Tuesday, October 20
Shadow

hot news

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ

hot news
ਚੰਡੀਗੜ੍ਹ; 13 ਜੁਲਾਈ 2026: ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੂਰੇ ਸੂਬੇ ਦੀਆਂ ਮਹਿਲਾਵਾਂ ਵਿੱਚ ਉਤਸ਼ਾਹ ਦੀ ਨਵੀਂ ਲਹਿਰ ਪੈਦਾ ਕਰ ਦਿੱਤੀ ਹੈ। ਕਈ ਮਹਿਲਾਵਾਂ ਦੇ ਬੈਂਕ ਖ਼ਾਤਿਆਂ ਵਿੱਚ ਯੋਜਨਾ ਦੀ ਰਕਮ ਪਹੁੰਚ ਚੁੱਕੀ ਹੈ, ਜਦਕਿ ਹੋਰ ਮਹਿਲਾਵਾਂ ਵੀ ਰਕਮ ਮਿਲਣ ਦੀ ਉਡੀਕ ਕਰ ਰਹੀਆਂ ਹਨ। ਪੰਜਾਬ ਦੀਆਂ ਹਜ਼ਾਰਾਂ ਮਹਿਲਾਵਾਂ ਲਈ ਇਹ ਪਹਿਲੀ ਰਕਮ ਸਿਰਫ਼ ਆਰਥਿਕ ਸਹਾਇਤਾ ਤੋਂ ਕਿਤੇ ਵੱਧ ਹੈ। ਇਹ ਸਾਲਾਂ ਤੋਂ ਅਧੂਰੀਆਂ ਰਹੀਆਂ ਇੱਛਾਵਾਂ ਪੂਰੀਆਂ ਕਰਨ, ਬੱਚਿਆਂ ਦੀ ਸਿੱਖਿਆ ਵਿੱਚ ਸਹਿਯੋਗ ਦੇਣ, ਆਪਣੀ ਸਿਹਤ ਦਾ ਬਿਹਤਰ ਧਿਆਨ ਰੱਖਣ ਅਤੇ ਸਭ ਤੋਂ ਵੱਧ ਆਪਣੇ ਹੀ ਬੈਂਕ ਖ਼ਾਤੇ ਵਿੱਚ ਸਿੱਧੇ ਪੈਸੇ ਆਉਣ ਨਾਲ ਮਿਲਣ ਵਾਲੇ ਸਨਮਾਨ ਦਾ ਅਨੁਭਵ ਕਰਨ ਦਾ ਮੌਕਾ ਹੈ। ਪਿੰਡ ਅਦਾਲਤਪੁਰ ਦੀ 40 ਸਾਲਾ ਗਗਨਦੀਪ ਕੌਰ ਆਪਣੇ ਖ਼ਾਤੇ ਵਿੱਚ ਰਕਮ ਆਉਣ ਨਾਲ ਬਹੁਤ ਖ਼ੁਸ਼ ਹਨ। ਉਨ੍ਹਾਂ ਨੇ ਕਿਹਾ, “ਮੇਰੇ ਖ਼ਾਤੇ ਵਿੱਚ ₹3,000 ਆਏ ਹਨ। ਮੈਂ ਅਜੇ ਤੱਕ ਇਹ ਰਕਮ ਖ਼ਰਚ ਨਹੀਂ ਕੀਤੀ ਕਿਉਂਕਿ ਮੈਂ ਇਸਨੂੰ ਸਿਰਫ਼ ਆਪਣੇ ਪੁੱਤਰ ’ਤੇ ਖ਼ਰਚ ਕਰਨਾ ਚਾਹੁੰਦੀ ਹਾਂ। ਉਹ ਜੋ ਵੀ ਮੰਗੇਗਾ, ਮੈਂ ...
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ

hot news
ਫਗਵਾੜਾ, 12 ਜੁਲਾਈ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਐਤਵਾਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਫਗਵਾੜਾ ਵਿਖੇ ਕਰਵਾਏ ਗਏ ਰਵਿਦਾਸੀਆ ਸਮਾਜ ਚੇਤਨਾ ਸੰਤ ਸੰਮੇਲਨ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰ ਰਹੀਆਂ ਹਨ ਅਤੇ ਇੱਕ ਬਰਾਬਰੀ ਵਾਲੇ ਤੇ ਭੇਦਭਾਵ ਮੁਕਤ ਸਮਾਜ ਦੀ ਸਿਰਜਣਾ ਲਈ ਮਾਰਗਦਰਸ਼ਕ ਸ਼ਕਤੀ ਬਣੀਆਂ ਹੋਈਆਂ ਹਨ। ਮੀਂਹ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਦਾ ਧੰਨਵਾਦ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਭਾਰੀ ਇਕੱਠ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਪ੍ਰਤੀ ਲੋਕਾਂ ਦੇ ਡੂੰਘੇ ਸਤਿਕਾਰ ਅਤੇ ਸ਼ਰਧਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਭਗਵੰਤ ਮਾਨ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ।" ਉਨ੍ਹਾਂ ਕਿਹਾ, "...
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ

Crime, hot news
ਮੂਨਕ, 12 ਜੁਲਾਈ ਡਾ. ਰਵਜੋਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 05.07.2026 ਤੋਂ 12.07.2026 ਤਕ ਡਰੱਗ ਦੇ 02 ਮੁਕੱਦਮੇ ਦਰਜ ਕਰਕੇ 03 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਮੁਲਜ਼ਮਾਂ ਪਾਸੋਂ 16 ਕਿਲੋ ਗ੍ਰਾਮ ਭੁੱਕੀ ਚੂਰਾ ਪੋਸਤ ਅਤੇ 500 ਗ੍ਰਾਮ ਸੁਲਫਾ ਬ੍ਰਾਮਦ ਕਰਵਾਏ ਗਏ। 27 ਐਨ.ਡੀ.ਪੀ.ਐਸ ਤਹਿਤ 03 ਮੁਕੱਦਮੇ ਦਰਜ ਕਰਕੇ 04 ਮੁਲਜ਼ਮਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਤੇ ਨਸ਼ੇ ਦੀ ਦਲਦਲ ਵਿੱਚ ਫਸੇ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿਚੋਂ ਦਵਾਈ ਦਿਲਵਾਈ ਗਈ । ਵੱਖ ਵੱਖ ਧਾਰਾਵਾਂ ਤਹਿਤ ਦਰਜ ਹੋਏ ਮੁਕੱਦਮਿਆਂ ਵਿੱਚ 16 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ 135 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਕੇ 59 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵ...
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ

hot news
ਤਰਨ ਤਾਰਨ, 12 ਜੁਲਾਈ - ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚ ਸ਼ਾਮਲ ਕਰਨ ਦੇ ਉਦੇਸ਼ ਨਾਲ ਪੰਜਾਬ ਭਰ ਵਿਚ ਐਸ.ਆਈ.ਆਰ-2026 ਤਹਿਤ ਵੋਟਾਂ ਦੀ ਵਿਸ਼ੇਸ਼ ਸੁਧਾਈ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਸੇ ਲੜੀ ਤਹਿਤ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਦੀ ਰਹਿਨੁਮਾਈ ਹੇਠ 11 ਅਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ 'ਤੇ ਦੋ ਰੋਜ਼ਾ ਵਿਸ਼ੇਸ਼ ਕੈਂਪ ਲਗਾਏ ਗਏ। ਅੱਜ ਛੁੱਟੀ ਦਾ ਦਿਨ ਹੋਣ ਦੇ ਬਾਵਜੂਦ ਸਕੂਲਾਂ ਵਿਚ ਸਥਾਪਤ ਇਨ੍ਹਾਂ ਬੂਥਾਂ ''ਤੇ ਵੋਟਰਾਂ ਦਾ ਭਾਰੀ ਇਕੱਠ ਵੇਖਣ ਨੂੰ ਮਿਲਿਆ। ਇਨ੍ਹਾਂ ਕੈਂਪਾਂ ਵਿਚ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਦੇ ਨਾਲ-ਨਾਲ ਸਕੂਲਾਂ ਦੇ ਸਮੂਹ ਅਧਿਆਪਕਾਂ ਨੇ ਵੀ ਵਿਸ਼ੇਸ਼ ਡਿਊਟੀ ਨਿਭਾਈ। ਬੀ.ਐਲ.ਓ ਅਤੇ ਅਧਿਆਪਕਾਂ ਦੀ ਟੀਮ ਨੇ ਆਏ ਹੋਏ ਵੋਟਰਾਂ ਦੇ ਫਾਰਮ ਭਰਨ, ਨਾਮ ਜੁੜਵਾਉਣ, ਪਤਾ ਸੋਧਣ ਅਤੇ ਨਵੀਆਂ ਵੋਟਾਂ ਬਣਾਉਣ ਵਿਚ ਮਦਦ ਕੀਤੀ। ਕੈਂਪਾਂ ਦੀ ਨਿਗਰਾਨੀ ਅਤੇ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ-ਕਮ-ਨੋਡ...
ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਦੁਆਰ; ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ: ਅਮਨ ਅਰੋੜਾ

ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਦੁਆਰ; ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ: ਅਮਨ ਅਰੋੜਾ

hot news
ਸੰਗਰੂਰ/ ਸੁਨਾਮ, 12 ਜੁਲਾਈ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਆਪਣੇ ਹਲਕੇ ਦੇ ਪਿੰਡ ਕਿਲਾ ਭਰੀਆਂ ਅਤੇ ਬਹਾਦਰਪੁਰ ਵਿਖੇ ਪਹੁੰਚ ਕੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਹਲਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੇ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਮੰਤਰੀਆਂ, ਵਿਧਾਇਕਾਂ ਅਤੇ ਉੱਚ ਅਧਿਕਾਰੀਆਂ ਨੂੰ ਲੋਕਾਂ ਦੇ ਦਰਮਿਆਨ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਦੀ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸੇ ਤਹਿਤ ਉਹ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਨੇੜਿਓਂ ਜਾਣ ਰਹੇ ਹਨ। ਮੰਤਰੀ ਸ਼੍ਰੀ ਅਰੋੜਾ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਆਪ ਸਰਕਾਰ ਨੇ ਜੋ ਇਤਿਹਾਸਕ ਅਤੇ ਬੇਮਿਸਾਲ ਵਿਕਾਸ ਕਾਰਜ ਕੀਤੇ ਹਨ, ਉਸ ...
ਲੋਕ ਮਿਲਣੀ ਪ੍ਰੋਗਰਾਮ: ਕੈਬਨਿਟ ਮੰਤਰੀ ਗੋਇਲ ਨੇ ਸੁਣੀਆ ਲੋਕਾਂ ਦੀਆਂ ਸ਼ਿਕਾਇਤਾਂ

ਲੋਕ ਮਿਲਣੀ ਪ੍ਰੋਗਰਾਮ: ਕੈਬਨਿਟ ਮੰਤਰੀ ਗੋਇਲ ਨੇ ਸੁਣੀਆ ਲੋਕਾਂ ਦੀਆਂ ਸ਼ਿਕਾਇਤਾਂ

hot news
ਮੂਨਕ/ ਸੰਗਰੂਰ, 12 ਜੁਲਾਈ ਪੰਜਾਬ ਸਰਕਾਰ ਵੱਲੋਂ ਲੋਕਾਂ ਅਤੇ ਸਰਕਾਰ ਦੇ ਆਪਸੀ ਸਿੱਧੇ ਰਾਬਤੇ ਹਿੱਤ ਚਲਾਏ ਗਏ "ਲੋਕ ਮਿਲਣੀ" ਪ੍ਰੋਗਰਾਮਾਂ ਦੇ ਦੌਰਾਨ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਵੱਲੋਂ ਨਗਰ ਪੰਚਾਇਤ ਮੂਨਕ ਦੇ ਦਫਤਰ ਵਿਖੇ ਲੋਕਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਸੁਣਿਆ ਗਿਆ। ਕੈਬਨਿਟ ਮੰਤਰੀ ਗੋਇਲ ਨੇ ਲੋਕਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਪੂਰੀ ਗੰਭੀਰਤਾ ਨਾਲ ਸੁਣਦਿਆਂ ਕੁਝ ਦਾ ਮੌਕੇ 'ਤੇ ਹੀ ਹੱਲ ਕੀਤਾ ਅਤੇ ਬਾਕੀ ਸਬੰਧੀ ਅਧਿਕਾਰੀਆਂ ਨੂੰ ਜਲਦੀ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਉਹਨਾਂ ਕਿਹਾ ਕਿ ਲੋਕਾਂ ਦੀ ਕੰਮਾਂ ਲਈ ਕਿਸੇ ਵੀ ਦਫਤਰ ਵਿੱਚ ਖੱਜਲ ਖ਼ੁਆਰੀ ਨਹੀਂ ਹੋਣ ਦਿੱਤੀ ਜਾਵੇਗੀ। ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇ ਲਈ ਸਰਕਾਰ ਪੂਰੀ ਤਰ੍ਹਾਂ ਵਚਨਬਧ ਹੈ। ਮੰਤਰੀ ਗੋਇਲ ਨੇ ਕਿਹਾ ਕਿ ਹਰ ਸ਼ਿਕਾਇਤ ਦੀ ਨਿਰਪੱਖ ਸੁਣਵਾਈ ਕੀਤੀ ਜਾਵੇਗੀ, ਸਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਲੋੜੀਂਦੇ ਨਿਰਦੇਸ਼ ਦਿੱਤੇ ਜਾਣਗੇ, ਯੋਗ ਮਾਮਲਿਆਂ ਦਾ ਸਮੇਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨਾਲ ਧੱਕੇਸ਼...
ਸਪੀਕਰ ਸੰਧਵਾਂ ਨੇ ਦਫਤਰ ਮਾਰਕਿਟ ਕਮੇਟੀ ਵਿਖੇ ਹਲਕੇ ਦੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ

ਸਪੀਕਰ ਸੰਧਵਾਂ ਨੇ ਦਫਤਰ ਮਾਰਕਿਟ ਕਮੇਟੀ ਵਿਖੇ ਹਲਕੇ ਦੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ

hot news
ਕੋਟਕਪੂਰਾ, 12 ਜੁਲਾਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦਫਤਰ ਮਾਰਕਿਟ ਕਮੇਟੀ ਵਿਖੇ ਹਲਕੇ ਦੇ ਬਲਾਕ ਪ੍ਰਧਾਨਾਂ ਨਾਲ  ਮੀਟਿੰਗ ਕੀਤੀ। ਉਨ੍ਹਾਂ ਪਾਰਟੀ ਦੇ ਢਾਂਚੇ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਅਤੇ ਪਿੰਡਾਂ ’ਚ ਵਿਕਾਸ ਦੇ ਕੰਮਾਂ ਚ ਹੋਰ ਤੇਜੀਂ ਲਿਆਉਣ ਨੂੰ ਲੈ ਕੇ ਵੀ ਚਰਚਾ ਕੀਤੀ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਆਮ ਆਦਮੀ ਪਾਰਟੀ ਦੀ ਕੈਬਨਿਟ ਨੇ ਪਹਿਲੇ ਦਿਨ ਹੀ ਇਹ ਫੈਸਲਾ ਕੀਤਾ ਸੀ ਕਿ ਪਾਰਟੀ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਵਿੱਚ ਕਿਸੇ ਨਾਲ ਵਿਤਕਰੇਬਾਜੀ ਨਹੀਂ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਰ ਵਿਕਾਸ ਦੇ ਕੰਮ ਨੂੰ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਕੀਤਾ ਜਾ ਰਿਹਾ ਹੈ । ਇਸ ਮੀਟਿੰਗ ਦੌਰਾਨ ਸਪੀਕਰ ਸੰਧਵਾਂ ਨੇ ਬਲਾਕ ਪ੍ਰਧਾਨਾਂ ਨੂੰ ਜੜਾਂ ਨਾਲ ਜੁੜ ਕੇ ਕੰਮ ਕਰਨ, ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕ...
ਰੰਗਲਾ ਪੰਜਾਬ-ਸਿਹਤਮੰਦ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ “ਸੀ.ਐੱਮ.ਦੀ.ਯੋਗਸ਼ਾਲਾ” : ਮੀਤ ਹੇਅਰ

ਰੰਗਲਾ ਪੰਜਾਬ-ਸਿਹਤਮੰਦ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ “ਸੀ.ਐੱਮ.ਦੀ.ਯੋਗਸ਼ਾਲਾ” : ਮੀਤ ਹੇਅਰ

hot news
ਬਰਨਾਲਾ, 11 ਜੁਲਾਈ-           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਸੀ.ਐੱਮ.ਦੀ ਯੋਗਸ਼ਾਲਾ” ਪ੍ਰੋਜੈਕਟ ਅਧੀਨ ਚਲਾਈਆਂ ਜਾ ਰਹੀਆ ਯੋਗ ਕਲਾਸਾਂ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀਆਂ ਹਨ। ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ਸੀ.ਐੱਮ.ਦੀ.ਯੋਗਸ਼ਾਲਾ "ਰੰਗਲੇ ਪੰਜਾਬ-ਸਿਹਤਮੰਦ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ। ਓਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਪ੍ਰੋਜੈਕਟ ਤਹਿਤ ਬਿਲਕੁਲ ਮੁਫਤ ਯੋਗ ਕਲਾਸਾਂ ਸਵੇਰੇ-ਸ਼ਾਮ ਬਰਨਾਲਾ ਸ਼ਹਿਰ ਵਿੱਚ ਅਤੇ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ, ਸਬ-ਤਹਿਸੀਲਾਂ, ਬਲਾਕਾਂ ਅਤੇ ਪਿੰਡਾਂ ਵਿੱਚ ਲਾਈਆਂ ਜਾ ਰਹੀਆਂ ਹਨ ਤੇ ਜ਼ਿਲ੍ਹੇ ਵਿਚ ਕੁੱਲ 264 ਯੋਗ ਕਲਾਸਾਂ ਚੱਲ ਰਹੀਆਂ ਹਨ। ਇਹਨਾਂ ਵਿੱਚੋਂ 173 ਯੋਗਾ ਕਲਾਸਾਂ ਸਿਰਫ ਪਿੰਡਾਂ ਵਿੱਚ ਚੱਲ ਰਹੀਆਂ ਹਨ। ਇਹਨਾਂ ਯੋਗ ਕਲਾਸਾਂ ਵਿੱਚ 9126 ਵਿਅਕਤੀ ਰੋਜ਼ਾਨਾ ਯੋਗਾ ਕਰ ਰਹੇ ਹਨ ਅਤੇ ਸਿਹਤਯਾਬੀ ਵੱਲ ਕਦਮ ਵਧਾ ਰਹੇ ਹਨ। ਓਹਨਾਂ ਦੱਸਿਆ ਕਿ ਇਹ ਯੋਗਾ ਕਲਾਸਾਂ ਸਵੇਰੇ-ਸ਼ਾਮ ਸਾਂਝੀਆਂ ਥਾਵਾਂ ਜਿਵੇਂ ਜਨਤਕ ਪਾਰ...
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ ‘ਤੇ ਜਾ ਕੇ ਸਰਕਾਰ ਦੇ ਈ-20 ‘ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ

ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ ‘ਤੇ ਜਾ ਕੇ ਸਰਕਾਰ ਦੇ ਈ-20 ‘ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ

hot news, Politics
ਨਵੀਂ ਦਿੱਲੀ 11 ਜੁਲਾਈ- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਈ-20 ਪੈਟਰੋਲ ਦੀ ਵਰਤੋਂ ਨਾਲ ਗੱਡੀਆਂ 'ਤੇ ਪੈਣ ਵਾਲੇ ਅਸਰ ਨੂੰ ਲੈ ਕੇ ਪੈਟਰੋਲ ਪੰਪ ਅਤੇ ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਬੇਨਕਾਬ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਪ 'ਤੇ ਪੈਟਰੋਲ ਲੈਣ ਆਏ ਅਤੇ ਸਰਵਿਸ ਸਟੇਸ਼ਨ 'ਤੇ ਗੱਡੀ ਠੀਕ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਸਮਝਿਆ ਕਿ ਈ-20 ਦੀ ਵਰਤੋਂ ਨਾਲ ਉਨ੍ਹਾਂ ਦੀਆਂ ਗੱਡੀਆਂ 'ਤੇ ਕੀ ਅਸਰ ਪੈ ਰਿਹਾ ਹੈ। ਇਸ ਦੌਰਾਨ ਲੋਕਾਂ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ, ਜੋ ਸਰਕਾਰ ਦੇ ਦਾਅਵਿਆਂ ਦੇ ਬਿਲਕੁਲ ਉਲਟ ਹਨ। ਲੋਕਾਂ ਦਾ ਤਜ਼ਰਬਾ ਸਾਂਝਾ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਰੇ ਲੋਕ ਕਹਿ ਰਹੇ ਹਨ ਕਿ ਈ-20 ਪੈਟਰੋਲ ਨੂੰ ਲੈ ਕੇ ਸਰਕਾਰ ਚਿੱਟਾ ਝੂਠ ਬੋਲ ਰਹੀ ਹੈ। ਇਸ ਦੇ ਕਾਰਨ ਸੱਚਮੁੱਚ ਗੱਡੀਆਂ ਵਿੱਚ ਦਿੱਕਤਾਂ ਆ ਰਹੀਆਂ ਹਨ ਅਤੇ ਆਮ ਲੋਕ ਇਥੇਨੌਲ ਤੋਂ ਬਹੁਤ ਦੁਖੀ ਹਨ। ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੈਟਰੋਲ ਪੰਪ ਅਤੇ ਸਰਵਿਸ ਸਟੇਸ਼ਨ 'ਤੇ ਜਾ ਕੇ ਈ-20 ਦੇ ਮੁੱਦੇ...
ਲੋਕ ਮਿਲਣੀ’ ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਹੈ ਸਿੱਧਾ ਸੰਵਾਦ: ਦਲਵੀਰ ਸਿੰਘ ਢਿੱਲੋਂ

ਲੋਕ ਮਿਲਣੀ’ ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਹੈ ਸਿੱਧਾ ਸੰਵਾਦ: ਦਲਵੀਰ ਸਿੰਘ ਢਿੱਲੋਂ

hot news
ਧੂਰੀ, 11 ਜੁਲਾਈ: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਧੂਰੀ ਹਲਕੇ ਦੇ ਪਿੰਡ ਕੱਕੜਵਾਲ ਅਤੇ ਸੁਲਤਾਨਪੁਰ ਵਿਖੇ 'ਲੋਕ ਮਿਲਣੀ' ਪ੍ਰੋਗਰਾਮਾਂ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ 'ਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸ੍ਰੀ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ-ਪੱਖੀ ਸ਼ਾਸਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ 'ਲੋਕ ਮਿਲਣੀ' ਪ੍ਰੋਗਰਾਮ ਲਗਾਤਾਰ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦਾ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸੁਣ ਕੇ ਉਨ੍ਹਾਂ ਦਾ ਤੁਰੰਤ ਅਤੇ ਪਾਰਦਰਸ਼ੀ ਹੱਲ ਯਕੀਨੀ ਬਣਾਉਣਾ ਹੈ। ਚੇਅਰਮੈਨ ਨੇ ਕਿਹਾ ਕਿ ਸਰਕਾਰ ਹਰ ਵਰਗ ਦੀ ਭਲਾਈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆ...