ਵਿੱਚ ਵੀ ਕਈ ਥਾਵਾਂ ਤੋਂ ਗੜਬੜੀਆਂ ਦੀ ਖ਼ਬਰ ਆ ਰਹੀ ਹੈ। ਕਈ ਥਾਵਾਂ ਤੋਂ ਸ਼ਿਕਾਇਤ ਆ ਰਹੀ ਹੈ ਕਿ ਸਰਵਰ ਵਿੱਚ ਖਰਾਬੀ ਆ ਗਈ, ਕਈ ਥਾਵਾਂ 'ਤੇ ਪ੍ਰੀਖਿਆ ਕੇਂਦਰਾਂ 'ਤੇ ਸਮਰੱਥਾ ਤੋਂ ਵੱਧ ਬੱਚਿਆਂ ਨੂੰ ਬੁਲਾ ਲਿਆ ਗਿਆ। ਇਹ ਕਿਸ ਤਰ੍ਹਾਂ ਦੀ ...
ਐਸ.ਸੀ. ਕਮਿਸ਼ਨ  ਵਲੋਂ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

hot news
ਚੰਡੀਗੜ੍ਹ,  26 ਮਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਾਈਰਲ ਵੀਡੀਓ ਦਾ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵੋਟਾਂ ਦੇ ਪ੍ਰਚਾਰ ਦੌਰਾਨ ਦਲਿਤ ਜਾਤੀਆਂ ਪ੍ਰਤੀ ਜਾਤੀ ਸੂਚਕ ਸ਼ਬਦ ਵਰਤੇ ਗਏ ਹਨ । ਜਿਸ ਸਬੰਧੀ ਕਮਿਸ਼ਨ ਨੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਸਤਰ ਸਾਹਿਬ ਤੋਂ 29 ਮਈ 2026 ਨੂੰ ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਰਾਹੀਂ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ  ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਵਾਜ਼ ਦੇ ਸੈਂਪਲ ਲੈ ਕੇ ਫੋਰੈਂਸਿਕ ਜਾਂਚ ਕਰਵਾ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਜਾਵੇ।...
ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ

ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ

hot news
ਚੰਡੀਗੜ੍ਹ 26 ਮਈ 2026:- ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੁਆਰਾ ਪੰਜਾਬ ਮਿਊਂਸੀਪਲ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਨੋਟੀਫਿਕੇਸ਼ਨ ਨੰਬਰ 03/01/ਈਲੈਕਸ਼ਨਸ(ਐਸ-2)/ਐਮਈਬੀ/2026/78 ਮਿਤੀ 21.05.2026 ਅਨੁਸਾਰ ਰਾਜ ਚੋਣ ਕਮਿਸ਼ਨ ਪੰਜਾਬ ਨੇ ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ। ਚੋਣ ਸ਼ਡਿਊਲ ਅਨੁਸਾਰ, ਨਾਮਜ਼ਦਗੀ ਪੱਤਰ 30.05.2026 (ਸ਼ਨੀਵਾਰ) ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਦਾਖਲ ਕੀਤੇ ਜਾਣੇ ਸ਼ੁਰੂ ਹੋਣਗੇ ਅਤੇ ਆਖਰੀ ਮਿਤੀ 03.06.2026 (ਬੁੱਧਵਾਰ) ਦੁਪਹਿਰ 03:00 ਵਜੇ ਤੱਕ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀਆਂ ਦੀ ਜਾਂਚ 04.06.2026 (ਵੀਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 05.06.2026 (ਸ਼ੁੱਕਰਵਾਰ) ਦੁਪਹਿਰ 03:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਕੌਂਸਲਾਂ ਦੀਆਂ ਚੋਣਾਂ 13.06.2026 (ਸ਼ਨੀਵਾਰ) ਨੂੰ ਸਵੇਰੇ 08:00 ਵਜੇ ਤ...
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਅਤੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਵੱਲੋਂ ਵੋਟਿੰਗ ਪ੍ਰਕਿਰਿਆ ਦਾ ਅਚਨਚੇਤ ਨਿਰੀਖਣ

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਅਤੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਵੱਲੋਂ ਵੋਟਿੰਗ ਪ੍ਰਕਿਰਿਆ ਦਾ ਅਚਨਚੇਤ ਨਿਰੀਖਣ

hot news
ਮਾਨਸਾ, 26 ਮਈ: ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮਾਨਸਾ ਦੀਆਂ 3 ਨਗਰ ਕੌਂਸਲਾਂ ਮਾਨਸਾ, ਬੁਢਲਾਡਾ, ਬਰੇਟਾ ਅਤੇ 2 ਨਗਰ ਪੰਚਾਇਤਾਂ ਜੋਗਾ ਤੇ ਬੋਹਾ ਵਿੱਚ ਚੱਲ ਰਹੀ ਮਤਦਾਨ ਪ੍ਰਕਿਰਿਆ ਦਾ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਨੇ ਅਚਨਚੇਤ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਕਿਹਾ ਕਿ ਪੋਲਿੰਗ ਬੂਥਾਂ 'ਤੇ ਵੋਟਰਾਂ ਦੀ ਸੁਵਿਧਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ਅੰਦਰ ਬੈਠਣ ਦਾ ਅਤੇ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਜ਼ੁਰਗ ਵੋਟਰਾਂ ਲਈ ਵ੍ਹੀਲ ਚੇਅਰ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਤੋਂ ਬਾਹਰ ਨਿੱਕਲਣ ਅਤੇ ਆਪਣੀ ਵੋਟ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰਨ। ਉਨ੍ਹਾਂ ਪਹਿਲੀ ਵਾਰ ਵੋਟ ਪਾ ਰਹੇ ਨਵੇਂ ਵੋਟਰਾਂ ਨੂੰ ਲੋਕਤੰਤਰ ਵਿਚ ਭਾਗੀਦਾਰੀ ਕਰਨ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਅੱਤ ਦੀ ਗਰਮੀ ਵਿਚ ਤਨਦੇਹੀ...
ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ: ਜ਼ਿਲ੍ਹਾ ਚੋਣਕਾਰ ਅਫ਼ਸਰ ਹਰਪ੍ਰੀਤ ਸਿੰਘ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ

ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ: ਜ਼ਿਲ੍ਹਾ ਚੋਣਕਾਰ ਅਫ਼ਸਰ ਹਰਪ੍ਰੀਤ ਸਿੰਘ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ

hot news
ਬਰਨਾਲਾ, 26 ਮਈ-     ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ 2026 ਲਈ ਅੱਜ ਵੋਟਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਬਰਨਾਲਾ ਸਹਿਤ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਵੋਟਿੰਗ ਅਮਲ ਦਾ ਜਾਇਜ਼ਾ ਲਿਆ। ਓਹਨਾਂ ਨਗਰ ਨਿਗਮ ਬਰਨਾਲਾ, ਨਗਰ ਕੌਂਸਲ ਤਪਾ, ਨਗਰ ਕੌਂਸਲ ਧਨੌਲਾ, ਨਗਰ ਕੌਂਸਲ ਭਦੌੜ ਦੇ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਅਤੇ ਕਿਹਾ ਕਿ ਵੋਟਿੰਗ ਨਿਰਵਿਘਨ ਜਾਰੀ ਹੈ। ਓਹਨਾਂ ਕਿਹਾ ਕਿ ਵੋਟਰ ਗਰਮੀ ਦੇ ਬਾਵਜੂਦ ਉਤਸ਼ਾਹ ਨਾਲ ਵੋਟਾਂ ਪਾ ਰਹੇ ਹਨ ਅਤੇ ਵੋਟਰਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਓਹਨਾਂ ਦੱਸਿਆ ਕਿ ਦੁਪਹਿਰ 12 ਵਜੇ ਤੱਕ ਨਗਰ ਨਿਗਮ ਬਰਨਾਲਾ ਲਈ 35.60%,  ਨਗਰ ਕੌਂਸਲ ਤਪਾ 36.54 %, ਨਗਰ ਕੌਂਸਲ ਭਦੌੜ 41.95 %, ਨਗਰ ਕੌਂਸਲ ਧਨੌਲਾ  ਲਈ 36.96% ਫੀਸਦੀ ਵੋਟਿੰਗ ਹੋਈ। ਓਹਨਾਂ ਕਿਹਾ ਕਿ ਵੋਟਾਂ ਦਾ ਸਮਾਂ ਸ਼ਾਮ 5 ਵਜੇ ਤਕ ਹੈ। ਇਸੇ ਤਰ੍ਹਾਂ ਰਿਟਰਨਿੰਗ ਅਫ਼ਸਰ ਬਰਨਾਲਾ ਸ਼੍ਰੀ ਵਿਵੇਕ ਮੋਦੀ ਆਈ ਏ ਐੱਸ, ਰਿਟਰਨਿੰਗ ਅਫ਼ਸਰ ਤਪਾ ਸ਼੍ਰੀ ਆਯੂਸ਼ ਗੋਇਲ ਆਈ ਏ ਐੱਸ, ਰਿਟਰਨਿੰਗ ਅਫ਼ਸਰ ਧਨੌਲ...
ਪੋਲਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ

ਪੋਲਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ

hot news
ਰੂਪਨਗਰ, 26 ਮਈ: ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ 26 ਮਈ ਨੂੰ ਹੋ ਰਹੀ ਪੋਲਿੰਗ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਅਤੇ ਐੱਸ.ਐੱਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ ਕੁੱਲ 138 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਸਾਰੇ ਬੂਥਾਂ ‘ਤੇ ਵੋਟਿੰਗ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੋਲਿੰਗ ਕੇਂਦਰਾਂ ‘ਤੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਬਜ਼ੁਰਗ ਵੋਟਰਾਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਨੌਜਵਾਨ ਵੋਟਰਾਂ ਨੂੰ ਵੀ ਵੱਧ ਤੋਂ ਵੱਧ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰ ਦਾ ਸਭ ਤੋਂ ਮਹੱਤਵਪੂਰਨ ਅਧਿਕਾਰ ਹੈ ਅਤੇ ਹਰ ਨਾਗਰਿਕ ਨੂੰ ਸੋਚ-ਸਮਝ ਕੇ ਆਪਣੀ...
ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

hot news
*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂਆਂ ਨੇ ਪਿਛਲੇ 10 ਦਿਨਾਂ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਲਗਾਤਾਰ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਚਾਰ ਵਾਰ ਕੀਤੇ ਵਾਧੇ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਕਰੀਬ ₹8 ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ, ਜਿਸ ਨਾਲ ਕਿਸਾਨ, ਟਰਾਂਸਪੋਰਟਰ, ਵਪਾਰੀ ਅਤੇ ਮੱਧ ਵਰਗੀ ਪਰਿਵਾਰ ਹੋਰ ਵੀ ਡੂੰਘੇ ਆਰਥਿਕ ਸੰਕਟ ਵਿੱਚ ਫਸ ਗਏ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਜਿੱਥੇ ਇੱਕ ਪਾਸੇ ਮਹਿੰਗਾਈ ਲਗਾਤਾਰ ਵਧ ਰਹੀ ਹੈ, ਉੱਥੇ ਹੀ ਮੋਦੀ ਸਰਕਾਰ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਆਮ ਲੋਕਾਂ 'ਤੇ ਬੋਝ ਪਾ ਰਹੀ ਹੈ। ਆਗੂਆਂ ਨੇ ਕਿਹਾ ਕਿ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ ਸਿੱਧਾ ਕਿਸਾਨਾਂ 'ਤੇ ਮਾਰ ਕਰੇਗਾ ਅਤੇ ਇਸ ਨਾਲ ਦੇਸ਼ ਭਰ ਵਿੱਚ ਟਰਾਂਸਪੋਰਟ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਹੋਰ ਵਧਣਗੀਆਂ। ...
ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

hot news
ਚੰਡੀਗੜ੍ਹ, 25 ਮਈ , 2026- ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਉੱਥੇ ਹੀ ਆਮ ਆਦਮੀ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਸੋਮਵਾਰ ਨੂੰ ਅਕਾਲੀ ਦਲ ਦੇ ਦਿੱਗਜ ਆਗੂ, ਸਾਬਕਾ ਰਾਜ ਸਭਾ ਮੈਂਬਰ, ਸਾਬਕਾ ਵਿਧਾਇਕ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਰਾਜਮਹਿੰਦਰ ਸਿੰਘ ਮਜੀਠਾ 'ਆਪ' ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਮਹਿੰਦਰ ਸਿੰਘ ਮਜੀਠਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਅਤੇ ਆਗੂ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਰਾਜਮਹਿੰਦਰ ਸਿੰਘ ਮਜੀਠਾ ਦੇ ਨਾਲ-ਨਾਲ ਇਲਾਕੇ ਦੀਆਂ ਕਈ ਹੋਰ ਜਾਣੀਆਂ-ਪਛਾਣੀਆਂ ਸ਼ਖ਼ਸੀਅਤਾਂ ਵੀ 'ਆਪ' ਵਿੱਚ ਸ਼ਾਮਲ ਹੋਈਆਂ। ਇਨ੍ਹਾਂ ਵਿੱਚ ਸਾਬਕਾ ਆਰਟੀਆਈ ਕਮਿਸ਼ਨਰ ਹੇਮਇੰਦਰ ਸਿੰਘ ਮਜੀਠਾ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਸੁਖਦੀਪ ਸਿੰਘ ਮਜੀਠਾ ਨੇ...